ਆਰਮੀ ' ਚ ਭਰਤੀ ਲਈ ਟ੍ਰੇਨਿੰਗ ਦਾ ਮੌਕਾ: ਮਾਈ ਭਾਗੋ ਆਰਮਡ ਇੰਸਟੀਚਿਊਟ ਮੋਹਾਲੀ ਵਿਖੇ ਲੈ ਸਕਦੀਆਂ ਹਨ ਸਿਖਲਾਈ- ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ

 ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਰੀਦਕੋਟ

ਆਰਮੀ ’ਚ ਭਰਤੀ ਹੋਣ ਦੀਆਂ ਚਾਹਵਾਨ ਜ਼ਿਲ੍ਹੇ ਦੀਆਂ ਲੜਕੀਆਂ ਮਾਈ ਭਾਗੋ ਆਰਮਡ ਇੰਸਟੀਚਿਊਟ ਮੋਹਾਲੀ ਵਿਖੇ ਲੈ ਸਕਦੀਆਂ ਹਨ ਸਿਖਲਾਈ-ਡਾ. ਰੂਹੀ ਦੁੱਗ


ਫਰੀਦਕੋਟ 21 ਅਪ੍ਰੈਲ:

ਮਾਈ ਭਾਗੋ ਆਰਮਡ ਇੰਸਟੀਚਿਊਟ, ਮੋਹਾਲੀ ਵੱਲੋਂ ਲੜਕੀਆਂ ਨੂੰ ਆਰਮੀ ਵਿੱਚ ਭਰਤੀ ਹੋਣ ਲਈ ਸਿਖਲਾਈ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦਿੱਤੀ।



ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਸਿਖਲਾਈ ਵਿੱਚ ਭਾਗ ਲੈਣ ਲਈ ਲੜਕੀਆਂ ਦੀ ਉਮਰ ਘੱਟ ਤੋਂ ਘੱਟ 16 ਸਾਲ ਅਤੇ ਯੋਗਤਾ ਬਾਰਵੀਂ ਪਾਸ ਹੋਣਾ ਜ਼ਰੂਰੀ ਹੈ ਅਤੇ ਪੰਜਾਬ ਦੀਆਂ ਲੜਕੀਆਂ ਨੂੰ ਹੀ ਇਸ ਸਿਖਲਾਈ ਵਿਚ ਪਹਿਲ ਦਿੱਤੀ ਜਾਵੇਗੀ। ਸਿਖਲਾਈ ਲੈਣ ਲਈ ਲੜਕੀ ਦਾ ਕੱਦ 153 ਸੈਟੀਮੀਟਰ ਅਤੇ ਭਾਰ 40.5 ਤੋਂ 42 ਕਿਲੋ ਤੱਕ ਹੋਣਾ ਚਾਹੀਦਾ ਹੈ। ਵਧੇਰੇ ਜਾਣਕਾਰੀ ਲਈ ਮਾਈ ਭਾਗੋ ਆਰਮਡ ਇੰਸਟੀਚਿਊਟ, ਸੈਕਟਰ 66, ਐਸ.ਏ.ਐਸ. ਨਗਰ, ਮੋਹਾਲੀ ਨਾਲ ਸੰਪਰਕ ਨੰ: 0172-2233105 ’ਤੇ ਰਾਬਤਾ ਕੀਤਾ ਜਾ ਸਕਦਾ ਹੈ। ਹੋਰ ਜਾਣਕਾਰੀ ਲਈ ਇਥੇ ਕਲਿੱਕ ਕਰੋ 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends