ਹੁਸ਼ਿਆਰਪੁਰ ਸ਼ਹਿਰ ’ਚ 101 ਫੁੱਟ ਉੱਚੇ ਦੋ ਰਾਸ਼ਟਰੀ ਝੰਡੇ ਲਗਾਏ ਜਾਣਗੇ: ਬ੍ਰਮ ਸ਼ੰਕਰ ਜਿੰਪਾ

 ਹੁਸ਼ਿਆਰਪੁਰ ਸ਼ਹਿਰ ’ਚ 101 ਫੁੱਟ ਉੱਚੇ ਦੋ ਰਾਸ਼ਟਰੀ ਝੰਡੇ ਲਗਾਏ ਜਾਣਗੇ: ਬ੍ਰਮ ਸ਼ੰਕਰ ਜਿੰਪਾ

- ਸ਼ਹੀਦ ਭਗਤ ਸਿੰਘ ਚੌਂਕ ’ਚ ਰਾਸ਼ਟਰੀ ਝੰਡਾ ਲਗਾਉਣ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਕੀਤਾ ਭੂਮੀ ਪੂਜਨ

ਹੁਸ਼ਿਆਰਪੁਰ, 26 ਜੁਲਾਈ:

  ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਸ਼ਹਿਰ ਦੀ ਸੁੰਦਰਤਾ ਵਿਚ ਹੋਰ ਵਾਧਾ ਕਰਨ ਲਈ ਕਰੀਬ 21 ਲੱਖ ਰੁਪਏ ਦੀ ਲਾਗਤ ਨਾਲ 101 ਫੁੱਟ ਉੱਚੇ ਦੋ ਰਾਸ਼ਟਰੀ ਝੰਡੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਦੀ ਸ਼ੁਰੂਆਤ ਅੱਜ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਜਿਸ ਥਾਂ ’ਤੇ ਰਾਸ਼ਟਰੀ ਝੰਡਾ ਲਗਾਇਆ ਜਾਣਾ ਹੈ, ਉਸ ਦੇ ਭੂਮੀ ਪੂਜਨ ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 15 ਅਗਸਤ ਤੋਂ ਪਹਿਲਾਂ ਇਸ ਸਥਾਨ ’ਤੇ 101 ਫੁੱਟ ਉੱਚਾ ਕੌਮੀ ਝੰਡਾ ਤਿਰੰਗਾ ਲਗਾ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ।



  ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦੇ ਪੰਜਾਬ ਨੂੰ ਸਾਕਾਰ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਇਥੇ ਕੌਮੀ ਝੰਡਾ ਤਿਰੰਗਾ ਲਹਿਰਾਇਆ ਜਾ ਰਿਹਾ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ਹੀਦਾਂ ਦੇ ਵਿਚਾਰਧਾਰਾ ਅਤੇ ਕੁਰਬਾਨੀਆਂ ਤੋਂ ਜਾਣੂ ਕਰਵਾਇਆ ਜਾ ਸਕੇ।

  ਕੈਬਨਿਟ ਮੰਤਰੀ ਨੇ ਦੱਸਿਆ ਕਿ ਇਥੇ ਤਿਰੰਗਾ ਲਹਿਰਾਉਣ ਤੋਂ ਪਹਿਲਾਂ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਦਾ ਜਾਲ ਹਟਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਥੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ’ਤੇ ਸ਼ਰਧਾਂਜਲੀ ਭੇਟ ਕਰਨ ਸਮੇਂ ਦਿੱਕਤ ਆਉਂਦੀ ਸੀ, ਕਿਉਂਕਿ ਬਿਜਲੀ ਦੀਆਂ ਤਾਰਾਂ ਬਿਲਕੁਲ ਉਪਰੋਂ ਲੰਘਦੀਆਂ ਸਨ ਅਤੇ ਇਥੇ ਹਰ ਸਮੇਂ ਹਾਦਸੇ ਦਾ ਡਰ ਬਣਿਆ ਰਹਿੰਦਾ ਸੀ। ਉਨ੍ਹਾਂ ਕਿਹਾ ਕਿ ਜਦੋਂ ਤੋਂ ਇਹ ਚੌਕ ਬਣਿਆ ਹੈ, ਉਦੋਂ ਤੋਂ ਹੀ ਤਾਰਾਂ ਦੀ ਇਹ ਸਮੱਸਿਆ ਆ ਰਹੀ ਸੀ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਸਹਾਇਕ ਕਮਿਸ਼ਨਰ ਵਿਓਮ ਭਾਰਦਵਾਜ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਕੌਂਸਲਰ ਅਮਰੀਕ ਚੌਹਾਨ, ਕੌਂਸਲਰ ਬਲਵਿੰਦਰ ਬਿੰਦੀ, ਕੌਂਸਲਰ ਅਸ਼ੋਕ ਮਹਿਰਾ, ਸੁਮੇਸ਼ ਸੋਨੀ, ਵਰਿੰਦਰ ਸ਼ਰਮਾ, ਕ੍ਰਿਸ਼ਨ ਗੋਪਾਲ ਆਨੰਦ, ਭਾਰਤ ਭੂਸ਼ਣ ਵਰਮਾ ਹਾਜ਼ਰ ਸਨ। ਇਸ ਮੌਕੇ ਪ੍ਰਮੋਦ ਸ਼ਰਮਾ, ਅਸ਼ਵਨੀ ਸ਼ਰਮਾ, ਨਰਿੰਦਰ ਮਲਹੋਤਰਾ, ਸੁਖਬੀਰ ਸਿੰਘ, ਸੁਰਿੰਦਰ ਮਲਹੋਤਰਾ, ਸੁਖਦੇਵ ਸ਼ੇਰਗਿੱਲ, ਪਵਨ ਸ਼ਰਮਾ, ਰਾਜੇਸ਼ ਵਰਮਾ, ਮਨੀ ਗੋਗੀਆ, ਹਨੀ ਸੂਦ, ਅਨਿਲ ਕੋਹਲੀ, ਐਡਵੋਕੇਟ ਰਾਕੇਸ਼ ਕੁਮਾਰ, ਰਵੀਕਾਂਤ ਭੱਲਾ, ਦੀਪਕ ਪੁਰੀ, ਜਿੰਦੂ ਸੈਣੀ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends