ਦਫਤਰੀ ਮੁਲਾਜ਼ਮਾਂ ਦੀ 5000 ਰੁਪਏ ਤਨਖਾਹ ਕਟੌਤੀ ਅਤੇ 8736 ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਸਿੱਖਿਆ ਮੰਤਰੀ ਨਾਲ ਮੁਲਾਕਾਤ


ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀਆ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਕੀਤੀ ਮੁਲਾਕਾਤ


ਦਫਤਰੀ ਮੁਲਾਜ਼ਮਾਂ ਦੀ 5000 ਰੁਪਏ ਤਨਖਾਹ ਕਟੌਤੀ ਅਤੇ 8736 ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਹੈ ਮੁੱਖ ਮੰਗ


ਮਿਤੀ 03 ਮਈ 2023 (ਜਲੰਧਰ) ਬੀਤੇ ਦਿਨ ਜਲੰਧਰ ਵਿਖੇ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀਆ ਦੇ ਵਫਦ ਵਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਜਲੰਧਰ ਫੇਰੀ ਤੇ ਮੁਲਾਕਾਤ ਕੀਤੀ ਗਈ ਜਿਸ ਦੌਰਾਨ ਮੁਲਾਜ਼ਮ ਸਾਥੀ ਮੈਡਮ ਮੀਨਾਕਸ਼ੀ ਵੱਲੋਂ ਰੈਗੂਲਰ ਦੇ ਆਰਡਰ ਜ਼ਾਰੀ ਕਰਨ ਅਤੇ ਦਫਤਰੀ ਮੁਲਾਜ਼ਮਾਂ ਦੀ 5000 ਰੁਪਏ ਪ੍ਰਤੀ ਮਹੀਨਾ ਚੱਲ ਰਹੀ ਤਨਖਾਹ ਅਨਾਮਲੀ ਸਬੰਧੀ ਗੱਲਬਾਤ ਕੀਤੀ ਗਈ। ਦਫਤਰੀ ਮੁਲਾਜਮ ਰੋਜ਼ਾਨਾ ਹੀ ਜਲੰਧਰ ਵਿਖੇ ਆ ਰਹੇ ਕੈਬਿਨਟ ਮੰਤਰੀਆ ਅਤੇ ਵੱਖ ਵੱਖ ਵਿਧਾਇਕਾਂ ਨੂੰ ਆਪਣੀਆ ਮੰਗਾਂ ਤੋਂ ਜਾਣੂ ਕਰਵਾਉਂਦੇ ਆ ਰਹੇ ਹਨ। 


 ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜਥੇਬੰਦੀ ਦੇ ਸਾਥੀਆਂ ਨੂੰ ਵਿਸ਼ਵਾਸ ਦੁਆਇਆ ਕਿ ਜਲਦ ਹੀ ਰੈਗੂਲਰ ਦੇ ਆਰਡਰ ਜਾਰੀ ਕੀਤੇ ਜਾਣਗੇ ਅਤੇ ਤਨਖਾਹ ਅਨਾਮਲੀ ਸੰਬੰਧੀ ਉਂਨ੍ਹਾ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ਼ ਗੱਲ ਕਰਕੇ ਮਸਲਾ ਹੱਲ ਕਰਵਾਉਣ ਦਾ ਭਰੋਸਾ ਦਿੱਤਾ।

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends