ਵਾਤਾਵਰਣ ਦਿਵਸ ਮੌਕੇ ਕਾਲਜ ਕੈਂਪਸ ਵਿਖੇ ਬੂਟੇ ਲਗਾਏ

 ਵਾਤਾਵਰਣ ਦਿਵਸ ਮੌਕੇ ਕਾਲਜ ਕੈਂਪਸ ਵਿਖੇ ਬੂਟੇ ਲਗਾਏ


ਧੂਰੀ 05 ਜੂਨ: ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਵਾਤਾਵਰਣ ਦਿਵਸ ਮੌਕੇ ਪ੍ਰਿੰਸੀਪਲ ਡਾ. ਪਰਮਜੀਤ ਕੌਰ ਦੀ ਸਰਪ੍ਰਸਤੀ ਵਿੱਚ ਕਾਲਜ ਕੈਂਪਸ ਵਿਖੇ ਫ਼ਲਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ ਤਾਂ ਕਿ ਕਾਲਜ ਕੈਂਪਸ ਅਤੇ ਵਾਤਾਵਰਣ ਨੂੰ ਸਾਫ-ਸੁਥਰਾ ਤੇ ਸੋਹਣਾ ਬਣਾਇਆ ਜਾ ਸਕੇ।



ਇਸ ਮੌਕੇ ਐੱਨ ਐੱਸ ਐੱਸ ਦੇ ਵਲੰਟੀਅਰ ਵਿਦਿਆਰਥੀਆਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਕਾਲਜ ਵਿੱਚ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ। 

ਇਸ ਮੌਕੇ ਡਾ. ਹਰਵਿੰਦਰ ਸਿੰਘ, ਡਾ. ਊਸ਼ਾ ਜੈਨ, ਸਟੈਨੋ ਜਗਤਾਰ ਸਿੰਘ ਸਮੇਤ ਸਮੂਹ ਸਟਾਫ਼ ਮੌਜੂਦ ਸੀ।

Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends