YELLOW ALERT : ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ , 3 ਦਿਨ ਪਵੇਗਾ ਮੀਂਹ, ਚਲਣਗੀਆਂ ਤੇਜ਼ ਹਵਾਵਾਂ
ਚੰਡੀਗੜ੍ਹ, 16 ਅਪ੍ਰੈਲ 2023
ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਤੋਂ ਉਪਰ ਪਹੁੰਚ ਗਿਆ ਹੈ। ਸੂਬੇ ਵਿੱਚ ਗਰਮੀ ਦੀ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਮੌਸਮ ਵਿਭਾਗ ਵੱਲੋਂ ਜਾਰੀ ਪ੍ਰੈਸ ਰਿਲੀਜ਼ ਅਨੁਸਾਰ ਇਕ ਵਾਰ ਫਿਰ ਤਾਪਮਾਨ ਤੋਂ ਰਾਹਤ ਮਿਲਣ ਦੇ ਆਸਾਰ ਹਨ। 16 ਅਪ੍ਰੈਲ ਨੂੰ ਮਾਝਾ ਦੋਆਬਾ ਅਤੇ ਮਾਲਵਾ ਖੇਤਰਾਂ ਵਿੱਚ ਗਰਮੀ ਦੀ ਲਹਿਰ ਜਾਰੀ ਰਹੇਗੀ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਪੰਜਾਬ ਵਿੱਚ ਇੱਕ ਵਾਰ ਫਿਰ ਯੈਲੋ ਅਲਰਟ ਜਾਰੀ ਕੀਤਾ ਹੈ।
ਇਸ ਦੇ ਨਾਲ ਹੀ 17-18 ਅਪ੍ਰੈਲ ਤੋਂ ਸੂਬੇ ਵਿਚ ਮੀਂਹ ਦੀ ਸ਼ੁਰੂਆਤ ਨਾਲ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ। ਮੌਸਮ ਵਿਭਾਗ ਵੱਲੋਂ ਜਾਰੀ ਯੈਲੋ ਅਲਰਟ ਅਨੁਸਾਰ 20 ਅਪ੍ਰੈਲ ਤੱਕ ਮੀਂਹ, ਗਰਜ਼/ਚਮਕ ਤੇਜ਼ ਹਵਾਵਾਂ ਚਲਣਗੀਆਂ ।
District wise Rainfall forecast #Haryana #Punjab dated 16.04.2023 pic.twitter.com/tTR1WgPSoB
— IMD Chandigarh (@IMD_Chandigarh) April 16, 2023