*ਜਲ ਸਰੋਤ ਮੁਲਾਜ਼ਮਾਂ ਵੱਲੋਂ ਕ੍ਰਿਸ਼ਨ ਕੁਮਾਰ ਨੂੰ ਵਿਭਾਗ ਵਿੱਚੋਂ ਚਲਦਾ ਕਰਨ ਦੀ ਮੰਗ*
*ਖ਼ਤਮ ਕੀਤੀਆਂ ਹਜ਼ਾਰਾਂ ਅਸਾਮੀਆਂ ਬਹਾਲ ਕੀਤੀਆਂ ਜਾਣ - ਸੁਰਿੰਦਰ ਪਾਲ*
*ਜਲੰਧਰ ਦੀ ਜ਼ਿਮਨੀ ਚੋਣ ਸਮੇਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਝੰਡਾ ਮਾਰਚਾਂ ਵਿੱਚ ਭਰਵੀਂ ਸ਼ਮੂਲੀਅਤ ਦਾ ਫ਼ੈਸਲਾ*
ਨਵਾਂ ਸ਼ਹਿਰ 28 ਅਪ੍ਰੈਲ (Pbjobsoftoday) ਪੀ. ਡਬਲਯੂ. ਡੀ. ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਉਪ ਮੰਡਲ ਅਤੇ ਮੰਡਲ ਪੱਧਰ ਤੇ ਰੋਸ ਰੈਲੀਆਂ ਕਰਕੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਣ ਦੇ ਸੱਦੇ 'ਤੇ ਅੱਜ ਪੀ. ਡਬਲਯੂ. ਡੀ. ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਨਵਾਂਸ਼ਹਿਰ ਉਪ ਮੰਡਲ ਦਫ਼ਤਰ ਵਿਖੇ ਰੋਸ ਰੈਲੀ ਕਰਕੇ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਚਲਦਾ ਕਰਨ ਦੀ ਮੰਗ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਪਾਲ ਮੱਲਪੁਰ ਨੇ ਕਿਹਾ ਕਿ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਆਪਣੇ ਨਾਦਰਸ਼ਾਹੀ ਫੁਰਮਾਨਾਂ ਨਾਲ ਵਿਭਾਗ ਵਿਚ ਕੰਮ ਕਰਦੇ ਹਜ਼ਾਰਾਂ ਮੁਲਾਜ਼ਮਾਂ ਦੀਆਂ ਅਸਾਮੀਆਂ ਖ਼ਤਮ ਕੀਤੀਆਂ ਗਈਆਂ ਹਨ, ਜਿਸ ਕਾਰਨ ਮੌਜੂਦਾ ਹਜ਼ਾਰਾਂ ਮੁਲਾਜ਼ਮ ਸਰਪਲਸ ਹੋ ਗਏ ਹਨ। ਮੁਲਾਜ਼ਮ ਹੋਏ ਹਨ ਅਤੇ ਉਨ੍ਹਾਂ ਤੇ ਛਾਂਟੀ ਦੀ ਤਲਵਾਰ ਲਟਕ ਰਹੀ ਹੈ। ਕੀਤੀਆਂ ਜਾ ਰਹੀਆਂ ਹਨ ਜਾ ਰਹੀ ਹੈ।
ਇਸ ਅਧਿਕਾਰੀ ਵੱਲੋਂ ਥੋਕ ਦੇ ਭਾਅ ਵਿੱਚ ਜਬਰੀ ਬਦਲੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਪੂਰੇ ਵਿਭਾਗ ਅੰਦਰ ਡਰ ਦਾ ਮਾਹੌਲ ਬਣਾਇਆ ਜਾ ਰਿਹਾ ਹੈ। ਹਜ਼ਾਰਾਂ ਅਸਾਮੀਆਂ ਖਤਮ ਕਰਕੇ ਵਿਭਾਗ ਦਾ ਨਿਜੀਕਰਨ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਜਿੱਥੇ ਇਸ ਵਿਭਾਗ ਦਾ ਹਰੀ ਕ੍ਰਾਂਤੀ ਲਿਆਉਣ ਲਈ ਵਡਮੁੱਲਾ ਯੋਗਦਾਨ ਰਿਹਾ ਹੈ, ਉਥੇ ਅੱਜ ਇਸ ਵਿਭਾਗ ਦੇ ਕੁਦਰਤੀ ਸਰੋਤਾਂ ਨੂੰ ਨਿੱਜੀ ਕੰਪਨੀਆਂ ਨੂੰ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਅਧਿਕਾਰੀ ਦੇ ਹੈਂਕੜਬਾਜ ਨਾਦਰਸ਼ਾਹੀ ਫ਼ੁਰਮਾਨਾਂ ਦੀ ਨਿੰਦਾ ਕਰਦਿਆਂ ਆਗੂਆਂ ਨੇ ਇਸ ਅਧਿਕਾਰੀ ਨੂੰ ਵਿਭਾਗ ਵਿੱਚੋਂ ਚਲਦਾ ਕਰਨ ਦੀ ਮੰਗ ਕੀਤੀ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਦੌੜਕਾ ਸਾਬਕਾ ਜਨਰਲ ਸਕੱਤਰ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਕ ਪਾਸੇ ਸਰਕਾਰ ਨੇ ਚੋਣ ਮੈਨੀਫੈਸਟੋ ਵਿੱਚ ਲੋਕਾਂ ਨੂੰ ਰੁਜਗਾਰ ਦੇਣ ਦਾ ਵਾਅਦਾ ਕੀਤਾ ਸੀ, ਪਰ ਇਸ ਦੇ ਉਲਟ ਦੂਜੇ ਪਾਸੇ ਜਲ ਸਰੋਤ ਵਿਭਾਗ ਦੀਆਂ ਹਜ਼ਾਰਾਂ ਅਸਾਮੀਆਂ ਖਤਮ ਕਰਕੇ ਲੋਕਾਂ ਨੂੰ ਰੁਜ਼ਗਾਰ ਤੋਂ ਵਾਂਝੇ ਕੀਤਾ ਜਾ ਰਿਹਾ ਹੈ। ਉਹਨਾਂ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਵਿਭਾਗ ਵਿੱਚੋਂ ਚਲਦਾ ਨਾ ਕੀਤਾ ਅਤੇ ਖ਼ਤਮ ਕੀਤੀਆਂ ਅਸਾਮੀਆਂ ਬਹਾਲ ਨਾ ਕੀਤੀਆਂ ਤਾਂ ਪੰਜਾਬ ਸਰਕਾਰ ਖ਼ਿਲਾਫ ਮੁਲਾਜ਼ਮਾਂ ਦਾ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਮੁੱਖ ਸਲਾਹਕਾਰ ਕਰਨੈਲ ਸਿੰਘ ਰਾਹੋਂ ਸਾਬਕਾ ਬੀ. ਪੀ. ਈ. ਓ. ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਇਨ੍ਹਾਂ ਮੰਗਾਂ ਦਾ ਹਮਦਰਦੀ ਨਾਲ ਹੱਲ ਨਾ ਕੀਤਾ ਤਾਂ ਜਲੰਧਰ ਦੀ ਜ਼ਿਮਨੀ ਚੋਣ ਸਮੇਂ 30 ਅਪ੍ਰੈਲ ਨੂੰ ਨਕੋਦਰ ਅਤੇ 7 ਮਈ ਨੂੰ ਜਲੰਧਰ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਝੰਡਾ ਮਾਰਚ ਵਿੱਚ ਭਰਵੀਂ ਸਮੂਲੀਅਤ ਕੀਤੀ ਜਾਵੇਗੀ। ਅੱਜ ਦੀ ਰੈਲੀ ਨੂੰ ਸੁੱਖ ਰਾਮ ਬੰਗਾ, ਸੁਰਿੰਦਰ ਕੁਮਾਰ ਬਲਾਚੌਰ, ਅਮਰੀਕ ਲੋਦੀਪੁਰ, ਬਲਾਕ ਪ੍ਰਧਾਨ ਪਰਦੀਪ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।