ਸ਼ਹੀਦ ਕਰਤਾਰ ਸਿੰਘ ਸ.ਸ.ਸ.ਸਕੂਲ ਸਰਾਭਾ ਵਿਖੇ ਡਾ. ਅੰਬੇਦਕਰ ਜਯੰਤੀ ਮਨਾਈ

 ਸ਼ਹੀਦ ਕਰਤਾਰ ਸਿੰਘ ਸ.ਸ.ਸ.ਸਕੂਲ ਸਰਾਭਾ ਵਿਖੇ ਡਾ. ਅੰਬੇਦਕਰ ਜਯੰਤੀ ਮਨਾਈ ਗਈ -

ਲੁਧਿਆਣਾ, 14 ਅਪ੍ਰੈਲ 2023

  ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਤ ਸਮਾਗਮ ਕਰਾਉਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ।


 ਇਨ੍ਹਾਂ ਹਦਾਇਤਾਂ ਅਨੁਸਾਰ ਸ਼ਹੀਦ ਕਰਤਾਰ ਸਿੰਘ ਸਰਕਾਰੀ ਸੈਕੰਡਰੀ ਸਕੂਲ ਸਰਾਭਾ ਵਿਖੇ ਪ੍ਰਿੰਸੀਪਲ ਸ੍ਰੀਮਤੀ ਹਰਪ੍ਰੀਤ ਕੌਰ ਜੀ ਦੀ ਅਗਵਾਈ ਹੇਠ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਵਸ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਇਸ ਸਮੇਂ ਸਕੂਲ ਦੇ ਵਿਦਿਆਰਥੀਆਂ ਵੱਲੋਂ ਡਾਕਟਰ ਅੰਬੇਦਕਰ ਜੀ ਦੇ ਜੀਵਨ ਅਤੇ ਸੰਘਰਸ਼ ਸਬੰਧੀ ਭਾਸ਼ਣ ਅਤੇ ਗੀਤ ਪੇਸ਼ ਕੀਤੇ ਗਏ । 


ਇਸ ਸਮੇਂ ਸਕੂਲ ਦੇ ਬੁਲਾਰੇ ਮਾਸਟਰ ਟਹਿਲ ਸਿੰਘ ਸਰਾਭਾ ਵੱਲੋਂ ਡਾਕਟਰ ਅੰਬੇਦਕਰ ਜੀ ਦੇ ਜੀਵਨ ਅਤੇ ਵਿਚਾਰਧਾਰਾ ਉਪਰ ਚਾਨਣਾ ਪਾ ਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਸੇਧ ਦਿੱਤੀ ਗਈ । ਇਸ ਸਮੇਂ ਪ੍ਰਿੰਸੀਪਲ ਸ੍ਰੀਮਤੀ ਹਰਪ੍ਰੀਤ ਕੌਰ ਵੱਲੋਂ ਸ਼ਰਧਾ ਦੇ ਰੂਪ ਵਿਚ ਡਾ. ਅੰਬੇਡਕਰ ਜੀ ਦੀ ਫੋਟੋ ਨੂੰ ਫੁੱਲ ਭੇਟ ਕੀਤੇ ਗਏ । 


 ਇਸ ਸਮੇਂ ਮੈਡਮ ਸੇਵਿਕਾ ਮਲਹੋਤਰਾ, ਟਹਿਲ ਸਿੰਘ ਸਰਾਭਾ, ਜਗਜੀਤ ਸਿੰਘ, ਹਰਜਿੰਦਰ ਸਿੰਘ, ਮਨਪ੍ਰੀਤ ਕੌਰ, ਸਤਵਿੰਦਰ ਕੌਰ, ਲਖਵੀਰ ਕੌਰ, , ਗੁਰਜੀਤ ਸਿੰਘ, ਤਰਲੋਚਨ ਸਿੰਘ, ਵਿਕਾਸ ਕੁਮਾਰ, ਅਨੁਰਾਧਾ, ਕੁਲਵਿੰਦਰ ਕੌਰ, ਅਮਨਪ੍ਰੀਤ ਕੌਰ,ਸੁਰਿੰਦਰ ਕੌਰ, ਰੁਪਿੰਦਰ ਕੌਰ , ਸੁਖਜੋਤ ਕੌਰ,ਪਵਨਦੀਪ ਕੌਰ, ਹਰਪ੍ਰੀਤ ਕੌਰ, ਕਰਮਜੀਤ ਸਿੰਘ, ਕੁਲਦੀਪ ਸਿੰਘ, ਪਰਦੀਪ ਸਿੰਘ, ਹਰਮੇਲ ਸਿੰਘ, ਗੁਰਪ੍ਰੀਤ ਕੌਰ ਸਮੇਤ ਸਮੂਹ ਵਿਦਿਆਰਥੀ ਹਾਜ਼ਰ ਸਨ|

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends