ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀਆ ਵੱਲੋਂ ਦੁਬਾਰਾ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ



ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀਆ ਵੱਲੋਂ ਦੁਬਾਰਾ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ



ਦਫਤਰੀ ਮੁਲਾਜ਼ਮਾਂ ਦੀ 5000 ਰੁਪਏ ਤਨਖਾਹ ਕਟੌਤੀ ਅਤੇ 8736 ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਹੈ ਮੁੱਖ ਮੰਗ




ਮਿਤੀ  4 ਅਪ੍ਰੈਲ 2023 (ਜਲੰਧਰ) ਬੀਤੇ ਦਿਨ ਜਲੰਧਰ ਵਿਖੇ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀਆ ਦੇ ਵਫਦ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਦੁਬਾਰਾ ਜਲੰਧਰ ਫੇਰੀ ਤੇ ਮੁਲਾਕਾਤ ਕੀਤੀ ਗਈ ਜਿਸ ਦੋਰਾਨ ਮੁਲਾਜ਼ਮ ਆਗੂਆ ਵੱਲੋਂ ਰੈਗੂਲਰ ਦੇ ਆਰਡਰ ਜ਼ਾਰੀ ਕਰਨ ਅਤੇ ਦਫਤਰੀ ਮੁਲਾਜ਼ਮਾਂ ਦੀ 5000 ਰੁਪਏ ਪ੍ਰਤੀ ਮਹੀਨਾ ਚੱਲ ਰਹੀ ਤਨਖਾਹ ਅਨਾਮਲੀ ਸਬੰਧੀ ਦੁਬਾਰਾ ਗੱਲਬਾਤ ਕੀਤੀ ਗਈ। ਦਫਤਰੀ ਮੁਲਾਜਮ ਰੋਜ਼ਾਨਾ ਹੀ ਜਲੰਧਰ ਵਿਖੇ ਆ ਰਹੇ ਕੈਬਿਨਟ ਮੰਤਰੀਆ ਅਤੇ ਵੱਖ ਵੱਖ ਵਿਧਾਇਕਾਂ ਨੂੰ ਆਪਣੀਆ ਮੰਗਾਂ ਤੋਂ ਜਾਣੂ ਕਰਵਾਉਂਦੇ ਆ ਰਹੇ ਹਨ।ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ  ਵਲੋਂ ਖੁਦ ਆਪ ਇਹ ਗੱਲ ਕਹੀ ਕਿ ਮੈਨੂੰ ਤੁਹਾਡੇ ਦੋਵੇਂ ਮਸਲੇ ਪਤਾ ਹਨ , ਰੈਗੂਲਰ ਦੇ ਆਰਡਰ ਬਹੁਤ ਜਲਦ ਤੁਹਾਨੂੰ ਦੇ ਰਹੇ ਹਾਂ ਅਤੇ ਪੇ ਅਨਾਮਲੀ ਵਾਲਾ ਮੁੱਦਾ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ ।  

ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਮੁਲਾਜ਼ਮ ਆਗੂ  ਸ਼ੋਭਿਤ ਭਗਤ, ਰਾਕੇਸ਼ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ 5 ਸਤੰਬਰ 2022 ਨੂੰ ਸਿੱਖਿਆ ਵਿਭਾਗ ਦੇ 8736 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਸੀ ਜਿਸ ਦਾ ਸਰਕਾਰ ਵੱਲੋਂ 7 ਅਕਤੂਬਰ 2022 ਨੂੰ ਨੋਟੀਫਿਕੇਸ਼ਨ ਵੀ ਜ਼ਾਰੀ ਕਰ ਦਿੱਤਾ ਗਿਆ ਸੀ ਪਰ ਅੱਜ ਤੱਕ ਮੁਲਾਜ਼ਮਾਂ ਨੂੰ ਰੈਗੂਲਰ ਆਰਡਰ ਨਹੀ ਮਿਲੇ ਜਿਸ ਸਬੰਧੀ ਮੁਲਾਜ਼ਮ ਲਗਾਤਾਰ ਮੰਤਰੀਆ ਤੇ ਵਿਧਾਇਕਾਂ ਨੂੰ ਵਾਅਦਾ ਯਾਦ ਕਰਵਾ ਰਹੇ ਸਨ।  ਇਸ ਤੋਂ ਇਲਾਵਾ ਕਰਮਚਾਰੀਆ ਦੀ ਤਕਰੀਬਨ 5000 ਪ੍ਰਤੀ ਮਹੀਨਾ ਤਨਖਾਹ ਘੱਟ ਆ ਰਹੀ ਹੈ।  ਇਸ ਸਬੰਧੀ ਉਹ ਵਾਰ ਵਾਰ ਸਿੱਖਿਆ ਮੰਤਰੀ ਅਤੇ ਵਿੱਤ ਮੰਤਰੀ ਨੂੰ ਵੀ ਮਸਲੇ ਤੋਂ ਜਾਣੂ ਕਰਵਾ ਚੁੱਕੇ ਹਨ ਪਰ ਮਸਲਾ ਹੱਲ ਨਹੀ ਹੋਇਆ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends