ਤਨਖਾਹ ਕਮਿਸ਼ਨ ਦੀ ਸ਼ਿਫਾਰਸ਼ ਅਨੁਸਾਰ ਪੈਨਸ਼ਨਾਂ ਸੋਧੀਆਂ ਜਾਣ: ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ

 *ਪਹਿਲਵਾਨ ਕੁੜੀਆਂ ਦਾ ਜਿਣਸੀ ਸ਼ੋਸ਼ਣ ਕਰਨ ਵਾਲੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਕੀਤੀ ਮੰਗ*


*ਤਨਖਾਹ ਕਮਿਸ਼ਨ ਦੀ ਸ਼ਿਫਾਰਸ਼ ਅਨੁਸਾਰ ਪੈਨਸ਼ਨਾਂ ਸੋਧੀਆਂ ਜਾਣ*


*ਡੀ ਏ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਬਕਾਏ ਯਕਮੁਸ਼ਤ ਦਿੱਤੇ ਜਾਣ*



ਨਵਾਂ ਸ਼ਹਿਰ 8 ਜੂਨ ( )  ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਸੋਮ ਲਾਲ ਜੀ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਮੰਦਰ ਰਾਹੋਂ ਰੋਡ, ਨਵਾਂ ਸ਼ਹਿਰ ਵਿਖੇ ਹੋਈ। ਜ਼ਿਲ੍ਹਾ ਸਕੱਤਰ ਜੀਤ ਲਾਲ ਗੋਹਲੜੋਂ, ਪ੍ਰਿੰਸੀਪਲ ਇਕਬਾਲ ਸਿੰਘ, ਸੁਰਿੰਦਰ ਕੁਮਾਰ ਭੌਰਾ, ਕਰਨੈਲ ਸਿੰਘ ਰਾਹੋਂ, ਸਰਵਣ ਰਾਮ ਅਤੇ ਅਸ਼ੋਕ ਕੁਮਾਰ ਵਿੱਤ ਸਕੱਤਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਗੋਲਡ ਮੈਡਲ ਪ੍ਰਾਪਤ ਕਰਕੇ ਸੰਸਾਰ ਵਿੱਚ ਦੇਸ਼ ਦਾ ਨਾਂ ਚਮਕਾਉਣ ਵਾਲੀਆਂ ਧੀਆਂ ਦਾ ਜਿਣਸੀ ਸ਼ੋਸ਼ਣ ਕਰਨ ਵਾਲੇ ਭਾਜਪਾ ਦੇ ਸੰਸਦ ਮੈਂਬਰ ਅਤੇ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ। 

          ਉਨ੍ਹਾਂ ਕਿਹਾ ਕਿ ਜੇ ਪ੍ਰਧਾਨ ਮੰਤਰੀ ਆਪਣੇ ਨਿਵਾਸ ਦੇ ਨੇੜੇ ਬੈਠੀਆਂ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੀਆਂ ਖਿਡਾਰਨਾਂ ਦੀ ਆਵਾਜ਼ ਸੁਣਨ ਤੋਂ ਇਨਕਾਰੀ ਹੈ ਅਤੇ ਉਨ੍ਹਾਂ ਨੂੰ ਲੋਕਤੰਤਰ ਦਾ ਮੰਦਰ ਕਹੇ ਜਾਣ ਵਾਲੇ ਪਾਰਲੀਮੈਂਟ ਦੇ ਉਦਘਾਟਨ ਮੌਕੇ ਸੜਕਾਂ ਤੇ ਘਸੀਟ ਕੇ ਗ੍ਰਿਫਤਾਰ ਕੀਤਾ ਗਿਆ। ਇਥੇ ਹੀ ਬਸ ਨਹੀਂ, ਖਿਡਾਰੀਆਂ 'ਤੇ ਦੰਗਾ ਭੜਕਾਉਣ ਦੇ ਝੂਠੇ ਪਰਚੇ ਦਰਜ ਕੀਤੇ ਗਏ ਹਨ ਤਾਂ ਦੇਸ਼ ਦੀਆਂ ਗਰੀਬ ਧੀਆਂ ਅਤੇ ਆਮ ਲੋਕ ਇਸ ਲੋਕਤੰਤਰ ਤੋਂ ਕੀ ਆਸ ਰੱਖਣਗੇ। ਕੇਂਦਰ ਸਰਕਾਰ ਦੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਬਚਾਉਣ ਲਈ ਖਿਡਾਰੀਆਂ ਉੱਤੇ ਢਾਹੇ ਜਾ ਰਹੇ ਘਿਨਾਉਣੇ ਜ਼ੁਲਮਾਂ ਦੀ ਪੈਨਸ਼ਨਰਾਂ ਵੱਲੋਂ ਘੋਰ ਨਿੰਦਾ ਕੀਤੀ ਗਈ।

            ਪੈਨਸ਼ਨਰ ਆਗੂਆਂ ਨੇ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਵੱਖ-ਵੱਖ ਸਮੇਂ ਤੇ ਬੱਚਿਆਂ ਦੇ ਸਿਲੇਬਸ ਵਿੱਚੋਂ ਦੇਸ਼ ਭਗਤਾਂ ਦੀਆਂ ਜੀਵਨੀਆਂ ਸਮੇਤ ਆਜ਼ਾਦੀ ਸੰਗਰਾਮ ਦਾ ਇਤਿਹਾਸ ਕੱਢ ਦਿੱਤਾ ਗਿਆ ਹੈ। ਹੁਣ ਦੁਨੀਆਂ ਭਰ ਦੇ ਜੀਵ ਵਿਗਿਆਨੀਆਂ ਵੱਲੋਂ ਲੰਬੇ ਖੋਜ ਕਾਰਜ ਬਾਅਦ ਚਾਰਲਸ ਡਾਰਵਿਨ ਦੇ ਨਾਂ ਨਾਲ ਜਾਣਿਆ ਜਾਂਦਾ ਜੀਵ ਉਤਪਤੀ ਦੇ ਸਿਧਾਂਤ ਨੂੰ ਸਿਲੇਬਸ ਵਿੱਚੋਂ ਕੱਢ ਕੇ ਬੱਚਿਆਂ ਦੇ ਭਵਿੱਖ ਨੂੰ ਅੰਧਵਿਸ਼ਵਾਸ ਦੇ ਹਨ੍ਹੇਰੇ ਵਿੱਚ ਧੱਕਣ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਪੰਜਾਬ ਦੀ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਯਾਦ ਕਰਵਾਉਂਦਿਆਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਅਨੁਸਾਰ ਪੈਨਸ਼ਨਾਂ ਸੋਧਣ, ਕੈਸ਼ਲੈਸ ਹੈਲਥ ਸਕੀਮ ਸੋਧ ਕੇ ਲਾਗੂ ਕਰਨ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਸਮੇਤ ਬਕਾਏ, ਤਨਖਾਹ ਦੁਹਰਾਈ ਅਤੇ ਕਮਾਈ ਛੁੱਟੀ ਦੇ ਬਕਾਏ ਆਦਿ ਯਕਮੁਸ਼ਤ ਦੇਣ ਦੀ ਮੰਗ ਕੀਤੀ।

        ਮੀਟਿੰਗ ਵਿੱਚ ਧਰਮ ਪਾਲ, ਸੋਖੀ ਰਾਮ, ਦਵਿੰਦਰ ਸਿੰਘ, ਹਰਭਜਨ ਸਿੰਘ ਭਾਵੜਾ, ਭਲਵਿੰਦਰ ਪਾਲ, ਸੁਰਜੀਤ ਰਾਮ, ਭਾਗ ਸਿੰਘ, ਰਾਮ ਲਾਲ, ਸਰੂਪ ਲਾਲ, ਹਰਬੰਸ ਸਿੰਘ, ਅਮਰਜੀਤ ਸਿੰਘ, ਜੋਗਿੰਦਰ ਪਾਲ, ਵਿਜੈ ਕੁਮਾਰ, ਈਸ਼ਵਰ ਚੰਦਰ, ਰਾਮ ਸਿੰਘ, ਕ੍ਰਿਸ਼ਨ ਲਾਲ, ਕੇਵਲ ਰਾਮ, ਗੁਰਦਿਆਲ ਸਿੰਘ, ਹਰੀ ਬਿਲਾਸ, ਸੁਸ਼ੀਲ ਕੁਮਾਰ, ਲਹਿੰਬਰ ਰਾਮ, ਅਮਰ ਨਾਥ, ਜਰਨੈਲ ਸਿੰਘ, ਮਹਿੰਗਾ ਰਾਮ, ਪਿਆਰਾ ਸਿੰਘ, ਅਵਤਾਰ ਸਿੰਘ, ਰਾਮ ਪਾਲ, ਸੁੱਚਾ ਰਾਮ, ਦੇਸ ਰਾਜ ਬੱਜੋਂ, ਸੁਰਜੀਤ ਸਿੰਘ, ਨਿਰਮਲ ਦਾਸ ਆਦਿ ਹਾਜ਼ਰ ਸਨ।

Share post to friends:

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends