ਜ਼ਿਲ੍ਹਾ ਮਾਨਸਾ ਬਲਾਕ ਝੁਨੀਰ ਦੇ ਸਿੱਖਿਆ ਪ੍ਰੋਵਾਈਡਰ ਵੱਲੋਂ ਸਰਕਾਰ ਵਿਰੋਧੀ ਬਿਆਨਬਾਜੀ ਕਰਦੇ ਹੋਏ ਲੋਕਾਂ ਨੂੰ ਭੜਕਾਉਣ ਅਤੇ ਇੱਕ ਨਾਬਾਲਗ ਬੱਚੇ ਨੂੰ 100 ਫੁੱਟ ਉੱਚੀ ਟੈਂਕੀ ਤੇ ਵਰਗਲਾ ਕੇ ਚੜਾਉਣ ਅਤੇ ਸੋਸ਼ਲ ਮੀਡੀਆ ਰਾਹੀਂ ਬੱਚੇ ਨੂੰ ਲਾਈਵ ਕਰਵਾਕੇ ਲੋਕਾਂ ਨੂੰ ਸਰਕਾਰ ਵਿਰੁੱਧ ਭੜਕਾਉਂਦੇ ਹੋਏ ਧਰਨੇ ਵਿੱਚ ਸ਼ਾਮਿਲ ਹੋਣ ਲਈ ਉਤਸ਼ਾਹਿਤ ਕਰਨ ਤੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।
ਸਿੱਖਿਆ ਵਿਭਾਗ ਵੱਲੋਂ ਜਾਰੀ ਕਾਰਨ ਦੱਸੋ ਨੋਟਿਸ ਵਿੱਚ, ਇਸ ਕਾਰਵਾਈ ਨੂੰ ਨਿੰਦਣਯੋਗ ਅਤੇ ਮੰਦਭਾਗਾ ਦੱਸਦਿਆਂ, ਕਾਰਵਾਈ ਸ਼ੁਰੂ ਕੀਤੀ ਗਈ ਹੈ।
ਜਾਰੀ ਕੀਤੇ ਕਾਰਨ ਦੱਸੋ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਅਧਿਆਪਕ ਵੱਲੋਂ ਕੀਤਾ ਵਤੀਰਾ ਤਸੱਲੀਬਖਸ਼ ਨਾ ਮੰਨਦੇ ਹੋਏ ਸੇਵਾਵਾਂ ਖਤਮ ਕਰਨ ਦੀ ਤਜਵੀਜ਼ ਹੈ। ਇਸ ਸਬੰਧੀ ਸਪਸ਼ਟੀਕਰਨ ਮੰਗਿਆ ਗਿਆ ਹੈ।ਜੇਕਰ ਨਿਸ਼ਚਿਤ ਸਮੇਂ ਅੰਦਰ ਕੋਈ ਸਪਸ਼ਟੀਕਰਨ ਨਹੀਂ ਪ੍ਰਾਪਤ ਹੋਇਆ ਤਾਂ ਸਮਝ ਲਿਆ ਜਾਵੇਗਾ ਕਿ ਅਧਿਆਪਕ ਕੋਈ ਸਪਸ਼ਟੀਕਰਨ ਨਹੀਂ ਦੇਣਾ ਚਾਹੁੰਦੇ ਅਤੇ ਕੇਸ ਦਾ ਫੈਸਲਾ ਗੁਣ ਅਤੇ ਦੇਸ਼ਾਂ ਦੇ ਅਧਾਰ ਤੇ ਕਰ ਦਿੱਤਾ ਜਾਵੇਗਾ।