CHANGE SCHOOL TIME : ਗਰਮੀ ਦੀ ਲਹਿਰ ਦੇ ਚਲਦਿਆਂ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਸਬੰਧੀ ਮੰਗ

ਗਰਮੀ ਦੀ ਲਹਿਰ ਦੇ ਚਲਦਿਆਂ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਦੀ ਮੰਗ 

ਅੰਮ੍ਰਿਤਸਰ, 15 ਮਈ....(PBJOBSOFTODAY): ਗਰਮੀ ਦੇ ਪ੍ਰਕੋਪ ਨੂੰ ਵੇਖਦਿਆਂ ਡੀ.ਟੀ.ਐਫ. ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਪੰਜਾਬ ਸਰਕਾਰ ਕੋਲੋਂ ਸਕੂਲ ਸਮੇਂ ਵਿੱਚ ਤਬਦੀਲੀ ਦੀ ਮੰਗ ਕੀਤੀ ਗਈ। ਡੀ.ਟੀ.ਐਫ ਦੇ ਸੂਬਾ ਵਿੱਤ ਸਕੱਤਰ ਕਮ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਅਸ਼ਵਨੀ ਅਵਸਥੀ ਅਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਸੂਬੇ ਵਿੱਚ ਤਾਪਮਾਨ 42-43 ਡਿਗਰੀ ਸੈਲਸੀਅਸ ਤੋਂ ਉਪਰ ਪਹੁੰਚ ਗਿਆ ਹੈ ਅਤੇ ਬਹੁਤ ਥਾਈਂ ਬਿਜਲੀ ਦੇ ਕੱਟ ਲਗਣੇ ਵੀ ਚਾਲੂ ਹੋ ਗਏ ਹਨ ਜਿਸ ਕਾਰਨ ਗਰੀਬ ਘਰਾਂ ਤੋਂ ਸਿੱਖਿਆ ਲੈਣ ਆ ਰਹੇ ਵਿਦਿਆਰੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੁਝ ਜ਼ਿਲਿਆਂ ਵਿੱਚ ਤਾਪਮਾਨ 44-45 ਡਿਗਰੀ ਸੈਲਸੀਅਸ ਤੱਕ ਵੀ ਪਹੁੰਚ ਗਿਆ ਹੈ।  



ਇਹ ਭਿਅੰਕਰ ਗਰਮੀ ਵਿਦਿਆਰਥੀਆਂ ਲਈ ਖ਼ਤਰਨਾਕ ਹੋ ਸਕਦੀ ਹੈ, ਕਿਉਂਕਿ ਵਿਦਿਆਰਥੀ ਹੀਟਸਟ੍ਰੋਕ ਅਤੇ ਗਰਮੀ ਨਾਲ ਸਬੰਧਤ ਹੋਰ ਬਿਮਾਰੀਆਂ ਲਈ ਵਧੇਰੇ ਸੰਵੇਦਨਸ਼ੀਲ ਹੁੰਦੇ ਹਨ। ਮੌਸਮ ਵਿਭਾਗ ਵੱਲੋਂ ਵੀ ਸੂਬੇ ਵਿੱਚ ਗਰਮੀ ਦੀ ਲਹਿਰ ਸਬੰਧੀ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। 

HT/CHT STATION CHOICE ON 16TH MAY : ਹੈਡ ਟੀਚਰ ਅਤੇ ਸੈਂਟਰ ਹੈਡ ਟੀਚਰਾਂ ਨੂੰ 16 ਮਈ ਨੂੰ ਮਿਲਣਗੇ ਸਟੇਸ਼ਨ, ਦੇਖੋ ਸੂਚੀ 

PUNJAB GOVT MEDICAL BILL RATES 2023: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਮੈਡੀਕਲ ਬਿਲਾਂ ਦੇ ਰੇਟਾਂ ਵਿੱਚ ਵਾਧਾ 


ਆਗੂਆਂ ਨੇ ਕਿਹਾ ਕਿ ਬਿਜਲੀ ਦੀ ਮੰਗ ਵਧ ਰਹੀ ਹੈ ਅਤੇ ਪਿੰਡਾਂ/ ਸ਼ਹਿਰਾਂ ਵਿੱਚ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਗਏ ਹਨ। ਸਿਹਤ ਦੇ ਖਤਰਿਆਂ ਤੋਂ ਇਲਾਵਾ, ਗਰਮੀ ਦੀ ਲਹਿਰ ਵਿਦਿਆਰਥੀਆਂ ਲਈ ਧਿਆਨ ਕੇਂਦਰਿਤ ਕਰਨਾ ਅਤੇ ਸਿੱਖਣਾ ਵੀ ਮੁਸ਼ਕਲ ਬਣਾ ਦਿੰਦੀ ਹੈ। ਜਿਸ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਕੋਲੋਂ ਜਥੇਬੰਦੀ ਦੀ ਜ਼ਿਲ੍ਹਾ ਇਕਾਈ ਦੇ ਮੈਂਬਰਾਂ ਜਰਮਨਜੀਤ ਸਿੰਘ, ਗੁਰਦੇਵ ਸਿੰਘ, ਹਰਜਾਪ ਸਿੰਘ ਬੱਲ, ਰਾਜੇਸ਼ ਕੁਮਾਰ ਪਰਾਸ਼ਰ, ਨਿਰਮਲ ਸਿੰਘ, ਮਨਪ੍ਰੀਤ ਸਿੰਘ, ਸੁਖਜਿੰਦਰ ਸਿੰਘ, ਗੁਰਪ੍ਰੀਤ ਸਿੰਘ ਨਾਭਾ, ਪਰਮਿੰਦਰ ਸਿੰਘ, ਕੁਲਦੀਪ ਸਿੰਘ ਤੋਲਾਨੰਗਲ, ਦੀਪਕ ਕੁਮਾਰ, ਵਿਸ਼ਾਲ ਚੌਹਾਨ, ਵਿਕਾਸ ਚੌਹਾਨ, ਵਿਸ਼ਾਲ ਕਪੂਰ, ਰਾਜਵਿੰਦਰ ਸਿੰਘ, ਕੇਵਲ ਸਿੰਘ, ਜਗਦੇਵ ਸਿੰਘ ਮੱਲ੍ਹੀ, ਨਰੇਸ਼ ਕੁਮਾਰ ਆਦਿ ਨੇ ਪੁਰਜ਼ੋਰ ਮੰਗ ਕੀਤੀ ਕਿ ਉਪਰੋਕਤ ਤੱਥਾਂ ਨੂੰ ਵੇਖਦਿਆਂ ਸਕੂਲੀ ਵਿਦਿਆਰਥੀਆਂ ਦੇ ਹਿੱਤ ਵਿੱਚ ਸਕੂਲੀ ਸਮੇਂ ਵਿੱਚ ਲੋੜੀਂਦੀ ਤਬਦੀਲੀ ਕੀਤੀ ਜਾਵੇ।

PSEB NEW TIME TABLE/ PERIOD DISTRIBUTION 2023: ਐਸੀਈਆਰਟੀ ਵੱਲੋਂ ਜਮਾਤਾਂ ਦੇ ਟਾਈਮ ਟੇਬਲ/ ਪੀਰਿਅਡ ਵੰਡ ਵਿਚ ਕੀਤੀ ਸ਼ੋਧ,

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

HOLIDAY ANNOUNCED: ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੂਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ

 ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੂਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਅੰਮ੍ਰਿਤਸਰ, 16 ਅਕਤੂਬਰ 2024 ( ਜਾਬਸ ਆਫ ਟੁਡੇ) ਪੰਜਾਬ ਸਰਕਾਰ ਨੇ ਸ਼੍ਰੀ...

RECENT UPDATES

Trends