ਡੇਅਰੀ ਵਿਕਾਸ ਵਿਭਾਗ ਵਲੋਂ ਅਨੁਸੂਚਿਤ ਜਾਤੀ ਲਾਭਪਾਤਰੀਆਂ ਲਈ 2 ਹਫ਼ਤੇ ਦਾ ਮੁਫਤ ਸਿਖਲਾਈ ਬੈਚ ਸੁਰੂ

 *ਡੇਅਰੀ ਵਿਕਾਸ ਵਿਭਾਗ ਵਲੋਂ ਅਨੁਸੂਚਿਤ ਜਾਤੀ ਲਾਭਪਾਤਰੀਆਂ ਲਈ 2 ਹਫ਼ਤੇ ਦਾ ਮੁਫਤ ਸਿਖਲਾਈ ਬੈਚ ਸੁਰੂ*

*- 3500 ਰੁਪਏ ਦਾ ਵਜੀਫਾ ਸਰਕਾਰ ਵਲੋਂ ਦਿਤਾ ਜਾਵੇਗਾ - ਡਿਪਟੀ ਡਾਇਰੈਕਟਰ ਦਲਬੀਰ ਕੁਮਾਰ*

ਲੁਧਿਆਣਾ, 12 ਜੁਲਾਈ (000) - ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਖੁਡੀਆ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਅਨੁਸੂਚਿਤ ਜਾਤੀ (ਐਸ.ਸੀ.) ਸਿਖਿਆਰਥੀਆਂ ਲਈ ਦੋ ਹਫਤੇ ਦਾ ਮੁਫਤ ਸਿਖਲਾਈ ਦਾ ਪਹਿਲਾ ਬੈਚ 24 ਜੁਲਾਈ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜਿਲ੍ਹਾ ਲੁਧਿਆਣਾ ਦੇ ਸਿਖਿਆਰਥੀ ਡੇਅਰੀ ਸਿਖਲਾਈ ਕੇਂਦਰ ਬੀਜਾ, ਅਤੇ ਡੇਅਰੀ ਸਿਖਲਾਈ ਕੇਂਦਰ ਮੋਗਾ ਐਟ ਗਿੱਲ ਵਿਖੇ ਟ੍ਰੇਨਿੰਗ ਕਰ ਸਕਦੇ ਹਨ।



ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਸਕੀਮ ਫਾਰ ਪ੍ਰੋਮੋਸਨ ਆਫ ਡੇਅਰੀ ਫਾਰਮਿੰਗ ਐਜ ਲਿਵਲੀਹੁਡ ਫਾਰ ਐਸ ਸੀ ਬੈਨੀਫਿਸਰੀਜ ਸਕੀਮ ਅਧੀਨ ਚਲਾਏ ਜਾਣ ਵਾਲੇ ਪਹਿਲੇ ਬੈਚ ਦੀ ਕਾਊਸਲਿੰਗ 17 ਜੁਲਾਈ, 2023 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਲੁਧਿਆਣਾ ਐਟ ਬੀਜਾ ਵਿਖੇ ਕੀਤੀ ਜਾਵੇਗੀ । ਉਨ੍ਹਾਂ ਦਸਿਆ ਕਿ ਇਸ ਟ੍ਰੇਨਿੰਗ ਵਿੱਚ ਭਾਗ ਲੈਣ ਵਾਲਾ ਸਿਖਿਆਰਥੀ ਐਸ ਸੀ ਜਾਤੀ ਨਾਲ ਸਬੰਧਤ ਹੋਵੇ, ਪੇਂਡੂ ਖੇਤਰ ਦਾ ਵਸਨੀਕ ਹੋਵੇ, ਘੱਟੋ-ਘੱਟ ਪੰਜਵੀ ਪਾਸ ਹੋਵੇ ਅਤੇ ਉਮਰ 18 ਸਾਲ ਤੋਂ ਵੱਧ ਹੋਵੇ ਅਤੇ 50 ਸਾਲ ਤੋਂ ਘੱਟ ਹੋਵੇ।


ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ ਫੋਟੋ ਲੈ ਕੇ ਦਫਤਰ ਚ ਆਉਣ। ਉਨ੍ਹਾ ਹੋਰ ਦੱਸਿਆ ਕਿ ਇਸ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਵੀ ਜਾਣਕਾਰੀ ਦਿਤੀ ਜਾਵੇਗੀ। 


ਉਨ੍ਹਾਂ ਦਸਿਆ ਕਿ ਇਸ ਸਕੀਮ ਅਧੀਨ ਭਾਗ ਲੈਣ ਵਾਲੇ ਐਸ ਸੀ ਸਿਖਿਆਰਥੀਆਂ ਨੂੰ ਵਿਭਾਗ ਵਲੋਂ 3500 ਰੁਪਏ ਵਜੀਫਾ ਵੀ ਦਿੱਤਾ ਜਾਵੇਗਾ ਅਤੇ ਉਨ੍ਹਾਂ ਦਾ ਡੇਅਰੀ ਯੂਨਿਟ 2,5,10 ਪਸੂਆ ਤੱਕ ਬਣਾਉਣ ਤੇ 33% ਸਬਸਿਡੀ ਵੀ ਦਿਤੀ ਜਾਵੇਗੀ । ਉਨ੍ਹਾਂ ਸਮੂਹ ਚਾਹਵਾਨ ਐਸ ਸੀ ਸਿਖਿਆਰਥੀ/ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣੇ ਆਪ ਨੂੰ ਇਸ ਸਿਖਲਾਈ ਪ੍ਰੋਗਰਾਮ ਵਿਚ ਦਾਖਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ ਵੱਧ ਤੋ ਵੱਧ ਲਾਭ ਉਠਾਉਣ। ਵਧੇਰੇ ਜਾਣਕਾਰੀ ਲੈਣ ਲਈ 01628-299322 ਜਾਂ 81461-00543 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।


------

School holiday

RESTRICTED HOLIDAY ON 19 SEPTEMBER 2023 READ NOTIFICATION: 19 ਸਤੰਬਰ ਦੀ ਛੁੱਟੀ, ਪੜ੍ਹੋ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ

HOLIDAY ON 19 SEPTEMBER 2023: ਪੰਜਾਬ ਸਰਕਾਰ ਨੇ ਸੰਵਤਸਰੀ ਮੌਕੇ ਕੀਤਾ ਛੁੱਟੀ ਦਾ ਐਲਾਨ ਚੰਡੀਗੜ੍ਹ  15 ਸਤੰਬਰ 2023 (Pb.jobsoftoday.in) Jain Samvatsari 202...

Trends

RECENT UPDATES