ਪੰਜਾਬ ਦੇ ਸਰਕਾਰੀ ਸਕੂਲਾਂ 'ਚ ਸਿਆਸਤਦਾਨਾਂ ਤੇ ਅਫ਼ਸਰਾਂ ਦੇ ਸਾਥੀ ਵੀ ਦਾਖ਼ਲਾ ਲੈਣਗੇ ਤੇ ਲੋਕ ਪ੍ਰਾਈਵੇਟ ਸਕੂਲਾਂ ਨਾਲੋਂ ਸਰਕਾਰੀ ਸਕੂਲਾਂ ਨੂੰ ਤਰਜੀਹ ਦੇਣਗੇ । ਇਹ ਦਾਅਵਾ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਿੰਦੀ ਅਖ਼ਵਾਰ ਪੰਜਾਬ ਕੇਸਰੀ ਨਾਲ ਖਾਸ ਗੱਲਬਾਤ ਰਾਹੀਂ ਵਿਅਕਤ ਕੀਤੇ ।
ਸਿੱਖਿਆ ਮੰਤਰੀ ਨੇ ਕਿਹਾ ਸੂਬੇ ਵਿੱਚ ‘ਸਿੱਖਿਆ ਕ੍ਰਾਂਤੀ’ ਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਦਿਅਕ ਢਾਂਚੇ ਦੇ ਸੁਧਾਰ ਲਈ ਖਜ਼ਾਨਾ ਖੋਲ੍ਹ ਦਿੱਤਾ ਹੈ।
ਸਕੂਲਾਂ ਦੇ ਵਿਦਿਆਰਥੀਆਂ ਲਈ ਟਰਾਂਸਪੋਰਟ ਮੁਹੱਈਆ ਕਰਵਾਏਗੀ ਸਰਕਾਰ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਟਰਾਂਸਪੋਰਟ ਮੁਹੱਈਆ ਕਰਵਾਉਣ ਲਈ ਸਰਕਾਰ ਨੀਤੀ ਤਿਆਰ ਕੀਤੀ ਹੈ, ਜਿਸ ਨੂੰ ਮੁੱਖ ਮੰਤਰੀ ਮਾਨ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਦੀ ਸ਼ੁਰੂਆਤ ਟਰਾਂਸਪੋਰਟ ਵਿਭਾਗ ਵੱਲੋਂ ਨਹੀਂ ਸਗੋਂ ਸਿੱਖਿਆ ਵਿਭਾਗ ਵੱਲੋਂ ਹੀ ਕੀਤੀ ਜਾਵੇਗੀ।
2000 ਪੀਟੀਆਈ , ਸੰਗੀਤ ਅਧਿਆਪਕ, ਅਤੇ ਕੋਚਾਂ ਦੀ ਭਰਤੀ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਸੂਬੇ ਦੇ ਹਰ ਸਕੂਲ 'ਚ ਵਾਈ-ਫਾਈ ਲਗਾਇਆ ਜਾਵੇਗਾ , ਇਸ ਵਾਰ 2000 ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ, ਸਰਕਾਰ ਸਕੂਲਾਂ ਵਿੱਚ ਸੰਗੀਤ ਅਧਿਆਪਕ ਅਤੇ ਖੇਡ ਕੋਚ ਵੀ ਰੱਖੇਗੀ । ਉਨ੍ਹਾਂ ਕਿਹਾ ਅਗਸਤ ਮਹੀਨੇ ਮੈਗਾ ਪੀਟੀਐਮ ਕਰਵਾਈ ਜਾਵੇਗੀ।
ਸਕੂਲ ਆਫ਼ ਐਮੀਨੈਂਸ ਸ਼ੁਰੂ ਕਰਨ ਪਿੱਛੇ ਕੀ ਮਨੋਰਥ ਹੈ? ਇਸ ਸਵਾਲ ਦੇ ਜਵਾਬ ਵਿੱਚ ਸਿੱਖਿਆ ਮੰਤਰੀ ਨੇ ਕਿਹਾ "ਅਸੀਂ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿਚਲੇ ਪਾੜੇ ਨੂੰ ਖਤਮ ਕਰਨਾ ਚਾਹੁੰਦੇ ਹਾਂ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਜੋਸ਼ ਭਰਨਾ ਚਾਹੁੰਦੇ ਹਨ। ਇਸ ਲਈ ਅਸੀਂ ਸਕੂਲ ਆਫ਼ ਐਮੀਨੈਂਸ ਲੈ ਕੇ ਆਏ ਹਾਂ ਤਾਂ ਜੋ ਯੋਗ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਅਤੇ ਚੰਗੀਆਂ ਸਹੂਲਤਾਂ ਦਿੱਤੀਆਂ ਜਾ ਸਕਣ"
ਇਸ ਪੂਰੀ ਗੱਲਬਾਤ ਨੂੰ ਪੜਨ ਲਈ ਇਥੇ ਕਲਿੱਕ ਕਰੋ