Reserve Bank of India has advised banks to stop issuing Rs 2000 denomination banknotes with immediate effect though banknotes in Rs 2000 denomination will continue to be legal tender.
ਰਿਜ਼ਰਵ ਬੈਂਕ 2000 ਦੇ ਨੋਟ ਨੂੰ ਸਰਕੂਲੇਸ਼ਨ ਤੋਂ ਵਾਪਸ ਲੈ ਲਵੇਗਾ, ਪਰ ਮੌਜੂਦਾ ਨੋਟ ਅਵੈਧ ਨਹੀਂ ਹੋਣਗੇ। 2 ਹਜ਼ਾਰ ਦਾ ਨੋਟ ਨਵੰਬਰ 2016 ਵਿੱਚ ਬਾਜ਼ਾਰ ਵਿੱਚ ਆਇਆ ਸੀ। ਉਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 500 ਅਤੇ 1000 ਦੇ ਨੋਟ ਬੰਦ ਕਰ ਦਿੱਤੇ ਸਨ। ਇਸ ਦੀ ਥਾਂ 'ਤੇ ਨਵੇਂ ਪੈਟਰਨ 'ਚ 500 ਅਤੇ 2000 ਦੇ ਨਵੇਂ ਨੋਟ ਜਾਰੀ ਕੀਤੇ ਗਏ। RBI ਨੇ 2019 ਤੋਂ 2000 ਦੇ ਨੋਟਾਂ ਦੀ ਛਪਾਈ ਬੰਦ ਕਰ ਦਿੱਤੀ ਹੈ।
ਆਰਬੀਆਈ ਨੇ ਬੈਂਕਾਂ ਨੂੰ 23 ਮਈ ਤੋਂ 30 ਸਤੰਬਰ ਤੱਕ 2000 ਦੇ ਨੋਟ ਬਦਲਣ ਦੇ ਨਿਰਦੇਸ਼ ਦਿੱਤੇ ਹਨ। ਇੱਕ ਸਮੇਂ ਵਿੱਚ ਵੱਧ ਤੋਂ ਵੱਧ ਵੀਹ ਹਜ਼ਾਰ ਰੁਪਏ ਦੇ ਨੋਟ ਹੀ ਬਦਲੇ ਜਾ ਸਕਣਗੇ। ਬੈਂਕ ਹੁਣ ਤੋਂ 2000 ਦੇ ਨੋਟ ਜਾਰੀ ਨਹੀਂ ਕਰਨਗੇ।