THIRD BLAST NEAR HARMANDIR TEMPLE: ਪੁਲਿਸ ਨੇ 5 ਵਿਅਕਤੀਆਂ ਨੂੰ ਕੀਤਾ ਗਿਰਫ਼ਤਾਰ

 ਪੰਜਾਬ 'ਚ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ 'ਚ ਕਰੀਬ 6 ਦਿਨਾਂ 'ਚ ਤੀਜੀ ਵਾਰ ਧਮਾਕਾ ਹੋਇਆ ਹੈ। ਇਹ ਧਮਾਕਾ ਸਵੇਰੇ 12.45 ਵਜੇ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਨੇੜੇ ਹੋਇਆ। ਧਮਾਕੇ ਦੀ ਆਵਾਜ਼ ਸੁਣ ਕੇ ਹੜਕੰਪ ਮੱਚ ਗਿਆ। 


PIC SOURCE : ANI


ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ। ਪੁਲਸ ਰਾਤ ਨੂੰ ਹੀ ਉਥੇ ਪਹੁੰਚ ਗਈ ਅਤੇ ਧਮਾਕੇ ਵਾਲੀ ਜਗ੍ਹਾ ਨੂੰ ਸੀਲ ਕਰ ਦਿੱਤਾ। ਫੋਰੈਂਸਿਕ ਟੀਮਾਂ ਮੌਕੇ ਤੋਂ ਸੈਂਪਲ ਲੈ ਰਹੀਆਂ ਹਨ। ਇਸ ਤੋਂ ਪਹਿਲਾਂ ਸ਼ਨੀਵਾਰ ਅਤੇ ਸੋਮਵਾਰ ਨੂੰ ਵੀ ਧਮਾਕੇ ਹੋ ਚੁੱਕੇ ਹਨ। 


ਡੀਜੀਪੀ ਪੰਜਾਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਮਲੇ ਨੂੰ ਹੱਲ ਕਰ ਲਿਆ ਗਿਆ ਹੈ। ਪੁਲਿਸ ਨੇ 5 ਵਿਅਕਤੀਆਂ ਨੂੰ ਗਿਰਫ਼ਤਾਰ ਕੀਤਾ ਹੈ।

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends