ਵੱਡੀ ਖੱਬਰ: ਆਂਗਣਵਾੜੀ ਵਰਕਰਾਂ ਦੀਆਂ 6000 ਅਸਾਮੀਆਂ ਤੇ ਭਰਤੀ ਜਲਦ,1000 ਨਵੇਂ ਆਂਗਣਵਾੜੀ ਕੇਂਦਰ ਖੋਲ੍ਹੇ ਜਾਣਗੇ


ਪੰਜਾਬ 'ਚ 1000 ਨਵੇਂ ਆਂਗਣਵਾੜੀ ਕੇਂਦਰ ਖੋਲ੍ਹੇ ਜਾਣਗੇ

- ਆਂਗਣਵਾੜੀ ਵਰਕਰਾਂ ਦੀਆਂ 6000 ਅਸਾਮੀਆਂ ਜਲਦ ਭਰੀਆਂ ਜਾਣਗੀਆਂ - ਡਾ. ਬਲਜੀਤ ਕੌਰ

- ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫ਼ੋਨ ਮਿਲਣਗੇ

- ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵਲੋਂ ਬਿਰਧ ਆਸ਼ਰਮਾਂ ਦਾ ਵੀ ਨਿਰੀਖਣ


ਦੋਰਾਹਾ (ਲੁਧਿਆਣਾ), 28 ਜੂਨ (pbjobsoftoday) - ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1000 ਨਵੇਂ ਆਂਗਣਵਾੜੀ ਕੇਂਦਰ ਖੋਲ੍ਹਣ ਦੇ ਨਾਲ-ਨਾਲ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ 6000 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਰਤੀ ਦੀ ਪ੍ਰਕਿਰਿਆ ਵੀ ਜਲਦ ਮੁਕੰਮਲ ਕਰ ਲਈ ਜਾਵੇਗੀ।  Distt wise Anganwadi Merit list will be uploaded soon



ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਦੇ ਨਾਲ ਕੈਬਨਿਟ ਮੰਤਰੀ ਨੇ ਕਿਹਾ ਕਿ ਨਵੇਂ ਆਂਗਣਵਾੜੀ ਸੈਂਟਰ ਖੋਲ੍ਹਣ ਦੇ ਨਾਲ-ਨਾਲ ਮੌਜੂਦਾ ਇਮਾਰਤਾਂ ਦੀ ਮੁਰੰਮਤ ਦਾ ਕੰਮ ਵੀ ਵੱਡੇ ਪੱਧਰ 'ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਰਤੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ। 


ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਰਕਰਾਂ ਨੂੰ ਸਮਾਰਟ ਫੋਨ ਵੀ ਸੌਂਪੇਗੀ। ਉਨ੍ਹਾਂ ਅੱਗੇ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ 8.2 ਕਰੋੜ ਰੁਪਏ ਦਾ ਮਾਣ ਭੱਤਾ ਵੀ ਕੁਝ ਦਿਨਾਂ ਵਿੱਚ ਜਾਰੀ ਕਰ ਦਿੱਤਾ ਜਾਵੇਗਾ।


ਡਾ. ਬਲਜੀਤ ਕੌਰ ਜ਼ਿਲ੍ਹਾ ਹੈੱਡਕੁਆਰਟਰ ਤੋਂ 21 ਕਿਲੋਮੀਟਰ ਦੂਰ ਦੋਰਾਹਾ ਵਿਖੇ ਇਕ ਬਿਰਧ ਆਸ਼ਰਮ ਦਾ ਦੌਰਾ ਕਰਨ ਉਪਰੰਤ ਸਮਾਗਮ ਵਿੱਚ ਗੱਲਬਾਤ ਕਰ ਰਹੇ ਸਨ।


ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਰਾਜ ਵਿੱਚ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਔਰਤਾਂ ਖਾਸ ਕਰਕੇ ਗਰਭਵਤੀ ਅਤੇ ਦੁੱਧ ਪਿਆਉਣ ਵਾਲੀਆਂ ਔਰਤਾਂ ਦੀ ਭਲਾਈ ਅਤੇ ਆਂਗਣਵਾੜੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।


ਉਨ੍ਹਾਂ ਕਿਹਾ ਕਿ ਦੌਰੇ ਦਾ ਮੁੱਖ ਮੰਤਵ ਬਜ਼ੁਰਗਾਂ ਅਤੇ ਬੱਚਿਆਂ ਲਈ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਦੀ ਜਾਂਚ ਕਰਨਾ ਹੈ ਤਾਂ ਜੋ ਸਰਕਾਰੀ ਕੇਂਦਰਾਂ ਵਿੱਚ ਬਿਹਤਰ ਸੇਵਾਵਾਂ ਨੂੰ ਲਾਗੂ ਕੀਤਾ ਜਾ ਸਕੇ।


ਇਸ ਮੌਕੇ ਐਸ.ਪੀ. ਖੰਨਾ ਡਾ. ਪ੍ਰਗਿਆ ਜੈਨ, ਐਸ.ਡੀ.ਐਮ. ਜਸਲੀਨ ਕੌਰ ਭੁੱਲਰ, ਡੀ.ਐਸ.ਪੀ. ਸਮਰਾਲਾ ਹਰਸਿਮਰਤ ਸਿੰਘ ਅਤੇ ਹੋਰ ਹਾਜ਼ਰ ਸਨ।

Featured post

HOLIDAY DECLARED: ਪੰਜਾਬ ਸਰਕਾਰ ਵੱਲੋਂ 10 ਮਈ ਦੀ ਛੁੱਟੀ ਘੋਸ਼ਿਤ

Government Holiday Announced in Punjab on May 10th Chandigarh: There will be a government holiday throughout Punjab on Friday, May 10th. On ...

BOOK YOUR SPACE ( ਐਡ ਲਈ ਸੰਪਰਕ ਕਰੋ )

BOOK YOUR SPACE ( ਐਡ ਲਈ ਸੰਪਰਕ ਕਰੋ )
Make this space yours

RECENT UPDATES

Trends