ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਨਿਵੇਕਲੀ ਪਹਿਲਕਦਮੀ

 ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਨਿਵੇਕਲੀ ਪਹਿਲਕਦਮੀ 


ਦਸਵੀਂ ਅਤੇ ਬਾਰਵੀਂ ਪ੍ਰੀਖਿਆ ਵਿੱਚੋਂ ਜ਼ਿਲ੍ਹਿਆਂ ਦੇ 5-5 ਅੱਵਲ ਰਹੇ ਵਿਦਿਆਰਥੀ ਕੱਲ੍ਹ ਦੇਖਣਗੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 


19 ਜੂਨ 2023 


ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਨਿਵੇਕਲੀ ਪਹਿਲਕਦਮੀ ਸਦਕਾ ਪੰਜਾਬ ਦੀ ਸਿੱਖਿਆ ਦੇ ਇਤਿਹਾਸ ਵਿੱਚ ਪਹਿਲੀ ਵਾਰ ਦਸਵੀਂ ਅਤੇ ਬਾਰਵੀਂ ਦੀ ਪ੍ਰੀਖਿਆ ਵਿੱਚੋਂ ਅੱਵਲ ਰਹੇ ਹਰ ਜ਼ਿਲੇ ਦੇ 5-5 ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕੱਲ 20 ਜੂਨ 2023 ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਦੇਖਣਗੇ। 


ਸ. ਬੈਂਸ ਨੇ ਦੱਸਿਆ ਕਿ ਬੋਰਡ ਪ੍ਰੀਖਿਆਵਾਂ ਦੇ ਜ਼ਿਲਾ ਵਾਈਜ ਅੱਵਲ ਵਿਦਿਆਰਥੀ ਸੂਬੇ ਦੇ ਸਰਕਾਰੀ ਸਕੂਲਾਂ ਦਾ ਵੱਡਮੁੱਲਾ ਸਰਮਾਇਆ ਹਨ ਅਤੇ ਭਵਿੱਖ ਵਿੱਚ ਇਹਨਾਂ ਨੇ ਬਹੁਤ ਵੱਡੀਆਂ ਮੰਜ਼ਿਲਾਂ ਨੂੰ ਸਰ ਕਰਨਾ ਹੈ। ਇਹਨਾਂ ਵਿਦਿਆਰਥੀਆਂ ਅੰਦਰ ਉੱਚੀਆਂ ਉਡਾਰੀਆਂ ਭਰਨ ਦੇ ਮੌਕੇ ਪ੍ਰਦਾਨ ਕਰਨ ਵਾਸਤੇ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ। 


ਸਿੱਖਿਆ ਮੰਤਰੀ ਨੇ ਦੱਸਿਆ ਕਿ ਕੱਲ ਸੂਬੇ ਦੇ ਕੁੱਲ 230 ਵਿਦਿਆਰਥੀ ਵਿਧਾਨ ਸਭਾ ਦੇ ਅੰਦਰ ਪਹੁੰਚ ਕੇ ਸਮੁੱਚੇ ਕੰਮਕਾਜ ਦੀ ਜਾਣਕਾਰੀ ਹਾਸਿਲ ਕਰਨ ਦੇ ਨਾਲ-ਨਾਲ ਵਿਧਾਇਕਾਂ ਅਤੇ ਮੰਤਰੀ ਸਾਹਿਬਾਨ ਨੂੰ ਵੀ ਮਿਲਣਗੇ। 


ਹਰਜੋਤ ਸਿੰਘ ਬੈਂਸ ਨੇ ਕਿਹਾ ਅੱਜ ਤੋਂ ਪਹਿਲਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਜਿਹੇ ਮੌਕੇ ਕਦੇ ਮਿਲੇ ਹੀ ਨਹੀਂ ਸਨ ਪਰ ਹੁਣ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਬੋਰਡ ਪ੍ਰੀਖਿਆਵਾਂ ਦੌਰਾਨ ਸੂਬੇ ਵਿੱਚੋਂ ਪਹਿਲੇ ਸਥਾਨ ਹਾਸਿਲ ਕਰਨ ਵਾਲਿਆਂ ਨੂੰ 51000 ਰੁਪਏ ਦੀ ਇਨਾਮੀ ਰਾਸ਼ੀ ਵੀ ਦਿੱਤੀ ਜਾਣ ਲੱਗੀ ਹੈ। 

ਸ. ਬੈਂਸ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਸੁਪਨਾ ਪੰਜਾਬ ਦੇ ਸਿੱਖਿਆ ਸਿਸਟਮ ਨੂੰ ਵਿਸ਼ਵ ਪੱਧਰੀ ਬਣਾਉਣ ਦਾ ਹੈ। 


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends