Punjab Cabinet Decision today: ਕੈਬਨਿਟ ਮੀਟਿੰਗ 'ਚ ਲਏ ਗਏ ਇਹ ਵੱਡੇ ਫ਼ੈਸਲੇ

 

Punjab Cabinet Decisions : ਮੁਫ਼ਤ ਗੁਰਬਾਣੀ ਪ੍ਰਸਾਰਣ ਸਮੇਤ ਕੈਬਨਿਟ ਮੀਟਿੰਗ 'ਚ ਲਏ ਗਏ ਇਹ ਵੱਡੇ ਫ਼ੈਸਲੇ

ਚੰਡੀਗੜ੍ਹ 19 ਜੂਨ : ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ। ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਕਈ ਵੱਡੇ ਫ਼ੈਸਲਿਆਂ 'ਤੇ ਮੋਹਰ ਲਗਾਈ ਗਈ ਜਿਨ੍ਹਾਂ ਬਾਰੇ ਮੁੱਖ ਮੰਤਰੀ ਨੇ ਪ੍ਰੈੱਸ ਕਾਨਫਰੰਸ ਕਰ ਕੇ ਜਾਣਕਾਰੀ ਦਿੱਤੀ ਹੈ। 



ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਲਾਉਣ ਲਈ ਗਵਰਨਰ ਦੀ ਮਨਜ਼ੂਰੀ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਕੇਰਲਾ ਸਰਕਾਰ ਦੀ ਤਰਜ਼ 'ਤੇ ਪੰਜਾਬ ਸਰਕਾਰ ਨੇ ਇਹ ਫੈਸਲਾ ਲਿਆ। ਦਰਅਸਲ ਗਵਰਨਰ ਨੇ ਹਾਲ 'ਚ ਹੀ ਬਾਬਾ ਫਰੀਦ ਤੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ ਕੀਤੇ ਹਨ।


ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੇ ਫੈਸਲਿਆਂ ਬਾਰੇ ਦੱਸਿਆ ਕਿ ਸਹਾਇਕ ਪ੍ਰੋਫ਼ੈਸਰਾਂ ਦੀ ਨਿਯੁਕਤੀ ਨੂੰ ਮਾਨਤਾ ਦਿੱਤੀ ਤੇ ਉਮਰ ਹੱਦ 37 ਤੋ 42 ਸਾਲ ਕਰ ਦਿੱਤੀ ਹੈ। 


ਪਾਵਰ ਆਫ ਅਟਾਰਨੀ ਬਲੱਡ ਰਿਲੇਸ਼ਨ 'ਚ ਹੀ ਦਿੱਤੀ ਜਾਵੇਗੀ ਤੇ ਇਹ ਮੁਫ਼ਤ ਹੋਵੇਗੀ। ਰਿਸ਼ਤੇ ਤੋਂ ਬਾਹਰ ਪਾਵਰ ਅਟਾਰਨੀ ਦੇਣ 'ਤੇ ਦੋ ਫੀਸਦੀ ਫੀਸ ਲੱਗੇਗੀ। 


ਮੁੱਖ ਮੰਤਰੀ ਨੇ ਕਿਹਾ ਕਿ  ਕਿ SGPC ਐਕਟ ਵਿਚ ਗੁਰਬਾਣੀ ਰਿਲੇਅ ਦ‍ਾ ਕੋਈ ਜ਼ਿਕਰ ਨਹੀਂ ਹੈ। ਸਾਲ 2012 ਵਿਚ 11 ਸਾਲ ਵਾਸਤੇ PTC ਨੇ ਗੁਰਬਾਣੀ ਪ੍ਰਸਾਰਣ ਦੇ ਅਧਿਕਾਰ ਖਰੀਦ ਲਏ ਸਨ...ਗੁਰਬਾਣੀ ਕਾਰਨ ਲੋਕਾਂ ਨੂੰ ਇਹ ਚੈਨਲ ਲਗਾਉਣਾ ਹੀ ਪੈਂਦਾ ਹੈ। ਜੁਲਾਈ ਵਿਚ ਸਮਝੌਤਾ ਰੱਦ ਹੋਇਆ ਹੈ। 

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends