*ਸਾਂਝਾ ਅਧਿਆਪਕ ਮੋਰਚਾ ਪੰਜਾਬ ਦਾ ਵੱਡਾ ਵਫ਼ਦ ਮੀਟਿੰਗਾਂ ਵਿੱਚ ਬਣੀਆਂ ਸਹਿਮਤੀਆਂ ਨੂੰ ਲਾਗੂ ਕਰਵਾਉਣ ਲਈ ਸਿੱਖਿਆ ਮੰਤਰੀ ਦੇ ਓ ਐਸ ਡੀ ਨੂੰ ਮਿਲਿਆ*
ਮੋਹਾਲੀ 2 ਜੂਨ ( ) ਸਾਂਝਾ ਅਧਿਆਪਕ ਮੋਰਚਾ ਪੰਜਾਬ ਦਾ ਵੱਡਾ ਵਫ਼ਦ ਪਹਿਲਾਂ ਉਲੀਕੇ ਪ੍ਰੋਗਰਾਮ ਅਨੁਸਾਰ ਵਿਦਿਆ ਭਵਨ ਮੋਹਾਲੀ ਵਿਖੇ ਗੁਰਜੰਟ ਸਿੰਘ ਵਾਲੀਆ, ਸੁਰਿੰਦਰ ਕੰਬੋਜ਼, ਜਸਵਿੰਦਰ ਸਿੰਘ ਔਲਖ, ਸੁਰਿੰਦਰ ਕੁਮਾਰ ਪੁਆਰੀ, ਬਾਜ ਸਿੰਘ ਖਹਿਰਾ, ਸੁਖਵਿੰਦਰ ਸਿੰਘ ਚਾਹਲ, ਸੁਖਰਾਜ ਸਿੰਘ ਕਾਹਲੋਂ, ਸੁਖਜਿੰਦਰ ਸਿੰਘ ਹਰੀਕਾ, ਨਰੰਜਣਜੋਤ ਚਾਂਦਪੁਰੀ ਅਤੇ ਕੁਲਦੀਪ ਸਿੰਘ ਦੌੜਕਾ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਦੇ ਓ ਐਸ ਡੀ ਨੂੰ ਮਿਲਿਆ। ਜਿਸ ਵਿੱਚ ਮੰਗ-ਪੱਤਰ ਵਿੱਚ ਦਰਜ ਸਮੁੱਚੀਆਂ ਮੰਗਾਂ 'ਤੇ ਵਿਭਾਗ ਵੱਲੋਂ ਕੀ ਕਾਰਵਾਈ ਕੀਤੀ ਗਈ ਹੈ, ਇਸ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਇਨ੍ਹਾਂ ਮੰਗਾਂ 'ਤੇ ਪਹਿਲੀਆਂ ਮੀਟਿੰਗਾਂ ਵਿੱਚ ਬਣੀਆਂ ਸਹਿਮਤੀਆਂ ਨੂੰ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ। ਬਦਲੀਆਂ ਲਈ ਇੱਕ ਮੌਕਾ ਹੋਰ ਦੇਣ ਅਤੇ ਕੱਚੇ ਅਧਿਆਪਕਾਂ ਦਾ ਮਸਲਾ 15 ਜੂਨ ਤੱਕ ਹੱਲ ਕਰਨ ਦਾ ਵਾਅਦਾ ਕੀਤਾ ਗਿਆ।
ਡੀ ਐਸ ਈ ਸੈਕੰਡਰੀ ਅਤੇ ਪ੍ਰਾਇਮਰੀ ਨਾਲ ਸਬੰਧਿਤ ਮਸਲਿਆਂ ਸਬੰਧੀ ਜਲਦ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਤੋਂ ਬਾਅਦ ਸਿੱਖਿਆ ਮੰਤਰੀ ਨਾਲ ਸਬੰਧਿਤ ਮਸਲਿਆਂ ਸਬੰਧੀ ਮੀਟਿੰਗ ਕੀਤੀ ਜਾਵੇਗੀ।