ਵੱਡੀ ਖੱਬਰ: ਹੜ੍ਹਾਂ ਦੇ ਪਾਣੀ ਦੀ ਮਾਰ ਝੱਲ ਰਹੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ- ਸਿੱਖਿਆ ਮੰਤਰੀ

 ਵੱਡੀ ਖੱਬਰ: ਹੜ੍ਹਾਂ ਦੇ ਪਾਣੀ ਦੀ ਮਾਰ ਝੱਲ ਰਹੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ- ਸਿੱਖਿਆ ਮੰਤਰੀ 

ਚੰਡੀਗੜ੍ਹ 17 ਜੁਲਾਈ 2023


ਹੜ੍ਹਾਂ ਦੇ ਪਾਣੀ ਦੀ ਮਾਰ ਝੱਲ ਰਹੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਂਝੀ ਕੀਤੀ। ਉਨ੍ਹਾਂ ਕਿਹਾ "ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਮੀਂਹ ਅਤੇ ਹੜ੍ਹਾਂ ਦੇ ਪਾਣੀ ਦੀ ਮਾਰ ਝੱਲ ਰਹੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਤੁਰੰਤ ਪ੍ਰਭਾਵ ਤੋਂ 5 ਹਜ਼ਾਰ ਰੁਪਏ ਤੋਂ ਲੈ ਕੇ 30 ਹਜ਼ਾਰ ਰੁਪਏ ਤੱਕ ਪ੍ਰਤੀ ਸਕੂਲ ਜਾਰੀ ਕੀਤੀ ਜਾ ਰਹੀ ਹੈ।



ਸੂਬੇ ਦੇ ਪ੍ਰਾਇਮਰੀ ਸਕੂਲਾਂ ਵਾਸਤੇ 20 ਕਰੋੜ ਰੁਪਏ ਅਤੇ ਸੈਕੰਡਰੀ ਸਕੂਲਾਂ ਲਈ 7.77 ਕਰੋੜ ਰੁਪਏ ਪ੍ਰਵਾਨ ਕੀਤੇ ਗਏ ਹਨ। 


ਇਸ ਰਾਸ਼ੀ ਨਾਲ ਸਕੂਲ ਮੁਖੀ ਅਤੇ ਪ੍ਰਬੰਧਕ ਕਮੇਟੀਆਂ ਸਕੂਲਾਂ ਦੀ ਮੁਰੰਮਤ, ਸਾਫ਼-ਸਫ਼ਾਈ, ਰੰਗ-ਰੋਗਨ ਅਤੇ ਹੋਰ ਫੁਟਕਲ ਕੰਮ ਕਰਵਾਉਣਗੀਆਂ।"

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends