ਜ਼ਿਲ੍ਹਾ ਪਠਾਨਕੋਟ ਦੇ 215 ਸਿੱਖਿਆ ਪ੍ਰੋਵਾਈਡਰ, 13 ਆਈਈਡੀ ਵਲੰਟੀਅਰ, 45 ਐਸਟੀਆਰ/ਈਜੀਐਸ/ਏਆਈਈ ਵਲੰਟੀਅਰ ਸਮੇਤ ਕੁੱਲ 273 ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਕੀਤੀਆਂ ਗਈਆਂ ਰੈਗੂਲਰ:- ਸ੍ਰੀਮਤੀ ਕਮਲਦੀਪ ਕੌਰ।

ਜ਼ਿਲ੍ਹਾ ਪਠਾਨਕੋਟ ਦੇ 215 ਸਿੱਖਿਆ ਪ੍ਰੋਵਾਈਡਰ, 13 ਆਈਈਡੀ ਵਲੰਟੀਅਰ, 45 ਐਸਟੀਆਰ/ਈਜੀਐਸ/ਏਆਈਈ ਵਲੰਟੀਅਰ ਸਮੇਤ ਕੁੱਲ 273 ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਕੀਤੀਆਂ ਗਈਆਂ ਰੈਗੂਲਰ:- ਸ੍ਰੀਮਤੀ ਕਮਲਦੀਪ ਕੌਰ।



ਕੱਚੇ ਅਧਿਆਪਕਾਂ ਨੇ ਪੱਕੇ ਹੋਣ ਤੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ, ਚੇਅਰਮੈਨ ਸ੍ਰੀ ਵਿਭੂਤੀ ਸ਼ਰਮਾ, ਸੁਜਾਨਪੁਰ ਹਲਕਾ ਇੰਚਾਰਜ ਸ੍ਰੀ ਅਮਿਤ ਸਿੰਘ ਮੰਟੂ ਅਤੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ।


ਕੱਚੇ ਅਧਿਆਪਕ ਪੱਕੇ ਹੋਣ ਤੇ ਹੁਣ ਹੋਰ ਵੀ ਜੋਸ਼ ਅਤੇ ਮਿਹਨਤ ਨਾਲ ਕੰਮ ਕਰਦੇ ਹੋਏ ਜ਼ਿਲ੍ਹਾ ਪਠਾਨਕੋਟ ਨੂੰ ਸਿੱਖਿਆ ਪੱਧਰ ਪੱਖੋਂ ਰਾਜ ਦਾ ਨੰਬਰ ਇੱਕ ਜ਼ਿਲ੍ਹਾ ਬਣਾਉਣ ਲਈ ਅਹਿਮ ਯੋਗਦਾਨ ਪਾਉਣਗੇ:- ਸ੍ਰੀ ਡੀਜੀ ਸਿੰਘ।


ਪਠਾਨਕੋਟ, 28 ਜੁਲਾਈ ( ) ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਸਕੂਲ ਸਿੱਖਿਆ ਵਿਭਾਗ ਵਿੱਚ ਸਾਲ 2004 ਤੋਂ ਸੇਵਾ ਨਿਭਾ ਰਹੇ 12500 ਸਿੱਖਿਆ ਪ੍ਰੋਵਾਈਡਰ, ਆਈ.ਈ.ਵੀ./ ਈ.ਜੀ.ਐੱਸ./ ਐੱਸ.ਟੀ.ਆਰ ਵਲੰਟੀਅਰਜ਼ ਦੀਆਂ ਸੇਵਾਵਾਂ ਨੂੰ ਰਾਜ ਸਰਕਾਰ ਵੱਲੋਂ ਅੱਜ ਰੈਗੂਲਰ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪੱਕੇ ਕੀਤੇ ਗਏ ਕੱਚੇ ਅਧਿਆਪਕਾਂ ਵਿੱਚ ਜ਼ਿਲ੍ਹਾ ਪਠਾਨਕੋਟ ਦੇ 273 ਅਧਿਆਪਕਾਂ ਨੂੰ ਵੀ ਪੱਕੇ ਹੋਣ ਦੇ ਆਰਡਰ ਮਿਲੇ ਹਨ। ਇਨ੍ਹਾਂ ਕੱਚੇ ਅਧਿਆਪਕਾਂ ਨੇ ਆਪਣੀ ਸੇਵਾਵਾਂ ਰੈਗੂਲਰ ਹੋਣ ਤੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ, ਚੇਅਰਮੈਨ ਪੰਜਾਬ ਸੈਰ ਸਪਾਟਾ ਵਿਭਾਗ ਨਿਗਮ ਸ੍ਰੀ ਵਿਭੂਤੀ ਸ਼ਰਮਾ, ਸੁਜਾਨਪੁਰ ਹਲਕਾ ਇੰਚਾਰਜ ਸ੍ਰੀ ਅਮਿਤ ਸਿੰਘ ਮੰਟੂ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦੀ ਜਵਾਨੀ ਨੂੰ ਰੋਲ ਕੇ ਰੱਖ ਦਿੱਤਾ ਸੀ ਅਤੇ ਉਨ੍ਹਾਂ ਨੂੰ ਬਹੁਤ ਹੀ ਨਿਗੁਣੀ ਜਿਹੀ ਰਾਸ਼ੀ ਤੇ ਕੰਮ ਕਰਨ ਲਈ ਮਜਬੂਰ ਕਰ ਉਨ੍ਹਾਂ ਦਾ ਸ਼ੋਸਣ ਕੀਤਾ ਹੈ। ਜਦਕਿ ਮੌਜੂਦਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਉਨ੍ਹਾਂ ਦੇ ਭਵਿੱਖ ਨੂੰ ਉਜਵੱਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਉਨ੍ਹਾਂ ਦੇ ਲਈ ਇੱਕ ਇਤਿਹਾਸਕ ਦਿਨ ਹੈ। ਮਾਨ ਸਰਕਾਰ ਨੇ ਕੱਚੇ ਅਧਿਆਪਕਾਂ ਨਾਲ ਜ਼ੋ ਵਾਅਦਾ ਕੀਤਾ ਸੀ ਉਸ ਨੂੰ ਪੂਰਾ ਕਰਕੇ ਹਜ਼ਾਰਾਂ ਅਧਿਆਪਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਹੁਤ ਵੱਡੀ ਰਾਹਤ ਦਿਤੀ ਹੈ

 ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਨੇ ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ਤੇ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਰਾਜ ਸਰਕਾਰ ਦੇ ਇਸ ਫੈਸਲੇ ਤੋਂ ਅਧਿਆਪਕ ਵਰਗ ਬਹੁਤ ਖੁਸ਼ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੇ ਵੱਖ -ਵੱਖ ਸਕੂਲਾਂ ਵਿੱਚ ਬਲਾਕ ਸਿੱਖਿਆ ਅਫ਼ਸਰਜ਼ ਦੀ ਅਗਵਾਈ ਹੇਠ ਪ੍ਰੋਗਰਾਮ ਆਯੋਜਿਤ ਕਰ 215 ਸਿੱਖਿਆ ਪ੍ਰੋਵਾਈਡਰ, 13 ਆਈਈਡੀ ਵਲੰਟੀਅਰ, 45 ਐਸਟੀਆਰ/ਈਜੀਐਸ/ਏਆਈਈ ਵਲੰਟੀਅਰ ਸਮੇਤ ਕੁੱਲ 273 ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਸ ਹੈ ਕਿ ਕੱਚੇ ਅਧਿਆਪਕ ਜਿਸ ਤਰ੍ਹਾਂ ਸਿੱਖਿਆ ਵਿਭਾਗ ਵਿੱਚ ਵਧੀਆ ਸੇਵਾਵਾਂ ਨਿਭਾਉਂਦੇ ਰਹੇ ਹਨ ਹੁਣ ਪੱਕੇ ਹੋਣ ਤੇ ਹੋਰ ਵੀ ਜੋਸ਼ ਅਤੇ ਮਿਹਨਤ ਨਾਲ ਕੰਮ ਕਰਣਗੇ ਅਤੇ ਜ਼ਿਲ੍ਹਾ ਪਠਾਨਕੋਟ ਨੂੰ ਸਿੱਖਿਆ ਪੱਧਰ ਪੱਖੋਂ ਰਾਜ ਦਾ ਨੰਬਰ ਇੱਕ ਜ਼ਿਲ੍ਹਾ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣਗੇ।

ਇਸ ਮੌਕੇ ਤੇ ਬੀਪੀਈਓ ਸ੍ਰੀ ਪੰਕਜ ਅਰੋੜਾ, ਬੀਪੀਈਓ ਸ੍ਰੀ ਨਰੇਸ਼ ਪਨਿਆੜ, ਬੀਪੀਈਓ ਸ੍ਰੀ ਕੁਲਦੀਪ ਸਿੰਘ, ਬੀਪੀਈਓ ਸ੍ਰੀ ਰਾਕੇਸ਼ ਠਾਕੁਰ, ਸੀਐਚਟੀ ਰਵੀ ਕਾਂਤ, ਦਰਸ਼ਨ ਦੇਵੀ, ਰਿਟਾਇਰਡ ਸੀਐਚਟੀ ਵਿਜੇ ਕੁਮਾਰ, ਸੰਜੀਵ ਮਨੀ, ਬਲਕਾਰ ਅੱਤਰੀ ਆਦਿ ਹਾਜ਼ਰ ਸਨ।

ਫੋਟੋ ਕੈਪਸ਼ਨ:- ਸਰਕਾਰੀ ਪ੍ਰਾਇਮਰੀ ਸਕੂਲ ਢਾਕੀ ਵਿਖੇ ਕੱਚੇ ਅਧਿਆਪਕਾਂ ਨੂੰ ਰੈਗੂਲਰ ਸੇਵਾਵਾਂ ਦੇ ਆਰਡਰ ਵੰਡਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ।

Featured post

HOLIDAY DECLARED: ਪੰਜਾਬ ਸਰਕਾਰ ਵੱਲੋਂ 10 ਮਈ ਦੀ ਛੁੱਟੀ ਘੋਸ਼ਿਤ

Government Holiday Announced in Punjab on May 10th Chandigarh: There will be a government holiday throughout Punjab on Friday, May 10th. On ...

BOOK YOUR SPACE ( ਐਡ ਲਈ ਸੰਪਰਕ ਕਰੋ )

BOOK YOUR SPACE ( ਐਡ ਲਈ ਸੰਪਰਕ ਕਰੋ )
Make this space yours

RECENT UPDATES

Trends