ਸਿੱਖਿਆ ਵਿਭਾਗ ਦੇ ਸਰਵ ਸਿੱਖਿਆ ਅਭਿਆਨ ਦੇ ਕੱਚੇ ਦਫਤਰੀ ਮੁਲਾਜ਼ਮਾਂ ਵੱਲੋਂ ਰੈਗੂਲਰ ਨਾ ਕਰਨ ਦੇ ਰੋਸ ਵਜੋਂ 6 ਜੁਲਾਈ ਤੋਂ ਕਲਮ ਛੋੜ ਹੜਤਾਲ ਦਾ ਐਲਾਨ
*ਸਿੱਖਿਆ ਵਿਭਾਗ ਦੇ ਸਰਵ ਸਿੱਖਿਆ ਅਭਿਆਨ ਦੇ ਕੱਚੇ ਦਫਤਰੀ ਮੁਲਾਜ਼ਮਾਂ ਵੱਲੋਂ ਰੈਗੂਲਰ ਨਾ ਕਰਨ ਦੇ ਰੋਸ ਵਜੋਂ 6 ਜੁਲਾਈ ਤੋਂ ਕਲਮ ਛੋੜ ਹੜਤਾਲ ਦਾ ਐਲਾਨ*
*ਪਿਛਲੀਆ ਸਰਕਾਰਾਂ ਨੇ ਕੱਚੇ ਮੁਲਾਜ਼ਮਾਂ ਦੀ ਜਵਾਨੀ ਰੋਲੀ ਤੇ ਹੁਣ ਆਮ ਆਦਮੀ ਪਾਰਟੀ ਭਵਿੱਖ ਰੋਲਣ ਦੀ ਤਿਆਰੀ ਵਿੱਚ : ਸ਼ੋਭਿਤ ਭਗਤ*
*ਬਿਨਾਂ ਪੇ ਸਕੇਲ, ਸੀ.ਐਸ.ਆਰ ਅਤੇ ਪੈਨਸ਼ਨਰੀ ਲਾਭ ਦਿੱਤੇ ਰੈਗੂਲਰ ਕਰਨ ਦਾ ਕੀਤਾ ਜਾ ਰਿਹਾ ਝੂਠਾ ਪ੍ਰਚਾਰ*
ਮਿਤੀ 30.06.2023( ਜਲੰਧਰ ) ਆਮ ਆਦਮੀ ਪਾਰਟੀ ਪਿਛਲੇ 9 ਮਹੀਨੇ ਤੋਂ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਪ੍ਰਚਾਰ ਕਰ ਰਹੀ ਹੈ ਪਰ ਜੋ ਸੱਚਾਈ ਸਾਹਮਣੇ ਆਈ ਹੈ ਉਹ ਸ਼ਰੇਆਮ ਕੱਚੇ ਮੁਲਾਜ਼ਮਾਂ ਨਾਲ ਸਰਕਾਰ ਵੱਲੋਂ ਕੀਤਾ ਜਾ ਰਿਹਾ ਧੋਖਾ ਹੈ।ਪੰਜਾਬ ਸਰਕਾਰ ਬਿਨਾਂ ਪੇ ਸਕੇਲ, ਸੀ.ਐਸ.ਆਰ ਅਤੇ ਪੈਨਸ਼ਨਰੀ ਲਾਭ ਦਿੱਤੇ ਰੈਗੂਲਰ ਦੇ ਨਾਮ ਤੇ ਪ੍ਰਚਾਰ ਰੈਗੂਲਰ ਕਰਨ ਦਾ ਕਰ ਰਹੀ ਹੈ ਜੋ ਕਿ ਕੌਰਾ ਝੂਠ ਹੈ ।
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਸ਼ੋਭਿਤ ਭਗਤ, ਮੋਹਿਤ ਸ਼ਰਮਾ, ਮਨਜੀਤ ਸਿੰਘ, ਮੈਡਮ ਮਮਤਾ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀ ਜਵਾਨੀ ਰੋਲ ਕੇ ਰੱਖ ਦਿੱਤੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜ਼ਮਾਂ ਦੇ ਭਵਿੱਖ ਨੂੰ ਰੋਲਣ ਦੀ ਤਿਆਰੀ ਕਰੀ ਬੈਠੀ ਹੈ।ਆਗੂਆ ਨੇ ਦੱਸਿਆ ਕਿ ਦਫਤਰੀ ਮੁਲਾਜ਼ਮਾਂ ਦੀ ਤਕਰੀਬਨ 5000 ਰੁਪਏ ਮਹੀਨਾ ਤਨਖਾਹ ਕਟੋਤੀ ਕੀਤੀ ਜਾ ਰਹੀ ਹੈ ਜੋ ਕਿ ਬਾਰ ਬਾਰ ਮੰਤਰੀਆ ਵੱਲੋਂ ਵਾਅਦੇ ਕਰਨ ਦੇ ਬਾਵਜੂਦ ਪੂਰੀ ਨਹੀ ਹੋਈ। ਇਸ ਤੋਂ ਇਲਾਵਾ ਸਰਕਾਰ ਵਲੋਂ ਮਨਜ਼ੂਰ 3% ਸਲਾਨਾ ਤਰੱਕੀ ਦੀ ਫਾਇਲ ਵੀ ਕਲੀਅਰ ਨਹੀਂ ਕੀਤੀ ਜਾ ਰਹੀ। ਇਸ ਦੇ ਨਾਲ ਹੀ ਮਿਡ ਡੇ ਮੀਲ ਦਫਤਰੀ ਕਰਮਚਾਰੀਆ ਦੀ ਸਾਲ 2019 ਤੋਂ ਤਨਖਾਹ ਵਚ ਕੀਤਾ ਜਾਣ ਵਾਲਾ ਵਾਧਾ ਰੋਕਿਆ ਹੋਇਆ ਹੈ।
ਆਗੂ ਨੇ ਦੱਸਿਆ ਕਿ ਜਦੋਂ 7 ਅਕਤੂਬਰ 2022 ਨੂੰ ਪਾਲਿਸੀ ਜਾਰੀ ਹੋਈ ਸੀ ਤਾਂ ਮੁਲਾਜ਼ਮਾਂ ਨੂੰ ਕੁਝ ਖਦਸ਼ੇ ਸੀ ਜਿਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਪੰਜਾਬ ਭਵਨ ਵਿਖੇ ਕੀਤੀ ਪ੍ਰੈਸ ਕਾਨਫਰੰਸ ਵਿਚ ਸਪੱਸ਼ਟ ਕਿਹਾ ਸੀ ਕਿ ਰੈਗੂਲਰ ਮੁਲਾਜ਼ਮਾਂ ਵਾਂਗ ਇਹਨਾਂ ਕੱਚੇ ਮੁਲਾਜ਼ਮਾਂ ਨੂੰ ਵੀ ਰੈਗੂਲਰ ਹੋਣ ਤੇ ਪੇ ਸਕੇਲ ਭੱਤੇ ਸੀ.ਐਸ.ਆਰ ਰੂਲ ਅਤੇ ਪੈਨਸ਼ਨਰੀ ਲਾਭ ਮਿਲਣਗੇ ਪਰ 9 ਮਹੀਨਿਆ ਬਾਅਦ ਜੋ ਸੱਚਾਈ ਸਾਹਮਣੇ ਆਈ ਹੈ ਉਹ ਹਰ ਇਕ ਕੱਚੇ ਮੁਲਾਜ਼ਮ ਦੇ ਹੋਸ਼ ਉਡਾਉਣ ਵਾਲੀ ਹੈ।ਆਗੂ ਨੇ ਕਿਹਾ ਕਿ ਬਿਨ੍ਹਾਂ ਪੇ ਸਕੇਲ ਤੋਂ ਮੁਲਾਜ਼ਮ ਕਿਵੇਂ ਰੈਗੂਲਰ ਹੋਣਗੇ।ਆਗੂਆ ਨੇ ਕਿਹਾ ਕਿ ਸਰਕਾਰ ਵੱਲੋਂ ਪ੍ਰਚਾਰ ਐਨਾ ਕੀਤਾ ਜਾ ਰਿਹਾ ਕਿ ਜਿਵੇਂ ਕੱਚੇ ਮੁਲਾਜ਼ਮਾਂ ਨੂੰ ਪਤਾ ਨਹੀ ਕਿੰਨਾ ਵੱਡਾ ਤੋਹਫਾ ਦੇ ਦਿੱਤਾ ਹੋਵੇ। ਆਗੂ ਨੇ ਕਿਹਾ ਕਿ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀਡੀੳ ਸ਼ੰਦੇਸ਼ ਰਾਹੀ ਦੱਸਿਆ ਕਿ ਕੁਝ ਕਰਮਚਾਰੀਆ ਦੀਆ ਤਨਖਾਹਾਂ ਵਿਚ ਵਾਧਾ ਕੀਤਾ ਜਾ ਿਰਹਾ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਸੰਦੇਸ਼ ਵਿਚ ਦਫਤਰੀ ਕਰਮਚਾਰੀਆ ਦਾ ਕੋਈ ਜ਼ਿਕਰ ਨਹੀ ਕੀਤਾ। ਆਗੂਆ ਨੇ ਕਿਹਾ ਕਿ ਸਰਕਾਰ ਨੇ ਕੱਚੇ ਮੁਲਾਜ਼ਮਾਂ ਨਲਾ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਜਿਸ ਤੋਂ ਸਰਕਾਰ ਹੁਣ ਭੱਜ ਰਹੀ ਹੈ । ਆਗੂਆ ਨੇ ਕਿਹਾ ਕਿ ਸਮੂਹ ਕੱਚੇ ਮੁਲਾਜ਼ਮਾਂ ਵਿਚ ਰੋਸ ਹੈ ਅਤੇ ਸਿੱਖਿਆ ਵਿਭਾਗ ਦੇ ਮੁਲਾਜ਼ਮ 6 ਜੁਲਾਈ ਤੋਂ ਕੰਮ ਬੰਦ ਕਰਕੇ ਹੜਤਾਲ ਤੇ ਚਲੇ ਜਾਣਗੇ ਜਿਸ ਦੀ ਨਿਰੋਲ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੀ ਹੋਵੇਗੀ।ਇਸ ਮੌਕੇ ਗੌਰਵ, ਰਵੀ ਵਿਰਦੀ, ਹਰਪ੍ਰੀਤ, ਮਿਥੁਨ ਆਦਿ ਮੌਜੂਦ ਸਨ !
BIR DEVINDER SINGH DEATH : ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਦਿਹਾਂਤ
ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਜੀ ਸਾਡੇ ਵਿੱਚ ਨਹੀਂ ਰਹੇ।
ਅੱਜ ਸਵੇਰੇ 11 ਵਜੇ ਉਹਨਾਂ ਨੇ ਆਖਰੀ ਸਾਹ ਲਿਆ।ਉਹ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਉਹ ਪੰਜਾਬ ਦੀ ਵਿਧਾਨ ਸਭਾ ਵਿੱਚ 2003 ਤੋਂ 2004 ਤਕ ਡਿਪਟੀ ਸਪੀਕਰ ਰਹੇ।
ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਅਹਿਮ ਖ਼ਬਰ: ਬਾਈ ਮੰਥਲੀ ਪ੍ਰੀਖਿਆ ਮੁਲਤਵੀ, ਪੜ੍ਹੋ ਹਦਾਇਤਾਂ
ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਜਮਾਤ 6ਵੀਂ ਤੋਂ 12ਵੀਂ ਦੇ Bi-Monthly (Test-1) ਮੁਲਤਵੀ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਇਸ ਸਬੰਧੀ ਜਾਰੀ ਪੱਤਰ ਅਨੁਸਾਰ ਸੈਸ਼ਨ 2023-24 ਦੌਰਾਨ 6ਵੀਂ ਤੋਂ 12ਵੀਂ ਜਮਾਤਾਂ ਲਈ ਪਰੀਖਿਆਵਾਂ ਦੇ ਸਿਡਿਊਲ ਅਨੁਸਾਰ Bi Monthly (Test-1) ਮਿਤੀ-15 ਜੁਲਾਈ ਤੱਕ ਲਏ ਜਾਣੇ ਸਨ। ਪ੍ਰੰਤੂ ਮਿਤੀ-03-07-2023 ਤੋਂ 15-07-2023 ਤੱਕ ਪੰਜਾਬ ਰਾਜ ਦੇ ' ਸਮੂਹ ਸਰਕਾਰੀ ' ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਦੇ ਸਮਰ-ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕਾਰਨ 6ਵੀਂ ਤੋਂ 12ਵੀਂ ਜਮਾਤ ਦੇ Bi-Monthly (Test-1) ਮਿਤੀ-15-07-2023 ਤੱਕ ਮੁਲਤਵੀ ਕੀਤੇ ਗਏ ਹਨ।Read official letter here
President of India’s greetings on the eve of Id-Uz-Zuha
President of India’s greetings on the eve of Id-Uz-Zuha
New Delhi 28 June 2023
The President of India, Smt. Droupadi Murmu has greeted fellow citizens on the eve of Id-uz-Zuha.
In her message the President has said, “On the occasion of Id-uz-Zuha, I extend my heartiest greetings and best wishes to all fellow citizens, especially our Muslim brothers and sisters living in India and abroad.
Id-uz-Zuha is the holy festival of love and sacrifice. This festival inspires us to follow the path of sacrifice and selfless service to humanity.
On this day, let all of us take a pledge to work towards spreading mutual brotherhood and harmony in the society".
ਸੂਬਾ ਸਰਕਾਰ ਨੌਜਵਾਨਾਂ ਲਈ ਪੰਜਾਬ ਵਿੱਚ ਹੀ ਰੋਜਗਾਰ ਦੇ ਮੌਕੇ ਦੇ ਰਹੀ ਹੈ- ਹਰਜੋਤ ਬੈਂਸ
ਸੂਬਾ ਸਰਕਾਰ ਨੌਜਵਾਨਾਂ ਲਈ ਪੰਜਾਬ ਵਿੱਚ ਹੀ ਰੋਜਗਾਰ ਦੇ ਮੌਕੇ ਦੇ ਰਹੀ ਹੈ- ਹਰਜੋਤ ਬੈਂਸ
ਉਚੇਰੀ ਸਿੱਖਿਆ ਮੰਤਰੀ ਨੇ ਸਰਕਾਰੀ ਸ਼ਿਵਾਲਿਕ ਕਾਲਜ ਵਿੱਚ ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਸ਼ਿਵਾਲਿਕ ਸਕੂਲ ਦੇ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਨ ਦਾ ਕੀਤਾ ਐਲਾਨ
ਨੌਜਵਾਨਾਂ ਨੂੰ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਅੱਗੇ ਆਉਣ ਦਾ ਦਿੱਤਾ ਸੱਦਾ
2.50 ਕਰੋੜ ਦੀ ਲਾਗਤ ਨਾਲ ਕਾਲਜ ਦੀ ਬਦਲੀ ਜਾਵੇਗੀ ਨੁਹਾਰ
ਨੰਗਲ 28 ਜੂਨ (jobsoftoday)
ਸਰਕਾਰੀ ਸਿਵਾਲਿਕ ਕਾਲਜ ਨਯਾ ਨੰਗਲ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਲਈ ਵਿਸ਼ੇਸ ਤੌਰ ਤੇ ਪਹੁੰਚੇ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ.ਹਰਜੋਤ ਬੈਂਸ ਨੇ ਕਿਹਾ ਹੈ ਕਿ ਨੋਜਵਾਨ ਦੇਸ਼ ਦੀ ਤਰੱਕੀ ਲਈ ਅੱਗੇ ਆਉਣ। ਪੰਜਾਬ ਸਰਕਾਰ ਯੋਗ ਵਿਦਿਆਰਥੀਆਂ ਲਈ ਸੂਬੇ ਵਿੱਚ ਰੋਜਗਾਰ ਦੇ ਮੌਕੇ ਪੈਦਾ ਕਰ ਰਹੀ ਹੈ। ਉਨ੍ਹਾਂ ਨੇ 2.50 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਸਿਵਾਲਿਕ ਕਾਲਜ ਦੀ ਨੁਹਾਰ ਬਦਲਣ ਦਾ ਐਲਾਨ ਕੀਤਾ ਅਤੇ ਨਗਰ ਕੋਂਸਲ ਨੰਗਲ ਵੱਲੋਂ ਚਲਾਏ ਜਾ ਰਹੇ ਸ਼ਿਵਾਲਿਕ ਸਕੂਲ ਦੇ ਕੱਚੇ ਅਧਿਆਪਕਾਂ ਦੀਆਂ ਤਨਖਾਹਾ ਵਿਚ ਪੰਜਾਬ ਸਰਕਾਰ ਦੇ ਕੱਚੇ ਅਧਿਆਪਕਾਂ ਦੀ ਤਰਾਂ ਵਾਧਾ ਕਰਨ ਦਾ ਐਲਾਨ ਵੀ ਕੀਤਾ।
ਸਿੱਖਿਆ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਨੌਕਰੀ ਕਰਦੇ ਕੱਚੇ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਦੋ ਤੋ ਤਿੰਨ ਗੁਣਾ ਵਾਧਾ ਕਰ ਦਿੱਤਾ ਹੈ, ਉਨ੍ਹਾਂ ਨੂੰ ਹੋਰ ਲਾਭ ਵੀ ਦਿੱਤੇ ਜਾਣਗੇ। ਇਸੇ ਤਰਾਂ ਨਗਰ ਕੋਂਸਲ ਨੰਗਲ ਵੱਲੋਂ ਸ਼ਹਿਰ ਵਿੱਚ ਚੱਲ ਰਹੇ ਸ਼ਿਵਾਲਿਕ ਸਕੂਲ ਦੇ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਵੀ ਵਾਧਾ ਕਰਨ ਦੀ ਸ਼ਿਫਾਰਸ ਕੀਤੀ ਗਈ ਹੈ ਤਾਂ ਜੋ ਦੇਸ਼ ਦੇ ਭਵਿੱਖ ਨੂੰ ਸੰਵਾਰਨ ਵਿਚ ਵੱਡੀ ਭੂਮਿਕਾ ਨਿਭਾਉਣ ਵਾਲੇ ਅਧਿਆਪਕਾਂ ਨੂੰ ਮਿਲਣ ਵਾਲੀ ਤਨਖਾਹ ਸਨਮਾਨ ਯੋਗ ਹੋਵੇ।
ਡਿਗਰੀ ਵੰਡ ਸਮਾਰੋਹ ਦੌਰਾਨ ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸੀਨੀ.ਸੈਕੰ.ਸਕੂਲ ਲੜਕੇ ਅਤੇ ਲੜਕੀਆਂ ਨੰਗਲ ਅਤੇ ਕੀਰਤਪੁਰ ਸਾਹਿਬ ਸਕੂਲਾਂ ਨੂੰ 5-5 ਕਰੋੜ ਰੁਪਏ ਦੀ ਗ੍ਰਾਂਟ ਦੇ ਕੇ ਮਾਡਲ ਅਤੇ ਕਾਨਵੈਂਟ ਸਕੂਲਾਂ ਦੇ ਮੁਕਾਬਲੇ ਦੇ ਸਕੂਲ ਬਣਾਇਆ ਜਾਵੇਗਾ। ਸਵਾਮੀਪੁਰ ਵਿੱਚ 62 ਲੱਖ ਅਤੇ ਬਿਭੌਰ ਸਾਹਿਬ ਵਿਚ 32 ਲੱਖ ਦੀ ਲਾਗਤ ਨਾਲ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾਵੇਗੀ। ਸਮੁੱਚੇ ਪੰਜਾਬ ਦੇ ਸਰਕਾਰੀ ਕਾਲਜਾਂ, ਸਕੂਲਾਂ, ਤਕਨੀਕੀ ਸਿੱਖਿਆ ਸੰਸਥਾਵਾਂ ਨੂੰ ਕਰੋੜਾਂ ਰੁਪਏ ਦੀਆਂ ਗ੍ਰਾਟਾਂ ਦੇ ਕੇ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਲਈ ਯੋਗ ਉਮੀਦਵਾਰ ਹੋਰ ਮਿਹਨਤ ਕਰਨ ਕਿਉਕਿ ਪੰਜਾਬ ਸਰਕਾਰ ਅਗਲੇ ਦਿਨਾਂ ਵਿੱਚ ਬੇਸੁਮਾਰ ਸਰਕਾਰੀ ਨੌਕਰੀਆਂ ਵਿੱਚ ਭਰਤੀ ਕਰੇਗੀ। ਇਸ ਦੌਰਾਨ ਉਚੇਰੀ ਸਿੱਖਿਆ ਮੰਤਰੀ ਨੇ ਸਰਕਾਰੀ ਸਿਵਾਲਿਕ ਕਾਲਜ ਦੇ ਡਿਗਰੀ ਵੰਡ ਸਮਾਰੋਹ ਮੌਕੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਅਤੇ ਪ੍ਰੋਫੈਸਰ, ਲੈਕਚਰਾਰ ਤੇ ਸਟਾਫ ਨਾਲ ਵਿਸ਼ੇਸ ਮਿਲਣੀ ਕੀਤੀ। ਇਸ ਮੌਕੇ ਉਚੇਰੀ ਸਿੱਖਿਆ ਮੰਤਰੀ ਦਾ ਕਾਲਜ ਪਹੁੰਚਣ ਤੇ ਸਵਾਗਤ ਤੇ ਵਿਸ਼ੇਸ ਸਨਮਾਨ ਕੀਤਾ ਗਿਆ।
ਇਸ ਮੌਕੇ ਪ੍ਰਿੰ.ਸੀਮਾ ਸੈਣੀ, ਡਾ.ਸੰਜੀਵ ਗੌਤਮ, ਨਿਸ਼ਾਤ ਕੁਮਾਰ ਗੋਇਲ, ਸੀਨੀਅਰ ਪ੍ਰੋ.ਅਰਸ਼ਦ ਅਲੀ, ਪ੍ਰੋ.ਗੁਰਮੀਤ ਕੌਰ, ਡਾ.ਬਿੰਦੂ ਸ਼ਰਮਾ, ਡਾ.ਕਮਲੇਸ਼ ਕੁਮਾਰੀ, ਡਾ.ਪਾਇਲ ਜਸਵਾਲ, ਦਲਜੀਤ ਕੌਰ, ਪ੍ਰੋ.ਪ੍ਰਿਆਂ ਵਧਵਾ, ਪ੍ਰੋ.ਕੀਰਤੀ ਸ਼ਰਮਾ, ਪ੍ਰੋ.ਹੇਮੰਤ ਕੁਮਾਰੀ, ਪ੍ਰੋ.ਪੂਜਾ ਸਰਮਾ, ਪ੍ਰੋ.ਨੀਰੂ ਚੋਧਰੀ, ਪ੍ਰੋ.ਗੁਰਲੀਨ ਕੌਰ,, ਪ੍ਰੋ.ਜੋਤੀ ਭਾਰਦਵਾਜ, ਪ੍ਰੋ. ਨਿਸ਼ਾ ਗਾਂਧੀ, ਪ੍ਰੋ.ਜਗਪਾਲ ਸਿੰਘ, ਪ੍ਰੋ. ਸੁਨੀਤਾ ਸੈਣੀ, ਪ੍ਰੋ. ਬਲਜਿੰਦਰ ਕੌਰ, ਪ੍ਰੋ. ਲੀਨਾ, ਪ੍ਰੋ.ਰੋਹਿਤ ਕੁਮਾਰ, ਡਾ.ਕੁਸਮ ਬਿਡਲਾ, ਡਾ.ਪਰਵਿੰਦਰ ਸਿੰਘ, ਡਾ.ਅੰਜੂ ਰਾਣੀ, ਪ੍ਰੋ.ਅੰਨੂਪ੍ਰੀਆ, ਡਾ.ਕਮਲ ਕੁਮਾਰ ਤੇ ਸਟਾਫ ਤੇ ਸੀਨੀਅਰ ਆਗੂ ਡਾ.ਸੰਜੀਵ ਗੌਤਮ, ਦੀਪਕ ਸੋਨੀ ਮੀਡੀਆ ਕੋਆਰਡੀਨੇਟਰ, ਰਾਮ ਕੁਮਾਰ ਮੁਕਾਰੀ ਚੇਅਰਮੈਨ ਨਗਰ ਸੁਧਾਰ ਟਰੱਸਟ, ਰੋਹਿਤ ਕਾਲੀਆ ਟਰੱਕ ਯੂਨੀਅਨ ਪ੍ਰਧਾਨ, ਸੁਨੀਤਾ, ਬਿੱਲਾ ਮਹਿਲਮਾ, ਦਲਜੀਤ ਸਿੰਘ ਕਾਕਾ ਨਾਨਗਰਾ, ਮੋਹਿਤ ਪੁਰੀ, ਸੁਰਿੰਦਰ ਸਿੰਦੂ, ਸ਼ੱਮੀ ਬਰਾਰੀ, ਗੁਰਨਾਮ ਬੇਲਾ ਧਿਆਨੀ ਹਾਜ਼ਰ ਸਨ।
E - PORTAL FOR ADHOC EMPLOYEES: ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਈ ਪੋਰਟਲ ਲਾਂਚ, ਇਸ ਲਿੰਕ ਤੇ ਕਰੋ ਅਪਲਾਈ
Cabinet Committee on Economic Affairs announced Unique package for farmers
Cabinet Committee on Economic Affairs (CCEA)
Unique package for farmers announced
CCEA approves bouquet of schemes to boost wellbeing of farmers, rejuvenate soil productivity, and ensure food security & environmental sustainability
CCEA approves continuation of Urea Subsidy Scheme; Rs. 3,68,676.7 Crore committed for urea subsidy for 3 years (2022-23 to 2024-25).
Rs. 1451 crore approved for Market Development Assistance (MDA) Scheme to exemplify model of wealth from waste; Parali and organic manure from Gobardhan plants to be used to enrich the soil and keep the environment safe and clean
Introduction of Sulphur coated Urea (Urea Gold); to address Sulphur deficiency of soil and save input costs for the farmers
New Delhi, 28 June 2023
The Cabinet Committee on Economic Affairs (CCEA) chaired by Prime Minister, Shri Narendra Modi today approved a unique package of innovative schemes for farmers with a total outlay of Rs.3,70,128.7 crore. The bouquet of schemes is focused at overall wellbeing and economic betterment of farmers by promoting sustainable agriculture. The initiatives will boost farmers’ income, strengthen natural / organic farming, rejuvenate soil productivity, and ensure food security.
The CCEA approved continuation of Urea Subsidy Scheme to ensure constant availability of urea to the farmers at the same price of Rs 242/ 45 kg bag excluding taxes and neam coating charges. Out of above approved package, Rs. 3,68,676.7 Crore have been committed for urea subsidy for three years (2022-23 to 2024-25). This is apart from recently approved Nutrient Based Subsidy of Rs 38,000 Crore for Kharif season for 2023-24. The farmers need not spend extra for purchase of urea, and this will help moderate their input costs. At present, the MRP of urea is Rs.242 per 45 kg bag of urea (exclusive of charges towards neem coating and taxes as applicable), whereas the actual cost of the bag comes around Rs. 2200. The Scheme is wholly financed by the Government of India through budgetary support. The continuation of Urea Subsidy scheme will also maximize indigenous production of Urea to reach self-sufficiency levels.
Due to ever changing geopolitical situation and increased raw material prices, Fertilizer prices have been increasing multifold globally over the years. But Government of India has protected its farmers from steep fertilizer price rise by increasing the fertilizer subsidy. In its endeavour to safeguard our farmers, Government of India has increased Fertilizer subsidy from Rs. 73,067 Cr in 2014-15 to Rs. 2,54,799 Cr in 2022-23.
Nano Urea eco-system strengthened
By 2025-26, eight Nano urea plants with production capacity of 44 Crore bottles equaling to 195 LMT of conventional urea will be commissioned. Nano fertilizer releases nutrients in a controlled manner contributing to higher nutrient use efficiency and while costing less to the farmers. Application of Nano Urea has demonstrated increase in crop yield.
Country on way to become Atmanirbhar in Urea by 2025-26
Setting up and revival of 6 urea production units at Chambal Ferti ltd. - Kota Rajasthan, Matix ltd. Panagarh West Bengal, Ramagundam-Telangana, Gorakhpur-UP, Sindri-Jharkhand and Barauni-Bihar since 2018 is helping to make the country atmanirbhar in terms of urea production and availability. Indigenous production of urea has increased from the level of 225 LMT during 2014-15, to 250 LMT during 2021-22. In 2022-23, production capacity has increased to 284 LMT. These along with Nano Urea Plants will reduce our current import dependency in urea and finally make us self-sufficient by 2025- 26.
PM Programme for Restoration, Awareness Generation, Nourishment and Amelioration of Mother – Earth (PMPRANAM)
Mother Earth has always provided plentiful sources of sustenance to mankind. It is the need of the hour to go back to more natural ways of farming and promotion of balanced / sustainable use of chemical fertilizers. Promoting natural / organic farming, alternate fertilizers, innovations like Nano Fertilizers and bio-Fertilizers can help in restoring fertility of our Mother Earth. Thus, it was announced in the Budget that “PM Programme for Restoration, Awareness Generation, Nourishment and Amelioration of Mother – Earth (PMPRANAM)” will be launched to incentivize States/ Union Territories to promote alternate fertilizers and balanced use of chemical fertilizers.
Rs. 1451.84 crore have been approved for Market Development Assistance (MDA) for promoting Organic Fertilizers from Gobardhan Plants
Today’s approved package also consists of innovative incentive mechanism for the restoration, nourishment, and betterment of the mother earth. Market Development Assistance (MDA) scheme in the form of Rs 1500 per MT to support marketing of organic fertilizers, viz., Fermented Organic Manures (FOM)/Liquid FOM/Phosphate Rich Organic Manures (PROM) produced as by-product from Bio- gas Plants/Compressed Biogas (CBG) Plants set up under umbrella GOBARdhan initiative.
Such organic fertilizers would be branded in the names of Bharat Brand FOM, LFOM and PROM. This on one hand will facilitate in addressing the challenge of management of crop residue and problems of Parali burning, will also help in keeping the environment clean and safe and at the same time provide an additional source of income for farmers. Farmers will get organic fertilizers (FOM/LFOM/ PROM) at affordable prices.
This initiative will facilitate implementation of Budget announcement of establishing 500 new waste to wealth plants under GOBARdhan scheme for promoting circular economy, by increasing the viability of these BG/CBG plants.
Promotion of Natural Farming as sustainable agriculture practice is restoring soil health and reducing input costs for farmers. 425 KVKs (Krishi Vigyan Kendras) have laid down demonstrations of natural farming practices and organized 6,777 awareness programs involving 6.80 lakh farmers. Course curricula for Natural Farming has also been developed for BSc as well as MSc programmes to be implemented from the academic session July-August 2023.
Introduction of Sulphur coated Urea (Urea Gold); to address sulphur deficiency of soil and save input costs for the farmers
Another initiative of the package is that the Sulphur coated Urea (Urea Gold) is being introduced in the country for the first time. It is more economical and efficient than the currently used Neem coated urea. It will address Sulphur deficiency for the soil in the country. It will also save input costs for the farmers and also raise incomes for farmers with enhanced production & productivity.
Pradhan Mantri Kisan Samruddhi Kendras (PMKSKs) touches one lakh
About one lakh Pradhan Mantri Kisan Samruddhi Kendras (PMKSKs) have already come up in the country. For the convenience of farmers, the farm inputs are being provided as a one stop solution for all needs of farmers.
Benefits:
The approved schemes will help in judicious use of chemical fertilizers, thereby reducing input cost of cultivation for the farmers. Promoting natural/ organic farming, innovative and alternate fertilizers like Nano Fertilizers and organic fertilizers will help in restoring fertility of our Mother Earth.
Improved soil health leads to increased nutrient efficiency and safe environment due to reduction in soil and water pollution. Safe and clean environment helps in improvement in human health.
Better utilization of crop residue like parali will help resolve the issue of air pollution and improve the cleanliness and betterment of living environment and also help to convert waste into wealth.
Farmers will reap more benefits – they need not pay anything extra for urea as it continues to be available at the same affordable statutory price. Organic fertilizers (FOM/ PROM) will also be available at cheaper prices. With low-cost Nano urea and reduced use of chemical fertilizers and increased use of organic fertilizers, the input cost for the farmers will come down. Low input cost coupled with healthy soil and water will enhance the production and productivity of the crops. Farmers will get good returns for their produce.
ਵੱਡੀ ਖੱਬਰ: ਆਂਗਣਵਾੜੀ ਵਰਕਰਾਂ ਦੀਆਂ 6000 ਅਸਾਮੀਆਂ ਤੇ ਭਰਤੀ ਜਲਦ,1000 ਨਵੇਂ ਆਂਗਣਵਾੜੀ ਕੇਂਦਰ ਖੋਲ੍ਹੇ ਜਾਣਗੇ
ਪੰਜਾਬ 'ਚ 1000 ਨਵੇਂ ਆਂਗਣਵਾੜੀ ਕੇਂਦਰ ਖੋਲ੍ਹੇ ਜਾਣਗੇ
- ਆਂਗਣਵਾੜੀ ਵਰਕਰਾਂ ਦੀਆਂ 6000 ਅਸਾਮੀਆਂ ਜਲਦ ਭਰੀਆਂ ਜਾਣਗੀਆਂ - ਡਾ. ਬਲਜੀਤ ਕੌਰ
- ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫ਼ੋਨ ਮਿਲਣਗੇ
- ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵਲੋਂ ਬਿਰਧ ਆਸ਼ਰਮਾਂ ਦਾ ਵੀ ਨਿਰੀਖਣ
ਦੋਰਾਹਾ (ਲੁਧਿਆਣਾ), 28 ਜੂਨ (pbjobsoftoday) - ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1000 ਨਵੇਂ ਆਂਗਣਵਾੜੀ ਕੇਂਦਰ ਖੋਲ੍ਹਣ ਦੇ ਨਾਲ-ਨਾਲ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ 6000 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਰਤੀ ਦੀ ਪ੍ਰਕਿਰਿਆ ਵੀ ਜਲਦ ਮੁਕੰਮਲ ਕਰ ਲਈ ਜਾਵੇਗੀ। Distt wise Anganwadi Merit list will be uploaded soon
ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਦੇ ਨਾਲ ਕੈਬਨਿਟ ਮੰਤਰੀ ਨੇ ਕਿਹਾ ਕਿ ਨਵੇਂ ਆਂਗਣਵਾੜੀ ਸੈਂਟਰ ਖੋਲ੍ਹਣ ਦੇ ਨਾਲ-ਨਾਲ ਮੌਜੂਦਾ ਇਮਾਰਤਾਂ ਦੀ ਮੁਰੰਮਤ ਦਾ ਕੰਮ ਵੀ ਵੱਡੇ ਪੱਧਰ 'ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਰਤੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਰਕਰਾਂ ਨੂੰ ਸਮਾਰਟ ਫੋਨ ਵੀ ਸੌਂਪੇਗੀ। ਉਨ੍ਹਾਂ ਅੱਗੇ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ 8.2 ਕਰੋੜ ਰੁਪਏ ਦਾ ਮਾਣ ਭੱਤਾ ਵੀ ਕੁਝ ਦਿਨਾਂ ਵਿੱਚ ਜਾਰੀ ਕਰ ਦਿੱਤਾ ਜਾਵੇਗਾ।
ਡਾ. ਬਲਜੀਤ ਕੌਰ ਜ਼ਿਲ੍ਹਾ ਹੈੱਡਕੁਆਰਟਰ ਤੋਂ 21 ਕਿਲੋਮੀਟਰ ਦੂਰ ਦੋਰਾਹਾ ਵਿਖੇ ਇਕ ਬਿਰਧ ਆਸ਼ਰਮ ਦਾ ਦੌਰਾ ਕਰਨ ਉਪਰੰਤ ਸਮਾਗਮ ਵਿੱਚ ਗੱਲਬਾਤ ਕਰ ਰਹੇ ਸਨ।
ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਰਾਜ ਵਿੱਚ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਔਰਤਾਂ ਖਾਸ ਕਰਕੇ ਗਰਭਵਤੀ ਅਤੇ ਦੁੱਧ ਪਿਆਉਣ ਵਾਲੀਆਂ ਔਰਤਾਂ ਦੀ ਭਲਾਈ ਅਤੇ ਆਂਗਣਵਾੜੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਦੌਰੇ ਦਾ ਮੁੱਖ ਮੰਤਵ ਬਜ਼ੁਰਗਾਂ ਅਤੇ ਬੱਚਿਆਂ ਲਈ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਦੀ ਜਾਂਚ ਕਰਨਾ ਹੈ ਤਾਂ ਜੋ ਸਰਕਾਰੀ ਕੇਂਦਰਾਂ ਵਿੱਚ ਬਿਹਤਰ ਸੇਵਾਵਾਂ ਨੂੰ ਲਾਗੂ ਕੀਤਾ ਜਾ ਸਕੇ।
ਇਸ ਮੌਕੇ ਐਸ.ਪੀ. ਖੰਨਾ ਡਾ. ਪ੍ਰਗਿਆ ਜੈਨ, ਐਸ.ਡੀ.ਐਮ. ਜਸਲੀਨ ਕੌਰ ਭੁੱਲਰ, ਡੀ.ਐਸ.ਪੀ. ਸਮਰਾਲਾ ਹਰਸਿਮਰਤ ਸਿੰਘ ਅਤੇ ਹੋਰ ਹਾਜ਼ਰ ਸਨ।
VETERINARY INSPECTOR RECRUITMENT: ਵੈਟਨਰੀ ਇੰਸਪੈਕਟਰਾਂ ਦੀ ਭਰਤੀ ਲਈ ਉਮੀਦਵਾਰਾਂ ਦਾ ਰਿਜ਼ਲਟ ਕਮ ਮੈਰਿਟ ਲਿਸਟ ਘੋਸ਼ਿਤ
ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਇਸਤਿਹਾਰ ਨੰਬਰ 17 ਆਫ 2022 ਰਾਹੀਂ ਵੈਟਨਰੀ ਇੰਸਪੈਕਟਰ ਦੀਆਂ 644 ਆਸਾਮੀਆਂ ਪ੍ਰਕਾਸ਼ਿਤ ਕੀਤੀਆਂ ਗਈਆਂ ਸੀ। ਇਸ ਭਰਤੀ ਸੰਬੰਧੀ ਬੋਰਡ ਵੱਲੋਂ ਮਿਤੀ 1,06-2023 ਤੋਂ 02.05 2003, ਮਿਤੀ 08.05.2073 ਤੋਂ 09.05.2023 ਨੂੰ ਕਾਂਊਸਲਿੰਗ ਵਿਚ ਬੁਲਾਏ ਗਏ ਉਮੀਦਵਾਰਾਂ ਦਾ ਰਿਜ਼ਲਟ ਕਮ ਮੈਰਿਟ ਲਿਸਟ ਘੋਸ਼ਿਤ ਕਰ ਦਿੱਤੀ ਗਈ ਹੈ। ਡਾਊਨਲੋਡ ਕਰਨ ਲਈ ਲਿੰਕ ਇਥੇ ਕਲਿੱਕ ਕਰੋ।
PATWARI RECRUITMENT COUNSELING SCHEDULE: ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਪਟਵਾਰੀ ਭਰਤੀ ਲਈ ਕਾਉਂਸਲਿੰਗ ਸ਼ਡਿਊਲ ਜਾਰੀ
PATWARI RECRUITMENT RESULT OUT: ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਪਟਵਾਰੀ ਭਰਤੀ ਪ੍ਰੀਖਿਆ ਦਾ ਨਤੀਜਾ ਘੋਸ਼ਿਤ ਕਰਨ ਉਪਰੰਤ ਕਾਉਂਸਲਿੰਗ ਸ਼ਡਿਊਲ ਜਾਰੀ ਕੀਤਾ ਹੈ।
ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਪਟਵਾਰੀ ਭਰਤੀ ਪ੍ਰੀਖਿਆ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ।
ਕਾਉਂਸਲਿੰਗ ਸ਼ਡਿਊਲ ਡਾਊਨਲੋਡ ਕਰਨ ਲਈ ਲਿੰਕ ਇਥੇ ਕਲਿੱਕ ਕਰੋ ਨਤੀਜਾ ਡਾਊਨਲੋਡ ਕਰਨ ਲਈ ਲਿੰਕ ਇਥੇ ਕਲਿੱਕ ਕਰੋSCHOOL REOPENING: ਸਕੂਲ ਖੁੱਲਣ ਤੋਂ ਪਹਿਲਾਂ ਸਮੂਹ ਸਕੂਲਾਂ ਨੂੰ ਕੀਤੀਆਂ ਹਦਾਇਤਾਂ
SCHOOL REOPENING: ਛੁੱਟੀਆਂ ਖਤਮ ਹੋਣ ਵਾਲੀਆਂ ਹਨ, ਸਮੂਹ ਸਕੂਲਾਂ ਨੂੰ ਹਦਾਇਤਾਂ ਜਾਰੀ
ਲੁਧਿਆਣਾ, 28 ਜੂਨ 2023
ਗਰਮੀ ਦੀਆਂ ਛੁੱਟੀਆਂ ਖਤਮ ਹੋਣ ਵਾਲੀਆਂ ਹਨ ਇਸ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਲੁਧਿਆਣਾ ਵੱਲੋਂ ਸਮੂਹ ਸਕੂਲ ਮੁਖੀਆਂ ਨੂੰ ਬੀਪੀਈਓ ਰਾਹੀਂ ਪੱਤਰ ਜਾਰੀ ਕਰ ਲਿਖਿਆ ਗਿਆ ਹੈ ਕਿ ਸਕੂਲਾਂ ਵਿੱਚ ਲੱਗੀਆਂ ਪਾਣੀ ਦੀਆਂ ਟੈਂਕੀਆਂ ਵਾਟਰ ਫਿਲਟਰ ਅਤੇ ਵਾਟਰ ਕੂਲਰਾਂ ਦੀ ਚੰਗੀ ਤਰਾਂ ਸਫਾਈ ਕਰ ਲਈ ਜਾਵੇ ਤਾਂ ਜੋ ਬੱਚਿਆਂ ਨੂੰ ਸਾਫ ਪਾਣੀ ਮੁਹੱਈਆ ਹੋ ਸਕੇ ।
ਗੌਰਤਲਬ ਹੈ, ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵੱਲੋਂ 2 ਜੁਲਾਈ ਤੱਕ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਕੀਤੀਆਂ ਹਨ, ਸਮੂਹ ਸਕੂਲ 3 ਜੁਲਾਈ ਨੂੰ ਖੁੱਲਣਗੇ।
4161 MASTER CADRE ROSTER SUBJECT WISE
ਭਗਵੰਤ ਮਾਨ ਸਰਕਾਰ ਵੱਲੋਂ ਚਿਤਵੇ ਰੰਗਲੇ ਪੰਜਾਬ ਦੀ ਕਾਇਮੀ ਚ ਮੀਡੀਆ ਦੀ ਭੂਮਿਕਾ ਅਹਿਮ - ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ
ਭਗਵੰਤ ਮਾਨ ਸਰਕਾਰ ਵੱਲੋਂ ਚਿਤਵੇ ਰੰਗਲੇ ਪੰਜਾਬ ਦੀ ਕਾਇਮੀ ਚ ਮੀਡੀਆ ਦੀ ਭੂਮਿਕਾ ਅਹਿਮ - ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ
ਸਰਕਾਰ ਵੱਲੋਂ ਲਏ ਜਾਂਦੇ ਹਾਂ - ਪੱਖੀ ਤੇ ਨਿਵੇਕਲੇ ਫੈਸਲਿਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਚ ਸਹਿਯੋਗ ਦੀ ਮੰਗ
ਮੋਹਾਲੀ ਪ੍ਰੈੱਸ ਕਲੱਬ ਬਨਾਉਣ ਲਈ ਕੀਤੇ ਜਾਣਗੇ ਠੋਸ ਉਪਰਾਲੇ: ਚੇਤਨ ਸਿੰਘ ਜੌੜਾਮਾਜਰਾ
ਕੈਬਨਿਟ ਮੰਤਰੀ ਨੇ ਮੋਹਾਲੀ ਪ੍ਰੈਸ ਕਲੱਬ ਦੀ 25 ਵੀਂ ਵਰ੍ਹੇਗੰਢ ਤੇ ਕਾਰਜਕਾਰਨੀ ਦੇ ਤਾਜਪੋਸ਼ੀ ਸਮਾਗਮ ਵਿੱਚ ਕੀਤੀ ਸ਼ਿਰਕਤ
ਪ੍ਰੈੱਸ ਕਲੱਬ ਲਈ ਜਗ੍ਹਾ ਦਾ ਪ੍ਰਬੰਧ ਹੋਣ ਉਪਰੰਤ ਤਿੰਨ ਲੱਖ ਰੁਪਏ ਦੇਣ ਦੀ ਗਰਾਂਟ ਦੇਣ ਦਾ ਐਲਾਨ
ਐੱਸ.ਏ.ਐੱਸ.ਨਗਰ, 27 ਜੂਨ, 2023:
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ, ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਕੀਤੇ ਜਾ ਰਹੇ ਯਤਨਾਂ ਵਿੱਚ ਮੀਡੀਆ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਕਿਹਾ ਕਿ ਮੀਡੀਆ ਨੇ ਹੀ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਹਿੱਤ ਕੰਮਾਂ ਨੂੰ ਲੋਕਾਂ ਤੱਕ ਲੈ ਕੇ ਜਾਣਾ ਹੁੰਦਾ ਹੈ, ਇਸ ਲਈ ਮੀਡੀਆ ਦੀ ਜ਼ਿੰਮੇਵਾਰੀ ਹੋਰ ਵੀ ਅਹਿਮ ਅਤੇ ਵੱਡੀ ਹੋ ਜਾਂਦੀ ਹੈ।
ਅੱਜ ਮੋਹਾਲੀ ਪ੍ਰੈਸ ਕਲੱਬ ਦੀ 25 ਵੀਂ ਵਰ੍ਹੇਗੰਢ ਤੇ ਨਵੀਂ ਕਾਰਜਕਾਰਨੀ ਦੇ ਤਾਜਪੋਸ਼ੀ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਸੂਚਨਾ ਤੇ ਲੋਕ ਸੰਪਰਕ, ਬਾਗ਼ਬਾਨੀ, ਸੁਤੰਤਰਤਾ ਸੰਗਰਾਮੀਏ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ
ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ . ਭਗਵੰਤ ਸਿੰਘ ਮਾਨ ਵਲੋਂ ਕੀਤੇ ਐਲਾਨ ਮੁਤਾਬਕ ਹਰ ਜ਼ਿਲ੍ਹੇ ਵਿੱਚ ਮੀਡੀਆ ਕਲੱਬ ਬਣਾਏ ਜਾਣਗੇ। ਇਸੇ ਲੜੀ ਤਹਿਤ ਮੋਹਾਲੀ ਪ੍ਰੈੱਸ ਕਲੱਬ ਬਨਾਉਣ ਲਈ ਠੋਸ ਉਪਰਾਲੇ ਕੀਤੇ ਜਾਣਗੇ ਅਤੇ ਜਿੰਨੇ ਵੀ ਫੰਡਾਂ ਦੀ ਲੋੜ ਪਵੇਗੀ, ਉਹ ਦਿੱਤੇ ਜਾਣਗੇ। ਉਨਾਂ ਕਿਹਾ ਕਿ ਜਦੋਂ ਪ੍ਰੈੱਸ ਕਲੱਬ ਲਈ ਜਗ੍ਹਾ ਦਾ ਪ੍ਰਬੰਧ ਹੋ ਜਾਵੇਗਾ ਤਾਂ ਉਹ ਅਗਲੇ ਕਾਰਜਾਂ ਵਿੱਚ ਯੋਗਦਾਨ ਵਜੋਂ 03 ਲੱਖ ਰੁਪਏ ਦੀ ਗ੍ਰਾਂਟ ਵੀ ਦੇਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਕਲੱਬ ਦਾ ਅਗਲਾ ਪ੍ਰੋਗਰਾਮ ਪ੍ਰੈੱਸ ਕਲੱਬ ਦੀ ਇਮਾਰਤ ਵਿੱਚ ਹੀ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੀਡੀਆ ਸਮਾਜ ਦਾ ਮੁੱਖ ਅੰਗ ਹੈ। ਸਮਾਜ ਵਿਚ ਜੋ ਵੀ ਵਾਪਰਦਾ ਹੈ, ਉਸ ਨੂੰ ਮੀਡੀਆ ਹੀ ਲੋਕਾਂ ਅੱਗੇ ਰੱਖਦਾ ਹੈ। ਇਸ ਲਈ ਮੀਡੀਆ ਦੀ ਜ਼ਿੰਮੇਵਾਰੀ ਬੜੀ ਵੱਡੀ ਹੁੰਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਅਸਲ ਮੀਡੀਆ ਉਹ ਹੈ ਜੋ ਸਦਾ ਲੋਕਾਂ ਦੀ ਗੱਲ ਕਰੇ ਤੇ ਸਮਾਜਿਕ ਤੇ ਧਾਰਮਿਕ ਵੰਡੀਆਂ ਦੀਆਂ ਸੂਚਨਾਵਾਂ ਤੋਂ ਗੁਰੇਜ਼ ਕਰੇ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਉੱਤੇ ਵੀ ਪੋਸਟ ਪਾਉਣ ਤੋਂ ਪਹਿਲਾਂ ਉਸ ਨੂੰ ਵੈਰੀਫਾਈ ਕਰਨਾ ਸਭ ਤੋਂ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ . ਭਗਵੰਤ ਮਾਨ, ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀਆਂ ਲੀਹਾਂ ਉੱਤੇ ਚਾੜ੍ਹਨ ਅਤੇ ਰੰਗਲਾ ਬਣਾਉਣ ਲਈ ਅਣਥੱਕ ਮਿਹਨਤ ਕਰ ਹਨ, ਇਸ ਲਈ ਸਰਕਾਰ ਵੱਲੋਂ ਲਏ ਜਾਂਦੇ ਲੋਕ ਹਿੱਤੂ ਅਤੇ ਨਿਵੇਕਲੇ ਫੈਸਲਿਆਂ ਨੂੰ ਲੋਕਾਂ ਤੱਕ ਪਹੁੰਚਾਉਣ ਚ ਮੀਡੀਆ ਦੇ ਸਹਿਯੋਗ ਦੀ ਵੀ ਬਹੁਤ ਲੋੜ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵਿਚ 80 ਫ਼ੀਸਦੀ ਵਿਧਾਇਕ ਗੈਰ ਸਿਆਸੀ ਅਤੇ ਆਮ ਪਰਿਵਾਰਾਂ ਵਿਚੋਂ ਆਏ ਹਨ, ਜਿਨ੍ਹਾਂ ਵਿੱਚ ਵਿੱਚ ਲੋਕਾਂ ਲਈ ਕੁੱਝ ਵੱਖਰਾ ਤੇ ਨਿਵੇਕਲਾ ਕਰਨ ਦਾ ਜਜ਼ਬਾ ਬਹੁਤ ਜ਼ਿਆਦਾ ਹੈ। ਇਸ ਲਈ ਸਾਨੂੰ ਇਨ੍ਹਾਂ ਜਨਤਕ ਪ੍ਰਤੀਨਿਧਾਂ ਵੱਲੋਂ ਆਪਣੇ ਆਪਣੇ ਹਲਕੇ ਵਿੱਚ ਕੀਤੀਆਂ ਜਾ ਰਹੀਆਂ ਪਹਿਲ ਕਦਮੀਆਂ ਦੀ ਵੀ ਹੌਂਸਲਾ ਅਫਜ਼ਾਈ ਕਰਨੀ ਚਾਹੀਦੀ ਹੈ।
ਉਨ੍ਹਾਂ ਮੁੱਖ ਮੰਤਰੀ ਵੱਲੋਂ ਫ਼ਸਲਾਂ ਨੂੰ ਨਹਿਰੀ ਪਾਣੀ ਲਗਣਾ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਈ ਦਹਾਕਿਆਂ ਤੋਂ ਬਾਅਦ, ਪਹਿਲੀ ਵਾਰ ਟੇਲਾਂ ਤੱਕ ਪਾਣੀ ਪੁੱਜਿਆ ਹੈ ਤੇ ਪਾਣੀ ਲਾਉਣ ਲਈ ਸੂਬੇ ਚ ਮੋਟਰਾਂ ਲਈ ਬਿਜਲੀ ਦੀ ਵੀ ਕੋਈ ਦਿੱਕਤ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਜੇਕਰ ਨੀਅਤ ਸੱਚੀ ਹੋਵੇ ਤਾਂ ਪ੍ਰਮਾਤਮਾ ਸਦਾ ਸਾਥ ਦਿੰਦਾ ਹੈ ਤੇ ਇਮਾਨਦਾਰੀ ਨਾਲ ਕੀਤਾ ਕੰਮ ਸਦਾ ਸਿਰੇ ਚੜ੍ਹਦਾ ਹੈ।
ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਬਾਰੇ ਮੀਡੀਆ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਇਕੋ ਇਕ ਮਨਸ਼ਾ ਹੈ ਕਿ ਗੁਰੂ ਸਾਹਿਬ ਦੀ ਬਾਣੀ ਹਰ ਘਰ ਪੁੱਜੇ ਅਤੇ ਪ੍ਰਸਾਰਣ ਫ੍ਰੀ ਟੂ ਏਅਰ ਹੋਵੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਕੁੱਝ ਥਾਵਾਂ 'ਤੇ ਜ਼ਿਲ੍ਹਾ ਅਤੇ ਹੇਠਲੇ ਪੱਧਰ ਉੱਤੇ ਮੀਡੀਆ ਕਰਮੀਆਂ ਦੇ ਵੱਖੋ ਵੱਖ ਗਰੁੱਪ ਬਣੇ ਹੋਣ ਕਾਰਨ ਸਰਕਾਰ ਨੂੰ ਪ੍ਰੈੱਸ ਕਲੱਬ ਦੀ ਸਥਾਪਤੀ ਵਿੱਚ ਦਿੱਕਤ ਆਉਂਦੀ ਹੈ। ਉਨ੍ਹਾਂ ਕਿਹਾ ਕਿ ਮੀਡੀਆ ਕਰਮੀਆਂ ਨੂੰ ਅਜਿਹੀਆਂ ਮੁਸ਼ਕਿਲਾਂ ਨੂੰ ਮਿਲ ਕੇ ਹੱਲ ਕਰਨਾ ਚਾਹੀਦਾ ਹੈ ਤਾਂ ਜੋ ਸਰਕਾਰ ਲਈ ਪ੍ਰੈੱਸ ਕਲੱਬ ਸਥਾਪਿਤ ਕਰਨ ਵਿੱਚ ਅਜਿਹੀਆਂ ਗੱਲਾਂ ਰੁਕਾਵਟ ਨਾ ਬਣਨ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਪ੍ਰੈੱਸ ਕਲੱਬ ਦਾ ਸੋਵੀਨਰ ਵੀ ਜਾਰੀ ਕੀਤਾ ਗਿਆ ਤੇ ਕਲੱਬ ਵੱਲੋਂ ਕੈਬਨਿਟ ਮੰਤਰੀ ਦਾ ਸਨਮਾਨ ਕੀਤਾ ਗਿਆ।
ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਨਰਿੰਦਰ ਸਿੰਘ ਸ਼ੇਰਗਿੱਲ, ਚੇਅਰਮੈਨ ਮਿਲਕਫ਼ੈਡ ਨੇ ਕਿਹਾ ਕਿ ਪੰਜਾਬ ਵਿੱਚ ਆਪ ਸਰਕਾਰ ਬਣਨ ਬਾਅਦ ਖੁਸ਼ੀਆਂ ਦਾ ਦੌਰ ਸ਼ੁਰੂ ਹੋਇਆ ਹੈ। ਮੋਹਾਲੀ ਦੀ ਪ੍ਰੈੱਸ ਨੇ ਹਮੇਸ਼ਾਂ ਹੀ ਵੱਡਾ ਰੋਲ ਨਿਭਾਇਆ ਹੈ। ਚਾਹੇ ਉਹ ਸਰਕਾਰ ਦਾ ਹੋਵੇ ਜਾਂ ਵਿਰੋਧੀ ਧਿਰ, ਹਰ ਪੱਖ ਤੋਂ ਮੋਹਾਲੀ ਦੀ ਪ੍ਰੈੱਸ ਵਲੋਂ ਅਹਿਮ ਰੋਲ ਅਦਾ ਕੀਤਾ ਜਾਂਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੋਹਾਲੀ ਦੀ ਪ੍ਰੈੱਸ ਦੀਆਂ ਦਿੱਕਤਾਂ ਦੂਰ ਕਰਦੇ ਹੋਏ ਸਾਰੀਆਂ ਮੰਗਾਂ ਦੀ ਪੂਰਤੀ ਲਈ ਕੰਮ ਕੀਤਾ ਜਾਵੇਗਾ।
ਪ੍ਰੈਸ ਕਲੱਬ ਦੇ ਮੈਂਬਰ ਅਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਪਿਤਾ ਜ਼ੋਰਾ ਸਿੰਘ ਮਾਨ ਨੇ ਇਸ ਮੌਕੇ ਆਪਣੇ ਤਜਰਬੇ ਸਾਂਝੇ ਕੀਤੇ। ਉਹਨਾਂ ਕਿਹਾ ਕਿ ਉਨ੍ਹਾਂ ਨੇ ਕਲੱਬ ਦੀ ਬਿਹਤਰੀ ਲਈ ਸਦਾ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਸਬੰਧਤ ਧਿਰਾਂ ਨੂੰ ਰਲ ਮਿਲ ਕੇ ਮੋਹਾਲੀ ਦੇ ਪ੍ਰੈੱਸ ਕਲੱਬ ਦੀ ਬੇਹਤਰੀ ਲਈ ਹਰ ਕਦਮ ਚੁੱਕਿਆ ਜਾਵੇਗਾ।
ਇਸ ਮੌਕੇ ਐਮ.ਸੀ. ਸਰਬਜੀਤ ਸਿੰਘ ਸਮਾਣਾ, ਸਮਾਜ ਸੇਵਕਾ ਸ਼੍ਰੀਮਤੀ ਜਗਜੀਤ ਕੌਰ ਕਾਹਲੋਂ, ਸ਼੍ਰੀ ਨਰਿੰਦਰ ਸਿੰਘ ਸ਼ੇਰਗਿੱਲ ਦਾ ਵੀ ਸਨਮਾਨ ਕੀਤਾ ਗਿਆ।
ਇਸ ਮੌਕੇ ਮੋਹਾਲੀ ਪ੍ਰੈਸ ਕਲੱਬ ਦੀ ਗਵਰਨਿੰਗ ਬਾਡੀ ਟੀਮ ਜਿਨ੍ਹਾਂ ਵਿਚ ਗੁਰਮੀਤ ਸਿੰਘ ਸ਼ਾਹੀ ਪ੍ਰਧਾਨ, ਸੁਖਦੇਵ ਸਿੰਘ ਪਟਵਾਰੀ ਜਨਰਲ ਸਕੱਤਰ, ਮਨਜੀਤ ਸਿੰਘ ਚਾਨਾ ਸੀ. ਮੀਤ ਪ੍ਰਧਾਨ, ਸੁਸ਼ੀਲ ਗਰਚਾ ਅਤੇ ਵਿਜੇ ਕੁਮਾਰ ਮੀਤ ਪ੍ਰਧਾਨ, ਰਾਜੀਵ ਤਨੇਜਾ ਕੈਸ਼ੀਅਰ, ਮੈਡਮ ਨੀਲਮ ਠਾਕੁਰ ਤੇ ਮਾਇਆ ਰਾਮ ਜੁਆਇੰਟ ਸਕੱਤਰ, ਰਾਜ ਕੁਮਾਰ ਆਰਗੇਨਾਈਜ਼ਿੰਗ ਸਕੱਤਰ, ਫ਼ਤਹਿਗੜ੍ਹ ਸਾਹਿਬ ਤੋਂ ਉਚੇਚੇ ਤੌਰ ਉੱਤੇ ਐਡਵੋਕੇਟ ਅਮਰਿੰਦਰ ਸਿੰਘ ਮੰਡੋਫਲ, ਅਨਿਲ ਭਾਰਦਵਾਜ, ਹਰਦੇਵ ਚੌਹਾਨ,ਮਨੋਜ ਗਿਰਧਰ, ਹਰਬੰਸ ਸਿੰਘ ਬਾਗੜੀ, ਨਾਹਰ ਸਿੰਘ ਧਾਲੀਵਾਲ, ਕੁਲਦੀਪ ਗਿੱਲ, ਮੰਗਤ ਸਿੰਘ ਸੈਦਪੁਰ, ਅਮਨਦੀਪ ਸਿੰਘ ਗਿੱਲ, ਧਰਮ ਸਿੰਘ, ਹਰਿੰਦਰ ਪਾਲ ਸਿੰਘ ਹੈਰੀ, ਕ੍ਰਿ਼ਪਾਲ ਸਿੰਘ, ਸਾਗਰ ਪਾਹਵਾ, ਵਿਜੇ ਪਾਲ, ਗੁਰਜੀਤ ਸਿੰਘ, ਕੇ.ਐਸ. ਬਾਵਾ, ਬਿੰਦਰਾ, ਸੁਖਵਿੰਦਰ ਸਿੰਘ ਮਨੌਲੀ, ਐਚ.ਐਸ. ਭੱਟੀ, ਸੁਖਵਿੰਦਰ ਸ਼ਾਾਨ, ਜਸਵੀਰ ਸਿੰਘ ਗੋਸਲ, ਹਰਿੰਦਰ ਹਰ, ਨੌਨਿਹਾਲ ਸਿੰਘ ਸੋਢੀ, ਅਮਰਜੀਤ ਸਿੰਘ, ਰਾਜੀਵ ਵਸ਼ਿਸ਼ਟ, ਅਕਵਿੰਦਰ ਸਿੰਘ ਗੋਸਲ, ਕੁਲਦੀਪ ਸਿੰਘ, ਗੁਰਨਾਮ ਸਾਗਰ , ਰਣਜੀਤ ਸਿੰਘ ਧਾਲੀਵਾਲ, ਕੁਲਵੰਤ ਸਿੰਘ ਕੋਟਲੀ, ਨੇਹਾ ਵਰਮਾ, ਗੁਰਦੀਪ ਬੈਨੀਪਾਲ, ਤਿਲਕ ਰਾਜ, ਦਵਿੰਦਰ ਸਿੰਘ, ਵਾਸਨ ਸਿੰਘ ਗੁਰਾਇਆ ਸਮੇਤ ਅਨੇਕਾਂ ਪੱਤਰਕਾਰ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
8.2 Crore for Anganwadi Worker : ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦ ਜਾਰੀ ਹੋਵੇਗਾ 8.2 ਕਰੋੜ ਰੁਪਏ ਦਾ ਮਾਣ ਭੱਤਾ
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦ ਜਾਰੀ ਹੋਵੇਗਾ 8.2 ਕਰੋੜ ਰੁਪਏ ਦਾ ਮਾਣ ਭੱਤਾ : ਡਾ.ਬਲਜੀਤ ਕੌਰ
ਪੰਜਾਬ ਸਰਕਾਰ ਔਰਤਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ
ਚੰਡੀਗੜ੍ਹ, 27 ਜੂਨ
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਅਧੀਨ ਵੱਧ ਤੋਂ ਵੱਧ ਲਾਭਪਾਤਰੀ ਕਵਰ ਕਰਨ ਲਈ ਜਲਦ 8.2 ਕਰੋੜ ਰੁਪਏ ਦਾ ਮਾਣ ਭੱਤਾ ਜਾਰੀ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਵੱਲੋਂ ਕੀਤਾ ਗਿਆ|
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦਾ ਜੀਵਨ ਸੁਖਾਲਾ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਸਰਕਾਰ ਸਾਲ 2023 ਤੋਂ ਗਰਭਵਤੀ ਔਰਤਾਂ ਨੂੰ ਉਨ੍ਹਾਂ ਦੇ ਪਹਿਲੇ ਜੀਵਤ ਬੱਚੇ ਦੇ ਜਨਮ 'ਤੇ ਨਵੀਆਂ ਹਦਾਇਤਾਂ ਅਨੁਸਾਰ 5000/- ਰੁਪਏ ਨੂੰ ਦੋ ਕਿਸ਼ਤਾਂ (3000+2000 ਰੁਪਏ) ਵਿੱਚ ਦੇ ਰਹੀ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਾਰੇ 27314 ਆਂਗਣਵਾੜੀ ਕੇਂਦਰਾਂ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਲਾਭਪਾਤਰੀਆਂ ਦੇ ਫਾਰਮ ਭਰਨ ਉਪਰੰਤ 5000/- ਰੁਪਏ ਦੀ ਰਾਸ਼ੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਜਾਂਦੀ ਹੈ। ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਹੋਰ ਉਤਸ਼ਾਹਿਤ ਕਰਨ ਅਤੇ ਯੋਗ ਲਾਭਪਾਤਰੀਆਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਭ ਪ੍ਰਦਾਨ ਕਰਨ ਲਈ, ਪ੍ਰਤੀ ਲਾਭਪਾਤਰੀ ਆਂਗਣਵਾੜੀ ਵਰਕਰਾਂ ਨੂੰ 100/- ਰੁਪਏ ਅਤੇ ਆਂਗਣਵਾੜੀ ਹੈਲਪਰਾਂ ਨੂੰ ਪ੍ਰਤੀ ਲਾਭਪਾਤਰੀ 50/- ਰੁਪਏ ਦਾ ਮਾਣ ਭੱਤਾ ਦਿੱਤਾ ਜਾਂਦਾ ਹੈ
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰੀਬ 5,48,824 ਲਾਭਪਾਤਰੀਆਂ ਨੂੰ ਤਿੰਨ ਕਿਸ਼ਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਕਰੀਬ 8.2 ਕਰੋੜ ਰੁਪਏ ਦਾ ਮਾਣ ਭੱਤਾ ਵੰਡਿਆ ਜਾਵੇਗਾ।
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਇਸ ਮਾਣਭੱਤੇ ਦੇ ਮਿਲਣ ਨਾਲ ਆਂਗਣਵਾੜੀ ਵਰਕਰ ਅਤੇ ਹੈਲਪਰ ਇਸ ਸਕੀਮ ਤਹਿਤ ਯੋਗ ਲਾਭਪਾਤਰੀਆਂ ਦੀ ਵੱਧ ਤੋਂ ਵੱਧ ਮਦਦ ਕਰਨ ਲਈ ਹੋਰ ਵੀ ਉਤਸ਼ਾਹਿਤ ਹੋਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਦੀ ਭਲਾਈ ਲਈ ਵਚਨਬੱਧ ਹੈ।
17 ਜੁਲਾਈ 2020 ਤੋਂ ਬਾਅਦ ਭਰਤੀ ਸਰਕਾਰੀ ਕਰਮਚਾਰੀਆਂ ਨੂੰ ਕੇਂਦਰ ਸਰਕਾਰ ਦੀ ਤਰਜ਼ ਤੇ ਲਾਗੂ ਹੋਣਗੇ ਪੇਅ ਸਕੇਲ
NATIONAL TEACHER AWARD 2023: ਰਾਸ਼ਟਰੀ ਅਧਿਆਪਕ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ, ਇਸ ਲਿੰਕ ਰਾਹੀਂ ਕਰੋ ਅਪਲਾਈ
NATIONAL TEACHER AWARD 2023: ਰਾਸ਼ਟਰੀ ਅਧਿਆਪਕ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ, ਇਸ ਲਿੰਕ ਰਾਹੀਂ ਕਰੋ ਅਪਲਾਈ
ਅਧਿਆਪਕ ਨੈਸ਼ਨਲ ਅਵਾਰਡ 2023 ਲਈ ਐਮ.ਐਚ.ਆਰ.ਡੀ ਵੱਲੋਂ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ ।ਆਨਲਾਈਨ ਅਪਲਾਈ ਕਰਨ ਕਰਨ ਲਈ ਵੈਬਸਾਇਟ ਤੇ ਰਜਿਸਟ੍ਰੇਸ਼ਨ ਕਰਨੀ ਜਰੂਰੀ ਹੈ । ਸਾਰੇ ਸਕੂਲ ਮੁਖੀ/ਇੰਚਾਰਜ ਅਤੇ ਰੈਗੂਲਰ ਅਧਿਆਪਕ ਇਸ ਅਵਾਰਡ ਲਈ http://nationalawardstoteachers.education.gov.in ਤੇ ਮਿਤੀ 15.07.2023 ਤੱਕ ਅਪਲਾਈ ਕਰ ਸਕਦੇ ਹਨ।
ਹੇਠ ਲਿਖੇ ਅਧਿਕਾਰੀ/ਕਰਮਚਾਰੀ ਇਸ ਅਵਾਰਡ ਲਈ ਅਪਲਾਈ ਨਹੀਂ ਕਰ ਸਕਦੇ।
1. Educational Administrators, Inspectors of Education and Staff of training institutes are not eligible for these Awards.
2. Contractual Teachers and Shiksha Mitras will not be eligible.
3. Retired Teachers are not eligible for the award and teachers should not have indulged in tuitions.
ਉਪਰੋਕਤ ਅਵਾਰਡ ਦੇ ਮੁਲਅੰਕਣ ਲਈ ਹਰ ਜਿਲ੍ਹੇ ਵਿੱਚ ਹੇਠ ਲਿਖੇ ਅਨੁਸਾਰ District Selection Committee (DSC) ਬਣਾਈ ਜਾਵੇਗੀ ਜਿਸਦਾ Login Credentials ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਐਮ.ਐਚ.ਆਰ.ਡੀ ਵਲੋਂ ਭੇਜ ਦਿੱਤਾ ਗਿਆ ਹੈ । ਜਿਸ ਦੇ ਮੈਂਬਰ ਹੇਠ ਲਿਖੇ ਅਨੁਸਾਰ ਹਨ :-
1. ਜਿਲ੍ਹਾ ਸਿੱਖਿਆ ਅਫਸਰ -ਚੇਅਰਪਰਸਨ
2. ਪ੍ਰਿੰਸੀਪਲ ਡਾਇਟ/ਇੰਚਾਰਜ ਜਿਲ੍ਹਾ ਸੁਧਾਰ ਕਮੇਟੀ - ਮੈਂਬਰ
3.ਡਿਪਟੀ ਕਮਿਸ਼ਨਰ ਵੱਲੋਂ ਨਾਮੀਨੇਟਡ ਵਿਦਿਅਕ ਮਾਹਰ: ਮੈਂਬਰ
4. ਜਿਲ੍ਹਾ ਐਮ.ਆਈ.ਐਸ ਕੋਆਰਡੀਨੇਟਰ; ਤਕਨੀਕੀ ਸਹਾਇਕ
ਹੋਰ ਜਾਣਕਾਰੀ ਲਈ ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਪੜਨ ਲਈ ਇਥੇ ਕਲਿੱਕ ਕਰੋ
BIG BREAKING: ਕੱਚੇ ਤੋਂ ਪੱਕੇ ਕੀਤੇ ਅਧਿਆਪਕਾਂ ਲਈ ਵੱਡਾ ਤੋਹਫ਼ਾ... ਤਨਖਾਹਾਂ ਤੇ ਭੱਤਿਆਂ ਵਿੱਚ ਭਾਰੀ ਵਾਧਾ
ਕੱਚੇ ਤੋਂ ਪੱਕੇ ਕੀਤੇ ਅਧਿਆਪਕਾਂ ਲਈ ਵੱਡਾ ਤੋਹਫ਼ਾ...
— Bhagwant Mann (@BhagwantMann) June 27, 2023
ਤਨਖਾਹਾਂ ਤੇ ਭੱਤਿਆਂ ਵਿੱਚ ਭਾਰੀ ਵਾਧਾ... ਵੇਰਵੇ ਸਾਂਝੇ ਕਰ ਰਹੇ ਹਾਂ... Live https://t.co/ltmOqxzH53
ਪੰਜਾਬ ਸਰਕਾਰ ਵੱਲੋਂ ਜੰਗੀ ਜਾਗੀਰ ਨੂੰ ਦੁੱਗਣਾ ਕਰਨ ਦਾ ਫੈਸਲਾ: ਹਰਪਾਲ ਸਿੰਘ ਚੀਮਾ
ਪੰਜਾਬ ਸਰਕਾਰ ਵੱਲੋਂ ਜੰਗੀ ਜਾਗੀਰ ਨੂੰ ਦੁੱਗਣਾ ਕਰਨ ਦਾ ਫੈਸਲਾ: ਹਰਪਾਲ ਸਿੰਘ ਚੀਮਾ
10 ਸਾਲਾਂ ਬਾਅਦ ਵਧਾਈ ਜਾ ਰਹੀ ਹੈ ਜੰਗੀ ਜਾਗੀਰ
ਚੰਡੀਗੜ੍ਹ, 26 ਜੂਨ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪੰਜਾਬ ਸਰਕਾਰ ਨੇ ‘ਪੰਜਾਬ ਵਾਰ ਅਵਾਰਡਜ਼ ਐਕਟ, 1948’ ਦੇ ਤਹਿਤ ਜੰਗੀ ਜਾਗੀਰ ਨੂੰ ਮੌਜੂਦਾ 10,000 ਰੁਪਏ ਸਾਲਾਨਾ ਤੋਂ ਦੁੱਗਣਾ ਕਰਕੇ 20,000 ਰੁਪਏ ਸਾਲਾਨਾ ਕਰਨ ਦਾ ਫੈਸਲਾ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੂਨ 2013 ਤੋਂ ਬਾਅਦ ਜੰਗੀ ਜਾਗੀਰ ਵਿੱਚ ਬੀਤੇ 10 ਸਾਲ ਦੌਰਾਨ ਕੋਈ ਵੀ ਵਾਧਾ ਨਹੀਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅੱਜਕੱਲ ਦੀ ਮਹਿੰਗਾਈ ਦੇ ਮੱਦੇਨਜ਼ਰ ਦੇਸ਼ ਦੇ ਸੂਰਬੀਰਾਂ ਦੇ ਮਾਪਿਆਂ ਲਈ ਇਸ ਜੰਗੀ ਜਾਗੀਰ ਨੂੰ ਵਧਾਉਣਾ ਸਰਕਾਰ ਦਾ ਫਰਜ ਬਣਦਾ ਹੈ।
ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਇਸ ਸਬੰਧੀ ਭੇਜੀ ਗਈ ਤਜਵੀਜ਼ ਨੂੰ ਵਿੱਤ ਵਿਭਾਗ ਵੱਲੋਂ ਮੰਜੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਮਾਪਿਆਂ ਦੀ ਰਿਣੀ ਹੈ ਜਿੰਨਾਂ ਨੇ ਬਿਨਾਂ ਕੋਈ ਪ੍ਰਵਾਹ ਕੀਤਿਆਂ ਆਪਣਿਆਂ ਪੁੱਤਾਂ ਨੂੰ ਦੇਸ਼ ਦੀ ਰਾਖੀ ਲਈ ਤੋਰਿਆ ਸੀ।
ਇਥੇ ਜਿਕਰਯੋਗ ਹੈ ਕਿ ਉਨ੍ਹਾਂ ਮਾਪਿਆਂ ਜੋ ਪੰਜਾਬ ਦੇ ਵਸਨੀਕ ਹਨ ਅਤੇ ਜਿੰਨ੍ਹਾਂ ਦੇ ਇਕਲੌਤੇ ਪੁੱਤਰ ਜਾਂ 2 ਤੋਂ 3 ਪੁੱਤਰਾਂ ਨੇ ਦੂਜੇ ਵਿਸ਼ਵ ਯੁੱਧ, ਕੌਮੀ ਸੰਕਟ 1962 ਅਤੇ ਕੌਮੀ ਸੰਕਟ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਕੀਤੀ, ਨੂੰ ਪੰਜਾਬ ਸਰਕਾਰ ਵੱਲੋਂ ਸਨਮਾਨ ਵਜੋਂ ਸਾਲਾਨਾ ਜੰਗੀ ਜਾਗੀਰ ਅਦਾ ਕੀਤੀ ਜਾਂਦੀ ਹੈ।
HRA RECEIPT PDF PROFORMA: HRA Rent receipt format PDF free download
HRA RECEIPT PROFORMA: HRA RECEIPT PROFORMA FOR EMPLOYEES
House rent receipt PDF
Rent receipt format PDF free download
House rent receipt for income tax PDF
House rent receipt for income tax
House Rent receipt format PDF in Hindi
House rent form PDF download
House rent receipt Word Format
Rent receipt PDF download
House rent receipt format for Income Tax pdf DOWNLOAD HERE
Featured post
KHEDAN WATAN PUNJAB DIYAN 2024 : OFFICIAL WEBSITE, LINK FOR REGISTRATION, IMPORTANT DATES // PUNJAB KHED MELA 2024
29-8-2024 [ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਗਰੂਰ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਤੀਜੇ ਐਡੀਸ਼ਨ ਦੇ ਉਦਘਾਟਨ ਦੌਰਾਨ। [Live] CM Bhagwant Mann during i...
ਸਭ ਤੋਂ ਵੱਧ ਪੜੀਆਂ ਪੋਸਟਾਂ
RECENT UPDATES
PSEB SUBJECT WISE SOLUTIONS
- PSEB CLASS 10 ENGLISH ALL SOLUTIONS
- 10+1 PHYSICS IMPORTANT MCQ
- 10+2 PHYSICS IMPORTANT MCQ
- SST 9TH ( MCQ FOR ALL COMPETITION)
- PSEB BOARD EXAM 2024 : EXAMINER HELP DESK
- PSEB 10TH SST MCQ
- PSEB 12TH POLITICAL SCIENCE MCQ
- SCHOLARSHIP LETTERS
- SSA SCHOOL GRANTS 2023-24
- Privacy policy
- PSEB 12TH ENGLISH : LETTERS/THEMES/ CHARACTER SKETCH
ADMISSION HELPLINE 2024-25
- NCERT B.ED 2024-25: 12ਵੀਂ ਤੋਂ ਬਾਅਦ ਬੀਐੱਡ, ਐਮਐਸਸੀ , ਪੋਰਟਲ ਓਪਨ
- PUNJABI UNIVERSITY PATIALA ADMISSION 2024-25: ਵੱਖ ਵੱਖ ਕੋਰਸਾਂ ਲਈ ਦਾਖਲਾ ਸ਼ੁਰੂ
- GNDU ADMISSION 2024-25: APPLY FOR BA/B.SC/ B.ED/ NURSING/ LLB
- ACN JALANDHAR NURSING ADMISSION 2024-24: APPLY NOW
- NURSING ADMISSION 2024/ITI ADMISSION 2024
- GADVASU ADMISSION 2024: ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ ਯੂਨੀਵਰਸਿਟੀ ਵੱਲੋਂ ਦਾਖ਼ਲਾ ਸ਼ਡਿਊਲ
- IIHM CHANDIGARH ADMISSION 2024 - 25 APPLY NOW
- PUNJAB ITEP - B.ED 2024-25 APPLY NOW
- SOE-MERITORIOUS SCHOOL (2024-25) COUNSELING SCHEDULE 2024-25
- ETT ( D.EL.ED) ADMISSION 2024
- D.P.ED ADMISSION 2024
- PUNJAB GOVT COLLEGE ADMISSION 2024