ਨਵੇਂ ਵਿੱਦਿਅਕ ਸੈਸ਼ਨ ਦੇ ਦਾਖਲੇ ਲਈ ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਰਜਿਸਟ੍ਰੇਸ਼ਨ ਸ਼ੁਰੂ
ਧੂਰੀ 05 ਮਈ: ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਪ੍ਰਿੰਸੀਪਲ ਡਾ. ਪਰਮਜੀਤ ਕੌਰ ਦੀ ਅਗਵਾਈ ਵਿੱਚ ਨਵੇਂ ਵਿੱਦਿਅਕ ਸੈਸ਼ਨ 2023–24 ਦੇ ਦਾਖਲੇ ਲਈ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ। ਕਾਲਜ ਪ੍ਰਿੰਸੀਪਲ ਨੇ ਜਾਣਕਾਰੀ ਦਿੰਦੇ ਕਿਹਾ ਕਿ ਵਿਦਿਆਰਥੀਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਐਂਟਰੀ ਕਲਾਸਾਂ ਬੀ.ਏ., ਬੀ.ਕਾਮ, ਬੀ.ਐੱਸ–ਸੀ (ਮੈਡੀਕਲ ਤੇ ਨਾਨ–ਮੈਡੀਕਲ), ਬੀ.ਸੀ.ਏ., ਐੱਮ.ਕਾਮ, ਐੱਮ.ਏ. ਪੰਜਾਬੀ ਅਤੇ ਐੱਮ.ਏ. ਹਿਸਟਰੀ ਦੇ ਭਾਗ ਪਹਿਲਾ ਵਿੱਚ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਪੀ.ਜੀ.ਡੀ.ਸੀ.ਏ. ਦੇ ਨਵੇਂ ਸ਼ੁਰੂ ਹੋਣ ਵਾਲੇ ਡਿਪਲੋਮਾ ਕੋਰਸ ਵਿੱਚ ਵੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।
ਰਜਿਸਟ੍ਰੇਸ਼ਨ ਕਰਵਾਉਣ ਸਮੇਂ ਕਾਲਜ ਸਟਾਫ਼ ਨਾਲ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇਉਨ੍ਹਾਂ ਨੇ ਕਿਹਾ ਕਾਲਜ ਵਿਖੇ ਸਾਰੇ ਕੋਰਸਾਂ ਵਿੱਚ ਸਰਕਾਰ ਦੇ ਨਿਯਮਾਂ ਅਨੁਸਾਰ ਐੱਸ.ਸੀ. ਵਿਦਿਆਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਸਹੂਲਤ ਦਿੱਤੀ ਜਾਂਦੀ ਹੈ ਅਤੇ ਸਰਕਾਰ ਦੀਆਂ ਸ਼ਰਤਾਂ ਅਨੁਸਾਰ ਘੱਟ ਗਿਣਤੀ ਵਰਗ ਨੂੰ ਵੀ ਵਜ਼ੀਫੇ ਦੀ ਸਹੂਲਤ ਪ੍ਰਦਾਨ ਕੀਤੀ ਜਾਂਦੀ ਹੈ। ਕਾਲਜ ਪ੍ਰਿੰਸੀਪਲ ਨੇ ਕਿਹਾ ਇਲਾਕੇ ਦੇ ਵਿਦਿਆਰਥੀਆਂ ਨੂੰ ਇਸ ਕਾਲਜ ਵਿੱਚ ਦਾਖਲਾ ਲੈ ਕੇ ਸਰਕਾਰੀ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।
ਇਸ ਮੌਕੇ ਕਾਲਜ ਦਾ ਸਮੂਹ ਅਧਿਆਪਨ ਅਤੇ ਗੈਰ–ਅਧਿਆਪਨ ਸਟਾਫ਼ ਹਾਜ਼ਰ ਸੀ।