ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦਿਹਾਂਤ




ਮੋਹਾਲੀ, 25 ਅਪ੍ਰੈਲ 2023 - 

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ  ਦਾ ਅੱਜ ਦਿਹਾਂਤ ਹੋ ਗਿਆ।  ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖ਼ਲ ਸਨ। ਕਈ ਦਿਨਾਂ ਤੋਂ  ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਦੀ ਨਾਜ਼ੁਕ ਹਾਲਤ ਬਣੀ ਹੋਈ ਸੀ। ਅੱਜ ਸ਼ਾਮ ਉਨ੍ਹਾਂ ਦਾ ਦਿਹਾਂਤ ਹੋ ਗਿਆ। 

 ਫੋਰਟਿਸ ਹਸਪਤਾਲ 'ਚ ਪ੍ਰਕਾਸ਼ ਸਿੰਘ ਬਾਦਲ ਮੈਡੀਕਲ ਆਈਸੀਯੂ ਵਿੱਚ ਲਗਾਤਾਰ ਨਿਗਰਾਨੀ ਹੇਠ ਸਨ । ਖ਼ਬਰ ਪੀਟੀਸੀ ਦੇ ਹਵਾਲੇ ਨਾਲ ਸਾਹਮਣੇ ਆਈ ਹੈ।

ਪ੍ਰਕਾਸ਼ ਸਿੰਘ ਬਾਦਲ 95 ਸਾਲ ਦੇ ਸਨ। 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਵਿਗੜ ਰਹੀ ਸੀ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends