ਹਾਇਰਿੰਗ ਸੈਂਟਰਾਂ ਵਾਸਤੇ ਖੇਤੀ ਮਸ਼ੀਨਰੀ ਲਈ ਸਬਸਿਡੀ 4 ਲੱਖ ਤੋਂ ਵਧਾ ਕੇ 12 ਲੱਖ ਕੀਤੀ

 ਹਾਇਰਿੰਗ ਸੈਂਟਰਾਂ ਵਾਸਤੇ ਖੇਤੀ ਮਸ਼ੀਨਰੀ ਲਈ ਸਬਸਿਡੀ 4 ਲੱਖ ਤੋਂ ਵਧਾ ਕੇ 12 ਲੱਖ ਕੀਤੀ 


ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਉਪਰਾਲਾ 


ਅਪਲਾਈ ਕਰਨ ਦੀ ਆਖਰੀ ਮਿਤੀ 15 ਅਗਸਤ 


 www.pbagrimachinery.com 'ਤੇ ਕੀਤਾ ਜਾ ਸਕਦਾ ਹੈ ਅਪਲਾਈ 


ਐਸ.ਏ.ਐਸ.ਨਗਰ, 26 ਜੁਲਾਈ:


ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਖੇਤੀ ਮਸ਼ੀਨਰੀ ਲਈ ਦਿੱਤੀ ਜਾ ਰਹੀ ਸਬਸਿਡੀ ਕਸਟਮ ਹਾਇਰਿੰਗ ਸੈਂਟਰਾਂ ਲਈ 4 ਲੱਖ ਤੋਂ ਵਧਾ ਕੇ 12 ਲੱਖ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਆਖਰੀ ਮਿਤੀ 15 ਅਗਸਤ 2023 ਕਰ ਦਿੱਤੀ ਹੈ। 



ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉਥੇ ਭੂਮੀ ਦੀ ਉਪਜਾਊ ਸ਼ਕਤੀ ਲਈ ਲੋੜੀਂਦੇ ਪੌਸ਼ਟਿਕ ਤੱਤ ਅਤੇ ਮਿੱਤਰ ਜੀਵ ਜੰਤੂ ਨਸ਼ਟ ਹੁੰਦੇ ਹਨ। ਧੂੰਏਂ ਨਾਲ ਪੈਦਾ ਹੋਣ ਵਾਲੀਆਂ ਗੈਸਾਂ ਦਿਲ, ਫੇਫੜੇ, ਅੱਖਾਂ ਅਤੇ ਚਮੜੀ ਦੀਆਂ ਬਿਮਾਰੀਆਂ ਦਾ ਕਾਰਨ ਬਣਦੀਆਂ ਹਨ। ਉਨ੍ਹਾਂ ਦੱਸਿਆ ਕਿ ਐਕਸ ਸੀਟੂ ਵਿਧੀ ਅਧੀਨ ਬੇਲਰ ਅਤੇ ਰੈਕ ਮਸ਼ੀਨਾਂ ਦੀ ਜ਼ਿਲ੍ਹੇ ਵਿੱਚ ਘਾਟ ਹੋਣ ਕਰ ਕੇ ਵੱਧ ਤੋਂ ਵੱਧ ਕਿਸਾਨਾਂ/ ਕਸਟਮ ਹਾਇਰਿੰਗ ਸੈਂਟਰਾਂ ਨੂੰ ਇਸ ਸਕੀਮ ਦਾ ਲਾਭ ਲੈਣ ਲਈ ਆਨਲਾਇਨ ਸਾਈਟ www.pbagrimachinery.com 'ਤੇ ਅਪਲਾਈ ਕੀਤਾ ਜਾਵੇ। 


ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਚੱਲ ਰਹੇ ਕਸਟਮ ਹਾਇਰਿੰਗ ਸੈਂਟਰ ,ਪੰਚਾਇਤਾਂ, ਸਹਿਕਾਰੀ ਸਭਾਵਾਂ ਅਤੇ ਐਫ.ਪੀ.ਓਜ. ਉਹ ਵੀ ਰੇਕ ਅਤੇ ਬੇਲਰ ਮਸ਼ੀਨ ਲਈ ਜ਼ਰੂਰ ਅਪਲਾਈ ਕਰਨ, ਜਿਸ ਨਾਲ ਜ਼ਿਲ੍ਹੇ ਅੰਦਰ ਵੱਧ ਤੋਂ ਵੱਧ ਏਰੀਆ ਐਕਸ ਸੀਟੂ ਤਹਿਤ ਕਵਰ ਕੀਤਾ ਜਾ ਸਕੇ। 


ਇਸ ਸਕੀਮ ਸਬੰਧੀ ਸ਼੍ਰੀ ਲਖਵਿੰਦਰ ਸਿੰਘ, ਜੂਨੀਅਰ ਤਕਨੀਸ਼ੀਅਨ (ਇੰਜੀ:) ਮੋਬਾਇਲ ਨੰਬਰ: 79860-52309 ਨੂੰ ਵਧੇਰੇ ਜਾਣਕਾਰੀ ਲਈ ਸੰਪਰਕ ਕੀਤਾ ਜਾ ਸਕਦਾ ਹੈ।

Featured post

HOLIDAY DECLARED: ਪੰਜਾਬ ਸਰਕਾਰ ਵੱਲੋਂ 10 ਮਈ ਦੀ ਛੁੱਟੀ ਘੋਸ਼ਿਤ

Government Holiday Announced in Punjab on May 10th Chandigarh: There will be a government holiday throughout Punjab on Friday, May 10th. On ...

BOOK YOUR SPACE ( ਐਡ ਲਈ ਸੰਪਰਕ ਕਰੋ )

BOOK YOUR SPACE ( ਐਡ ਲਈ ਸੰਪਰਕ ਕਰੋ )
Make this space yours

RECENT UPDATES

Trends