ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੇ ਪ੍ਰਮੁੱਖ ਉਦਯੋਗਿਕ ਇਕਾਈਆਂ ਦਾ ਦੌਰਾ ਕੀਤਾ: ਹਰਜੋਤ ਸਿੰਘ ਬੈਂਸ


ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੇ ਪ੍ਰਮੁੱਖ ਉਦਯੋਗਿਕ ਇਕਾਈਆਂ ਦਾ ਦੌਰਾ ਕੀਤਾ: ਹਰਜੋਤ ਸਿੰਘ ਬੈਂਸ


ਚੰਡੀਗੜ੍ਹ, 26 ਮਈ:


 ਸੂਬੇ ਦੇ 94 ਸਕੂਲਜ਼ ਆਫ਼ ਐਮੀਨੈਂਸ ਦੇ 2218 ਵਿਦਿਆਰਥੀਆਂ ਨੇ ਉਦਯੋਗਾਂ ਬਾਰੇ ਜਾਣਕਾਰੀ (ਐਕਸਪੋਜਰ) ਹਾਸਲ ਕਰਨ ਲਈ ਅੱਜ ਸੂਬੇ ਦੀਆਂ ਪ੍ਰਮੁੱਖ ਉਦਯੋਗਿਕ ਇਕਾਈਆਂ ਦਾ ਦੌਰਾ ਕੀਤਾ।



ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲਜ਼ ਆਫ਼ ਐਮੀਨੈਂਸ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਨ੍ਹਾਂ ਉਦਯੋਗਿਕ ਇਕਾਈਆ ਦੇ ਇੱਕ ਦਿਨਾ ਦੌਰੇ 'ਤੇ ਲਿਜਾਇਆ ਗਿਆ ਤਾਂ ਜੋ ਉਹ ਉਦਯੋਗਾਂ ਵਿੱਚ ਵਰਤੀ ਜਾਣ ਵਾਲੀ ਤਕਨਾਲੋਜੀ, ਇਸ ਦੀਆਂ ਲੋੜਾਂ, ਵਰਕ ਕਲਚਰ ਆਦਿ ਬਾਰੇ ਜਾਣੂੰ ਹੋ ਸਕਣ ਅਤੇ ਉਨ੍ਹਾਂ ਦੇ ਮਨ ਵਿੱਚ ਉਦਯੋਗਪਤੀ ਬਣਨ ਦਾ ਵਿਚਾਰ ਪੈਦਾ ਹੋਵੇ।


ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਛਾ ਹੈ ਕਿ ਸੂਬੇ ਦਾ ਹਰ ਵਿਦਿਆਰਥੀ ਨੌਕਰੀ ਦੇਣ ਵਾਲਾ ਬਣੇ ਨਾ ਕਿ ਨੌਕਰੀ ਲੱਭਣ ਵਾਲਾ ਅਤੇ ਮੁੱਖ ਮੰਤਰੀ ਦੇ ਇਸ ਟੀਚੇ ਨੂੰ ਪੂਰਾ ਕਰਨ ਲਈ ਅਸੀਂ ਆਪਣੇ ਵਿਦਿਆਰਥੀਆਂ ਨੂੰ ਲਗਾਤਾਰ ਅਜਿਹੇ ਦੌਰਿਆਂ ਤੇ ਲਿਜਾ ਰਹੇ ਹਾਂ।


ਇਸ ਟੂਰ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੇ ਵੇਰਕਾ ਮਿਲਕ ਪਲਾਂਟ, ਟਰਾਈਡੈਂਟ, ਹੀਰੋ ਸਾਈਕਲ, ਵਿਆਟੋਨ ਐਨਰਜੀ ਪ੍ਰਾਈਵੇਟ ਲਿਮਟਿਡ, ਪੈਪਸੀ ਪਲਾਂਟ, ਸਵਰਾਜ ਮਾਜ਼ਦਾ, ਭੇਲ ਗੋਇੰਦਵਾਲ ਸਾਹਿਬ ਦੀਆਂ ਉਦਯੋਗਿਕ ਇਕਾਈਆਂ ਦਾ ਦੌਰਾ ਕੀਤਾ।


ਜ਼ਿਕਰਯੋਗ ਹੈ ਕਿ ਸਟੱਡੀ ਟੂਰ ਪ੍ਰੋਗਰਾਮ ਤਹਿਤ ਪਹਿਲੇ ਬੈਚ ਦਾ ਦੌਰਾ 19 ਮਈ ਨੂੰ ਕਰਵਾਇਆ ਗਿਆ ਸੀ, ਜਿਸ ਵਿੱਚ ਵਿਦਿਆਰਥੀਆਂ ਨੂੰ ਨਾਮਵਰ ਵਿਦਿਅਕ ਸੰਸਥਾਵਾਂ ਦੇ ਦੌਰੇ ਤੇ ਲਿਜਾਇਆ ਗਿਆ।


ਉਨ੍ਹਾਂ ਸਪੱਸ਼ਟ ਤੌਰ 'ਤੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵਿਦਿਆਰਥੀਆਂ ਨੂੰ ਗੁਣਾਤਮਕ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਹੈ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends