ਨਾਬਾਲਗ ਬੱਚੇ ਨੂੰ 100 ਫੁੱਟ ਉੱਚੀ ਟੈਂਕੀ ਤੇ ਚੜਾਉਣ ਅਤੇ ਲੋਕਾਂ ਨੂੰ ਸਰਕਾਰ ਵਿਰੁੱਧ ਭੜਕਾਉਣ ਤੇ ਅਧਿਆਪਕ ਵਿਰੁੱਧ ਕਾਰਵਾਈ

ਜ਼ਿਲ੍ਹਾ ਮਾਨਸਾ ਬਲਾਕ ਝੁਨੀਰ ਦੇ ਸਿੱਖਿਆ ਪ੍ਰੋਵਾਈਡਰ  ਵੱਲੋਂ  ਸਰਕਾਰ ਵਿਰੋਧੀ ਬਿਆਨਬਾਜੀ ਕਰਦੇ ਹੋਏ ਲੋਕਾਂ ਨੂੰ ਭੜਕਾਉਣ ਅਤੇ ਇੱਕ ਨਾਬਾਲਗ ਬੱਚੇ ਨੂੰ 100 ਫੁੱਟ ਉੱਚੀ ਟੈਂਕੀ ਤੇ ਵਰਗਲਾ ਕੇ ਚੜਾਉਣ  ਅਤੇ ਸੋਸ਼ਲ ਮੀਡੀਆ ਰਾਹੀਂ ਬੱਚੇ ਨੂੰ ਲਾਈਵ ਕਰਵਾਕੇ ਲੋਕਾਂ ਨੂੰ ਸਰਕਾਰ ਵਿਰੁੱਧ ਭੜਕਾਉਂਦੇ ਹੋਏ ਧਰਨੇ ਵਿੱਚ ਸ਼ਾਮਿਲ ਹੋਣ ਲਈ ਉਤਸ਼ਾਹਿਤ ਕਰਨ ਤੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।

 ਸਿੱਖਿਆ ਵਿਭਾਗ ਵੱਲੋਂ ਜਾਰੀ ਕਾਰਨ ਦੱਸੋ ਨੋਟਿਸ ਵਿੱਚ, ਇਸ ਕਾਰਵਾਈ ਨੂੰ  ਨਿੰਦਣਯੋਗ ਅਤੇ ਮੰਦਭਾਗਾ ਦੱਸਦਿਆਂ, ਕਾਰਵਾਈ ਸ਼ੁਰੂ ਕੀਤੀ ਗਈ ਹੈ। 

ਜਾਰੀ ਕੀਤੇ ਕਾਰਨ ਦੱਸੋ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਅਧਿਆਪਕ ਵੱਲੋਂ  ਕੀਤਾ ਵਤੀਰਾ ਤਸੱਲੀਬਖਸ਼ ਨਾ ਮੰਨਦੇ ਹੋਏ  ਸੇਵਾਵਾਂ ਖਤਮ ਕਰਨ ਦੀ ਤਜਵੀਜ਼ ਹੈ। ਇਸ ਸਬੰਧੀ ਸਪਸ਼ਟੀਕਰਨ ਮੰਗਿਆ ਗਿਆ ਹੈ।ਜੇਕਰ ਨਿਸ਼ਚਿਤ ਸਮੇਂ ਅੰਦਰ ਕੋਈ ਸਪਸ਼ਟੀਕਰਨ ਨਹੀਂ ਪ੍ਰਾਪਤ ਹੋਇਆ ਤਾਂ ਸਮਝ ਲਿਆ ਜਾਵੇਗਾ ਕਿ ਅਧਿਆਪਕ ਕੋਈ ਸਪਸ਼ਟੀਕਰਨ ਨਹੀਂ ਦੇਣਾ ਚਾਹੁੰਦੇ ਅਤੇ ਕੇਸ ਦਾ ਫੈਸਲਾ ਗੁਣ ਅਤੇ ਦੇਸ਼ਾਂ ਦੇ ਅਧਾਰ ਤੇ ਕਰ ਦਿੱਤਾ ਜਾਵੇਗਾ।‌‌




Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PARAKH SURVEY 2024: 4 ਦਸੰਬਰ ਨੂੰ ਇਹਨਾਂ ਸਕੂਲਾਂ ਵਿੱਚ ਹੋਵੇਗਾ ਪਰਖ ਸਰਵੇਖਣ

ਪੰਜਾਬ 'ਚ 4 ਦਸੰਬਰ ਨੂੰ ਇਹਨਾਂ ਸਕੂਲਾਂ ਵਿੱਚ ਹੋਵੇਗਾ ਪਰਖ ਸਰਵੇਖਣ  ਮੋਗਾ, 29 ਨਵੰਬਰ: ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ  ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ...

RECENT UPDATES

Trends