ਬੀ ਏ ਭਾਗ ਤੀਜਾ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ

 ਬੀ ਏ ਭਾਗ ਤੀਜਾ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ


ਧੂਰੀ 09 ਮਈ: ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਪ੍ਰਿੰਸੀਪਲ ਡਾ. ਪਰਮਜੀਤ ਕੌਰ ਦੀ ਅਗਵਾਈ ਵਿੱਚ ਬੀ ਏ ਭਾਗ ਤੀਜਾ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਕੀਤੀ ਗਈ। ਕਾਲਜ ਪ੍ਰਿੰਸੀਪਲ ਨੇ ਕਿਹਾ ਵਿਦਿਅਰਥੀਆਂ ਵੱਲੋਂ ਆਪਣੇ ਵਿਦਿਆਰਥੀ ਸਾਥੀਆਂ ਲਈ ਕੀਤੇ ਅਜਿਹੇ ਉਪਰਾਲੇ ਉਨ੍ਹਾਂ ਵਿੱਚ ਆਪਸੀ ਸਾਂਝ ਵਧਾਉਂਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਲਜ ਤੋਂ ਵਿਦਾਇਗੀ ਲੈ ਰਹੇ ਵਿਦਿਆਥੀਆਂ ਦੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਚੁਣੇ ਗਏ ਮਿਸਟਰ ਫੇਅਰਵੈਲ ਅਨਵੀਰ ਸਿੰਘ ਤੇ ਮਿਸ ਫੇਅਰਵੈਲ ਇੰਦਰਪ੍ਰੀਤ ਕੌਰ ਨੂੰ ਮੁਬਾਰਕਬਾਦ ਦਿੱਤੀ। 

ਕਸਮੂਹ ਸਟਾਫ਼ ਮਿਸਟਰ ਅਤੇ ਮਿਸ ਫੇਅਰਵੈੱਲ ਨੂੰ ਸਨਮਾਨਤ ਕਰਨ ਸਮੇਂ


ਇਸ ਸਮੇਂ ਆਰਟਸ ਵਿਭਾਗ ਦੇ ਡਾ. ਸੰਜੀਵ ਦੱਤਾ, ਡਾ. ਜਸਬੀਰ ਸਿੰਘ, ਡਾ. ਸੁਭਾਸ਼ ਕੁਮਾਰ, ਡਾ. ਕਰਮਜੀਤ ਸਿੰਘ, ਡਾ. ਊਸ਼ਾ ਰਾਣੀ, ਡਾ. ਚਮਕੌਰ ਸਿੰਘ, ਡਾ. ਭੂਪਿੰਦਰ ਸਿੰਘ, ਡਾ. ਹਰਪ੍ਰੀਤ ਸਿੰਘ, ਡਾ. ਰਜਿੰਦਰ ਸਿੰਘ, ਅਮਰਪ੍ਰੀਤ ਕੌਰ ਤੋਂ ਇਲਾਵਾ ਸਮੂਹ ਸਟਾਫ਼ ਹਾਜ਼ਰ ਸੀ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends