BREAKING NEWS: ਫੈਕਟਰੀ ਤੋਂ ਗੈਸ ਲੀਕ, ਛੋਟੇ ਬੱਚਿਆਂ ਅਤੇ ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ
ਨੰਗਲ, ਰੂਪਨਗਰ 11 ਮਈ
ਪੰਜਾਬ ਅਤੇ ਹਿਮਾਚਲ ਸਰਹੱਦ 'ਤੇ ਸਥਿਤ ਨੰਗਲ ਸ਼ਹਿਰ 'ਚ ਵੀਰਵਾਰ ਨੂੰ ਪੰਜਾਬ ਐਲਕਲੀ ਕੈਮੀਕਲ ਲਿਮਟਿਡ PACL ਫੈਕਟਰੀ ਤੋਂ ਗੈਸ ਲੀਕ ਹੋਣ ਦੀ ਖ਼ਬਰ ਸਾਹਮਣੇ ਆਈ ਹੈ , ਪ੍ਰੰਤੂ ਫੈਕਟਰੀ ਵੱਲੋਂ ਇਸਦਾ ਇਨਕਾਰ ਕੀਤਾ ਗਿਆ ਹੈ। ਗੈਸ ਲੀਕ ਹੋਣ ਕਾਰਨ ਛੋਟੇ ਬੱਚਿਆਂ ਅਤੇ ਕੁਝ ਲੋਕਾਂ ਦੇ ਗਲੇ 'ਚ ਦਰਦ ਅਤੇ ਸਿਰ ਦਰਦ ਹੋਇਆ, ਜਿਸ 'ਤੇ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਹ ਜਾਣਕਾਰੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ।
ਨੰਗਲ ਵਿੱਚ ਦੋ ਵੱਡੀਆਂ ਫੈਕਟਰੀਆਂ ਹਨ ਪੀਏਸੀਐਲ ਅਤੇ ਐਨਐਫਐਲ। ਫਿਲਹਾਲ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਗੈਸ ਕਿੱਥੋਂ ਲੀਕ ਹੋਈ। ਹਾਦਸੇ ਤੋਂ ਬਾਅਦ ਆਸ-ਪਾਸ ਦੇ ਪਿੰਡਾਂ ਦੇ ਲੋਕ ਇਕੱਠੇ ਹੋ ਗਏ ਅਤੇ ਫੈਕਟਰੀ ਖਿਲਾਫ ਜੰਮ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਦੋਵੇਂ ਫੈਕਟਰੀਆਂ ਦੇ ਪ੍ਰਬੰਧਕ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਸਾਡੀ ਜਗ੍ਹਾ ਤੋਂ ਗੈਸ ਲੀਕ ਨਹੀਂ ਹੋਈ ਹੈ।
ਸਿੱਖਿਆ ਮੰਤਰੀ ਨੇ ਟਵਿਟਰ 'ਤੇ ਟਵੀਟ ਕੀਤਾ। ਜਿਸ 'ਚ ਕਿਹਾ ਗਿਆ ਹੈ ਕਿ ਸਥਿਤੀ ਨੂੰ ਦੇਖਦੇ ਹੋਏ ਇਲਾਕੇ ਦੀਆਂ ਸਾਰੀਆਂ ਐਂਬੂਲੈਂਸਾਂ ਨੂੰ ਮੌਕੇ 'ਤੇ ਰਵਾਨਾ ਕਰ ਦਿੱਤਾ ਗਿਆ ਹੈ। ਉਹ ਖੁਦ ਵੀ ਉਥੇ ਪਹੁੰਚ ਰਿਹਾ ਹੈ। ਮੁੱਢਲੀ ਜਾਣਕਾਰੀ ਅਨੁਸਾਰ ਗੈਸ ਲੀਕ ਹੋਣ ਕਾਰਨ ਛੋਟੇ ਬੱਚਿਆਂ ਅਤੇ ਕੁਝ ਵਿਅਕਤੀਆਂ ਨੂੰ ਗਲੇ 'ਚ ਦਰਦ, ਸਿਰ ਦਰਦ ਆਦਿ ਦੀ ਸ਼ਿਕਾਇਤ ਹੋਈ ਹੈ, ਜਿਨ੍ਹਾਂ ਨੂੰ ਨਜ਼ਦੀਕੀ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ ਹੈ |
ਨੰਗਲ ਵਿੱਚ ਗੈਸ ਲੀਕ ਹੋਣ ਦੀ ਖ਼ਬਰ ਮਿਲੀ ਹੈ। ਸਾਵਧਾਨੀ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹੇ ਦੀਆਂ ਸਾਰੀਆਂ ਐਂਬੂਲੈਂਸਾ ਨੂੰ ਘਟਨਾ ਵਾਲੀ ਜਗ੍ਹਾ ਤੇ ਸਟੇਸ਼ਨ ਕਰਵਾਇਆ ਜਾ ਰਿਹਾ ਹੈ। ਮੈਂ ਆਪਣੇ ਸਾਰੇ ਸ਼ਹਿਰ ਵਾਸੀਆਂ ਦੇ ਦੀ ਸਿਹਤ ਦੀ ਕਾਮਨਾ ਕਰਦਾ ਹਾਂ। ਕਿਸੇ ਨੂੰ ਘਬਰਾਣ ਦੀ ਜ਼ਰੂਰਤ ਨਹੀਂ ਹੈ। ਮੈਂ ਖੁਦ ਵੀ ਜਲਦ ਮੌਕੇ ਤੇ ਪਹੁੰਚ ਰਿਹਾ ਹਾਂ।
— Harjot Singh Bains (@harjotbains) May 11, 2023