ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ’ਤੇ ਚੇਅਰਮੈਨ ਰਮਨ ਬਹਿਲ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ
ਜ਼ਿਲ੍ਹਾ ਗੁਰਦਾਸਪੁਰ ਦੇ ਵੀ 997 ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ਦੇ ਆਰਡਰ ਮਿਲੇ
ਗੁਰਦਾਸਪੁਰ, 28 ਜੁਲਾਈ ( ) - ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਯਤਨਾ ਸਦਕਾ ਸਕੂਲ ਸਿੱਖਿਆ ਵਿਭਾਗ ਵਿੱਚ ਸਾਲ 2004 ਤੋਂ ਸੇਵਾ ਨਿਭਾ ਰਹੇ ਸਿੱਖਿਆ ਪ੍ਰੋਵਾਈਡਰ, ਆਈ.ਈ.ਵੀ./ਈ.ਜੀ.ਐੱਸ./ਐੱਸ.ਟੀ.ਆਰ. ਵਲੰਟੀਅਰਜ਼ ਦੀਆਂ ਸੇਵਾਵਾਂ ਨੂੰ ਰਾਜ ਸਰਕਾਰ ਵੱਲੋਂ ਅੱਜ ਰੈਗੂਲਰ ਕਰ ਦਿੱਤਾ ਗਿਆ ਹੈ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਗੁਰਦਾਸਪੁਰ ਵਿਖੇ ਪਹੁੰਚ ਕੇ ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ’ਤੇ ਮੁਬਾਰਕਬਾਦ ਦਿੱਤੀ ਅਤੇ ਨਾਲ ਹੀ ਅਧਿਆਪਕਾਂ ਨੂੰ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ।
ਇਸ ਇਤਿਹਾਸਕ ਫੈਸਲੇ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮਾਨ ਸਰਕਾਰ ਨੇ ਕੱਚੇ ਅਧਿਆਪਕਾਂ ਨਾਲ ਜੋ ਵਾਅਦਾ ਕੀਤਾ ਸੀ ਉਸ ਨੂੰ ਅੱਜ ਪੂਰਾ ਕਰਕੇ ਹਜ਼ਾਰਾਂ ਅਧਿਆਪਕਾਂ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਇਸ ਫੈਸਲੇ ਤੋਂ ਅਧਿਆਪਕ ਵਰਗ ਬਹੁਤ ਖੁਸ਼ ਹੈ। ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੁੱਲ 997 ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ਦੇ ਆਰਡਰ ਦਿੱਤੇ ਗਏ। ਪੱਕੇ ਹੋਣ ਵਾਲੇ ਇਨ੍ਹਾਂ ਅਧਿਆਪਕਾਂ ਵਿੱਚ 622 ਸਿੱਖਿਆ ਪ੍ਰੋਵਾਈਡਰ, 109 ਐੱਸ.ਟੀ.ਆਰ. ਅਤੇ 266 ਈ.ਜੀ.ਐੱਸ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਹਨ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸ੍ਰੀਮਤੀ ਮਮਤਾ ਖੁਰਾਣਾ ਸੇਠੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਪ੍ਰਕਾਸ਼ ਜੋਸ਼ੀ, ਪ੍ਰਿੰਸੀਪਲ ਸ੍ਰੀ ਰਮੇਸ਼ ਠਾਕੁਰ, ਸ੍ਰੀ ਕੇਸ਼ਵ ਬਹਿਲ, ਸੰਦੀਪ ਕੁਮਾਰ ਚੇਅਰਮੈਨ ਐੱਸ.ਐੱਮ.ਸੀ, ਸ੍ਰੀ ਤਰਸੇਮ ਪਾਲ, ਯੋਗੇਸ਼ ਸ਼ਰਮਾਂ, ਰਾਕੇਸ਼ ਕੁਮਾਰ, ਬੀ.ਪੀ.ਈ.ਓ. ਗੁਰਦਾਸਪੁਰ ਅਵਤਾਰ ਸਿੰਘ, ਗੁਰਪ੍ਰੀਤ ਸਿੰਘ ਰਿਆੜ, ਅਸ਼ੋਕ ਕੁਮਾਰ, ਸਤਿੰਦਰ ਮੋਹਨ, ਸੀ.ਐੱਚ.ਟੀ. ਅਸ਼ੋਕ ਕੁਮਾਰ, ਪਵਨ ਕੁਮਾਰ, ਅਮਿਤ ਸ਼ਰਮਾਂ ਅਤੇ ਮੈਡਮ ਸੁਮਿਤ ਪੱਡਾ ਹਾਜ਼ਰ ਸਨ।