TERMINATED : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੀਪੀਐਸ ਅਧਿਕਾਰੀ ਨੂੰ ਕੀਤਾ ਨੌਕਰੀ ਤੇ ਬਰਖਾਸਤ
ਚੰਡੀਗੜ੍ਹ, 17 ਅਪ੍ਰੈਲ 2023
ਪੰਜਾਬ ਦੇ ਹਜ਼ਾਰਾਂ ਕਰੋੜ ਦੇ ਡਰੱਗ ਮਾਮਲੇ 'ਚ ਸੀਲਬੰਦ ਰਿਪੋਰਟ ਖੋਲ੍ਹਣ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਪੀਪੀਐਸ ਰਾਜਜੀਤ ਸਿੰਘ ਨੂੰ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਬਰਖਾਸਤ ਵੀ ਕਰ ਦਿੱਤਾ ਗਿਆ ਹੈ। ਸੀਐਮ ਮਾਨ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ,"ਨਸ਼ਾ ਤਸਕਰੀ ਚ ਸ਼ਾਮਿਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ..ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਨੂੰ ਘੋਖਣ ਤੋਂ ਬਾਅਦ ਰਾਜਜੀਤ ਸਿੰਘ PPS ਨੂੰ ਡਰੱਗ ਤਸਕਰੀ ਕੇਸ ਵਿੱਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਂਦਾ ਹੈ ਵਿਜੀਲੈੰਸ ਨੂੰ ਚਿੱਟੇ ਦੀ ਤਸਕਰੀ ਨਾਲ ਕਮਾਈ ਹੋਈ ਸੰਮਤੀ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ..ਵੇਰਵੇ ਜਲਦੀ।"
ਨਸ਼ਾ ਤਸਕਰੀ ਚ ਸ਼ਾਮਿਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ..ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਨੂੰ ਘੋਖਣ ਤੋਂ ਬਾਅਦ ਰਾਜਜੀਤ ਸਿੰਘ PPS ਨੂੰ ਡਰੱਗ ਤਸਕਰੀ ਕੇਸ ਵਿੱਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਂਦਾ ਹੈ ਵਿਜੀਲੈੰਸ ਨੂੰ ਚਿੱਟੇ ਦੀ ਤਸਕਰੀ ਨਾਲ ਕਮਾਈ ਹੋਈ ਸੰਮਤੀ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ..ਵੇਰਵੇ ਜਲਦੀ
— Bhagwant Mann (@BhagwantMann) April 17, 2023