ਰਸੂਖਦਾਰ ਲੋਕ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ, ਨਹੀਂ ਤਾਂ ਸਖ਼ਤ ਕਾਰਵਾਈ-ਮੁੱਖ ਮੰਤਰੀ
ਚੰਡੀਗੜ੍ਹ, 19 ਮਈ
ਮੁੱਖ ਮੰਤਰੀ ਭਗਵੰਤ ਮਾਨ ਨੇ ਰਸੂਖਦਾਰ ਲੋਕਾਂ ਨੂੰ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ ਲਈ ਅਪੀਲ ਕੀਤੀ ਅਤੇ ਕਿਹਾ ਜੇਕਰ ਕਬਜ਼ੇ ਨਹੀਂ ਛੱਡੇ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ,"
ਜਿਹੜੇ ਰਸੂਖਦਾਰ ਲੋਕਾ ਨੇ ਪੰਜਾਬ ਵਿੱਚ ਪੰਚਾਇਤੀ , ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ਤੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ ਓਹਨਾਂ ਨੂੰ ਅਪੀਲ ਹੈ ਕਿ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ ..ਕਿਉਂਕਿ ਪੰਜਾਬ ਸਰਕਾਰ ਵੱਲੋੰ 1 ਜੂਨ ਤੋ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਜਾਇਜ ਕਬਜ਼ੇ ਛੁਡਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ.