WEATHER PUNJAB: ਅੱਜ ਸ਼ਾਮ ਤੋਂ ਬਦਲੇਗਾ ਮੌਸਮ, 3 ਦਿਨ ਸੂਬੇ ਵਿਚ ਪਵੇਗਾ ਮੀਂਹ- ਮੌਸਮ ਵਿਭਾਗ
ਚੰਡੀਗੜ੍ਹ, 21 ਮਈ
ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਐਤਵਾਰ ਨੂੰ ਵੀ ਭਿਆਨਕ ਗਰਮੀ ਰਹੀ। ਜ਼ਿਆਦਾਤਰ ਜ਼ਿਲ੍ਹਿਆਂ ਵਿਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਪਾਰ ਰਿਹਾ।
ਦੂਜੇ ਪਾਸੇ ਮੌਸਮ ਵਿਭਾਗ ਅਨੁਸਾਰ ਐਤਵਾਰ ਨੂੰ ਪੰਜਾਬ 'ਚ ਦਿਨੇ ਸਖ਼ਤ ਗਰਮੀ ਤੋਂ ਬਾਅਦ ਸ਼ਾਮ ਨੂੰ ਮੌਸਮ ਬਦਲ ਸਕਦਾ ਹੈ। ਸੂਬੇ ਭਰ 'ਚ ਧੂੜ ਭਰੀਆਂ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।
22 ਤੋਂ 24 ਮਈ ਤਕ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਬੂੰਦਾਬਾਂਦੀ ਹੋਵੇਗੀ, ਗਰਜ ਨਾਲ ਛਿੱਟਾਂ ਪੈਣਗੀਆਂ, ਹਲਕੀ ਬਾਰਿਸ਼ ਤੇ ਧੂੜ ਭਰੀਆਂ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 23 ਮਈ ਨੂੰ ਮੌਸਮ ਵਿਭਾਗ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।