PSTET II- ਪੀਐਸਟੀਈਟੀ ਪ੍ਰੀਖਿਆ ਲਈ 90.72 ਫੀਸਦੀ ਉਮੀਦਵਾਰ ਹੋਏ ਹਾਜ਼ਰ
ਸਰਕਾਰ ਵੱਲੋਂ ਕਰਵਾਈ ਪੀ.ਐੱਸ.ਟੀ .ਈ.ਟੀ-2 ਪ੍ਰੀਖਿਆ ਵਿੱਚ ਅੱਜ 90.72 ਫ਼ੀਸਦੀ ਵਿਦਿਆਰਥੀ ਅਪੀਅਰ ਹੋਏ-ਹਰਜੋਤ ਸਿੰਘ ਬੈਂਸ
ਜੈਮਰ ਅਤੇ ਬਾਇਓਮੈਟ੍ਰਿਕ ਹਾਜ਼ਰੀ ਨਾਲ ਪ੍ਰੀਖਿਆ ਪੂਰੀ ਪਾਰਦਰਸ਼ਤਾ ਨਾਲ ਹੋਈ
30 ਅਪ੍ਰੈਲ 2023,
ਪੰਜਾਬ ਸਰਕਾਰ ਵੱਲੋਂ ਅੱਜ ਕਰਵਾਈ ਪੀ.ਐੱਸ.ਟੀ.ਈ,ਟੀ-2 ਪ੍ਰੀਖਿਆ ਨਿਰਵਿਘਨ ਸਮਾਪਤ ਹੋਈ ਤੇ ਇਹ ਪ੍ਰੀਖਿਆ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਬਿਲਕੁਲ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਗਈ। ਇਹ ਜਾਣਕਾਰੀ ਦਿੰਦੇ ਹੋਏ ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਪ੍ਰੀਖਿਆ ਇਸ ਵਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਕਰਵਾਈ ਗਈ । ਕਿਸੇ ਵੀ ਕਿਸਮ ਦੀ ਜਾਅਲਸਾਜੀ ਨੂੰ ਰੋਕਣ ਵਾਸਤੇ ਹਰ ਪ੍ਰੀਖਿਆ ਕੇਂਦਰ ਤੇ ਜੈਮਰ ਲਗਾਏ ਗਏ ਸਨ ਅਤੇ ਪ੍ਰੀਖਿਆਰਥੀਆਂ ਦੀ ਹਾਜ਼ਰੀ ਵੀ ਬਾਇਓਮੈਟ੍ਰਿਕ ਵਿਧੀ ਰਾਹੀਂ ਲਗਾਈ ਗਈ।
ਸ. ਬੈਂਸ ਅਨੁਸਾਰ ਇਸ ਪ੍ਰੀਖਿਆ ਵਿੱਚ ਕੁੱਲ 98358 ਵਿਦਿਆਰਥੀਆਂ ਵਿੱਚੋਂ 89230 ਵਿਦਿਆਰਥੀਆ ਨੇ ਇਹ ਪ੍ਰੀਖਿਆ ਦਿੱਤੀ। ਇਸ ਪ੍ਰੀਖਿਆ ਵਿੱਚ 90.72 ਫ਼ੀਸਦੀ ਵਿਦਿਆਰਥੀ ਬੈਠੇ।ਉਹਨਾਂ ਦੱਸਿਆ ਪਹਿਲਾਂ ਇਹ ਪ੍ਰੀਖਿਆ ਪੰਜਾਬ ਸਰਕਾਰ ਵੱਲੋਂ ਕੁਝ ਬੇਨਿਯਮੀਆਂ ਹੋਣ ਕਾਰਨ ਰੱਦ ਕਰ ਦਿੱਤੀ ਸੀ ।ਇਸ ਵਾਰ ਸਰਕਾਰ ਵੱਲੋਂ ਇਹ ਪ੍ਰੀਖਿਆ ਦੁਬਾਰਾ ਕਰਵਾਉਣ ਲਈ ਵਿਦਿਆਰਥੀਆਂ ਕੋਲੋਂ ਕਈ ਫ਼ੀਸ ਨਹੀਂ ਲਈ ਗਈ। ਉਹਨਾਂ ਦੱਸਿਆ ਕਿ ਇਸ ਪ੍ਰੀਖਿਆ ਦਾ ਸਮਾਂ ਸਵੇਰੇ 10.30 ਵਜੇ ਤੋਂ 1.00 ਵਜੇ ਤਕ ਸੀ ਤੇ ਇਸ ਪ੍ਰੀਖਿਆ ਲਈ ਸਰਕਾਰ ਵੱਲੋਂ ਰਾਜ ਦੇ ਵੱਖ ਵੱਖ ਜ਼ਿਲਿਆਂ ਵਿੱਚ 280 ਪ੍ਰੀਖਿਆ ਕੇਂਦਰ ਬਣਾਏ ਗਏ ਸਨ।ਉਹਨਾਂ ਦੱਸਿਆ ਕਿ ਰਾਜ ਵਿੱਚ ਇਸ ਪ੍ਰੀਖਿਆ ਦੌਰਾਨ ਰਾਜ ਦੇ ਕਿਸੇ ਵੀ ਜ਼ਿਲ੍ਹੇ ਤੋਂ ਕੋਈ ਸ਼ਿਕਾਇਤ ਪ੍ਰਾਪਤ ਨਹੀਂ ਹੋਈ ਹੈ ਤੇ ਸਰਕਾਰ ਵੱਲੋਂ ਇਹ ਪ੍ਰੀਖਿਆ ਬਿਲਕੁਲ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਹੈ।
ਇਸ ਸਬੰਧੀ ਸੁਮਨਪ੍ਰੀਤ ਕੌਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਬਠਿੰਡਾ ,ਬਲਵਿੰਦਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ, ਸਪਨਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਹਨਾਂ ਪੀ.ਐੱਸ.ਟੀ.ਈ.ਟੀ-2 ਪ੍ਰੀਖਿਆ ਅੱਜ ਬਹੁਤ ਹੀ ਪਾਰਦਰਸ਼ੀ ਢੰਗ ਨਾਲ ਹੋਈ ਤੇ ਪ੍ਰੀਖਿਆ ਕੇਂਦਰਾਂ ਵਿੱਚ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਨਹੀਂ ਸੀ।ਇਹਨਾਂ ਵਿਦਿਆਰਥਣਾਂ ਨੇ ਇਹ ਵੀ ਦੱਸਿਆ ਕਿ ਇਸ ਵਾਰ ਪੇਪਰ ਦੀ ਛਪਾਈ ਵੀ ਬਿਲਕੁਲ ਸਾਫ਼ ਦੀ ਤੇ ਪੇਪਰ ਵੀ ਬਹੁਤ ਵਧੀਆ ਸੀ।