ਭਗਵੰਤ ਮਾਨ ਸਰਕਾਰ ਦੀਆਂ ਸਕੂਲ ਸਿੱਖਿਆ ਸਬੰਧੀ ਨੀਤੀਆਂ ਨੂੰ ਪਿਆ ਬੂਰ: ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਰਹੀ ਝੰਡੀ: ਹਰਜੋਤ ਸਿੰਘ ਬੈਂਸ

 


ਭਗਵੰਤ ਮਾਨ ਸਰਕਾਰ ਦੀਆਂ ਸਕੂਲ ਸਿੱਖਿਆ ਸਬੰਧੀ ਨੀਤੀਆਂ ਨੂੰ ਪਿਆ ਬੂਰ: ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਰਹੀ ਝੰਡੀ:  ਹਰਜੋਤ ਸਿੰਘ ਬੈਂਸ 


ਸਾਇੰਸ, ਕਾਮਰਸ ਅਤੇ ਵੋਕੇਸ਼ਨਲ ਗਰੁੱਪਾਂ  ਦੀਆਂ ਪਹਿਲੀਆਂ ਪੁਜ਼ੀਸ਼ਨਾਂ ਤੇ ਸਰਕਾਰੀ ਸਕੂਲਾਂ ਸਕੂਲਾਂ ਦੇ ਵਿਦਿਆਰਥੀ ਕਾਬਜ਼ 



ਮਾਨ ਸਰਕਾਰ ਦੀਆਂ ਸਰਕਾਰ ਦੀਆਂ ਸਿੱਖਿਆ ਸੁਧਾਰ ਨੀਤੀਆਂ ਦਾ ਅਸਰ ਦਿਖਣਾ ਸ਼ੁਰੂ: ਬੈਂਸ 


ਚੰਡੀਗੜ੍ਹ, 25 ਮਈ ( ): ਪੰਜਾਬ ਰਾਜ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸਕੂਲ ਸਿੱਖਿਆ ਪ੍ਰਤੀ ਨੀਤੀਆਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਜਿਸਦੇ ਨਤੀਜੇ ਵਜੋਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੱਲ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਵੱਖ ਵੱਖ ਵਿਸ਼ਿਆਂ ਵਿਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੇ ਬਾਜ਼ੀ ਮਾਰੀ ਹੈ। 


ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਸਾਇੰਸ, ਕਾਮਰਸ ਅਤੇ ਵੋਕੇਸ਼ਨਲ ਗਰੁੱਪਾਂ  ਦੀਆਂ ਮੋਹਰੀ ਪੁਜ਼ੀਸ਼ਨਾਂ  ਸਰਕਾਰੀ ਸਕੂਲਾਂ ਸਕੂਲਾਂ ਦੇ ਵਿਦਿਆਰਥੀਆਂ ਨੇ ਹਾਸਲ ਕੀਤੀਆਂ ਹਨ। 


ਸ. ਬੈਂਸ ਨੇ ਦੱਸਿਆ ਕਿ ਇਸ ਮਾਣਮੱਤੀ ਪ੍ਰਾਪਤੀ ਦਾ ਸਿਹਰਾ ਸੂਬੇ ਦੇ ਸਰਕਾਰੀ ਸਕੂਲਾਂ ਦੇ ਮਿਹਨਤੀ ਸਟਾਫ ਨੂੰ ਜਾਂਦਾ ਹੈ ਜਿੰਨ੍ਹਾਂ ਨੇ ਪਿਛਲੇ ਸਾਲ ਦੇ ਦਸੰਬਰ ਮਹੀਨੇ "ਮਿਸ਼ਨ ਸੌ ਪ੍ਰਤੀਸ਼ਤ" ਮੁਹਿੰਮ ਰਾਹੀਂ ਇੱਕ-ਇੱਕ ਵਿਦਿਆਰਥੀ ਦੇ ਸਿੱਖਣ ਪੱਧਰ ਦੀ ਜਾਣਕਾਰੀ ਹਾਸਿਲ ਕਰਕੇ ਵਿਦਿਆਰਥੀਆਂ ਨੂੰ ਖੂਬ ਮਿਹਨਤ ਕਰਵਾਈ। 


ਉਨ੍ਹਾਂ ਦੱਸਿਆ ਕਿ ਕਾਮਰਸ ਗਰੁੱਪ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਸ ਰਾਮ ਨਗਰ ਬਠਿੰਡਾ ਦੀ ਵਿਦਿਆਰਥਣ ਸਿਮਰਨਜੀਤ ਕੌਰ ਪੁੱਤਰੀ ਅਸ਼ੋਕ ਕੁਮਾਰ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਦੀ ਵਿਦਿਆਰਥਣ ਖੁਸ਼ੀ ਗਰਗ ਪੁੱਤਰੀ ਹਰੀ ਓਮ ਗਰਗ, ਦੋਵਾਂ ਨੇ 494/500 ਅੰਕ ਪ੍ਰਾਪਤ ਕਰਕੇ ਸੂਬੇ ਵਿੱਚੋਂ ਸਾਂਝੇ ਰੂਪ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ (ਲੁਧਿਆਣਾ) ਦੀ ਵਿਦਿਆਰਥਣ ਸ਼ੁਭਕਰਮਨਜੋਤ ਕੌਰ ਸੰਧਰ ਪੁੱਤਰੀ ਪਰਮਜੀਤ ਸਿੰਘ ਸੰਧਰ ਨੇ 493/500 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਲਿਆ। 


ਇਸੇ ਤਰਾਂ ਸਾਇੰਸ ਗਰੁੱਪ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਇਨਜ ਪਟਿਆਲ਼ਾ ਦੇ ਵਿਦਿਆਰਥੀ ਨਵਨੀਤ ਸਿੰਘ ਪੁੱਤਰ ਗੁਰਬਚਨ ਸਿੰਘ ਨੇ 496/500 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ (ਲੁਧਿਆਣਾ) ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਅਤੇ ਸ਼ਹੀਦ ਹਰਪਾਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੇਠੂਵਾਲ (ਅੰਮ੍ਰਿਤਸਰ) ਦੀ ਵਿਦਿਆਰਥਣ ਅਰਸ਼ਪ੍ਰੀਤ ਕੌਰ ਪੁੱਤਰੀ ਮਨਿੰਦਰ ਸਿੰਘ ਨੇ ਕ੍ਰਮਵਾਰ 495/500 ਅੰਕ ਲੈ ਕੇ ਸਾਂਝੇ ਰੂਪ ਵਿੱਚ ਦੂਸਰਾ ਸਥਾਨ ਹਾਸਿਲ ਕੀਤਾ। 


ਵੋਕੇਸ਼ਨਲ ਗਰੁੱਪ ਵਿੱਚ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ, ਰੇਲਵੇ ਮੰਡੀ ਹੁਸ਼ਿਆਰਪੁਰ ਦੀ ਵਿਦਿਆਰਥਣ ਅਵਨਤਿਕਾ ਸ਼ਰਮਾ ਪੁੱਤਰੀ ਬ੍ਰਿਜ ਮੋਹਨ ਸ਼ਰਮਾ ਨੇ 491/500 ਅੰਕਾਂ ਨਾਲ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੱਦਾ (ਬਠਿੰਡਾ) ਦੀ ਵਿਦਿਆਰਥਣ ਦਿਲਪ੍ਰੀਤ ਕੌਰ ਪੁੱਤਰੀ ਇਕਬਾਲ ਸਿੰਘ ਨੇ 489/500 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਸਰਕਾਰੀ ਵਿਕਟੋਰੀਆ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਪਟਿਆਲ਼ਾ ਦੀ ਵਿਦਿਆਰਥਣ ਹਰਸ਼ਪ੍ਰੀਤ ਕੌਰ ਪੁੱਤਰੀ ਰਾਜਿੰਦਰ ਸਿੰਘ ਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀਨਾ ਨਗਰ ਦੇ ਵਿਦਿਆਰਥੀ ਅਜੈ ਸਿੰਘ ਪੁੱਤਰ ਸੁਰਜੀਤ ਸਿੰਘ ਨੇ 488/500 ਅੰਕ ਲੈ ਕੇ ਸਾਂਝੇ ਰੂਪ ਵਿੱਚ ਤੀਸਰਾ ਸਥਾਨ ਹਾਸਿਲ ਕੀਤਾ। 


ਸਿੱਖਿਆ ਮੰਤਰੀ  ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ  ਦੀ ਅਗਵਾਈ ਵਾਲੀ ਸਰਕਾਰ ਦੀਆਂ ਸਿੱਖਿਆ ਸੁਧਾਰ ਨੀਤੀਆਂ ਦਾ ਅਸਰ ਦਿਖਣਾ ਸ਼ੁਰੂ ਹੋ ਚੁੱਕਾ ਹੈ ਜਿਸ ਨਾਲ ਸਰਕਾਰੀ ਸਕੂਲਾਂ ਦਾ ਸਿੱਖਿਆ ਮਿਆਰ ਸੁਧਰ ਰਿਹਾ ਹੈ। ਉਹਨਾਂ ਕਿਹਾ ਕਿ ਵਧੀਆ ਨਤੀਜੇ ਲਿਆਉਣ ਵਾਸਤੇ "ਮਿਸ਼ਨ ਸੌ ਪ੍ਰਤੀਸ਼ਤ" ਮੁਹਿੰਮ ਪੂਰੀ ਤਰਾਂ ਸਫਲ ਰਹੀ। 


ਸ. ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਬੀਤੇ ਦਿਨੀਂ ਐਲਾਨੇ ਗਏ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਵੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਪਹਿਲੀਆਂ ਪੁਜੀਸ਼ਨਾਂ ਹਾਸਿਲ ਕਰਕੇ ਸ਼ਾਨਦਾਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ ਸੀ। 


ਸਿੱਖਿਆ ਮੰਤਰੀ ਅਨੁਸਾਰ ਉਹਨਾਂ ਦਾ ਸੁਪਨਾ ਪੰਜਾਬ ਦੇ ਸਕੂਲ ਸਿੱਖਿਆ ਸਿਸਟਮ ਨੂੰ ਵਿਸ਼ਵ ਪੱਧਰੀ ਮਿਆਰਾਂ ਵਾਲਾ ਬਣਾਉਣ ਦਾ ਹੈ ਜਿਸਦੀ ਪੂਰਤੀ ਵਾਸਤੇ ਲਗਾਤਾਰ ਯਤਨ ਜਾਰੀ ਹਨ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

AFPI MOHALI ADMISSION 2024-25: ਮੁੰਡਿਆਂ ਲਈ NDA, ਆਰਮੀ , ਨੇਵੀ ਅਤੇ ਏਅਰ ਫੋਰਸ ਵਿੱਚ ਭਰਤੀ ਲਈ ਸੁਨਹਿਰੀ ਮੌਕਾ, ਅਰਜ਼ੀਆਂ ਦੀ ਮੰਗ

Maharaja Ranjit Singh Academy entrance test 2024-25 Registration Maharaja Ranjit Singh Academy entrance test 2024-25 ਪੰਜਾਬ ਸਰਕਾਰ ਦੀ ਮੋਹਾਲੀ ਵ...

RECENT UPDATES

Trends