Punjab Cabinet Decisions : ਮੁਫ਼ਤ ਗੁਰਬਾਣੀ ਪ੍ਰਸਾਰਣ ਸਮੇਤ ਕੈਬਨਿਟ ਮੀਟਿੰਗ 'ਚ ਲਏ ਗਏ ਇਹ ਵੱਡੇ ਫ਼ੈਸਲੇ
ਚੰਡੀਗੜ੍ਹ 19 ਜੂਨ : ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ। ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਕਈ ਵੱਡੇ ਫ਼ੈਸਲਿਆਂ 'ਤੇ ਮੋਹਰ ਲਗਾਈ ਗਈ ਜਿਨ੍ਹਾਂ ਬਾਰੇ ਮੁੱਖ ਮੰਤਰੀ ਨੇ ਪ੍ਰੈੱਸ ਕਾਨਫਰੰਸ ਕਰ ਕੇ ਜਾਣਕਾਰੀ ਦਿੱਤੀ ਹੈ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਲਾਉਣ ਲਈ ਗਵਰਨਰ ਦੀ ਮਨਜ਼ੂਰੀ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਕੇਰਲਾ ਸਰਕਾਰ ਦੀ ਤਰਜ਼ 'ਤੇ ਪੰਜਾਬ ਸਰਕਾਰ ਨੇ ਇਹ ਫੈਸਲਾ ਲਿਆ। ਦਰਅਸਲ ਗਵਰਨਰ ਨੇ ਹਾਲ 'ਚ ਹੀ ਬਾਬਾ ਫਰੀਦ ਤੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ ਕੀਤੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੇ ਫੈਸਲਿਆਂ ਬਾਰੇ ਦੱਸਿਆ ਕਿ ਸਹਾਇਕ ਪ੍ਰੋਫ਼ੈਸਰਾਂ ਦੀ ਨਿਯੁਕਤੀ ਨੂੰ ਮਾਨਤਾ ਦਿੱਤੀ ਤੇ ਉਮਰ ਹੱਦ 37 ਤੋ 42 ਸਾਲ ਕਰ ਦਿੱਤੀ ਹੈ।
ਪਾਵਰ ਆਫ ਅਟਾਰਨੀ ਬਲੱਡ ਰਿਲੇਸ਼ਨ 'ਚ ਹੀ ਦਿੱਤੀ ਜਾਵੇਗੀ ਤੇ ਇਹ ਮੁਫ਼ਤ ਹੋਵੇਗੀ। ਰਿਸ਼ਤੇ ਤੋਂ ਬਾਹਰ ਪਾਵਰ ਅਟਾਰਨੀ ਦੇਣ 'ਤੇ ਦੋ ਫੀਸਦੀ ਫੀਸ ਲੱਗੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਕਿ SGPC ਐਕਟ ਵਿਚ ਗੁਰਬਾਣੀ ਰਿਲੇਅ ਦਾ ਕੋਈ ਜ਼ਿਕਰ ਨਹੀਂ ਹੈ। ਸਾਲ 2012 ਵਿਚ 11 ਸਾਲ ਵਾਸਤੇ PTC ਨੇ ਗੁਰਬਾਣੀ ਪ੍ਰਸਾਰਣ ਦੇ ਅਧਿਕਾਰ ਖਰੀਦ ਲਏ ਸਨ...ਗੁਰਬਾਣੀ ਕਾਰਨ ਲੋਕਾਂ ਨੂੰ ਇਹ ਚੈਨਲ ਲਗਾਉਣਾ ਹੀ ਪੈਂਦਾ ਹੈ। ਜੁਲਾਈ ਵਿਚ ਸਮਝੌਤਾ ਰੱਦ ਹੋਇਆ ਹੈ।
ਅੱਜ ਕੈਬਨਿਟ ਦੀ ਮੀਟਿੰਗ 'ਚ ਲਏ ਗਏ ਅਹਿਮ ਫ਼ੈਸਲਿਆਂ ਤੋਂ ਬਾਅਦ ਮੀਡੀਆ ਦੇ ਸਾਥੀਆਂ ਨਾਲ ਗੱਲਬਾਤ... ਚੰਡੀਗੜ੍ਹ ਤੋਂ ਪ੍ਰੈੱਸ ਕਾਨਫਰੰਸ Live... https://t.co/vqW3CMywsD
— Bhagwant Mann (@BhagwantMann) June 19, 2023