KHELO INDIA BARNALA REGISTRATION:ਖੇਲੋ ਇੰਡੀਆ ਸੈਂਟਰ ਗੇਮ ਬੈਡਮਿੰਟਨ ਲਈ ਟਰਾਇਲ 1 ਤੋਂ 3 ਅਗਸਤ ਤੱਕ

 ਖੇਲੋ ਇੰਡੀਆ ਸੈਂਟਰ ਗੇਮ ਬੈਡਮਿੰਟਨ ਲਈ ਟਰਾਇਲ 1 ਤੋਂ 3 ਅਗਸਤ ਤੱਕ

ਬਰਨਾਲਾ, 31 ਜੁਲਾਈ

    ਸੈਸ਼ਨ 2023-24 ਦੌਰਾਨ ਖੇਲੋ ਇੰਡੀਆ ਸੈਂਟਰ ਗੇਮ ਬੈਡਮਿੰਟਨ ਲਈ ਖੇਡ ਵਿਭਾਗ ਬਰਨਾਲਾ ਵੱਲੋਂ ਸਿਲੈਕਸ਼ਨ ਟਰਾਇਲ ਮਿਤੀ 1 ਅਗਸਤ ਤੋਂ 3 ਅਗਸਤ 2023 ਤੱਕ ਐਲ ਬੀ ਐਸ ਕਾਲਜ ਬਰਨਾਲਾ ਵਿਖੇ ਲਏ ਜਾਣਗੇ।

  ਜ਼ਿਲ੍ਹਾ ਖੇਡ ਅਫ਼ਸਰ ਰਣਬੀਰ ਸਿੰਘ ਭੰਗੂ ਨੇ ਦੱਸਿਆ ਕਿ ਇਨ੍ਹਾਂ ਟ੍ਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀ ਸਬੰਧਿਤ ਸਥਾਨ 'ਤੇ ਸਵੇਰੇ 8:30 ਵਜੇ ਰਿਪੋਰਟ ਕਰਨ ਅਤੇ ਆਪਣੇ ਨਾਲ ਆਧਾਰ ਕਾਰਡ, ਜਨਮ ਸਰਟੀਫਿਕੇਟ, 2 ਪਾਸਪੋਰਟ ਸਾਇਜ਼ ਫੋਟੋਆਂ ਲੈ ਕੇ ਆਉਣ। ਖਿਡਾਰੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈਣ ਲਈ ਕੋਚਾਂ ਨਾਲ ਸੰਪਰਕ ਕਰ ਸਕਦੇ ਹਨ।

ਮੈਡਮ ਅੰਤਿਮਾ ਬੈਡਮਿੰਟਨ ਕੋਚ ਨਾਲ 9569978886 'ਤੇ, ਜਸਪ੍ਰੀਤ ਸਿੰਘ ਅਥਲੈਟਿਕਸ ਕੋਚ ਨਾਲ 8360138064, ਬਰਿੰਦਰਜੀਤ ਕੌਰ ਟੇਬਲ ਟੈਨਿਸ ਕੋਚ ਨਾਲ 8847507073 ' ਤੇ ਸੰਪਰਕ ਕਰ ਸਕਦੇ ਹਨ। ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਟੀ.ਏ/ਡੀ.ਏ ਨਹੀਂ ਦਿੱਤਾ ਜਾਵੇਗਾ। #kheloindia #sports

KHELO INDIA GAMES : ਖੇਲੋ ਇੰਡੀਆ ਸੈਂਟਰ ਲਈ ਫੁੱਟਬਾਲ ਗੇਮ ਦੇ ਟਰਾਇਲ 1 ਤੋਂ 3 ਅਗਸਤ ਤੱਕ : ਜ਼ਿਲ੍ਹਾ ਖੇਡ ਅਫਸਰ

KHELO INDIA GAMES MOHALI : ਖੇਲੋ ਇੰਡੀਆ ਸੈਂਟਰ ਲਈ ਫੁੱਟਬਾਲ ਗੇਮ ਦੇ ਟਰਾਇਲ 1 ਤੋਂ 3 ਅਗਸਤ ਤੱਕ : ਜ਼ਿਲ੍ਹਾ ਖੇਡ ਅਫਸਰ

*ਖੇਲੋ ਇੰਡੀਆ ਸੈਂਟਰ ਲਈ ਫੁੱਟਬਾਲ ਗੇਮ ਦੇ ਟਰਾਇਲ 1 ਤੋਂ 3 ਅਗਸਤ ਤੱਕ : ਜ਼ਿਲ੍ਹਾ ਖੇਡ ਅਫਸਰ*

ਐੱਸ ਏ ਐੱਸ ਨਗਰ: ਮਿਤੀ 31 ਜੁਲਾਈ 

ਸੈਸ਼ਨ 2023-24 ਦੌਰਾਨ ਖੇਲੋ ਇੰਡੀਆ ਸੈਂਟਰ ਲਈ ਜਿਲਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਗੇਮ ਫੁੱਟਬਾਲ ਦੇ ਸਿਲੈਕਸ਼ਨ ਟਰਾਇਲ 1 ਤੋਂ 3 ਅਗਸਤ 2023 ਤੱਕ ਬਹੁ ਮੰਤਵੀ ਖੇਡ ਸਟੇਡੀਅਮ ਸੈਕਟਰ 78 (ਨੇੜੇ ਸੋਹਾਣਾ ਗੁਰੂਦੁਆਰਾ) ਵਿਖੇ ਲਏ ਜਾਣਗੇ।

 ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਕੌਰ ਨੇ ਦੱਸਿਆ ਕਿ ਫੁੱਟਬਾਲ ਦੇ ਸਿਲੈਕਸ਼ਨ ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀ ਬਹੁ ਮੰਤਵੀ ਖੇਡ ਸਟੇਡੀਅਮ ਸੈਕਟਰ 78 ਵਿਖੇ ਸਵੇਰੇ 08:30 ਵਜੇ ਰਿਪੋਰਟ ਕਰਨ ਅਤੇ ਆਪਣੇ ਨਾਲ ਅਧਾਰ ਕਾਰਡ, ਜਨਮ ਸਰਟੀਫਿਕੇਟ, 02 ਪਾਸਪੋਰਟ ਸਾਇਜ ਫੋਟੋਆਂ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਬਾਰੇ ਜੇਕਰ ਕਿਸੇ ਖਿਡਾਰੀ ਨੇ ਕੁਝ ਹੋਰ ਜਾਣਕਾਰੀ ਵੀ ਹਾਸਿਲ ਕਰਨੀ ਹੈ ਤਾਂ ਉਹ ਗੁਰਜੀਤ ਸਿੰਘ, ਫੁੱਟਬਾਲ ਕੋਚ ਨਾਲ ਮੋਬਾਇਲ ਨੰ. 9914083034 ਤੇ ਸੰਪਰਕ ਕਰ ਸਕਦੇ ਹਨ।

JOBS IN FAZILKA:1 ਅਗਸਤ ਨੂੰ ਰੋਜਗਾਰ ਵਿਭਾਗ ਵੱਲੋਂ ਵੱਖ-ਵੱਖ ਅਸਾਮੀਆਂ ਲਈ ਪਲੇਸਮੈਂਟ ਕੈਂਪ ਦਾ ਆਯੋਜਨ

 1 ਅਗਸਤ ਨੂੰ ਰੋਜਗਾਰ ਵਿਭਾਗ ਵੱਲੋਂ ਵੱਖ-ਵੱਖ ਅਸਾਮੀਆਂ ਲਈ ਪਲੇਸਮੈਂਟ ਕੈਂਪ ਦਾ ਆਯੋਜਨ

ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਨੋਜਵਾਨਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ

ਫਾਜ਼ਿਲਕਾ 31 ਜੁਲਾਈ

ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਡਾ. ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ `ਤੇ 1 ਅਗਸਤ 2023 ਨੂੰ ਜਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਵੱਧ ਤੋਂ ਵੱਧ ਨੋਜਵਾਨ ਕੈਂਪ ਵਿਚ ਪਹੁੰਚ ਕੇ ਨੌਕਰੀ ਹਾਸਲ ਕਰ ਸਕਦੇ ਹਨ।

ਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਬੀ.ਜੀ. ਟੈਕਨਾਲੋਜੀ ਇੰਡੀਆ ਪ੍ਰਾਈਵੇਟ ਲਿਮਟਿਡ (ਮੋਬਾਈਲ ਅਸੈਂਬਲੀ ਦਾ ਨਿਮਰਾਣ) ਵੱਲੋਂ ਰੋਜਗਾਰ ਕੈਂਪਾਂ ਵਿਖੇ ਸ਼ਮੂਲੀਅਤ ਕੀਤੀ ਜਾ ਰਹੀ ਹੈ ਜਿਸ ਵਿਚ ਵੱਖ-ਵੱਖ ਅਸਾਮੀਆਂ ਅਸੈਂਬਲੀ, ਆਪਰੇਟਿੰਗ, ਕੁਆਲਟੀ ਤੇ ਪੈਕਿੰਗ ਲਈ ਨਿਯੁਕਤੀ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਸਾਮੀਆਂ *ਤੇ ਕੰਮ ਕਰਨ ਵਾਲੇ ਉਮੀਦਵਾਰਾਂਨੂੰ ਚੰਗਾ ਮਿਹਨਤਾਨਾ ਦਿੱਤੀ ਜਾਵੇਗਾ।

ਉਨ੍ਹਾਂ ਕਿਹਾ ਕਿ ਸ਼ਮੂਲੀਅਤ ਕਰਨ ਵਾਲੇ ਉਮੀਦਵਾਰਾਂ ਲਈ ਯੋਗਤਾ ਬਾਰਵੀਂ ਅਤੇ ਆਈ. ਟੀ. ਆਈ ਪਾਸ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਉਮਰ ਸੀਮਾ 20 ਤੋਂ 30 ਸਾਲ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਕੈਂਪ ਕਮਰਾ ਨੰ.502 ਚੋਥੀ ਮਿੰਜਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਾਜ਼ਿਲਕਾ । ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ 9501901051, 8906022220 *ਤੇ ਸੰਪਰਕ ਕੀਤਾ ਜਾ ਸਕਦਾ ਹੈ।

TEACHER RECRUITMENT: ਐਚ.ਵੀ.ਐਮ. ਕੋਨਵੈਂਟ ਸਕੂਲ ਨਿਊ ਸ਼ੁਭਾਸ਼ ਨਗਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ

 JOBS IN LUDHIANA: *ਐਚ.ਵੀ.ਐਮ. ਕੋਨਵੈਂਟ ਸਕੂਲ ਨਿਊ ਸ਼ੁਭਾਸ਼ ਨਗਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ*

ਲੁਧਿਆਣਾ, 31 ਜੁਲਾਈ  - ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਐਚ.ਵੀ.ਐਮ., ਕੋਨਵੈਂਟ ਸਕੂਲ, ਕਰਮਸਰ ਕਲੋੋਨੀ, ਨਿਊ ਸ਼ੁਭਾਸ਼ ਨਗਰ, ਲੁਧਿਆਣਾ ਵਿਖੇ ਭਲਕੇ ਮਿਤੀ: 01-08-2023 (ਮੰਗਲਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗਾ।

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਸ਼੍ਰੀ ਸੰਦੀਪ ਕੁਮਾਰ (ਆਈ.ਏ.ਐਸ.) ਵੱਲੋੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋੋਂ ਪ੍ਰਾਰਥੀਆਂ ਨੂੰ ਰੋੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਕੇਵਲ ਲੜਕੀਆਂ ਹੀ ਭਾਗ ਲੈ ਸਕਦੀਆਂ ਹਨ।ਯੋਗਤਾ ਗਰੇਜੂਏਸ਼ਨ/ ਪੋਸਟ ਗਰੇਜੂਏਸ਼ਨ (ਬੀ.ਐਡ ਪਾਸ ਹੋੋਣਾ ਲਾਜ਼ਮੀ) ਹੈ।

ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਵੱਲੋਂ ਉਮੀਦਵਾਰਾਂ ਨੂੰੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਕਿਹਾ ਕਿ ਇਸ ਕੈਂਪ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਜਿਲ੍ਹਾ ਰੋੋਜ਼ਗਾਰ ਦਫਤਰ, ਲੁਧਿਆਣਾ ਵਿੱਚ ਰਜਿਸਟ੍ਰੇਸ਼ਨ ਹੋੋਣਾ ਜ਼ਰੂਰੀ ਹੈ, ਜਿਨ੍ਹਾਂ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਨਹੀਂ ਹੋੋਈ ਹੈ, ਉਹ ਪ੍ਰਾਰਥੀ ਆਪਣੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ ਤਾਂ ਜੋੋ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ।ਪ੍ਰਾਰਥੀ ਆਪਣਾ ਬਾਇਉ ਡਾਟਾ ਵੀ ਨਾਲ ਲੈ ਕੇ ਇਸ ਕੈਂਪ ਵਿੱਚ ਸ਼ਮੂਲੀਅਤ ਕਰਨ।

ਡੀ.ਬੀ.ਈ.ਈ. ਦੇ ਰੋੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਮਿਸ ਸੁਖਮਨ ਮਾਨ ਨੇ ਦੱਸਿਆ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਪ੍ਰਾਰਥੀ ਇਸ ਦਫਤਰ ਦੇ ਹੈਲਪਲਾਈਨ ਨੰ: 77400-01682 'ਤੇ ਵੀ ਸੰਪਰਕ ਕਰ ਸਕਦੇ ਹਨ।

-------

JOBS IN LUDHIANA: ਏਅਰਟੈਲ ਬ੍ਰੋਡਬੈਂਡ ਕੰਪਨੀ ਨੂੰ ਲੋੜ ਹੈ ਸੀ.ਆਰ.ਓ. ਤੇ ਫੀਲਡ 'ਚ ਕੰਮ ਕਰਨ ਵਾਲੇ ਨੌਜਵਾਨਾਂ ਦੀ

 *ਡੀ.ਬੀ.ਈ.ਈ. ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ*

*- ਏਅਰਟੈਲ ਬ੍ਰੋਡਬੈਂਡ ਕੰਪਨੀ ਨੂੰ ਲੋੜ ਹੈ ਸੀ.ਆਰ.ਓ. ਤੇ ਫੀਲਡ 'ਚ ਕੰਮ ਕਰਨ ਵਾਲੇ ਨੌਜਵਾਨਾਂ ਦੀ*

ਲੁਧਿਆਣਾ, 31 ਜੁਲਾਈ () - ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਭਲਕੇ ਮਿਤੀ: 01-08-2023 (ਮੰਗਲਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਸ਼੍ਰੀ ਸੰਦੀਪ ਕੁਮਾਰ (ਆਈ.ਏ.ਐਸ.) ਵੱਲੋੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਏਅਰਟੈਲ ਬ੍ਰੋਡਬੈਂਡ ਕੰਪਨੀ ਵਿੱਚ ਸੀ.ਆਰ.ਓ. ਅਤੇ ਫੀਲਡ ਐਕਜੀਕਿਊਟਿਵ ਦੀ ਲੋੜ ਹੈ। ਇਨ੍ਹਾਂ ਅਸਾਮੀਆਂ ਲਈ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ। ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 12ਵੀ, ਅਤੇ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ) ਪਾਸ ਕੀਤਾ ਹੋਵੇ।

------

ਜ਼ਿਲ੍ਹਾ ਪੁਲਿਸ ਹੁਸ਼ਿਆਰਪੁਰ ਨੇ ਮਹਿਜ਼ 12 ਘੰਟਿਆਂ ’ਚ ਲੁੱਟ ਦੀ ਵੱਡੀ ਵਾਰਦਾਤ ਦਾ ਕੀਤਾ ਪਰਦਾਫਾਸ਼

 -ਜ਼ਿਲ੍ਹਾ ਪੁਲਿਸ ਹੁਸ਼ਿਆਰਪੁਰ ਨੇ ਮਹਿਜ਼ 12 ਘੰਟਿਆਂ ’ਚ ਲੁੱਟ ਦੀ ਵੱਡੀ ਵਾਰਦਾਤ ਦਾ ਕੀਤਾ ਪਰਦਾਫਾਸ਼

-ਸਾਜਿਸ਼ ਸੀ ਰਾਮਪੁਰ ਹਲੇੜ ’ਚ ਹੋਈ 295 ਗ੍ਰਾਮ ਸੋਨੇ ਤੇ ਲੱਖਾਂ ਦੀ ਨਕਦੀ ਦੀ ਲੁੱਟ

-ਜਿਊਲਰ ਨੇ ਹੀ ਆਪਣੇ ਵਰਕਰ ਨਾਲ ਮਿਲ ਕੇ ਰਚੀ ਸੀ ਲੁੱਟ ਦੀ ਸਾਜਿਸ਼

-ਸੋਨੇ ਤੇ ਨਕਦੀ ਸਮੇਤ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

ਹੁਸ਼ਿਆਰਪੁਰ, 31 ਜੁਲਾਈ:

ਜ਼ਿਲ੍ਹਾ ਪੁਲਿਸ ਵਲੋਂ ਬੀਤੇ ਦਿਨ ਰਾਮਪੁਰ ਹਲੇੜ (ਦਸੂਹਾ) ਦੇ ਨਜ਼ਦੀਕ ਸੋਨਾ ਸਪਲਾਈ ਕਰਨ ਵਾਲੇ ਇਕ ਕਰਮਚਾਰੀ ਤੋਂ 295 ਗ੍ਰਾਮ ਸੋਨੇ ਅਤੇ ਲੱਖਾਂ ਦੀ ਨਕਦੀ ਦੀ ਹੋਈ ਲੁੱਟ ਦਾ ਮਹਿਜ਼ 12 ਘੰਟਿਆਂ ਅੰਦਰ ਪਰਦਾਫਾਸ਼ ਕਰਦੇ ਹੋਏ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਇਸ ਸਬੰਧੀ ਪੁਲਿਸ ਲਾਈਨ ਹੁਸ਼ਿਆਰਪੁਰ ਵਿਚ ਕੀਤੀ ਪ੍ਰੈਸ ਕਾਨਫੰਰਸ ਨੂੰ ਸੰਬੋਧਨ ਕਰਦਿਆਂ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਬੀਤੀ 29 ਜੁਲਾਈ ਨੂੰ ਹੋਈ ਲੁੱਟ ਦੀ ਇਹ ਵਾਰਦਾਤ ਇਕ ਸਾਜਿਸ਼ ਤਹਿਤ ਕੀਤੀ ਗਈ ਸੀ, ਜਿਸ ਨੂੰ ਪੁਲਿਸ ਨੇ ਰਿਕਾਰਡ ਸਮੇਂ ਵਿਚ ਹੱਲ ਕਰਕੇ ਇਕ ਵੱਡੀ ਉਪਲਬੱਧੀ ਹਾਸਲ ਕੀਤੀ ਹੈ।

ਐਸ.ਐਸ.ਪੀ ਨੇ ਦੱਸਿਆ ਕਿ ਭਰਤ ਸੈਣੀ ਪੁੱਤਰ ਰਜਿੰਦਰ ਸੈਣੀ, ਨਿਵਾਸੀ ਖੇੜਲਾ, ਥਾਣਾ ਪਲਾਨੀ, ਜ਼ਿਲ੍ਹਾ ਝੁਨਝੁਨ (ਰਾਜਸਥਾਨ) ਨੇ ਥਾਣਾ ਦਸੂਹਾ ਪੁਲਿਸ ਨੂੰ ਬਿਆਨ ਦਰਜ ਕਰਵਾਇਆ ਸੀ ਕਿ ਉਹ ਮਾਂ ਭਵਾਨੀ ਲੈਜਿਸਟਿਕ ਕੰਪਨੀ ਚੰਡੀਗੜ੍ਹ ਵਿਚ ਸੋਨਾ ਸਪਲਾਈ ਕਰਨ ਦਾ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ 29 ਜੁਲਾਈ ਨੂੰ ਉਸ ਨੇ ਚੰਡੀਗੜ੍ਹ ਤੋਂ ਹੁਸ਼ਿਆਰਪੁਰ ਪਹੁੰਚ ਕੇ ਸੋਨੇ ਦਾ ਇਕ ਪਾਰਸਲ ਜਿਊਲਰ ਦੀ ਦੁਕਾਨ ’ਤੇ ਦੇ ਕੇ 18 ਲੱਖ 40 ਹਜ਼ਾਰ ਰੁਪਏ ਹਾਸਲ ਕੀਤੇ। ਉਸ ਤੋਂ ਬਾਅਦ ਉਸ ਨੇ ਇਕ ਹੋਰ ਸੋਨੇ ਦਾ ਪਾਰਸਲ ਅਤੁਲ ਵਰਮਾ ਪੁੱਤਰ ਵਿਜੇ ਵਰਮਾ ਸਹਦੇਵ ਜਿਊਲਰ ਤਲਵਾੜਾ ਨੂੰ ਹੁਸ਼ਿਆਜਰਪੁਰ ਬੱਸ ਸਟੈਂਡ ’ਤੇ ਡਿਲੀਵਰ ਕਰਨਾ ਸੀ। ਉਸ ਨੇ ਦੱਸਿਆ ਕਿ ਅਤੁਲ ਵਰਮਾ ਨੇ ਹੁਸ਼ਿਆਰਪੁਰ ਬੱਸ ਸਟੈਂਡ ਤੋਂ ਉਸ ਨੂੰ ਆਪਣੀ ਡਿਜ਼ਾਇਰ ਕਾਰ ਵਿਚ ਬਿਠਾ ਲਿਆ ਅਤੇ ਤਲਵਾੜਾ ਵੱਲ ਇਹ ਕਹਿ ਕੇ ਲੈ ਗਿਆ ਕਿ ਉਹ ਉਸ ਨੂੰ ਤਲਵਾੜਾ ਤੋਂ ਚੰਡੀਗੜ੍ਹ ਵਾਲੀ ਬੱਸ ਵਿਚ ਸੋਨੇ ਦੇ 17 ਲੱਖ ਰੁਪਏ ਦੇ ਕੇ ਚੜ੍ਹਾ ਦੇਵੇਗਾ। ਭਰਤ ਨੇ ਦੱਸਿਆ ਕਿ ਜਦ ਉਹ ਅਤੁਲ ਨਾਲ ਉਸ ਦੀ ਗੱਡੀ ਵਿਚ ਬੈਠ ਕੇ ਤਲਵਾੜਾ ਜਾ ਰਿਹਾ ਸੀ, ਤਾਂ ਰਸਤੇ ਵਿਚ ਰਾਮਪੁਰ ਹਲੇੜ (ਦਸੂਹਾ) ਦੇ ਨਜ਼ਦੀਕ ਦੋ ਅਣਜਾਣ ਨੌਜਵਾਨਾਂ ਨੇ ਗੱਡੀ ਦੇ ਅੱਗੇ ਆਪਣੀ ਐਕਟਿਵਾ ਲਗਾ ਕੇ ਉਸ ਨੂੰ ਮਾਰਨ ਦੀ ਧਮਕੀ ਦੇ ਕੇ ਸੋਨਾ ਅਤੇ ਪੈਸੇ ਵਾਲਾ ਬੈਗ ਖੋਹ ਕੇ ਫਰਾਰ ਹੋ ਗਏ। ਲੁੱਟ ਦੀ ਇਸ ਪੂਰੀ ਘਟਨਾ ਬਾਰੇ ਭਰਤ ਸੈਣੀ ਅਤੇ ਅਤੁਲ ਵਰਮਾ ਨੇ ਮੌਕੇ ’ਤੇ ਪਹੁੰਚੀ ਦਸੂਹਾ ਪੁਲਿਸ ਨੂੰ ਦੱਸਿਆ।

ਐਸ.ਐਸ.ਪੀ ਨੇ ਦੱਸਿਆ ਕਿ ਦਸੂਹਾ ਪੁਲਿਸ ਵਲੋਂ ਇਸ ਸਬੰਧ ਵਿਚ ਭਰਤ ਸੈਣੀ ਦੇ ਬਿਆਨਾਂ ’ਤੇ ਮੁਕੱਦਮਾ ਨੰਬਰ 155 ਮਿਤੀ 30 ਜੁਲਾਈ 2023 ਧਾਰਾ 379 ਬੀ, 114, 115, 120 ਬੀ ਆਈ.ਪੀ.ਸੀ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਉਕਤ ਮੁਕੱਦਮੇ ਨੂੰ ਟਰੇਸ ਕਰਨ ਲਈ ਐਸ.ਪੀ (ਜਾਂਚ) ਹੁਸ਼ਿਆਰਪੁਰ ਸਰਬਜੀਤ ਸਿੰਘ ਬਾਹੀਆ ਦੀ ਨਿਗਰਾਨੀ ਵਿਚ ਡੀ.ਐਸ.ਪੀ ਸਬ ਡਵੀਜ਼ਨ ਦਸੂਹਾ ਬਲਬੀਰ ਸਿੰਘ ਅਤੇ ਮੁੱਖ ਅਫ਼ਸਰ ਥਾਣਾ ਦਸੂਹਾ ਇੰਸਪੈਕਟਰ ਬਲਵਿੰਦਰ ਸਿੰਘ ਦੀ ਅਗਵਾਈ ਵਿਚ ਟੀਮ ਗਠਿਤ ਕੀਤੀ ਗਈ। ਇਸ ਟੀਮ ਨੇ ਮਿਹਨਤ ਕਰਕੇ 12 ਘੰਟੇ ਦੇ ਅੰਦਰ ਲੁੱਟ ਦੀ ਸਾਰੀ ਵਾਰਦਾਤ ਸਬੰਧੀ ਜਾਂਚ ਪੂਰੀ ਕਰ ਲਈ। ਇਸ ਦੌਰਾਨ ਪੁਲਿਸ ਨੇ ਭਰਤ ਸੈਣੀ ਤੋਂ ਦੁਬਾਰਾ ਸਾਰੀ ਵਾਰਦਾਤ ਬਾਰੇ ਪੁੱਛਗਿੱਛ ਕਰਕੇ ਅਤੁਲ ਵਰਮਾ ਅਤੇ ਉਸ ਦੇ ਵਰਕਰ ਦਿਨੇਸ਼ ਕੁਮਾਰ ਪੁੱਤਰ ਦਰਸ਼ਨ ਸਿੰਘ ਨਿਵਾਸੀ ਨਿਮੋਲੀ, ਥਾਣਾ ਤਲਵਾੜਾ ਨੂੰ ਪਿੰਡ ਸੰਸਾਰਪੁਰ ਨੇ ਤੋਂ ਗ੍ਰਿਫਤਾਰ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ। ਗੁੱਛਗਿੱਛ ਉਪਰੰਤ ਪੁਲਿਸ ਨੇ ਅਤੁਲ ਵਰਮਾ ਅਤੇ ਉਸ ਦੇ ਵਰਕਰ ਵਲੋਂ ਆਪਣੇ ਆਪ ਬਣਾਈ ਹੋਈ ਸਾਰੀ ਕਹਾਣੀ ਦਾ ਪਰਦਾਫਾਸ਼ ਕਰਕੇ ਅਤੁਲ ਵਰਮਾ ਤੋਂ 295 ਗ੍ਰਾਮ ਸੋਨਾ, ਜਿਸ ਦੀ ਕੀਮਤ ਕਰੀਬ 17 ਲੱਖ ਰੁਪਏ, ਮੌਕੇ ’ਤੇ ਐਕਟਿਵਾ ਨਾਲ ਲੁੱਟ ਕਰਨ ਵਾਲੇ ਦਿਨੇਸ਼ ਕੁਮਾਰ ਤੋਂ 14 ਲੱਖ 60 ਹਜ਼ਾਰ ਰੁਪਏ ਸਮੇਤ ਵਾਰਦਾਤ ਵਿਚ ਵਰਤੀ ਗਈ ਕਾਰ ਸਵਿਫਟ ਡਿਜਾਇਰ ਨੰਬਰ ਪੀ ਬੀ 07 ਬੀ.ਐਲ 1642 ਅਤੇ ਕਾਲੇ ਰੰਗ ਦੀ ਬਿਨਾਂ ਨੰਬਰ ਦੀ ਐਕਟਿਵਾ ਨੂੰ ਬਰਾਮਦ ਕੀਤਾ। ਇਨ੍ਹਾਂ ਦੇ ਤੀਜੇ ਸਾਥੀ ਨੂੰ ਹੁਣ ਗ੍ਰਿਫਤਾਰ ਕਰਨਾ ਬਾਕੀ ਹੈ।

ਐਸ.ਐਸ.ਪੀ ਨੇ ਦੱਸਿਆ ਕਿ ਇਹ ਸਾਰੀ ਕਹਾਣੀ ਸਹਿਦੇਵ ਜਿਊਲਰ ਦੇ ਮਾਲਕ ਅਤੁਲ ਵਰਮਾ ਨਿਵਾਸੀ ਤਲਵਾੜਾ ਵਲੋਂ ਆਪਣੇ ਵਰਕਰ ਦਿਨੇਸ਼ ਕੁਮਾਰ ਨਿਮੋਲੀ ਨਾਲ ਮਿਲ ਕੇ ਰਚੀ ਗਈ ਸੀ, ਜਿਸ ਨੂੰ ਹੁਸ਼ਿਆਰਪੁਰ ਜ਼ਿਲ੍ਹਾ ਪੁਲਿਸ ਨੇ 12 ਘੰਟੇ ਵਿਚ ਟਰੇਸ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਅੱਗੇ ਦੀ ਪੁੱਛਗਿੱਛ ਕੀਤੀ ਜਾਵੇਗੀ। ਇਸ ਦੌਰਾਨ ਐਸ.ਪੀ (ਜਾਂਚ) ਹੁਸ਼ਿਆਰਪੁਰ ਸਰਬਜੀਤ ਸਿੰਘ ਬਾਹੀਆ ਅਤੇ ਡੀ.ਐਸ.ਪੀ ਸਬ-ਡਵੀਜ਼ਨ ਦਸੂਹਾ ਬਲਬੀਰ ਸਿੰਘ ਵੀ ਮੌਜੂਦ ਸਨ।

PUNJAB SPORTS POLICY 2023: ਪੰਜਾਬ ਸਰਕਾਰ ਵੱਲੋਂ ਸਪੋਰਟਸ ਪਾਲਿਸੀ 2023 ਜਾਰੀ

 PUNJAB SPORTS POLICY 2023: ਪੰਜਾਬ ਸਰਕਾਰ ਵੱਲੋਂ ਸਪੋਰਟਸ ਪਾਲਿਸੀ 2023 ਜਾਰੀ 

ਚੰਡੀਗੜ੍ਹ, 31 ਜੁਲਾਈ 2023

ਪੰਜਾਬ ਸਰਕਾਰ ਵੱਲੋਂ ਸਪੋਰਟਸ ਪਾਲਿਸੀ 2023 ਜਾਰੀ ਕਰ ਦਿੱਤੀ ਗਈ ਹੈ ‌।ਇਹ ਨੀਤੀ ਸਰਕਾਰੀ ਗਜ਼ਟ ਵਿੱਚ ਪ੍ਰਕਾਸ਼ਿਤ ਹੋਣ ਦੀ ਮਿਤੀ 31 ਜੁਲਾਈ ਤੋਂ  ਲਾਗੂ ਹੋਵੇਗੀ। ਪਾਲਿਸੀ ਡਾਊਨਲੋਡ ਕਰਨ ਲਈ ਲਿੰਕ ਇਥੇ ਕਲਿੱਕ ਕਰੋ। 

ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪਾਸ ਕੀਤੀ ਨਵੀਂ ਖੇਡ ਨੀਤੀ ਦੇ ਵੇਰਵੇ ਜਾਰੀ ਕਰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਖਿਡਾਰੀਆਂ ਲਈ ਨਵੀਆਂ ਸੌਗਾਤਾਂ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਓਲੰਪਿਕ ਖੇਡਾਂ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਮੈਡਲ ਜੇਤੂਆਂ ਦੀ ਮੌਜੂਦਾ ਇਨਾਮ ਰਾਸ਼ੀ ਕ੍ਰਮਵਾਰ 2.25 ਕਰੋੜ, ਡੇਢ ਕਰੋੜ ਰੁਪਏ ਤੇ ਇਕ ਕਰੋੜ ਰੁਪਏ ਤੋਂ ਵਧਾ ਕੇ ਕ੍ਰਮਵਾਰ 3 ਕਰੋੜ, 2 ਕਰੋੜ ਤੇ ਇਕ ਕਰੋੜ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਤਮਗ਼ਾ ਜੇਤੂ ਬਿਹਤਰੀਨ ਖਿਡਾਰੀਆਂ ਲਈ ਤਿਆਰ ਕੀਤੇ ਵਿਸ਼ੇਸ਼ ਕਾਡਰ ਵਿੱਚ 500 ਪੋਸਟਾਂ ਦੀ ਵਿਵਸਥਾ ਜਿਨ੍ਹਾਂ ਵਿੱਚ 40 ਡਿਪਟੀ ਡਾਇਰੈਕਟਰ, 92 ਸੀਨੀਅਰ ਕੋਚ, 138 ਕੋਚ ਤੇ 230 ਜੂਨੀਅਰ ਕੋਚ ਸ਼ਾਮਲ ਹਨ।

ਪ.ਸ.ਸ.ਫ.1680/22-ਬੀ ਦੀ ਮੋਗਾ ਵਿਖੇ ਹੋ ਰਹੀ ਕੌਮੀਂ ਕਾਨਫਰੰਸ ਦੀਆਂ ਤਿਆਰੀਆਂ ਜੋਰਾਂ ਤੇ

ਮਨੀਪੁਰ ਵਿੱਚ ਫਿਰਕਾਪ੍ਰਸਤ ਤਾਕਤਾਂ ਵੱਲੋਂ ਸਰਕਾਰੀ ਸਹਿ ਤੇ ਔਰਤਾਂ ਤੇ ਕੀਤੇ ਅਣ-ਮਨੁੱਖੀ ਕਾਰਿਆਂ ਦੀ ਸਖ਼ਤ ਨਿਖੇਧੀ-

ਭਗਵੰਤ ਮਾਨ ਸਰਕਾਰ ਵੱਲੋਂ ਪੁਰਾਣੀਆਂ ਸਰਕਾਰਾਂ ਦੀ ਤਰਜ਼ ਤੇ ਕਾਰਪੋਰੇਟ ਪੱਖੀ ਫੈਸਲੇ ਲੈਣ ਦੀ ਸਖ਼ਤ ਨਿੰਦਾ

--ਪ.ਸ.ਸ.ਫ.1680/22-ਬੀ ਦੀ ਮੋਗਾ ਵਿਖੇ ਹੋ ਰਹੀ ਕੌਮੀਂ ਕਾਨਫਰੰਸ ਦੀਆਂ ਤਿਆਰੀਆਂ ਜੋਰਾਂ ਤੇ

-ਅਗਸਤ ਵਿੱਚ ਜ਼ਿਲਾ ਪੱਧਰੀ ਮੀਟਿੰਗਾਂ--ਅਗਲੀ ਮੀਟਿੰਗ 13 ਅਗਸਤ ਨੂੰ ਮੋਗਾ ਵਿਖੇ ਕਰਨ ਦਾ ਫੈਸਲਾ 

ਲੁਧਿਆਣਾ, 31 ਜੁਲਾਈ( ) ਅੱਜ ਸਥਾਨਕ ਸਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਮੁੱਖ ਦਫ਼ਤਰ 1680/22-ਚੰਡੀਗੜੁ ਦੇ ਪ੍ਰਮੁੱਖ ਆਗੂਆਂ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ ਨੇ ਦੱਸਿਆ ਕਿ ਮੀਟਿੰਗ ਵਿੱਚ 3 ਅਤੇ 4 ਮਈ ਨੂੰ ਮਨੀਪੁਰ ਵਿੱਚ ਬੀ ਜੇ ਪੀ ਦੀ ਸਹਿ ਤੇ ਫਿਰਕਾਪ੍ਰਸਤ ਤਾਕਤਾਂ ਵੱਲੋਂ ਖੇਡੇ ਨੰਗੇ ਨਾਚ ਕਾਰਨ ਵਾਪਰੀਆਂ ਅਣ-ਮਨੁੱਖੀ,ਅਤੀ ਨਿੰਦਣਯੋਗ ਘਟਨਾਵਾਂ ਤੇ ਗਹਿਰਾ ਦੁੱਖ ਪ੍ਰਗਟ ਕੀਤਾ ਗਿਆ ।

 ਆਗੂਆਂ ਨੇ ਕਿਹਾ ਕਿ ਜਿਸ ਦੇਸ ਵਿੱਚ ਮਿੱਟੀ ਦੀ ਔਰਤ ਨੂੰ ਦੇਵੀ ਬਣਾ ਕੇ ਪੂਜਣ ਦਾ ਢੌਂਗ ਰਚਿਆ ਜਾਂਦਾ ਹੋਵੇ ਅਤੇ ਹਕੀਕੀ ਤੌਰ ਤੇ ਔਰਤਾਂ ਦੀ ਸਰੇਆਮ ਪਤ ਲੁੱਟੀ ਜਾਂਦੀ ਹੋਵੇ ਉਸ ਦੇਸ ਦੇ ਰਾਜੇ ਨੂੰ ਚੂਲੀ ਭਰ ਪਾਣੀ ਵਿੱਚ ਨੱਕ ਡਬੋ ਕੇ ਮਰ ਜਾਣਾ ਚਾਹੀਦਾ ਹੈ । ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਮੁੱਖ ਆਗੂਆਂ ਚਰਨ ਸਿੰਘ ਸਰਾਭਾ,ਰਣਜੀਤ ਸਿੰਘ ਰਾਣਵਾਂ,ਰਣਬੀਰ ਢਿੱਲੋਂ,ਦਰਸ਼ਨ ਸਿੰਘ ਲੁਬਾਣਾ,ਸੁਰਿੰਦਰ ਪੁਆਰੀ,ਗੁਰਮੇਲ ਮੈਲਡੇ ,ਗੁਰਜੀਤ ਸਿੰਘ ਘੋੜੇਵਾਹ,ਗੁਰਪ੍ਰੀਤ ਸਿੰਘ ਮੰਗਵਾਲ,ਪ੍ਰੇਮ ਚਾਵਲਾ,ਕਰਤਾਰ ਸਿੰਘ ਪਾਲ,ਬਲਕਾਰ ਵਲਟੋਹਾ,ਸੁਖਦੇਵ ਸੁਰਤਾਪੁਰੀ,ਅਮਰਜੀਤ ਕੌਰ ਰਣ ਸਿੰਘ ਵਾਲਾ, ਮਨਜੀਤ ਸਿੰਘ ਗਿੱਲ,ਪ੍ਰਭਜੀਤ ਸਿੰਘ ਉੱਪਲ,ਰਣਦੀਪ ਸਿੰਘ ਫਤਿਹਗੜ੍ਹ ਸਾਹਿਬ,ਟਹਿਲ ਸਿੰਘ ਸਰਾਭਾ,ਜਸਕਰਨ ਸਿੰਘ ਗਹਿਰੀ ਬੁੱਟਰ,ਮੇਲਾ ਸਿੰਘ ਪੁੰਨਾਂਵਾਲ,ਜਸਵਿੰਦਰ ਪਾਲ ਉੱਘੀ,ਅਮ੍ਰਿਤਪਾਲ ਤਰਨਤਾਰਨ,ਜਸਵੰਤ ਰਾਏ ਅਮ੍ਰਿਤਸਰ,ਕ੍ਰਿਸ਼ਨ ਪ੍ਰਸਾਦ ਚੰਡੀਗੜ੍ਹ,ਜਗਦੀਸ਼ ਰਾਏ ਰਾਹੋਂ, ਸੰਦੀਪ ਸਿੰਘ ਪਟਿਆਲਾ,ਸੀਤਾ ਰਾਮ ਸਰਮਾਂ,ਰਾਜ ਕੁਮਾਰ ਰੰਗਾ,ਕੁਲਵੰਤ ਸਿੰਘ ਚਾਨੀ,ਸੁਰਿੰਦਰ ਬੈਂਸ,ਪਰਮਿੰਦਰ ਕਾਲੀਆ,ਹੰਸ ਰਾਜ ਦੀਦਾਰੜ੍ਹ ਨੇ ਕਿਹਾ ਕਿ ਪੰਜਾਬ ਦੀ ਹੁਕਮਰਾਨ ਭਗਵੰਤ ਮਾਨ ਸਰਕਾਰ ਵੀ ਪੁਰਾਣੀਆਂ ਸਰਕਾਰਾਂ ਦੀ ਤਰਜ਼ ਤੇ ਕਾਰਪੋਰੇਟ ਘਰਾਣਿਆਂ ਪੱਖੀ ਫੈਸਲੇ ਲੈ ਰਹੀ ਹੈ ,ਜਿੱਥੋਂ ਤੱਕ 12719 ਟੀਚਰਾਂ ਨੂੰ ਪੱਕਾ ਕਰਨ ਦਾ ਸਵਾਲ ਹੈ ਇਹ ਪੱਕਾ ਸਬਦ ਦਾ ਘੋਰ ਅਪਮਾਨ ਹੈ,ਲੰਮੇਂ ਅਰਸੇ ਤੋਂ ਬਾਅਦ ਟੀਚਰਾਂ ਦੀਆਂ ਉਜਰਤਾਂ ਵਿੱਚ ਵਾਧਾ ਕਰਨਾ ਚੰਗਾ ਕਦਮ ਹੈ,ਪਰ ਵਾਧਾ ਕਰਕੇ ਪੱਕਾ ਕਰਨ ਦਾ ਪ੍ਰਚਾਰ ਕਰਨਾ ਵੱਡਾ ਧੋਖਾ ਹੈ ।ਉਹਨਾਂ ਕਿਹਾ ਕਿ ਜਿਨਾਂ ਮੁਲਾਜ਼ਮਾਂ ਤੇ ਸੀ.ਐਸ.ਆਰ,ਤਨਖਾਹ ਸਕੇਲ,ਮਹਿੰਗਾਈ ਭੱਤਾ,ਮੈਡੀਕਲ ਭੱਤੇ ਸਮੇਤ ਹੋਰ ਭੱਤੇ ਦੀ ਸਹੂਲਤ ਲਾਗੂ ਨਹੀਂ ਉਹਨਾਂ ਨੂੰ ਪੱਕਾ ਕਹਿਣਾ ਅਧਿਆਪਕ ਵਰਗ ਨਾਲ ਕੋਝਾ ਮਜ਼ਾਕ ਹੈ । ਆਗੂਆਂ ਨੇ ਕਿਹਾ ਕਿ ਇਸ ਵਰਤਾਰੇ ਵਿੱਚ ਕਾਂਗਰਸ ਅਤੇ ਅਕਾਲੀ, ਭਾਜਪਾ ਸਰਕਾਰਾਂ ਨੂੰ ਵੀ ਬਰੀ ਨਹੀਂ ਕੀਤਾ ਜਾ ਸਕਦਾ । ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਦਿਆਂ ਮੰਗ ਕੀਤੀ ਕਿ ਵੱਖ ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਵਿਰੁੱਧ ਦਰਜਾ-4 ਅਤੇ ਦਰਜਾ-3 ਸਮੇਤ ਹੋਰਾਂ 'ਦੀ ਰੈਗੂਲਰ ਭਰਤੀ ਤੁਰੰਤ ਸੁਰੂ ਕੀਤੀ ਜਾਵੇ,ਠੇਕਾ ਅਤੇ ਆਊਟ ਸੋਰਸਿੰਗ ਪ੍ਰਣਾਲੀ ਦਾ ਮੁਕੰਮਲ ਖਾਤਮਾ ਕਰਕੇ ਠੇਕਾ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੂਰੇ ਤਨਖ਼ਾਹ ਸਕੇਲਾਂ ਵਿੱਚ ਪੱਕਾ ਕੀਤਾ ਜਾਵੇ,ਸਕੀਮ ਵਰਕਰਾਂ,ਆਸਾ,ਆਂਗਣਵਾੜੀ ਅਤੇ ਮਿੱਡ-ਡੇ-ਮੀਲ ਵਰਕਰਾਂ ਨੂੰ ਕਿਰਤ ਕਾਨੂੰਨਾਂ ਦੇ ਦਾਇਰੇ ਵਿੱਚ ਲਿਆ ਕੇ ਰੈਗੂਲਰ ਕੀਤਾ ਜਾਵੇ ਅਤੇ 26000/ਰੁਪੈ ਮਹੀਨਾ ਤਨਖਾਹ ਦਿੱਤੀ ਜਾਵੇ,ਵਿਭਾਗਾਂ ਦਾ ਨਿੱਜੀਕਰਨ ਬੰਦ ਕੀਤਾ ਜਾਵੇ,ਸਿਹਤ,ਸਿੱਖਿਆ,ਬਿਜਲੀ ਅਤੇ ਟ੍ਰਾਂਸਪੋਰਟ ਦਾ ਸਰਕਾਰੀ ਕਰਨ ਕੀਤਾ ਜਾਵੇ ,ਪੈਨਸ਼ਨਰਾਂ ਅਤੇ ਮੁਲਾਜਮਾਂ ਦੀਆਂ ਪੈਂਡਿੰਗ ਮੰਗਾਂ ਦਾ ਨਿਪਟਾਰਾ ਗੱਲਬਾਤ ਰਾਹੀਂ ਤੁਰੰਤ ਕੀਤਾ ਜਾਵੇ, ਵਿਕਾਸ ਟੈਕਸ ਦੇ ਨਾ ਤੇ 200 ਰੁਪੈ ਮਹੀਨਾ ਕੱਟਣਾ ਤੁਰੰਤ ਬੰਦ ਕੀਤਾ ਜਾਵੇ,ਪੁਰਾਣੀ ਪੈਨਸ਼ਨ ਸਕੀਮ ਅਸਲ ਰੂਪ ਵਿੱਚ ਲਾਗੂ ਕਰਕੇ ਜੀ ਪੀ ਐਫ ਕੱਟਣਾ ਸੁਰੂ ਕੀਤਾ ਜਾਵੇ,ਕੇਂਦਰੀ ਸਕੇਲਾਂ ਵਿੱਚ ਤਨਖਾਹ ਦੇਣ ਦਾ ਪੱਤਰ 17/7/20 ਤੁਰੰਤ ਵਾਪਸ ਲਿਆ ਜਾਵੇ।

ਆਗੂਆਂ ਦੱਸਿਆ ਕਿ 21-22 ਅਕਤੂਬਰ 2023 ਨੂੰ ਮੋਗਾ ਵਿਖੇ ਹੋਣ ਵਾਲੀ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਕਨਫੈਡਰੇਸ਼ਨ ਦੀ ਕੌਮੀਂ ਕਾਨਫਰੰਸ ਪੂਰੀ ਸ਼ਾਨੋ। ਸੌਕਤ ਨਾਲ ਕੀਤੀ ਜਾਵੇਗੀ ਕਾਨਫਰੰਸ ਨੂੰ ਸੁਬਾਈ ਆਗੂਆਂ ਤੋਂ ਇਲਾਵਾ ਮੁਲਾਜ਼ਮਾਂ-ਮਜਦੂਰਾਂ ਦੇ ਕੌਮੀਂ ਅਤੇ ਕੌਮਾਂਤਰੀ ਪੱਧਰ ਦੇ ਆਗੂ ਸੰਬੋਧਨ ਕਰਨਗੇ । ਕਾਨਫਰੰਸ ਦੀ ਤਿਆਰੀ ਲਈ ਰਾਜ ਭਰ ਵਿੱਚ ਜ਼ਿਲਾ ਪੱਧਰੀ ਮੀਟਿੰਗਾਂ ਤਹਿ ਕੀਤੀਆਂ ਗਈਆਂ। ਅਗਲੀ ਸੂਬਾਈ ਮੀਟਿੰਗ 13 ਅਗਸਤ ਨੂੰ ਮੋਗਾ ਵਿਖੇ ਕਰਨ ਦਾ ਫੈਸਲਾ ਕੀਤਾ ਗਿਆ।

KHELO INDIA GAMES 2023:ਖੇਲੋ ਇੰਡੀਆ ਸੈਂਟਰਾਂ ਲਈ ਸਿਲੈਕਸ਼ਨ ਟਰਾਇਲ 1 ਤੋਂ 3 ਅਗਸਤ ਤੱਕ , ਜਾਣੋ ਪੂਰੀ ਜਾਣਕਾਰੀ

KHELO INDIA GAMES 2023:ਖੇਲੋ ਇੰਡੀਆ ਸੈਂਟਰਾਂ ਲਈ ਸਿਲੈਕਸ਼ਨ ਟਰਾਇਲ 1 ਤੋਂ 3 ਅਗਸਤ ਤੱਕ 

--ਮੋਗਾ ਵਿਖੇ ਫੁੱਟਬਾਲ ਖੇਡ ਲਈ ਅਮੋਲ ਅਕੈਡਮੀ ਖੋਸਾ ਪਾਂਡੋ ਵਿਖੇ ਆਯੋਜਿਤ ਹੋਣਗੇ ਸਿਲੈਕਸ਼ਨ ਟਰਾਇਲ

__ਫੁੱਟਬਾਲ ਖੇਡ ਨਾਲ ਸਬੰਧਤ ਖਿਡਾਰੀ ਫੁੱਟਬਾਲ ਕੋਚ ਦੇ ਨੰਬਰ 99144-91678 ਉੱਪਰ ਕਰਨ ਸੰਪਰਕ

--ਵੱਧ ਤੋਂ ਵੱਧ ਯੋਗ ਖਿਡਾਰੀ ਲੈਣ ਸਿਲੈਕਸ਼ਨ ਟਰਾਇਲਾਂ ਵਿੱਚ ਭਾਗ-ਜ਼ਿਲਾ ਖੇਡ ਅਫ਼ਸਰ

ਮੋਗਾ, 30 ਜੁਲਾਈਂ:

ਪੰਜਾਬ ਦੇ ਵੱਖ ਵੱਖ ਜ਼ਿਲਿਆਂ ਵਿੱਚ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਨੋਰਥ ਵਜੋ ਸੈਸ਼ਨ 2023-24 ਦੌਰਾਨ ਰਾਜ ਦੇ 23 ਖੇਲੋ ਇੰਡੀਆ ਸੈਂਟਰਾਂ ਵਿੱਚ ਵੱਖ ਵੱਖ ਖੇਡਾਂ ਵਿੱਚ ਸਿਲੈਕਸ਼ਨ ਟਰਾਇਲ 1 ਅਗਸਤ ਤੋਂ 3 ਅਗਸਤ 2023 ਤੱਕ ਲਏ ਜਾਣੇ ਹਨ।

ਜ਼ਿਲਾ ਮੋਗਾ ਬਾਰੇ ਗੱਲ ਕਰਦਿਆਂ ਜ਼ਿਲਾ ਖੇਡ ਅਫ਼ਸਰ ਮੋਗਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਖੇਡ ਫੁੱਟਬਾਲ ਲਈ ਖਿਡਾਰੀਆਂ ਦੀ ਚੋਣ ਲਈ ਸਿਲੈਕਸ਼ਨ ਟਰਾਇਲ ਵੀ 1 ਤੋਂ 3 ਅਗਸਤ, 2023 ਤੱਕ ਕਰਵਾਏ ਜਾ ਰਹੇ ਹਨ। ਇਹ ਸਿਲੈਕਸ਼ਨ ਟਰਾਇਲ ਅਮੋਲ ਅਕੈਡਮੀ ਪਿੰਡ ਖੋਸਾ ਪਾਂਡੋ ਵਿਖੇ ਆਯੋਜਿਤ ਕਰਵਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸਵੇਰੇ 8:30 ਵਜੇ ਉਕਤ ਸਥਾਨ ਉੱਪਰ ਰਿਪੋਰਟ ਕਰਨੀ ਲਾਜ਼ਮੀ ਹੋਵੇਗੀ।

DOCUMENTS NEEDED FOR KHELO INDIA GAMES 2023 :

ਭਾਗ ਲੈਣ ਵਾਲੇ ਖਿਡਾਰੀ ਆਪਣੇ ਨਾਲ ਆਪਣਾ ਆਧਾਰ ਕਾਰਡ, ਜਨਮ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ਼ ਦੀਆਂ ਫੋਟੋਆਂ ਜਰੂਰੀ ਲਿਆਉਣ।

ਜ਼ਿਲਾ ਮੋਗਾ ਨਾਲ ਸਬੰਧਤ ਖਿਡਾਰੀ ਖੇਡ ਫੁੱਟਬਾਲ ਦੇ ਸਿਲੈਕਸ਼ਨ ਟਰਾਇਲਾਂ ਸਬੰਧੀ ਹੋਰ ਜਾਣਕਾਰੀ ਪ੍ਰਾਪਤ ਕਰਨ ਲਈ ਫੁੱਟਬਾਲ ਕੋਚ ਨਵਤੇਜ ਨਾਲ ਫੋਨ ਨੰਬਰ 99144-91678 ਉੱਪਰ ਸੰਪਰਕ ਕਰ ਸਕਦੇ ਹਨ। ਉਨਾਂ ਮੋਗਾ ਜ਼ਿਲਾ ਦੇ ਯੋਗ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਇਨਾਂ ਸਿਲੈਕਸ਼ਨ ਟਰਾਇਲਾਂ ਵਿੱਚ ਵਧ ਚੜ ਕੇ ਹਿੱਸਾ ਲਿਆ ਜਾਵੇ।

ਵਿਜੀਲੈਂਸ ਵੱਲੋਂ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਜੇ.ਈ. ਕਾਬੂ

*ਵਿਜੀਲੈਂਸ ਵੱਲੋਂ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਕਾਬੂ* 

ਚੰਡੀਗੜ੍ਹ, 30 ਜੁਲਾਈ:

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਲੁਧਿਆਣਾ ਜ਼ਿਲ੍ਹੇ ਦੇ ਸਿੱਧਵਾਂ ਬੇਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਜਸਮੇਲ ਸਿੰਘ ਨੂੰ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਕਤ ਪੀ.ਐਸ.ਪੀ.ਸੀ.ਐਲ ਮੁਲਾਜ਼ਮ ਨੂੰ ਸੁਰਿੰਦਰ ਸਿੰਘ ਵਾਸੀ ਪਿੰਡ ਖੁਰਸ਼ੇਦਪੁਰ ਤਹਿਸੀਲ ਜਗਰਾਉਂ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਰਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਘਰ ਲਈ ਵੱਖਰਾ ਟਰਾਂਸਫਾਰਮਰ ਲਗਾਉਣ ਬਦਲੇ ਉਕਤ ਜੇ.ਈ. ਨੇ ਉਸ ਕੋਲੋਂ 70,000 ਰੁਪਏ ਰਿਸ਼ਵਤ ਲਈ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਉਪਰੰਤ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐਫ.ਆਈ.ਆਰ. ਨੰਬਰ 09, ਮਿਤੀ 30-07-2023 ਨੂੰ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਦੇ ਆਰਥਿਕ ਅਪਰਾਧ ਵਿੰਗ (ਈ.ਓ.ਡਬਲਿਊ.) ਵਿਖੇ ਕੇਸ ਦਰਜ ਕਰਕੇ ਜੇ.ਈ. ਜਸਮੇਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

AGNIVEER VAYU SENA BHRTI: ਅਗਨੀਵੀਰ ਵਾਯੂ ਯੋਜਨਾ ਅਧੀਨ ਭਾਰਤੀ ਹਵਾਈ ਸੈਨਾ ਦੀ ਭਰਤੀ 17 ਅਗਸਤ ਤੱਕ ਕੀਤੀ ਜਾ ਸਕਦੀ ਆਨਲਾਈਨ ਰਜਿਸਟ੍ਰੇਸ਼ਨ-ਡਿਪਟੀ ਕਮਿਸ਼ਨਰ

 ਅਗਨੀਵੀਰ ਵਾਯੂ ਯੋਜਨਾ ਅਧੀਨ ਭਾਰਤੀ ਹਵਾਈ ਸੈਨਾ ਦੀ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

--17 ਅਗਸਤ ਤੱਕ ਕੀਤੀ ਜਾ ਸਕਦੀ ਆਨਲਾਈਨ ਰਜਿਸਟ੍ਰੇਸ਼ਨ-ਡਿਪਟੀ ਕਮਿਸ਼ਨਰ

ਮੋਗਾ, 30 ਜੁਲਾਈ:

ਭਾਰਤ ਸਰਕਾਰ ਵੱਲੋਂ ਨੌਜਵਾਨਾਂ ਨੂੰ ਸੈਨਾ ਵਿੱਚ ਭਰਤੀ ਕਰਨ ਲਈ ਅਗਨੀਵੀਰ ਵਾਯੂ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਅਧੀਨ ਹਵਾਈ ਸੈਨਾ ਵੱਲੋਂ ਭਰਤੀ ਚਾਲੂ ਹੋ ਚੁੱਕੀ ਹੈ। ਇਸ ਭਰਤੀ ਮੁਹਿੰਮ ਅਧੀਨ ਭਾਰਤੀ ਹਵਾਈ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾ ਨੂੰ ਮੌਕਾ ਦਿੱਤਾ ਜਾਵੇਗਾ।

ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ

ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਭਰਤੀ ਲਈ 13 ਅਕਤੂਬਰ 2023 ਨੂੰ ਆਨ-ਲਾਇਨ ਪ੍ਰੀਖਿਆ ਆਯੋਜਿਤ ਕੀਤੀ ਜਾ ਰਹੀ ਹੈ। ਇਸ ਭਰਤੀ ਵਿੱਚ ਸ਼ਾਮਿਲ ਹੋਣ ਲਈ ਪ੍ਰਾਰਥੀ ਮਿਤੀ 27 ਜੁਲਾਈ 2023 ਤੋਂ ਮਿਤੀ 17 ਅਗਸਤ 2023 ਤੱਕ ਆਨਲਾਈਨ ਵੈਬਸਾਈਟ www.agnipathvayu.cdac.in 'ਤੇ ਅਪਲਾਈ ਕਰ ਸਕਦੇ ਹਨ। ਇਸ ਭਰਤੀ ਨੂੰ ਅਪਲਾਈ ਕਰਨ ਲਈ ਨੌਜਵਾਨਾਂ ਦੀ ਉਮਰ 27 ਜੂਨ 2003 ਤੋਂ 27 ਦਸੰਬਰ 2006 ਵਿਚਕਾਰ ਹੋਣੀ ਚਾਹੀਦੀ ਹੈ ਅਤੇ ਨੌਜਵਾਨਾਂਦਾ 12 ਵੀਂ ਜਮਾਤ ਵਿੱਚੋਂ 50 ਫੀਸਦੀ ਅੰਕਾਂ ਨਾਲ ਜਾਂ ਤਿੰਨ ਸਾਲਾ ਡਿਪਲੋਮਾ ਜਾਂ 2 ਸਾਲਾਂ ਵੋਕੇਸ਼ਨਲ ਕੋਰਸ ਦਾ 50 ਫੀਸਦੀ ਅੰਕਾਂ ਨਾਲ ਪਾਸ ਹੋਣਾ ਲਾਜ਼ਮੀ ਹੈ।

HOLIDAY ON 31 JULY: ਸਕੂਲ ਕਾਲਜ ਅਤੇ ਦਫ਼ਤਰ ਰਹਿਣਗੇ ਬੰਦ, ਪੜ੍ਹੋ ਪੱਤਰ 

ਉਨ੍ਹਾਂ ਅੱਗੇ ਦੱਸਿਆ ਕਿ ਇਸ ਭਰਤੀ ਨੂੰ ਕੁਆਰੇ ਲੜਕੇ ਅਤੇ ਲੜਕੀਆਂ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਲਈ ਵੈਬਸਾਇਟ www.agnipathvayu.cdac.in ਤੇ ਵਿਜਿਟ ਵੀ ਕੀਤਾ ਜਾ ਸਕਦਾ ਹੈ।

PROPERTY TAX : ਪ੍ਰਾਪਰਟੀ ਟੈਕਸ ਜਮਾਂ ਕਰਵਾਉਣ ਤੇ ਮਿਲੇਗੀ 10 ਫੀਸਦੀ ਛੋਟ

 ਪ੍ਰਾਪਰਟੀ ਟੈਕਸ ਜਮਾਂ ਕਰਵਾਉਣ ਤੇ ਮਿਲੇਗੀ 10 ਫੀਸਦੀ ਛੋਟ

--30 ਸਤੰਬਰ ਤੋਂ ਬਾਅਦ ਸ਼ਹਿਰ ਵਾਸੀਆਂ ਨੂੰ ਨਹੀਂ ਮਿਲੇਗਾ ਛੋਟ ਦਾ ਲਾਹਾ-ਕਮਿਸ਼ਨਰ ਨਗਰ ਨਿਗਮ

--ਸ਼ਹਿਰ ਵਾਸੀ ਕਾਨੂੰਨੀ ਕਾਰਵਾਈ ਜਾਂ ਵਿਆਜ ਤੋਂ ਬਚਣ ਲਈ ਪ੍ਰਾਪਰਟੀ ਟੈਕਸ ਸਮੇਂ ਨਾਲ ਕਰਵਾਉਣ ਜਮਾਂ-ਮਿਸ ਪੂਨਮ ਸਿੰਘ 

ਮੋਗਾ, 30 ਜੁਲਾਈ:

ਕਮਿਸ਼ਨਰ ਨਗਰ ਨਿਗਮ ਮੋਗਾ, ਮਿਸ ਪੂਨਮ ਸਿੰਘ (ਪੀ.ਸੀ.ਐਸ.) ਵੱਲੋਂ ਆਮ ਜਨਤਾ ਨੂੰ ਸੂਚਿਤ ਕਰਦਿਆਂ ਦੱਸਿਆ ਕਿ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ 2023-24 ਦਾ ਪ੍ਰਾਪਰਟੀ ਟੈਕਟ ਜਮਾਂ ਕਰਵਾਉਣ ਦੀ ਆਖਰੀ ਮਿਤੀ 30-09-2023 ਨਿਰਧਾਰਿਤ ਕੀਤੀ ਗਈ ਹੈ। ਇਸ ਮਿਤੀ ਤੱਕ ਪ੍ਰਾਪਰਟੀ ਟੈਕਸ ਜਮਾਂ ਕਰਵਾਉਣ ਉੱਪਰ ਸ਼ਹਿਰ ਵਾਸੀਆਂ ਨੂੰ 10 ਫੀਸਦੀ ਛੋਟ ਦਾ ਲਾਭ ਵੀ ਮਿਲ ਰਿਹਾ ਹੈ।

HOLIDAY ON 31ST JULY : ਵਿਦਿਅੱਕ ਸੰਸਥਾਵਾਂ ਬੰਦ, 31 ਜੁਲਾਈ ਨੂੰ ਛੁੱਟੀ ਦਾ ਐਲਾਨ 

ਕਮਿਸ਼ਨਰ ਵੱਲੋਂ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਬਣਦਾ ਸਾਲ 2023-24 ਦਾ ਪ੍ਰਾਪਰਟੀ ਟੈਕਸ ਮਿਤੀ 30-09-2023 ਤੱਕ ਜਮਾਂ ਕਰਵਾ ਕੇ 10 ਫੀਸਦੀ ਛੋਟ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਜਿੰਨਾਂ ਲੋਕਾਂ ਨੇ ਸਾਲ 2013-14 ਤੋਂ 2022-23 ਤੱਕ ਦਾ ਪ੍ਰਾਪਰਟੀ ਟੈਕਸ ਜਮਾਂ ਨਹੀਂ ਕਰਵਾਇਆ ਉਨਾਂ ਵੱਲ ਸਰਕਾਰੀ ਹਦਾਇਤਾਂ ਅਨੁਸਾਰ ਸਮੇਤ ਜੁਰਮਾਨਾ ਅਤੇ ਵਿਆਜ਼ ਦੇ ਪ੍ਰਾਪਰਟੀ ਟੈਕਸ ਵਸੂਲ ਕੀਤਾ ਜਾਵੇਗਾ ਅਤੇ ਪ੍ਰਾਪਰਟੀਆਂ ਨੂੰ ਸੀਲ ਕਰਨ ਸਬੰਧੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਿਹੜੇ ਲੋਕ ਆਨ ਲਾਈਨ ਪ੍ਰਾਪਰਟੀ ਟੈਕਸ ਭਰਨਾ ਚਾਹੁੰਦੇ ਹਨ ਉਹ ਦਫ਼ਤਰ ਦੀ ਵੈਬ ਸਾਈਟ ਤੇ ਜਮਾਂ ਕਰਵਾ ਸਕਦੇ ਹਨ। ਇਸ ਸਬੰਧ ਵਿੱਚ ਕੋਈ ਵੀ ਜਾਣਕਾਰੀ ਲੈਣ ਲਈ ਦਫ਼ਤਰ ਨਗਰ ਨਿਗਮ, ਮੋਗਾ ਦੇ ਕਮਰਾ ਨੰਬਰ 3 ਵਿੱਚ ਸੰਪਰਕ ਕੀਤਾ ਜਾ ਸਕਦਾ ਹੈ।

ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਆਪਣਾ ਬਣਦਾ ਪ੍ਰਾਪਰਟੀ ਟੈਕਸ ਸਮੇਂ ਸਿਰ ਜਮਾਂ ਕਰਵਾਉਣ ਨੂੰ ਯਕੀਨੀ ਬਣਾਉਣ

LIVE : 50 ਮੁੱਖ ਅਧਿਆਪਕਾਂ ਦਾ ਪਹਿਲਾ ਬੈਚ ਵਿਸ਼ੇਸ਼ ਸਿਖਲਾਈ ਲਈ IIM ਅਹਿਮਦਾਬਾਦ ਰਵਾਨਾ

50 ਮੁੱਖ ਅਧਿਆਪਕਾਂ ਦੇ ਪਹਿਲੇ ਬੈਚ ਨੂੰ ਵਿਸ਼ੇਸ਼ ਸਿਖਲਾਈ ਲਈ IIM ਅਹਿਮਦਾਬਾਦ ਰਵਾਨਾ ਕੀਤਾ ਜਾ ਰਿਹਾ ਹੈ...ਮੁਹਾਲੀ ਤੋਂ Live

ETU ELECTION 2023: ਐਲੀਮੈਂਟਰੀ ਟੀਚਰਜ਼ ਯੂਨੀਅਨ (ਰਜਿ.) ਜਿਲਾ੍ਂ ਤਰਨ ਤਾਰਨ ਚੋਣ ਹੋਈ

 ਐਲੀਮੈਂਟਰੀ ਟੀਚਰਜ਼ ਯੂਨੀਅਨ (ਰਜਿ.) ਜਿਲਾ੍ਂ ਤਰਨ ਤਾਰਨ ਚੋਣ ਹੋਈ 

           ਐਲੀਮੈਂਟਰੀ ਟੀਚਰਜ਼ ਯੂਨੀਅਨ (ਰਜਿ.) ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਐਲੀਮੈਂਟਰੀ ਟੀਚਰ ਯੂਨੀਅਨ (ਰਜਿ:) ਤਰਨ ਤਾਰਨ ਦੀ ਜ਼ਿਲ੍ਹਾ ਟੀਮ ਦੀ ਚੋਣ ਸਟੇਟ ਬਾਡੀ ਮੈਂਬਰ ਸ. ਸਰਬਜੀਤ ਸਿੰਘ ਖਡੂਰ ਸਾਹਿਬ , ਦਲਜੀਤ ਸਿੰਘ ਲਹੌਰੀਆ ਅਤੇ ਸ. ਮਨਿੰਦਰ ਸਿੰਘ ਜੀ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਹੋਈ । ਲਹੌਰੀਆ ਨੇ ਦੱਸਿਆ ਕਿ ਇਸ ਚੁਣੀ ਗਈ ਜ਼ਿਲ੍ਹਾ ਕਾਰਜਕਾਰਨੀ ਵਿੱਚ ਬੀਈਈਓ ਜਸਵਿੰਦਰ ਸਿੰਘ ਸੰਧੂ ਬੀਈਈਓ ਹਰਜਿੰਦਰ ਪ੍ਰੀਤ ਸਿੰਘ ਜੀ ਨੂੰ ਜਿਲਾ੍ ਤਰਨ ਤਾਰਨ ਦੇ ਸਰਪ੍ਰਸਤ ਬਣਾਇਆ ਗਿਆਂ । ਗੁਰਵਿੰਦਰ ਸਿੰਘ ਬੱਬੂ ਨੂੰ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਅਤੇ ਸੁਖਵਿੰਦਰ ਸਿੰਘ ਧਾਮੀ ਨੂੰ ਜ਼ਿਲ੍ਹਾ ਜਨਰਲ ਸਕੱਤਰ ਦੀ ਜਿੰਮੇਵਾਰੀ ਦਿੱਤੀ ਗਈ ਹੈ।

 ਜਿਲੇ੍ ਤਰਨ ਤਾਰਨ ਦੇ ਸੀਨੀਅਰ ਮੀਤ ਪ੍ਰਧਾਨ ਵਜੋਂ ਨਿਰਮਲ ਸਿੰਘ , ਸੱਤਪਾਲ ਸਿੰਘ , ਸਤਨਾਮ ਸਿੰਘ ਅਤੇ ਮੀਤ ਪ੍ਰਧਾਨ ਵਜੋਂ ਰਾਜਨ ਕੁਮਾਰ, ਮਨਜੀਤ ਸਿੰਘ ਪਾਰਸ, ਪ੍ਰਭਦੀਪ ਸਿੰਘ ਜੀ ਦੀ ਚੋਣ ਕੀਤੀ ਗਈ ਹੈ। ਅਮਨਦੀਪ ਸਿੰਘ ਨੂੰ ਜਿਲੇ੍ ਦੇ ਖਜ਼ਾਨਚੀ, ਅਮਰਜੀਤ ਸਿੰਘ ਬੁੱਘਾ ਨੂੰ ਜਿਲਾ੍ ਪ੍ਰੈੱਸ ਸਕੱਤਰ ਅਤੇ ਸਤਪਾਲ ਸਿੰਘ, ਸੁਖਦੇਵ ਸਿੰਘ , ਹਰਭਿੰਦਰ ਸਿੰਘ , ਪ੍ਰਭਜੋਤ ਸਿੰਘ ਜੀ ਨੂੰ ਜਿਲੇ੍ ਦੇ ਜਥੇਬੰਦਕ ਸਕੱਤਰ ਅਤੇ ਸੁਖਜਿੰਦਰ ਸਿੰਘ , ਹਰਪਿੰਦਰ ਸਿੰਘ , ਵਿਕਰਮ ਸਿੰਘ , ਸੰਦੀਪ ਸਿੰਘ , ਰਜਿੰਦਰ ਸਿੰਘ ਜੀ ਨੂੰ ਜਿਲਾ੍ਂ ਤਰਨ ਤਾਰਨ ਦੇ ਤਾਲਮੇਲ ਸਕੱਤਰ ਦੀ ਜਿੰਮੇਵਾਰੀ ਦਿੱਤੀ ਗਈ ਹੈ । ਲਹੌਰੀਆ ਨੇ ਦੱਸਿਆ ਕਿ ਇਹ ਜਿਲਾ੍ਂ ਤਰਨ ਤਾਰਨ ਦੀ ਚੁਣੀ ਗਈ ਜਿਲਾ੍ ਟੀਮ ਸਮੂਹ ਅਧਿਆਪਕਾਂ ਤੇ ਅਧਿਆਪਕ ਮਸਲਿਆਂ ਨੂੰ ਸਮਰਪਿਤ ਹੋਵੇਗੀ । ਚੁਣੀ ਗਈ ਜਿਲਾ੍ਂ ਤਰਨ ਤਾਰਨ ਦੀ ਟੀਮ ਵਲੋਂ ਜਿਲਾ੍ ਚੋਣ ਵਿੱਚ ਪਹੁੱਚੇ ਸਮੂਹ ਅਧਿਆਪਕਾਂ ਦਾ ਧੰਨਵਾਦ ਕੀਤਾ ਗਿਆਂ ।

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਆਟਾ/ਕਣਕ ਦੀ ਲਾਭਪਾਤਰੀਆਂ ਦੇ ਘਰਾਂ ਵਿੱਚ ਪਹੁੰਚ ਲਈ ਨਵੀਂ ਪ੍ਰਣਾਲੀ ਨੂੰ ਪ੍ਰਵਾਨਗੀ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਆਟਾ/ਕਣਕ ਦੀ ਲਾਭਪਾਤਰੀਆਂ ਦੇ ਘਰਾਂ ਵਿੱਚ ਪਹੁੰਚ ਲਈ ਨਵੀਂ ਪ੍ਰਣਾਲੀ ਨੂੰ ਪ੍ਰਵਾਨਗੀ

ਐਨ.ਐਫ.ਐਸ.ਏ. ਤਹਿਤ ਮਾਡਲ ਫੇਅਰ ਪ੍ਰਾਈਸ ਸ਼ਾਪਸ ਹੋਣਗੀਆਂ ਕਾਇਮ

ਚੰਡੀਗੜ੍ਹ, 29 ਜੁਲਾਈ

ਲਾਭਪਾਤਰੀਆਂ ਨੂੰ ਆਟਾ/ਕਣਕ ਘਰਾਂ ਵਿੱਚ ਪੁੱਜਦੀ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਅਧੀਨ ਮਾਡਲ ਫੇਅਰ ਪ੍ਰਾਈਸ ਸ਼ਾਪਸ ਦੇ ਸੰਕਲਪ ਦੀ ਸ਼ੁਰੂਆਤ ਦੀ ਮਨਜ਼ੂਰੀ ਦੇ ਦਿੱਤੀ।

ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਇਸ ਬਾਰੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਲਾਭਪਾਤਰੀਆਂ ਦੇ ਘਰਾਂ ਵਿੱਚ ਪੈਕੇਜ਼ਡ ਆਟਾ/ਪੈਕੇਜ਼ਡ ਕਣਕ ਦੀ ਵੰਡ ਲਈ ਸੋਧੀ ਹੋਈ ਵਿਧੀ ਨੂੰ ਵੀ ਪ੍ਰਵਾਨਗੀ ਦਿੱਤੀ। ਆਟਾ/ਕਣਕ ਦੀ ਵੰਡ ਖੁੱਲ੍ਹੀ ਮਾਤਰਾ, ਸਹੀ ਤੋਲ ਵਿੱਚ, ਰਾਸ਼ਨ ਡਿੱਪੂਆਂ ਤੋਂ ਜਾਂ ਰਾਸ਼ਨ ਡਿੱਪੂ ਹੋਲਡਰ ਵੱਲੋਂ ਵਿਸ਼ੇਸ਼ ਸੀਲਬੰਦ ਪੈਕਟਾਂ ਵਿੱਚ ਲਾਭਪਾਤਰੀਆਂ ਦੇ ਘਰਾਂ ਦੇ ਦਰਵਾਜ਼ੇ ਜਾਂ ਨਜ਼ਦੀਕੀ ਮੋਟਰ ਪੁਆਇੰਟ ਉਤੇ ਪਹੁੰਚਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਲਾਭਪਾਤਰੀ ਲਈ ਪੈਕੇਜ਼ਡ ਆਟਾ/ਪੈਕੇਜ਼ਡ ਕਣਕ ਪ੍ਰਾਪਤ ਕਰਨ ਦਾ ਇਹ ਜ਼ਿਆਦਾ ਸਨਮਾਨਜਨਕ ਤਰੀਕਾ ਹੋਵੇਗਾ ਕਿਉਂਕਿ ਲਾਭਪਾਤਰੀ ਨੂੰ ਖ਼ਾਸ ਤੌਰ ਉਤੇ ਖ਼ਰਾਬ ਮੌਸਮ ਦੇ ਹਾਲਾਤ ਵਿੱਚ ਲੰਬੀਆਂ ਕਤਾਰਾਂ ਵਿੱਚ ਖੜ੍ਹਾ ਹੋਣ ਦੀ ਲੋੜ ਨਹੀਂ ਰਹੇਗੀ।

ਆਟਾ ਤੇ ਕਣਕ ਦੇਣ ਸਮੇਂ ਸਾਰੀਆਂ ਲੋੜੀਦੀਆਂ ਸ਼ਰਤਾਂ ਜਿਵੇਂ ਕਿ ਬਾਇਓ ਮੀਟਿਰਿਕ ਪੜਤਾਲ, ਲਾਭਪਾਤਰੀ ਨੂੰ ਪ੍ਰਿੰਟ ਕੀਤੀ ਵਜ਼ਨ ਰਸੀਦ ਅਤੇ ਹੋਰ ਜ਼ਰੂਰਤਾਂ ਪੂਰੀਆਂ ਕਰਨੀਆਂ ਯਕੀਨੀ ਬਣਾਈਆਂ ਜਾਣਗੀਆਂ। ਹੋਮ ਡਿਲੀਵਰੀ ਸੇਵਾ, ਮਾਡਲ ਫੇਅਰ ਪ੍ਰਾਈਸ ਸ਼ਾਪ ਦੀ ਧਾਰਨਾ ਨੂੰ ਪੇਸ਼ ਕਰੇਗੀ, ਜੋ ਰਾਜ ਦੀ ਸਿਖਰਲੀ ਸਹਿਕਾਰੀ ਸਭਾ ‘ਦਿ ਪੰਜਾਬ ਸਟੇਟ ਕੋਆਪ੍ਰੇਟਿਵ ਸਪਲਾਈ ਐਂਡ ਮਾਰਕੀਟਿੰਗ ਫੈਡਰੇਸ਼ਨ ਲਿਮੀਟਿਡ’ ਵੱਲੋਂ ਚਲਾਈਆਂ ਜਾਣਗੀਆਂ ਕਿਉਂਕਿ ਇਹ ਮੋਹਰੀ ਸਹਿਕਾਰੀ ਅਦਾਰਾ ਹੋਣ ਦੇ ਨਾਲ-ਨਾਲ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਸਹਿਕਾਰੀ ਸੰਸਥਾਵਾਂ ਨੂੰ ਤਰਜੀਹ ਦਿੱਤੀ ਜਾਣੀ ਬਣਦੀ ਹੈ। ਪੰਜਾਬ ਰਾਜ ਸਹਿਕਾਰੀ ਸਪਲਾਈ ਅਤੇ ਮਾਰਕੀਟਿੰਗ ਫੈਡਰੇਸ਼ਨ ਲਿਮੀਟਿਡ ਵੱਲੋਂ ਚਲਾਏ ਜਾ ਰਹੇ ਮਾਡਲ ਫੇਅਰ ਪ੍ਰਾਈਸ ਸ਼ਾਪਸ ਵੱਲੋਂ ਲਾਭਪਾਤਰੀਆਂ ਦੇ ਘਰ ਤੱਕ ਪੈਕ ਕੀਤੀ ਕਣਕ/ਪੈਕ ਕੀਤੇ ਆਟੇ ਦੀ ਸਪਲਾਈ ਕਰਨ ਲਈ ਸਮਾਰਟ ਟਰਾਂਸਪੋਰਟ ਸੇਵਾਵਾਂ ਵੀ ਸ਼ਾਮਲ ਕੀਤੀਆਂ ਜਾਣਗੀਆਂ।

ਖਪਤਕਾਰਾਂ ਨੂੰ ਘੱਟ ਦਰਾਂ ਉਤੇ ਰੇਤੇ ਤੇ ਬਜਰੀ ਮੁਹੱਈਆ ਕਰਨ ਲਈ ਕਰੱਸ਼ਰ ਨੀਤੀ 2023 ਨੂੰ ਹਰੀ ਝੰਡੀ

ਖਪਤਕਾਰਾਂ ਨੂੰ ਸਸਤੀਆਂ ਦਰਾਂ ਉਤੇ ਰੇਤਾ ਤੇ ਬਜਰੀ ਮੁਹੱਈਆ ਕਰਨ ਅਤੇ ਇਸ ਦੀ ਸਪਲਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਕੈਬਨਿਟ ਨੇ ਪੰਜਾਬ ਕਰੱਸ਼ਰ ਨੀਤੀ 2023 ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਨੀਤੀ ਤਹਿਤ ਕਰੱਸ਼ਰ ਯੂਨਿਟਾਂ ਦੀਆਂ ਦੋ ਮੁੱਖ ਸ਼੍ਰੇਣੀਆਂ ਕਮਰਸ਼ੀਅਲ ਕਰੱਸ਼ਰ ਯੂਨਿਟ (ਸੀ.ਸੀ.ਯੂ.) ਅਤੇ ਪਬਲਿਕ ਕਰੱਸ਼ਰ ਯੂਨਿਟ (ਪੀ.ਸੀ.ਯੂ.) ਹੋਣਗੀਆਂ। ਸਕਰੀਨਿੰਗ-ਕਮ-ਵਾਸ਼ਿੰਗ ਪਲਾਂਟ ਵੀ ਕਰੱਸ਼ਰ ਯੂਨਿਟ ਦੀ ਸ਼ੇ੍ਰਣੀ ਵਿੱਚ ਆਉਣਗੇ। ਪਬਲਿਕ ਕਰੱਸ਼ਰ ਯੂਨਿਟ (ਪੀ.ਸੀ.ਯੂ.) ਇਕ ਰਜਿਸਟਰਡ ਕਰੱਸ਼ਰ ਯੂਨਿਟ ਹੋਵੇਗਾ, ਜੋ ਪੰਜਾਬ ਟਰਾਂਸਪੇਰੈਂਸੀ ਇਨ ਪਬਲਿਕ ਪ੍ਰੋਕਿਉਰਮੈਂਟ ਐਕਟ ਤਹਿਤ ਨਿਰਧਾਰਤ ਇਕ ਟਰਾਂਸਪੇਰੈਂਸੀ ਈ-ਟੈਂਡਰਿੰਗ ਪ੍ਰਕਿਰਿਆ ਰਾਹੀਂ ਚੁਣਿਆ ਗਿਆ ਹੈ ਅਤੇ ਕਰੱਸ਼ਰ ਯੂਨਿਟ ਵੱਲੋਂ ਦਰਸਾਏ ਘੱਟੋ-ਘੱਟ ਖਣਿਜ ਮੁੱਲ (ਲੋਡਿੰਗ ਖ਼ਰਚਿਆਂ ਸਮੇਤ ਅਤੇ ਕਰੱਸ਼ਰ ਵਿਕਰੀ ਮੁੱਲ ਤੋਂ ਵੱਧ ਨਹੀਂ) ਉਤੇ ਆਧਾਰਤ ਹੋਵੇਗਾ।

ਸਰਕਾਰ ਸਮੇਂ-ਸਮੇਂ ਉਤੇ ਕਰੱਸ਼ਰ ਵਿਕਰੀ ਮੁੱਲ (ਸੀ.ਐਸ.ਪੀ.) ਨਿਰਧਾਰਤ ਕਰੇਗੀ ਅਤੇ ਕੋਈ ਵੀ ਕਰੱਸ਼ਰ ਯੂਨਿਟ ਇਸ ਤੋਂ ਵੱਧ ਮੁੱਲ ਉਤੇ ਖਣਿਜ ਦੀ ਵਿਕਰੀ ਨਹੀਂ ਕਰੇਗਾ। ਸੀ.ਐਸ.ਪੀ. ਵਿੱਚ ਖਣਿਜ ਲਾਗਤ, ਮਾਈਨਿੰਗ ਸਾਈਟ ਤੋਂ ਕਰੱਸ਼ਰ ਯੂਨਿਟ ਤੱਕ ਢੋਆ-ਢੁਆਈ, ਪ੍ਰਾਸੈਸਿੰਗ ਖ਼ਰਚੇ ਤੇ ਮੁਨਾਫ਼ੇ ਅਤੇ ਆਵਾਜਾਈ ਵਾਹਨਾਂ ਦੀ ਕਿਸੇ ਵੀ ਮਨਜ਼ੂਰ ਸ਼੍ਰੇਣੀ ਵਿੱਚ ਖਣਿਜ ਦੀ ਲੋਡਿੰਗ ਸ਼ਾਮਲ ਹੋਵੇਗੀ। ਮਾਈਨਜ਼ ਤੇ ਜਿਆਲੋਜੀ ਵਿਭਾਗ ਵੱਲੋਂ ਕਰੱਸ਼ਰ ਯੂਨਿਟ ਨੂੰ ਰਜਿਸਟਰ ਕਰਨ ਲਈ ਆਨਲਾਈਨ ਪੋਰਟਲ ਪ੍ਰਣਾਲੀ ਵਿਕਸਤ ਕੀਤੀ ਜਾਵੇਗੀ।

ਕਰੱਸ਼ਰ ਮਾਲਕ ਵਿਭਾਗ ਵੱਲੋਂ ਤਿਆਰ ਕੀਤੇ ਆਨਲਾਈਨ ਪੋਰਟਲ ਰਾਹੀਂ ਆਪਣੇ ਯੂਨਿਟਾਂ ਨੂੰ ਖ਼ੁਦ ਰਜਿਸਟਰ ਕਰਨਗੇ ਅਤੇ ਜੇ ਕੋਈ ਕਰੱਸ਼ਰ ਮਾਲਕ ਚਾਹੇਗਾ ਤਾਂ ਉਹ ਪੰਜਾਬ ਰਾਜ ਮਾਈਨਰ ਮਿਨਰਲ ਨੀਤੀ 2023 ਤਹਿਤ ਵਪਾਰਕ ਮਾਈਨਿੰਗ ਯੂਨਿਟਾਂ ਲਈ ਬੋਲੀ ਵਿੱਚ ਹਿੱਸਾ ਲੈ ਸਕਦਾ ਹੈ। ਇਸ ਨੀਤੀ ਦਾ ਮੁੱਢਲਾ ਉਦੇਸ਼ ਸਰਕਾਰ ਵੱਲੋਂ ਢੁਕਵੀਂ ਮਾਰਕੀਟਿੰਗ ਦਖ਼ਲਅੰਦਾਜ਼ੀ ਜ਼ਰੀਏ ਖਪਤਕਾਰਾਂ ਨੂੰ ਵਾਜਬ ਦਰਾਂ ਉਤੇ ਰੇਤਾ ਤੇ ਬਜਰੀ ਮੁਹੱਈਆ ਕਰਨ ਅਤੇ ਇਸ ਦੀ ਸਪਲਾਈ ਨੂੰ ਸੁਚਾਰੂ ਬਣਾਈ ਰੱਖਣਾ ਹੈ।

ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਪੰਜਾਬ ਮਾਈਨਰ ਮਿਨਰਲ ਰੂਲਜ਼ 2013 ਵਿੱਚ ਸੋਧਾਂ ਦੀ ਇਜਾਜ਼ਤ

ਪੰਜਾਬ ਮੰਤਰੀ ਮੰਡਲ ਨੇ ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਅਤੇ ਸੂਬੇ ਵਿੱਚ ਮਾਈਨਰ ਮਿਨਰਲਜ਼ ਦੀ ਸਪਲਾਈ ਵਧਾਉਣ ਲਈ ਪੰਜਾਬ ਮਾਈਨਰ ਮਿਨਰਲਜ਼ ਰੂਲਜ਼, 2013 ਵਿੱਚ ਸੋਧਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਸੂਬਾ ਸਰਕਾਰ ਨੇ ਇਸ ਸਾਲ 13 ਮਾਰਚ ਨੂੰ ਪੰਜਾਬ ਮਾਈਨਰ ਮਿਨਰਲ ਨੀਤੀ, 2023 ਅਧਿਸੂਚਿਤ ਕੀਤੀ ਸੀ। ਇਸ ਨੀਤੀ ਦੇ ਉਪਬੰਧਾਂ ਕਾਰਨ ਰਿਆਇਤੀ ਠੇਕੇ ਤੇ ਜਨਤਕ ਮਾਈਨਿੰਗ ਸਾਈਟਾਂ ਦੀ ਵੰਡ ਲਈ ਮੌਜੂਦਾ ਨਿਯਮਾਂ ਵਿੱਚ ਕੁੱਝ ਸੋਧਾਂ ਦੀ ਲੋੜ ਸੀ। ਇਹ ਸੋਧਾਂ ਸਾਲਾਨਾ ਰਿਆਇਤ ਰਾਸ਼ੀ ਦੀਆਂ ਕਿਸ਼ਤਾਂ, ਜਨਤਕ ਮਾਈਨਿੰਗ ਸਾਈਟਾਂ, ਮਾਈਨਿੰਗ ਸਾਈਟਾਂ ਲਈ ਰਿਆਇਤ ਦੀ ਸਪੁਰਦਗੀ ਦੇ ਨਿਯਮਾਂ ਤੇ ਸ਼ਰਤਾਂ ਅਤੇ ਪੰਜਾਬ ਮਾਈਨਰ ਮਿਨਰਲਜ਼ ਰੂਲਜ਼, 2013 ਵਿੱਚ ਐਗਰੀਮੈਂਟ ਫਾਰਮ ਐਲ-1 ਨਾਲ ਸਬੰਧਤ ਹਨ। 

ਕੁਦਰਤੀ ਆਫ਼ਤ ਕਾਰਨ ਫ਼ਸਲਾਂ ਦੇ ਖ਼ਰਾਬੇ ਸਬੰਧੀ ਖ਼ੇਤ ਮਜ਼ਦੂਰਾਂ ਨੂੰ ਵਿੱਤੀ ਰਾਹਤ ਦੇਣ ਲਈ ਨੀਤੀ ਉਤੇ ਮੋਹਰ

ਮੰਤਰੀ ਮੰਡਲ ਨੇ ਕੁਦਰਤੀ ਆਫ਼ਤ ਕਾਰਨ ਫ਼ਸਲਾਂ ਦੇ ਹੋਏ ਖ਼ਰਾਬੇ ਨਾਲ ਪ੍ਰਭਾਵਿਤ ਖ਼ੇਤ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਨੀਤੀ ਉਤੇ ਵੀ ਮੋਹਰ ਲਾ ਦਿੱਤੀ। ਕੁਦਰਤੀ ਆਫ਼ਤ ਕਾਰਨ ਫ਼ਸਲਾਂ ਦੇ ਖ਼ਰਾਬੇ ਸਬੰਧੀ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਡਿਪਟੀ ਕਮਿਸ਼ਨਰਾਂ ਨੂੰ ਰਾਸ਼ੀ ਜਾਰੀ ਕਰ ਦਿੱਤੀ ਗਈ ਸੀ। ਇਸ ਲਈ ਇਸ ਨੀਤੀ ਤਹਿਤ ਖੇਤ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਲਈ ਸੂਬਾਈ ਬਜਟ ਵਿੱਚੋਂ 10 ਫੀਸਦੀ ਵਾਧੂ ਰਾਹਤ ਰਾਸ਼ੀ ਡਿਪਟੀ ਕਮਿਸ਼ਨਰਾਂ ਨੂੰ ਮੁਹੱਈਆ ਕੀਤੀ ਜਾਵੇਗੀ। ਇਹ ਨੀਤੀ ਪਹਿਲੀ ਮਈ 2023 ਤੋਂ ਲਾਗੂ ਹੋਵੇਗੀ ਅਤੇ ਸਾਰੇ ਖ਼ੇਤ ਮਜ਼ਦੂਰ ਪਰਿਵਾਰਾਂ, ਜਿਨ੍ਹਾਂ ਕੋਲ ਕੋਈ ਜ਼ਮੀਨ (ਰਿਹਾਇਸ਼ੀ ਪਲਾਟ ਤੋਂ ਇਲਾਵਾ) ਨਹੀਂ ਹੋਵੇਗੀ, ਜਾਂ ਉਹ ਜਿਨ੍ਹਾਂ ਕੋਲ ਠੇਕੇ/ਕਿਰਾਏ/ਕਾਸ਼ਤ ਲਈ ਇਕ ਏਕੜ ਤੋਂ ਘੱਟ ਜਗ੍ਹਾ ਹੋਵੇਗੀ, ਉਹ ਸਾਰੇ ਮੁਆਵਜ਼ਾ ਲੈਣ ਦੇ ਯੋਗ ਹੋਣਗੇ।

ਸਰਕਾਰੀ ਡੈਂਟਲ ਕਾਲਜ ਤੇ ਹਸਪਤਾਲ, ਅੰਮ੍ਰਿਤਸਰ ਤੇ ਪਟਿਆਲਾ ਦੇ ਨੌਂ ਵਿਭਾਗਾਂ ਵਿੱਚ ਟੀਚਿੰਗ ਫੈਕਲਟੀ ਦੀਆਂ 39 ਅਸਾਮੀਆਂ ਸੁਰਜੀਤ ਕਰਨ ਦਾ ਫੈਸਲਾ

ਕੈਬਨਿਟ ਨੇ ਸਰਕਾਰੀ ਡੈਂਟਲ ਕਾਲਜ ਤੇ ਹਸਪਤਾਲ, ਅੰਮ੍ਰਿਤਸਰ ਤੇ ਪਟਿਆਲਾ ਦੇ ਨੌਂ ਵਿਭਾਗਾਂ ਵਿੱਚ ਟੀਚਿੰਗ ਫੈਕਲਟੀ ਦੀ ਸਿੱਧੀ ਭਰਤੀ ਕੋਟੇ ਦੀਆਂ ਮਨਜ਼ੂਰਸ਼ੁਦਾ ਅਸਾਮੀਆਂ ਵਿੱਚੋਂ ਪੰਜ ਪ੍ਰੋਫੈਸਰ, 10 ਐਸੋਸੀਏਟ ਪ੍ਰੋਫੈਸਰ ਤੇ 24 ਸਹਾਇਕ ਪ੍ਰੋਫੈਸਰਾਂ ਸਮੇਤ ਕੁੱਲ 39 ਅਸਾਮੀਆਂ ਨੂੰ ਸੁਰਜੀਤ ਕਰਦੇ ਹੋਏ ਇਹ ਅਸਾਮੀਆਂ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਦਾਇਰੇ ਵਿੱਚੋਂ ਕੱਢ ਕੇ ਵਿਭਾਗੀ ਚੋਣ ਕਮੇਟੀ ਰਾਹੀਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ। ਇਸ ਨਾਲ ਸਰਕਾਰੀ ਡੈਂਟਲ ਕਾਲਜਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ ਅਤੇ ਨਾਲ ਹੀ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ।

ਪੰਜਾਬ ਲੀਗਲ ਸਰਵਿਸਜ਼ ਅਥਾਰਟੀ ਵਿੱਚ 11 ਅਸਾਮੀਆਂ ਸੁਰਜੀਤ ਕਰਨ ਦੀ ਮਨਜ਼ੂਰੀ

ਮੰਤਰੀ ਮੰਡਲ ਨੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਵਿੱਚ ਤਿੰਨ ਰੀਡਰਾਂ, ਚਾਰ ਜੂਨੀਅਰ ਸਕੇਲ ਸਟੈਨੋਗ੍ਰਾਫ਼ਰਾਂ ਅਤੇ ਚਾਰ ਅਹਿਲਮਦ ਸਮੇਤ 11 ਅਸਾਮੀਆਂ ਸੁਰਜੀਤ ਕਰਨ ਨੂੰ ਵੀ ਹਰੀ ਝੰਡੀ ਦੇ ਦਿੱਤੀ। ਇਸ ਤੋਂ ਇਲਾਵਾ ਸੇਵਾਦਾਰਾਂ ਦੀਆਂ ਦੋ ਅਸਾਮੀਆਂ ਆਊਟ ਸੋਰਸ ਰਾਹੀਂ ਭਰੀਆਂ ਜਾਣਗੀਆਂ। ਇਨ੍ਹਾਂ ਅਸਾਮੀਆਂ ਦੇ ਸੁਰਜੀਤ ਹੋਣ ਨਾਲ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਕਾਰਜ-ਕੁਸ਼ਲਤਾ ਵਿੱਚ ਵਾਧਾ ਹੋਵੇਗਾ, ਜਿਸ ਨਾਲ ਕੰਮ ਦੇ ਨਿਬੇੜੇ ਵਿੱਚ ਤੇਜ਼ੀ ਆਵੇਗੀ।

ਸੀ.ਐਮ. ਦੀ ਯੋਗਸ਼ਾਲਾ ਪ੍ਰਾਜੈਕਟ ਲਈ 14 ਹੋਰ ਸੁਪਰਵਾਈਜ਼ਰ (ਯੋਗਾ) ਅਤੇ 200 ਟਰੇਨਰ (ਯੋਗਾ) ਭਰਤੀ ਕਰਨ ਦੀ ਪ੍ਰਵਾਨਗੀ

ਸਿਹਤਮੰਦ ਤੇ ਪ੍ਰਗਤੀਸ਼ੀਲ ਪੰਜਾਬ ਬਾਰੇ ਲੋਕ ਲਹਿਰ ਬਣਾਉਣ ਦੀ ਦਿਸ਼ਾ ਵਿੱਚ ਕਦਮ ਪੁੱਟਦਿਆਂ ਪੰਜਾਬ ਕੈਬਨਿਟ ਨੇ ਗੁਰੂ ਰਵਿਦਾਸ ਆਯੁਰਵੈਦ ਯੂਨੀਵਰਸਿਟੀ ਪੰਜਾਬ, ਹੁਸ਼ਿਆਰਪੁਰ ਦੀ ਸਰਪ੍ਰਸਤੀ ਹੇਠ ਸੀ.ਐਮ. ਦੀ ਯੋਗਸ਼ਾਲਾ ਪ੍ਰਾਜੈਕਟ ਲਈ 14 ਹੋਰ ਸੁਪਰਵਾਈਜ਼ਰ (ਯੋਗਾ), 200 ਹੋਰ ਟਰੇਨਰ (ਯੋਗਾ) ਦੀ ਉੱਕਾ-ਪੁੱਕਾ (ਕਨਸੌਲੀਡੇਟਿਡ) ਤਨਖ਼ਾਹ ਉਪਰ ਅਤੇ ਆਊਟਸੋਰਸ ਏਜੰਸੀ ਰਾਹੀਂ ਡੀ.ਸੀ. ਦਰਾਂ ਉਤੇ ਇਕ ਵੀਡੀਓਗ੍ਰਾਫ਼ਰ-ਕਮ-ਫੋਟੋਗ੍ਰਾਫ਼ਰ ਤੇ ਚਾਰ ਡੇਟਾ ਐਂਟਰੀ ਅਪਰੇਟਰਾਂ ਦੀ ਭਰਤੀ ਕਰਨ ਦੀ ਵੀ ਪ੍ਰਵਾਨਗੀ ਦਿੱਤੀ ਗਈ। ਇਸ ਕਦਮ ਦਾ ਮੰਤਵ ਯੋਗ ਸੈਸ਼ਨਾਂ/ਕਲਾਸਾਂ ਜ਼ਰੀਏ ਸੂਬੇ ਵਿੱਚ ਯੋਗ ਕਿਰਿਆਵਾਂ ਨੂੰ ਉਤਸ਼ਾਹਤ ਕਰਨਾ ਹੈ।

ਧਰਮੀ ਫੌਜੀਆਂ ਦੇ ਮਹੀਨਾਵਾਰ ਗੁਜ਼ਾਰਾ ਭੱਤੇ ਵਿੱਚ ਵਾਧਾ

ਕੈਬਨਿਟ ਨੇ ਸਾਕਾ ਨੀਲਾ ਤਾਰਾ ਸਮੇਂ ਪ੍ਰਭਾਵਿਤ 76 ਧਰਮੀ ਫੌਜੀਆਂ ਦਾ ਮਹੀਨਾਵਾਰ ਗੁਜ਼ਾਰਾ ਭੱਤਾ 10 ਹਜ਼ਾਰ ਤੋਂ ਵਧਾ ਕੇ 12 ਹਜ਼ਾਰ ਰੁਪਏ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ। ਇਹ ਫੈਸਲਾ ਵਧਦੀ ਮਹਿੰਗਾਈ, ਮੌਜੂਦਾ ਹਾਲਾਤ ਅਤੇ ਇਨ੍ਹਾਂ ਧਰਮੀ ਫੌਜੀਆਂ ਦੇ ਰਹਿਣ-ਸਹਿਣ ਦੇ ਵਧੇ ਖ਼ਰਚਿਆਂ ਦੇ ਮੱਦੇਨਜ਼ਰ ਲਿਆ ਗਿਆ ਹੈ।

366 ਰਜਿਸਟਰਡ ਗਊਸ਼ਾਲਾਵਾਂ ਦੇ ਬਿਜਲੀ ਬਿੱਲਾਂ ਦੇ ਬਕਾਏ ਗਊ ਸੈੱਸ ਵਿੱਚੋਂ ਐਡਜਸਟ ਕਰਨ ਦਾ ਫੈਸਲਾ

ਇਕ ਹੋਰ ਅਹਿਮ ਫੈਸਲੇ ਵਿੱਚ ਮੰਤਰੀ ਸਮੂਹ ਨੇ ਪੰਜਾਬ ਦੀਆਂ 366 ਗਊਸ਼ਾਲਾਵਾਂ, ਜਿਨ੍ਹਾਂ ਵਿੱਚ 20 ਸਰਕਾਰੀ ਗਊਸ਼ਾਲਾਵਾਂ ਵੀ ਸ਼ਾਮਲ ਹਨ, ਦੇ ਪਹਿਲੀ ਅਕਤੂਬਰ 2022 ਤੋਂ 30 ਜੂਨ 2023 ਤੱਕ ਦੇ ਬਿਜਲੀ ਬਿੱਲਾਂ ਦੇ ਤਕਰੀਬਨ 8.50 ਕਰੋੜ ਰੁਪਏ ਦੇ ਬਕਾਏ ਦੀ ਰਕਮ ਪੀ.ਐਸ.ਪੀ.ਸੀ.ਐਲ. ਕੋਲ ਇਕੱਤਰ ਤੇ ਪਈ ਗਊ ਸੈੱਸ ਦੀ ਰਕਮ ਵਿੱਚੋਂ ਐਡਜਸਟ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ।

ਕਿਰਤ ਵਿਭਾਗ ਦੇ ਗਰੁੱਪ-ਏ ਨਾਲ ਸਬੰਧਤ ਵਿਭਾਗੀ ਨਿਯਮ ਬਣਾਉਣ/ਸੋਧ ਕਰਨ ਦੀ ਮਨਜ਼ੂਰੀ

ਕੈਬਨਿਟ ਨੇ ਕਿਰਤ ਵਿਭਾਗ ਦੀ ਮੁੜ ਸੰਰਚਨਾ ਪਿੱਛੋਂ ਗਰੁੱਪ-ਏ ਦੇ ਨਵੇਂ ਵਿਭਾਗੀ ਨਿਯਮ ਬਣਾਉਣ/ਸੋਧ ਕਰਨ ਸਬੰਧੀ ਵੀ ਹਰੀ ਝੰਡੀ ਦੇ ਦਿੱਤੀ। ਇਸ ਕਦਮ ਦਾ ਮੰਤਵ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਤਰੀਕੇ ਨਾਲ ਚਲਾਉਣਾ ਅਤੇ ਨਵੀਆਂ ਆਸਾਮੀਆਂ ਦੀ ਰਚਨਾ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨਾ ਹੈ।

ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਰੂਲਜ਼, 2008 ਦੇ ਨਿਯਮ 260 (3) ਅਤੇ 261 ਵਿੱਚ ਸੋਧ ਦੀ ਇਜਾਜ਼ਤ

ਮੰਤਰੀ ਮੰਡਲ ਨੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ (ਰੈਗੁਲੇਸ਼ਨ ਆਫ ਇੰਪਲਾਈਮੈਂਟ ਐਂਡ ਕੰਡੀਸ਼ਨ ਆਫ ਸਰਵਿਸ) ਰੂਲਜ਼, 2008 ਤਹਿਤ ਬਣੇ ਰੂਲ 260 (3) ਅਨੁਸਾਰ ਦਰਜ ਫਾਰਮ ਨੰਬਰ 27 ਵਿੱਚ ਮਾਲਕ ਤੇ ਠੇਕੇਦਾਰ ਤੋਂ ਸਰਟੀਫਿਕੇਟ ਵਿੱਚ ਸੋਧ ਕਰਨ ਅਤੇ ਰੂਲਜ਼ 261 ਤਹਿਤ ਨਵਾਂ ਫਾਰਮ ਨੰਬਰ 34 ਸ਼ਾਮਲ ਕਰਨ ਲਈ ਹਰੀ ਝੰਡੀ ਦੇ ਦਿੱਤੀ। ਨਿਯਮ 260 (3) ਮੁਤਾਬਕ ਨਿਰਮਾਣ ਕਾਮੇ ਨੂੰ ਆਪਣੇ ਕੰਮ ਲਈ ਪਿਛਲੇ ਸਾਲ (ਅਰਜ਼ੀ ਦੀ ਮਿਤੀ ਤੋਂ) ਲਈ ਫਾਰਮ ਨੰਬਰ 27 ਜ਼ਰੀਏ ਨਿਰਮਾਣ ਕਾਮੇ ਵਜੋਂ 90 ਦਿਨਾਂ ਦਾ ਸਵੈ-ਪ੍ਰਮਾਣ ਪੱਤਰ ਦੇਣ ਦੀ ਲੋੜ ਸੀ ਪਰ ਹੁਣ ਸੋਧਿਤ ਫਾਰਮ ਵਿੱਚ ਮਜ਼ਦੂਰ ਦੇ ਕੰਮ ਦਾ ਬਿਓਰਾ ਲੜੀਵਾਰ ਪ੍ਰੋਫਾਰਮੇ ਵਿੱਚ ਕਾਲਮਵਾਰ ਦਰਜ ਹੋਵੇਗਾ, ਜਿਸ ਤਹਿਤ ਕੰਮ ਦੀ ਸ਼ੁਰੂਆਤ ਦੀ ਮਿਤੀ, ਕੰਮ ਖ਼ਤਮ ਹੋਣ ਦੀ ਮਿਤੀ, ਕੰਮ ਦੇ ਕੁੱਲ ਦਿਨ, ਕੰਮ ਦੀ ਕਿਸਮ, ਮਾਲਕ/ਠੇਕੇਦਾਰ ਦਾ ਨਾਮ, ਮਾਲਕ/ਠੇਕੇਦਾਰ ਦਾ ਮੋਬਾਈਲ ਨੰਬਰ ਅਤੇ ਮਾਲਕ/ਠੇਕੇਦਾਰ ਦੇ ਦਸਤਖ਼ਤ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਰਜਿਸਟਰੇਸ਼ਨ ਅਤੇ ਨਕਦ ਰੂਪ ਵਿੱਚ ਫੀਸ ਜਮ੍ਹਾਂ ਕਰਵਾਉਣ ਨੂੰ ਸੁਖਾਲਾ ਬਣਾਉਣ ਲਈ ਰੂਲ 261 ਵਿੱਚ ਫਾਰਮ 34 ਵਿੱਚ ਨਵੀਂ ਨਕਦੀ ਰਸੀਦ ਜੋੜੀ ਗਈ ਹੈ।

‘ਦਿ ਪੰਜਾਬ ਟਰਾਂਸਪੇਰੈਂਸੀ ਇਨ ਪਬਲਿਕ ਪ੍ਰੋਕਿਉਰਮੈਂਟ ਐਕਟ, 2019’ ਦੀ ਧਾਰਾ 63 ਅਧੀਨ ਛੋਟ ਦੀ ਪ੍ਰਵਾਨਗੀ 

ਮੰਤਰੀ ਪ੍ਰੀਸ਼ਦ ਨੇ ‘ਦਿ ਪੰਜਾਬ ਟਰਾਂਸਪੇਰੈਂਸੀ ਇਨ ਪਬਲਿਕ ਪ੍ਰੋਕਿਉਰਮੈਂਟ ਐਕਟ 2019 ਦੀ ਧਾਰਾ 63 ਅਧੀਨ ਛੋਟ ਦੇ ਖਰੜੇ ਨੂੰ ਵੀ ਪ੍ਰਵਾਨ ਕਰ ਲਿਆ। ਇਸ ਛੋਟ ਕਾਰਨ ਖ਼ਰੀਦ ਇਕਾਈਆਂ, ‘ਇਲੈਕਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਮੰਤਰਾਲੇ’ ਅਧੀਨ ਨੈਸ਼ਨਲ ਇਨਫੋਰਮੈਟਿਕਸ ਸੈਂਟਰ (ਐਨ.ਆਈ.ਸੀ.), ਨੈਸ਼ਨਲ ਇਨਫਰਮੇਸ਼ਨ ਸੈਂਟਰ ਸਰਵਿਸਜ਼ ਆਈ.ਐਨ.ਸੀ. ਅਧੀਨ ਨੈਸ਼ਨਲ ਇਨਫੋਰਮੈਟਿਕਸ ਸੈਂਟਰ (ਐਨ.ਆਈ.ਸੀ.), ਇਲੈਕਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਮੰਤਰਾਲਾ, ਭਾਰਤ ਸਰਕਾਰ, ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਅਧੀਨ ਪੰਜਾਬ ਸਾਬਕਾ ਸੈਨਿਕ ਕਾਰਪੋਰੇਸ਼ਨ ਤੋਂ ਸੇਵਾਵਾਂ ਦੀ ਖ਼ਰੀਦ (ਕੰਸਲਟੈਂਸੀ ਤੇ ਗ਼ੈਰ ਕੰਸਲਟੈਂਸੀ ਦੋਵੇਂ) ਸਿੱਧੇ ਤੌਰ ਉਤੇ ਕਰ ਸਕਦੇ ਹਨ।

ਰੋਜ਼ਗਾਰ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਮਨਜ਼ੂਰੀ

ਪੰਜਾਬ ਕੈਬਨਿਟ ਨੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੀ ਸਾਲ 2021-22 ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਮਨਜ਼ੂਰ ਕਰ ਲਿਆ।

PUNJAB CABINET DECISION: ਪੰਜਾਬ ਮੰਤਰੀ ਮੰਡਲ ਦੇ ਫੈਸਲੇ, ਪੜ੍ਹੋ ਇਥੇ

DEO SUSPEND : ਸਿੱਖਿਆ ਸਕੱਤਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਕੀਤਾ ਮੁਅੱਤਲ, ਪੜ੍ਹੋ ਹੁਕਮ

DEO SUSPEND : ਸਿੱਖਿਆ ਸਕੱਤਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਕੀਤਾ ਮੁਅੱਤਲ, ਪੜ੍ਹੋ ਹੁਕਮ 

ਫਤਿਹਗੜ੍ਹ ਸਾਹਿਬ,29 ਜੁਲਾਈ (pbjobsoftoday)

ਫ਼ਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੁਸ਼ੀਲ ਨਾਥ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਦੀ ਮੁਅੱਤਲੀ ਦੇ ਹੁਕਮ ਪ੍ਰਿੰਸੀਪਲ ਸਕੱਤਰ ਸਕੂਲ ਸਿੱਖਿਆ ਸੀਮਾ ਜੈਨ ਨੇ ਜਾਰੀ ਕੀਤੇ ਹਨ। ਉਹ ਪਿਛਲੇ ਦਿਨੀਂ ਸਪੈਸ਼ਲ ਸਕੱਤਰ ਸਕੂਲ ਸਿੱਖਿਆ ਦੀਆਂ ਬੈਠਕਾਂ 'ਚ ਹਾਜ਼ਰ ਨਹੀਂ ਹੋ ਸਕੇ, ਜਿਸ ਕਰਕੇ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ।

 9 ਮਈ 2022 ਨੂੰ ਉਨ੍ਹਾਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.) ਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.) ਫਤਿਹਗੜ੍ਹ ਸਾਹਿਬ ਦਾ ਚਾਰਜ ਦਿੱਤਾ ਗਿਆ ਸੀ।

ਇਸ ਬਾਬਤ ਵਿਭਾਗ ਨੇ ਪੁਰਾਣੇ ਹੁਕਮਾਂ 'ਚ ਸੋਧ ਕਰਦਿਆਂ ਉਨ੍ਹਾਂ ਦੀ ਥਾਂ ਸੰਗੀਤਾ ਸ਼ਰਮਾ ਡਾਇਰੈਕਟਰ ਐਲੀਮੈਂਟਰੀ ਸਿੱਖਿਆ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਦਾ ਵੀ ਵਾਧੂ ਚਾਰਜ ਦੇ ਦਿੱਤਾ ਹੈ।

ਜ਼ਿਲ੍ਹਾ ਲੁਧਿਆਣਾ ਵਿੱਚ ਕੱਚੇ ਅਧਿਆਪਕਾਂ ਨੂੰ ਪੱਕੇ ਨਿਯੁਕਤੀ ਪੱਤਰ ਸੌਂਪਣ ਮੌਕੇ ਰਿਹਾ ਖੁਸ਼ੀਆਂ ਭਰਿਆ ਮਾਹੌਲ

 ਜ਼ਿਲ੍ਹਾ ਲੁਧਿਆਣਾ ਵਿੱਚ ਕੱਚੇ ਅਧਿਆਪਕਾਂ ਨੂੰ ਪੱਕੇ ਨਿਯੁਕਤੀ ਪੱਤਰ ਸੌਂਪਣ ਮੌਕੇ ਰਿਹਾ ਖੁਸ਼ੀਆਂ ਭਰਿਆ ਮਾਹੌਲ

ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ਤੇ ਅੱਜ ਪੰਜਾਬ ਦੇ 12710 ਕੱਚੇ ਅਧਿਆਪਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਲੁਧਿਆਣਾ ਮਿਤੀ 28 ਜੁਲਾਈ ()

ਪੰਜਾਬ ਸਰਕਾਰ ਦੇ ਖ਼ਾਸ ਉਪਰਾਲੇ ਸਦਕਾ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਕੱਚੇ ਅਧਿਆਪਕਾਂ ਨੂੰ ਅੱਜ ਪੱਕੇ ਨਿਯੁਕਤੀ ਪੱਤਰ ਸੌਂਪੇ ਗਏ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਸਿੰਘ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੀ ਕੱਚੇ ਅਧਿਆਪਕਾਂ ਦੀ ਪੱਕੇ ਕਰਨ ਸੰਬੰਧੀ ਬਣਾਈ ਪਾਲਿਸੀ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਸੇਵਾਵਾਂ ਦੇ ਰਹੇ ਕੱਚੇ ਅਧਿਆਪਕਾਂ ਨੂੰ ਵੀ ਉਹਨਾਂ ਦੇ ਡਿਊਟੀ ਸਥਾਨਾਂ ਤੇ ਪੱਕੇ ਨਿਯੁਕਤੀ ਪੱਤਰ ਸੌਂਪੇ। ਉਹਨਾਂ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸ੍ਰੀ ਹਰਜੋਤ ਸਿੰਘ ਬੈਂਸ ਦੁਆਰਾ ਅੱਜ ਸੂਬਾ ਪੱਧਰ ਤੇ ਚੰਡੀਗੜ੍ਹ ਤੋਂ ਨਿਯੁਕਤੀ ਪੱਤਰ ਦੇਣ ਦੀ ਸ਼ੁਰੂਆਤ ਕੀਤੀ।

ਅੱਜ ਜ਼ਿਲ੍ਹਾ ਲੁਧਿਆਣਾ ਦੇ 19 ਸਿੱਖਿਆ ਬਲਾਕਾਂ ਵਿੱਚ ਬਲਾਕ ਪੱਧਰੀ, ਕਲੱਸਟਰ ਅਤੇ ਸਕੂਲ ਪੱਧਰ ਤੇ ਨਿਯੁਕਤੀ ਪੱਤਰ ਵੰਡ ਸਮਾਰੋਹ ਵੀ ਕਰਵਾਏ ਗਏ ।

ਇਸੇ ਤਰ੍ਹਾਂ ਡੀਈਓ ਐਲੀਮੈਂਟਰੀ ਵੱਲੋਂ ਵੱਖ ਵੱਖ ਸਕੂਲਾਂ ਵਿੱਚ ਪਹੁੰਚ ਕੇ ਨਿਯੁਕਤੀ ਪੱਤਰ ਸੌਂਪੇ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਜਿਲ੍ਹੇ ਦੇ ਸਮੂਹ ਬੀਪੀਈਓਜ਼ ਵੱਲੋਂ ਆਪਣੇ ਆਪਣੇ ਬਲਾਕ ਦੇ ਸਕੂਲਾਂ ਵਿੱਚ ਸ਼ਿਰਕਤ ਕਰਦਿਆਂ ਕੱਚੇ ਅਧਿਆਪਕਾਂ ਨੂੰ ਪੱਕੇ ਨਿਯੁਕਤੀ ਪੱਤਰ ਸੌਂਪੇ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਨੋਜ ਕੁਮਾਰ ਵੱਲੋਂ ਵੀ ਕੁੱਝ ਸਕੂਲਾਂ ਵਿਚ ਸ਼ਿਰਕਤ ਕੀਤੀ ਅਤੇ ਨਿਯੁਕਤੀ ਪੱਤਰ ਸੌਂਪੇ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪੂਰੇ ਜ਼ਿਲ੍ਹੇ ਦੇ ਸਮੂਹ ਪੱਕੇ ਕੀਤੇ ਗਏ ਅਧਿਆਪਕਾਂ ਦੇ ਸਕੂਲਾਂ ਵਿੱਚ ਵਿਆਹ ਵਰਗਾ ਮਾਹੌਲ ਸੀ, ਜਿੱਥੇ ਇਹਨਾਂ ਅਧਿਆਪਕਾਂ ਦਾ ਸਨਮਾਨ ਕੀਤਾ ਅਤੇ ਮਿੱਠੇ ਮੂੰਹ ਕਰਵਾਏ ਗਏ। 

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਿਪਲ ਮਦਾਨ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵਿੰਦਰ ਸਿੰਘ ਵੱਲੋਂ ਵੀ ਪੱਕੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਪੱਕੇ ਕੀਤੇ ਗਏ ਅਧਿਆਪਕਾਂ ਨੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸ੍ਰੀ ਹਰਜੋਤ ਸਿੰਘ ਬੈਂਸ ਦਾ ਖ਼ਾਸ ਧੰਨਵਾਦ ਕੀਤਾ ਅਤੇ ਪੰਜਾਬ ਸਰਕਾਰ ਨੂੰ ਦੁਆਵਾਂ ਵੀ ਦਿੱਤੀਆਂ।

LUDHIANA TEACHERS REGULATIONS: Happy atmosphere on the occasion of handing over the permanent appointment letters to the teachers in Ludhiana district

 The Government Senior Secondary School (GSSS) PAU in Ludhiana witnessed a momentous occasion as appointment letters were distributed to recently regularised teachers in the education department. The event took place after an inspiring live lecture delivered by the Honorable Chief Minister of Punjab, Mr. Bhagwant Singh Mann.

The distribution ceremony was held on the school computer lab and was attended by esteemed dignitaries and officials from the education department. 

Mrs. Balwinder Kaur - Principal, GSSS PAU welcomed Mrs. Dimpal Madaan - District Education Officer (SE), S. Baldev Singh - District Education Officer (PE), S. Jaswinder Singh - Deputy District Education Officer, Mr. Vishal Mittal - (MIS) Coordinator, Mr. Kulwant Singh Pandori - DM ICT, Mr. Vipun Paul Guru - BM ICT. 

The program commenced with a live lecture by the Honorable education minister S. Harjot Singh Bains followed by Chief Minister, Mr. Bhagwant Singh Mann, who emphasized the government's commitment to enhancing the education system in Punjab. He praised the efforts of teachers and highlighted their vital role in shaping the future of the state.

Following the motivational speech, the distribution of appointment letters to the recently regularised teachers began.

Principal Mrs. Balwinder Kaur expressed her heartfelt congratulations to the teachers and encouraged them to continue their passion for teaching and nurturing the young minds. She acknowledged the support of the education department and the government in recognizing the teachers' efforts.

District Education Officers (SE and PE), Mrs. Dimple Madan and S. Baldev Singh, respectively, commended the regularised teachers for their perseverance and commitment to their profession. They assured continued support and urged the teachers to maintain the high standards of education in Punjab.

The event concluded on a positive note, with the teachers expressing their gratitude to the government and the education department for providing them with this career-defining opportunity. 

It marks a significant step in strengthening the education system and ensuring a brighter future for the youth of the state.

ਜ਼ਿਲ੍ਹਾ ਪਠਾਨਕੋਟ ਦੇ 215 ਸਿੱਖਿਆ ਪ੍ਰੋਵਾਈਡਰ, 13 ਆਈਈਡੀ ਵਲੰਟੀਅਰ, 45 ਐਸਟੀਆਰ/ਈਜੀਐਸ/ਏਆਈਈ ਵਲੰਟੀਅਰ ਸਮੇਤ ਕੁੱਲ 273 ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਕੀਤੀਆਂ ਗਈਆਂ ਰੈਗੂਲਰ:- ਸ੍ਰੀਮਤੀ ਕਮਲਦੀਪ ਕੌਰ।

ਜ਼ਿਲ੍ਹਾ ਪਠਾਨਕੋਟ ਦੇ 215 ਸਿੱਖਿਆ ਪ੍ਰੋਵਾਈਡਰ, 13 ਆਈਈਡੀ ਵਲੰਟੀਅਰ, 45 ਐਸਟੀਆਰ/ਈਜੀਐਸ/ਏਆਈਈ ਵਲੰਟੀਅਰ ਸਮੇਤ ਕੁੱਲ 273 ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਕੀਤੀਆਂ ਗਈਆਂ ਰੈਗੂਲਰ:- ਸ੍ਰੀਮਤੀ ਕਮਲਦੀਪ ਕੌਰ।

ਕੱਚੇ ਅਧਿਆਪਕਾਂ ਨੇ ਪੱਕੇ ਹੋਣ ਤੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ, ਚੇਅਰਮੈਨ ਸ੍ਰੀ ਵਿਭੂਤੀ ਸ਼ਰਮਾ, ਸੁਜਾਨਪੁਰ ਹਲਕਾ ਇੰਚਾਰਜ ਸ੍ਰੀ ਅਮਿਤ ਸਿੰਘ ਮੰਟੂ ਅਤੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ।

ਕੱਚੇ ਅਧਿਆਪਕ ਪੱਕੇ ਹੋਣ ਤੇ ਹੁਣ ਹੋਰ ਵੀ ਜੋਸ਼ ਅਤੇ ਮਿਹਨਤ ਨਾਲ ਕੰਮ ਕਰਦੇ ਹੋਏ ਜ਼ਿਲ੍ਹਾ ਪਠਾਨਕੋਟ ਨੂੰ ਸਿੱਖਿਆ ਪੱਧਰ ਪੱਖੋਂ ਰਾਜ ਦਾ ਨੰਬਰ ਇੱਕ ਜ਼ਿਲ੍ਹਾ ਬਣਾਉਣ ਲਈ ਅਹਿਮ ਯੋਗਦਾਨ ਪਾਉਣਗੇ:- ਸ੍ਰੀ ਡੀਜੀ ਸਿੰਘ।

ਪਠਾਨਕੋਟ, 28 ਜੁਲਾਈ ( ) ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਸਕੂਲ ਸਿੱਖਿਆ ਵਿਭਾਗ ਵਿੱਚ ਸਾਲ 2004 ਤੋਂ ਸੇਵਾ ਨਿਭਾ ਰਹੇ 12500 ਸਿੱਖਿਆ ਪ੍ਰੋਵਾਈਡਰ, ਆਈ.ਈ.ਵੀ./ ਈ.ਜੀ.ਐੱਸ./ ਐੱਸ.ਟੀ.ਆਰ ਵਲੰਟੀਅਰਜ਼ ਦੀਆਂ ਸੇਵਾਵਾਂ ਨੂੰ ਰਾਜ ਸਰਕਾਰ ਵੱਲੋਂ ਅੱਜ ਰੈਗੂਲਰ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪੱਕੇ ਕੀਤੇ ਗਏ ਕੱਚੇ ਅਧਿਆਪਕਾਂ ਵਿੱਚ ਜ਼ਿਲ੍ਹਾ ਪਠਾਨਕੋਟ ਦੇ 273 ਅਧਿਆਪਕਾਂ ਨੂੰ ਵੀ ਪੱਕੇ ਹੋਣ ਦੇ ਆਰਡਰ ਮਿਲੇ ਹਨ। ਇਨ੍ਹਾਂ ਕੱਚੇ ਅਧਿਆਪਕਾਂ ਨੇ ਆਪਣੀ ਸੇਵਾਵਾਂ ਰੈਗੂਲਰ ਹੋਣ ਤੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ, ਚੇਅਰਮੈਨ ਪੰਜਾਬ ਸੈਰ ਸਪਾਟਾ ਵਿਭਾਗ ਨਿਗਮ ਸ੍ਰੀ ਵਿਭੂਤੀ ਸ਼ਰਮਾ, ਸੁਜਾਨਪੁਰ ਹਲਕਾ ਇੰਚਾਰਜ ਸ੍ਰੀ ਅਮਿਤ ਸਿੰਘ ਮੰਟੂ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦੀ ਜਵਾਨੀ ਨੂੰ ਰੋਲ ਕੇ ਰੱਖ ਦਿੱਤਾ ਸੀ ਅਤੇ ਉਨ੍ਹਾਂ ਨੂੰ ਬਹੁਤ ਹੀ ਨਿਗੁਣੀ ਜਿਹੀ ਰਾਸ਼ੀ ਤੇ ਕੰਮ ਕਰਨ ਲਈ ਮਜਬੂਰ ਕਰ ਉਨ੍ਹਾਂ ਦਾ ਸ਼ੋਸਣ ਕੀਤਾ ਹੈ। ਜਦਕਿ ਮੌਜੂਦਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਉਨ੍ਹਾਂ ਦੇ ਭਵਿੱਖ ਨੂੰ ਉਜਵੱਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਉਨ੍ਹਾਂ ਦੇ ਲਈ ਇੱਕ ਇਤਿਹਾਸਕ ਦਿਨ ਹੈ। ਮਾਨ ਸਰਕਾਰ ਨੇ ਕੱਚੇ ਅਧਿਆਪਕਾਂ ਨਾਲ ਜ਼ੋ ਵਾਅਦਾ ਕੀਤਾ ਸੀ ਉਸ ਨੂੰ ਪੂਰਾ ਕਰਕੇ ਹਜ਼ਾਰਾਂ ਅਧਿਆਪਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਹੁਤ ਵੱਡੀ ਰਾਹਤ ਦਿਤੀ ਹੈ

 ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਨੇ ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ਤੇ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਰਾਜ ਸਰਕਾਰ ਦੇ ਇਸ ਫੈਸਲੇ ਤੋਂ ਅਧਿਆਪਕ ਵਰਗ ਬਹੁਤ ਖੁਸ਼ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੇ ਵੱਖ -ਵੱਖ ਸਕੂਲਾਂ ਵਿੱਚ ਬਲਾਕ ਸਿੱਖਿਆ ਅਫ਼ਸਰਜ਼ ਦੀ ਅਗਵਾਈ ਹੇਠ ਪ੍ਰੋਗਰਾਮ ਆਯੋਜਿਤ ਕਰ 215 ਸਿੱਖਿਆ ਪ੍ਰੋਵਾਈਡਰ, 13 ਆਈਈਡੀ ਵਲੰਟੀਅਰ, 45 ਐਸਟੀਆਰ/ਈਜੀਐਸ/ਏਆਈਈ ਵਲੰਟੀਅਰ ਸਮੇਤ ਕੁੱਲ 273 ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਸ ਹੈ ਕਿ ਕੱਚੇ ਅਧਿਆਪਕ ਜਿਸ ਤਰ੍ਹਾਂ ਸਿੱਖਿਆ ਵਿਭਾਗ ਵਿੱਚ ਵਧੀਆ ਸੇਵਾਵਾਂ ਨਿਭਾਉਂਦੇ ਰਹੇ ਹਨ ਹੁਣ ਪੱਕੇ ਹੋਣ ਤੇ ਹੋਰ ਵੀ ਜੋਸ਼ ਅਤੇ ਮਿਹਨਤ ਨਾਲ ਕੰਮ ਕਰਣਗੇ ਅਤੇ ਜ਼ਿਲ੍ਹਾ ਪਠਾਨਕੋਟ ਨੂੰ ਸਿੱਖਿਆ ਪੱਧਰ ਪੱਖੋਂ ਰਾਜ ਦਾ ਨੰਬਰ ਇੱਕ ਜ਼ਿਲ੍ਹਾ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣਗੇ।

ਇਸ ਮੌਕੇ ਤੇ ਬੀਪੀਈਓ ਸ੍ਰੀ ਪੰਕਜ ਅਰੋੜਾ, ਬੀਪੀਈਓ ਸ੍ਰੀ ਨਰੇਸ਼ ਪਨਿਆੜ, ਬੀਪੀਈਓ ਸ੍ਰੀ ਕੁਲਦੀਪ ਸਿੰਘ, ਬੀਪੀਈਓ ਸ੍ਰੀ ਰਾਕੇਸ਼ ਠਾਕੁਰ, ਸੀਐਚਟੀ ਰਵੀ ਕਾਂਤ, ਦਰਸ਼ਨ ਦੇਵੀ, ਰਿਟਾਇਰਡ ਸੀਐਚਟੀ ਵਿਜੇ ਕੁਮਾਰ, ਸੰਜੀਵ ਮਨੀ, ਬਲਕਾਰ ਅੱਤਰੀ ਆਦਿ ਹਾਜ਼ਰ ਸਨ।

ਫੋਟੋ ਕੈਪਸ਼ਨ:- ਸਰਕਾਰੀ ਪ੍ਰਾਇਮਰੀ ਸਕੂਲ ਢਾਕੀ ਵਿਖੇ ਕੱਚੇ ਅਧਿਆਪਕਾਂ ਨੂੰ ਰੈਗੂਲਰ ਸੇਵਾਵਾਂ ਦੇ ਆਰਡਰ ਵੰਡਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ।

ਜ਼ਿਲ੍ਹਾ ਗੁਰਦਾਸਪੁਰ ਦੇ ਵੀ 997 ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ਦੇ ਆਰਡਰ ਮਿਲੇ

ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ’ਤੇ ਚੇਅਰਮੈਨ ਰਮਨ ਬਹਿਲ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

ਜ਼ਿਲ੍ਹਾ ਗੁਰਦਾਸਪੁਰ ਦੇ ਵੀ 997 ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ਦੇ ਆਰਡਰ ਮਿਲੇ

ਗੁਰਦਾਸਪੁਰ, 28 ਜੁਲਾਈ ( ) - ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਯਤਨਾ ਸਦਕਾ ਸਕੂਲ ਸਿੱਖਿਆ ਵਿਭਾਗ ਵਿੱਚ ਸਾਲ 2004 ਤੋਂ ਸੇਵਾ ਨਿਭਾ ਰਹੇ ਸਿੱਖਿਆ ਪ੍ਰੋਵਾਈਡਰ, ਆਈ.ਈ.ਵੀ./ਈ.ਜੀ.ਐੱਸ./ਐੱਸ.ਟੀ.ਆਰ. ਵਲੰਟੀਅਰਜ਼ ਦੀਆਂ ਸੇਵਾਵਾਂ ਨੂੰ ਰਾਜ ਸਰਕਾਰ ਵੱਲੋਂ ਅੱਜ ਰੈਗੂਲਰ ਕਰ ਦਿੱਤਾ ਗਿਆ ਹੈ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਗੁਰਦਾਸਪੁਰ ਵਿਖੇ ਪਹੁੰਚ ਕੇ ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ’ਤੇ ਮੁਬਾਰਕਬਾਦ ਦਿੱਤੀ ਅਤੇ ਨਾਲ ਹੀ ਅਧਿਆਪਕਾਂ ਨੂੰ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ।

ਇਸ ਇਤਿਹਾਸਕ ਫੈਸਲੇ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮਾਨ ਸਰਕਾਰ ਨੇ ਕੱਚੇ ਅਧਿਆਪਕਾਂ ਨਾਲ ਜੋ ਵਾਅਦਾ ਕੀਤਾ ਸੀ ਉਸ ਨੂੰ ਅੱਜ ਪੂਰਾ ਕਰਕੇ ਹਜ਼ਾਰਾਂ ਅਧਿਆਪਕਾਂ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਇਸ ਫੈਸਲੇ ਤੋਂ ਅਧਿਆਪਕ ਵਰਗ ਬਹੁਤ ਖੁਸ਼ ਹੈ। ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੁੱਲ 997 ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ਦੇ ਆਰਡਰ ਦਿੱਤੇ ਗਏ। ਪੱਕੇ ਹੋਣ ਵਾਲੇ ਇਨ੍ਹਾਂ ਅਧਿਆਪਕਾਂ ਵਿੱਚ 622 ਸਿੱਖਿਆ ਪ੍ਰੋਵਾਈਡਰ, 109 ਐੱਸ.ਟੀ.ਆਰ. ਅਤੇ 266 ਈ.ਜੀ.ਐੱਸ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਹਨ। 

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸ੍ਰੀਮਤੀ ਮਮਤਾ ਖੁਰਾਣਾ ਸੇਠੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਪ੍ਰਕਾਸ਼ ਜੋਸ਼ੀ, ਪ੍ਰਿੰਸੀਪਲ ਸ੍ਰੀ ਰਮੇਸ਼ ਠਾਕੁਰ, ਸ੍ਰੀ ਕੇਸ਼ਵ ਬਹਿਲ, ਸੰਦੀਪ ਕੁਮਾਰ ਚੇਅਰਮੈਨ ਐੱਸ.ਐੱਮ.ਸੀ, ਸ੍ਰੀ ਤਰਸੇਮ ਪਾਲ, ਯੋਗੇਸ਼ ਸ਼ਰਮਾਂ, ਰਾਕੇਸ਼ ਕੁਮਾਰ, ਬੀ.ਪੀ.ਈ.ਓ. ਗੁਰਦਾਸਪੁਰ ਅਵਤਾਰ ਸਿੰਘ, ਗੁਰਪ੍ਰੀਤ ਸਿੰਘ ਰਿਆੜ, ਅਸ਼ੋਕ ਕੁਮਾਰ, ਸਤਿੰਦਰ ਮੋਹਨ, ਸੀ.ਐੱਚ.ਟੀ. ਅਸ਼ੋਕ ਕੁਮਾਰ, ਪਵਨ ਕੁਮਾਰ, ਅਮਿਤ ਸ਼ਰਮਾਂ ਅਤੇ ਮੈਡਮ ਸੁਮਿਤ ਪੱਡਾ ਹਾਜ਼ਰ ਸਨ।

ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

 *ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ*

*ਰਾਸ਼ਟਰਪਤੀ ਅਤੇ ਚੀਫ ਜਸਟਿਸ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ*

ਨਵਾਂ ਸ਼ਹਿਰ 27 ਜੁਲਾਈ ( ) ਅੱਜ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਜ਼ਿਲ੍ਹਾ ਕਨਵੀਨਰ ਕਰਨੈਲ ਸਿੰਘ ਰਾਹੋਂ, ਜੀਤ ਲਾਲ ਗੋਹਲੜੋਂ, ਮਨਜੀਤ ਕੁਮਾਰ, ਮੁਕੰਦ ਲਾਲ ਦੀ ਅਗਵਾਈ ਵਿੱਚ ਮਨੀਪੁਰ ਵਿੱਚ 4 ਮਈ ਨੂੰ ਘੱਟ ਗਿਣਤੀ ਭਾਈਚਾਰੇ ਦੀਆਂ ਕਬਾਇਲੀ ਔਰਤਾਂ ਨੂੰ ਭੀੜ ਵਲੋਂ ਨਿਰਵਸਤਰ ਕਰਕੇ ਘੁਮਾਉਣ, ਭੀੜ ਵਲੋਂ ਸਰੀਰਕ ਛੇੜਖਾਨੀ ਕਰਨ, ਸਮੂਹਿਕ ਬਲਾਤਕਾਰ ਕਰਨ ਅਤੇ ਕਤਲੋਗਾਰਤ ਕਰਨ, ਉਨ੍ਹਾਂ ਨੂੰ ਬਚਾਉਣ ਲਈ ਆਏ ਪਰਿਵਾਰਿਕ ਮੈਂਬਰਾਂ ਨੂੰ ਵੀ ਕਤਲ ਕਰਨ ਖਿਲਾਫ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਗਿਆ। ਜਿਕਰਯੋਗ ਹੈ ਕਿ ਸੂਬੇ ਭਰ ਵਿੱਚ 3 ਮਈ ਤੋਂ ਹੀ ਸਾੜਫੂਕ, ਲੁੱਟਾਂ ਖੋਹਾਂ, ਕਤਲੋਗਾਰਤ ਅਤੇ ਜ਼ਬਰ ਜ਼ਿਨਾਹ ਦੀਆਂ ਘਟਨਾਵਾਂ ਹੋ ਰਹੀਆਂ ਹਨ। 

ਜਿਸ ਨੂੰ ਸੂਬੇ ਦੀ ਭਾਜਪਾ ਸਰਕਾਰ ਰੋਕਣ ਵਿੱਚ ਨਾਕਾਮ ਹੀ ਨਹੀਂ ਰਹੀ ਸਗੋਂ ਘੱਟ ਗਿਣਤੀ ਭਾਈਚਾਰੇ ਵਿਰੁੱਧ ਨਫ਼ਰਤ ਫੈਲਾ ਕੇ ਉਨ੍ਹਾਂ ਤੇ ਹਮਲਿਆਂ ਨੂੰ ਉਤਸ਼ਾਹਿਤ ਕਰ ਰਹੀ ਹੈ। ਸੂਬੇ ਦੇ ਮੁੱਖ ਮੰਤਰੀ ਵੱਲੋਂ ਇਹੋ ਜਿਹੀਆਂ ਸੈਂਕੜੇ ਘਟਨਾਵਾਂ ਵਾਪਰਨ ਦੀ ਗੱਲ ਪ੍ਰੈਸ ਸਾਹਮਣੇ ਕਬੂਲ ਕੀਤੀ ਹੈ।ਸੂਬੇ ਵਿੱਚ ਵਾਪਰ ਰਹੀਆਂ ਇਨਾਂ ਅਮਾਨਵੀ ਮੰਦਭਾਗੀਆਂ ਘਟਨਾਵਾਂ ਦੀ ਰੋਕ ਥਾਮ ਲਈ ਕੇਂਦਰ ਸਰਕਾਰ ਨੇ ਵੀ ਕੋਈ ਉਪਰਾਲਾ ਨਹੀਂ ਕੀਤਾ। ਮਾਨਯੋਗ ਸੁਪਰੀਮ ਕੋਰਟ ਵੱਲੋਂ ਇਸ ਦਾ ਨੋਟਿਸ ਲੈਣ ਉਪਰੰਤ ਹੀ ਪ੍ਰਧਾਨ ਮੰਤਰੀ ਵੱਲੋਂ ਕੁਝ ਸਕਿੰਟ ਮਨੀਪੁਰ ਦੀਆਂ ਘਟਨਾਵਾਂ ਦਾ ਜ਼ਿਕਰ ਕੀਤਾ ਗਿਆ। ਪਰ ਸੂਬਾ ਸਰਕਾਰ ਵੱਲੋਂ ਅਮਨ ਕਾਨੂੰਨ ਸਥਾਪਤ ਨਾ ਕਰਨ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ। ਸਗੋਂ ਗੈਰ ਭਾਜਪਾ ਸਰਕਾਰਾਂ ਵਾਲੇ ਸੂਬਿਆਂ ਵਿੱਚ ਵਾਪਰ ਰਹੀਆਂ ਘਟਨਾਵਾਂ ਦਾ ਜ਼ਿਕਰ ਕਰਕੇ ਮਨੀਪੁਰ ਦੀਆਂ ਵਹਿਸ਼ੀ ਘਟਨਾਵਾਂ ਨੂੰ ਜਸਟੀਫਾਈ ਕਰ ਰਹੀ ਹੈ।

            ਰੋਸ ਧਰਨੇ ਨੂੰ ਰਾਮ ਲੁਭਾਇਆ, ਰਾਮ ਪਾਲ, ਵਿਜੈ ਕੁਮਾਰ, ਕੁਲਵਿੰਦਰ ਸਿੰਘ ਅਟਵਾਲ, ਮਦਨ ਲਾਲ, ਸੁੱਚਾ ਰਾਮ, ਰਿੰਪੀ ਰਾਣੀ, ਅਸ਼ੋਕ ਕੁਮਾਰ, ਜੋਗਾ ਸਿੰਘ, ਅਸ਼ਵਨੀ ਕੁਮਾਰ, ਕਮਲਦੇਵ ਆਦਿ ਨੇ ਸੰਬੋਧਨ ਕੀਤਾ। ਰੋਸ ਧਰਨੇ ਉਪਰੰਤ ਰਾਸ਼ਟਰਪਤੀ ਅਤੇ ਚੀਫ ਜਸਟਿਸ ਦੇ ਨਾਂ ਏ ਡੀ ਸੀ ਨੂੰ ਮੰਗ ਪੱਤਰ ਸੌਂਪਿਆ ਗਿਆ।

         ਇਸ ਸਮੇਂ ਪਰਮਿੰਦਰ ਸੰਧੂ, ਅਵਤਾਰ ਚੰਦ, ਪਰਮਜੀਤ, ਸੰਦੀਪ ਕੌਰ, ਮਮਤਾ ਰਾਣੀ, ਨਿਰਮਲਜੀਤ, ਹਰਮੇਸ਼ ਲਾਲ, ਜਸਪਾਲ ਸਿੰਘ, ਕੁਲਵਿੰਦਰ ਕੌਰ, ਪਰਮਜੀਤ ਕੌਰ, ਬਹਾਦਰ ਸਿੰਘ, ਗੁਰਬਚਨ ਸਿੰਘ, ਸਤੀਸ਼ ਕੁਮਾਰ, ਹਰਭਜਨ ਸਿੰਘ,ਸੁਰੇਸ਼ ਕੁਮਾਰ, ਭੁਪਿੰਦਰ ਕੌਰ, ਸੁਰਿੰਦਰ ਸਿੰਘ, , ਮੂਲ ਰਾਜ, ਬਲਜੀਤ ਕੌਰ, ਜਸਵਿੰਦਰ ਕੌਰ ਆਦਿ ਹਾਜ਼ਰ ਸਨ।

ਕੱਚੇ ਅਧਿਆਪਕਾਂ ਦੀਆਂ ਤਨਖ਼ਾਹਾਂ ਵਿਚ ਹਰ ਸਾਲ ਹੋਵੇਗਾ 5% ਵਾਧਾ ਸਿੱਖਿਆ ਮੰਤਰੀ

 ਕੱਚੇ ਅਧਿਆਪਕਾਂ ਦੀਆਂ ਤਨਖ਼ਾਹਾਂ ਵਿਚ ਹਰ ਸਾਲ ਹੋਵੇਗਾ 5% ਵਾਧਾ ਸਿੱਖਿਆ ਮੰਤਰੀ 

ਚੰਡੀਗੜ੍ਹ 27 ਜੁਲਾਈ 2023

ਕੱਚੇ ਅਧਿਆਪਕਾਂ ਦੀਆਂ ਤਨਖ਼ਾਹਾਂ ਵਿਚ ਹਰ ਸਾਲ  5% ਵਾਧਾ ਹੋਵੇਗਾ ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਾਂਝੀ ਕੀਤੀ ਗਈ।

ਉਨ੍ਹਾਂ ਕਿਹਾ "ਬਹੁਤ ਲੰਬੇ ਸਮੇਂ ਤੱਕ ਮੰਥਨ ਕਰਨ ਤੋਂ ਬਾਅਦ ਅਸੀਂ ਅਧਿਆਪਕਾਂ ਨੂੰ ਪੱਕੇ ਕਰਨ ਵਾਲੀ ਨੀਤੀ ਤਿਆਰ ਕੀਤੀ ਗਈ ਹੈ

ਸਿੱਖਿਆ ਵਿਭਾਗ ਦਾ ਕੋਈ ਵੀ ਅਧਿਆਪਕ ਹੁਣ ਪੰਜਾਬ ‘ਚ ਕੱਚਾ ਨਹੀਂ ਰਹੇਗਾ

ਅਧਿਆਪਕਾਂ ਦੀ ਘੱਟੋ-ਘੱਟ ਤਨਖਾਹ ਹੁਣ ₹15,000 ਹੋਵੇਗੀ ਤੇ ਇਸ ‘ਚ ਹਰ ਸਾਲ 5% ਦਾ ਹੋਇਆ ਕਰੇਗਾ ਵਾਧਾ" । Read here

ਹੈੱਡਮਾਸਟਰ ਐਸੋਸੀਏਸ਼ਨ ਪੰਜਾਬ ਵੱਲੋਂ ਮੁੱਖ ਮੰਤਰੀ ਪੰਜਾਬ ਰਾਹਤ ਫੰਡ ਵਿੱਚ 5 ਲੱਖ ਲਾਭ ਯੋਗਦਾਨ

ਹੈੱਡਮਾਸਟਰ ਐਸੋਸੀਏਸ਼ਨ ਪੰਜਾਬ ਵੱਲੋਂ ਮੁੱਖ ਮੰਤਰੀ ਪੰਜਾਬ ਰਾਹਤ ਫੰਡ ਵਿੱਚ 5 ਲੱਖ ਲਾਭ ਯੋਗਦਾਨ 

ਚੰਡੀਗੜ੍ਹ, 26 ਜੁਲਾਈ 2023

ਪੰਜਾਬ ਵਿੱਚ ਬੇਮੌਸਮੀ ਬਰਸਾਤ ਕਾਰਨ ਆਏ ਹੜ੍ਹਾਂ ਕਰਕੇ ਸੂਬਾ ਵਾਸੀਆਂ ਦੇ ਨੁਕਸਾਨ ਨੂੰ ਦੇਖਦੇ ਹੋਏ ਹੈੱਡਮਾਸਟਰ ਐਸੋਸੀਏਸ਼ਨ ਪੰਜਾਬ ਵੱਲੋਂ ਸਮੁੱਚੇ ਕਾਡਰ ਦੇ ਸਹਿਯੋਗ ਨਾਲ ਪੰਜ ਲੱਖ ਦਾ ਚੈੱਕ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ' ਮੁੱਖ ਮੰਤਰੀ ਪੰਜਾਬ ਰਾਹਤ ਫੰਡ' ਵਿੱਚ ਭੇਟ‌ ਕੀਤਾ ਗਿਆ।

ਹੁਸ਼ਿਆਰਪੁਰ ਸ਼ਹਿਰ ’ਚ 101 ਫੁੱਟ ਉੱਚੇ ਦੋ ਰਾਸ਼ਟਰੀ ਝੰਡੇ ਲਗਾਏ ਜਾਣਗੇ: ਬ੍ਰਮ ਸ਼ੰਕਰ ਜਿੰਪਾ

 ਹੁਸ਼ਿਆਰਪੁਰ ਸ਼ਹਿਰ ’ਚ 101 ਫੁੱਟ ਉੱਚੇ ਦੋ ਰਾਸ਼ਟਰੀ ਝੰਡੇ ਲਗਾਏ ਜਾਣਗੇ: ਬ੍ਰਮ ਸ਼ੰਕਰ ਜਿੰਪਾ

- ਸ਼ਹੀਦ ਭਗਤ ਸਿੰਘ ਚੌਂਕ ’ਚ ਰਾਸ਼ਟਰੀ ਝੰਡਾ ਲਗਾਉਣ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਕੀਤਾ ਭੂਮੀ ਪੂਜਨ

ਹੁਸ਼ਿਆਰਪੁਰ, 26 ਜੁਲਾਈ:

  ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਸ਼ਹਿਰ ਦੀ ਸੁੰਦਰਤਾ ਵਿਚ ਹੋਰ ਵਾਧਾ ਕਰਨ ਲਈ ਕਰੀਬ 21 ਲੱਖ ਰੁਪਏ ਦੀ ਲਾਗਤ ਨਾਲ 101 ਫੁੱਟ ਉੱਚੇ ਦੋ ਰਾਸ਼ਟਰੀ ਝੰਡੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਦੀ ਸ਼ੁਰੂਆਤ ਅੱਜ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਜਿਸ ਥਾਂ ’ਤੇ ਰਾਸ਼ਟਰੀ ਝੰਡਾ ਲਗਾਇਆ ਜਾਣਾ ਹੈ, ਉਸ ਦੇ ਭੂਮੀ ਪੂਜਨ ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 15 ਅਗਸਤ ਤੋਂ ਪਹਿਲਾਂ ਇਸ ਸਥਾਨ ’ਤੇ 101 ਫੁੱਟ ਉੱਚਾ ਕੌਮੀ ਝੰਡਾ ਤਿਰੰਗਾ ਲਗਾ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ।

  ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦੇ ਪੰਜਾਬ ਨੂੰ ਸਾਕਾਰ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਇਥੇ ਕੌਮੀ ਝੰਡਾ ਤਿਰੰਗਾ ਲਹਿਰਾਇਆ ਜਾ ਰਿਹਾ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ਹੀਦਾਂ ਦੇ ਵਿਚਾਰਧਾਰਾ ਅਤੇ ਕੁਰਬਾਨੀਆਂ ਤੋਂ ਜਾਣੂ ਕਰਵਾਇਆ ਜਾ ਸਕੇ।

  ਕੈਬਨਿਟ ਮੰਤਰੀ ਨੇ ਦੱਸਿਆ ਕਿ ਇਥੇ ਤਿਰੰਗਾ ਲਹਿਰਾਉਣ ਤੋਂ ਪਹਿਲਾਂ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਦਾ ਜਾਲ ਹਟਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਥੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ’ਤੇ ਸ਼ਰਧਾਂਜਲੀ ਭੇਟ ਕਰਨ ਸਮੇਂ ਦਿੱਕਤ ਆਉਂਦੀ ਸੀ, ਕਿਉਂਕਿ ਬਿਜਲੀ ਦੀਆਂ ਤਾਰਾਂ ਬਿਲਕੁਲ ਉਪਰੋਂ ਲੰਘਦੀਆਂ ਸਨ ਅਤੇ ਇਥੇ ਹਰ ਸਮੇਂ ਹਾਦਸੇ ਦਾ ਡਰ ਬਣਿਆ ਰਹਿੰਦਾ ਸੀ। ਉਨ੍ਹਾਂ ਕਿਹਾ ਕਿ ਜਦੋਂ ਤੋਂ ਇਹ ਚੌਕ ਬਣਿਆ ਹੈ, ਉਦੋਂ ਤੋਂ ਹੀ ਤਾਰਾਂ ਦੀ ਇਹ ਸਮੱਸਿਆ ਆ ਰਹੀ ਸੀ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਸਹਾਇਕ ਕਮਿਸ਼ਨਰ ਵਿਓਮ ਭਾਰਦਵਾਜ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਕੌਂਸਲਰ ਅਮਰੀਕ ਚੌਹਾਨ, ਕੌਂਸਲਰ ਬਲਵਿੰਦਰ ਬਿੰਦੀ, ਕੌਂਸਲਰ ਅਸ਼ੋਕ ਮਹਿਰਾ, ਸੁਮੇਸ਼ ਸੋਨੀ, ਵਰਿੰਦਰ ਸ਼ਰਮਾ, ਕ੍ਰਿਸ਼ਨ ਗੋਪਾਲ ਆਨੰਦ, ਭਾਰਤ ਭੂਸ਼ਣ ਵਰਮਾ ਹਾਜ਼ਰ ਸਨ। ਇਸ ਮੌਕੇ ਪ੍ਰਮੋਦ ਸ਼ਰਮਾ, ਅਸ਼ਵਨੀ ਸ਼ਰਮਾ, ਨਰਿੰਦਰ ਮਲਹੋਤਰਾ, ਸੁਖਬੀਰ ਸਿੰਘ, ਸੁਰਿੰਦਰ ਮਲਹੋਤਰਾ, ਸੁਖਦੇਵ ਸ਼ੇਰਗਿੱਲ, ਪਵਨ ਸ਼ਰਮਾ, ਰਾਜੇਸ਼ ਵਰਮਾ, ਮਨੀ ਗੋਗੀਆ, ਹਨੀ ਸੂਦ, ਅਨਿਲ ਕੋਹਲੀ, ਐਡਵੋਕੇਟ ਰਾਕੇਸ਼ ਕੁਮਾਰ, ਰਵੀਕਾਂਤ ਭੱਲਾ, ਦੀਪਕ ਪੁਰੀ, ਜਿੰਦੂ ਸੈਣੀ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

ਹਾਇਰਿੰਗ ਸੈਂਟਰਾਂ ਵਾਸਤੇ ਖੇਤੀ ਮਸ਼ੀਨਰੀ ਲਈ ਸਬਸਿਡੀ 4 ਲੱਖ ਤੋਂ ਵਧਾ ਕੇ 12 ਲੱਖ ਕੀਤੀ

 ਹਾਇਰਿੰਗ ਸੈਂਟਰਾਂ ਵਾਸਤੇ ਖੇਤੀ ਮਸ਼ੀਨਰੀ ਲਈ ਸਬਸਿਡੀ 4 ਲੱਖ ਤੋਂ ਵਧਾ ਕੇ 12 ਲੱਖ ਕੀਤੀ 

ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਉਪਰਾਲਾ 

ਅਪਲਾਈ ਕਰਨ ਦੀ ਆਖਰੀ ਮਿਤੀ 15 ਅਗਸਤ 

 www.pbagrimachinery.com 'ਤੇ ਕੀਤਾ ਜਾ ਸਕਦਾ ਹੈ ਅਪਲਾਈ 

ਐਸ.ਏ.ਐਸ.ਨਗਰ, 26 ਜੁਲਾਈ:

ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਖੇਤੀ ਮਸ਼ੀਨਰੀ ਲਈ ਦਿੱਤੀ ਜਾ ਰਹੀ ਸਬਸਿਡੀ ਕਸਟਮ ਹਾਇਰਿੰਗ ਸੈਂਟਰਾਂ ਲਈ 4 ਲੱਖ ਤੋਂ ਵਧਾ ਕੇ 12 ਲੱਖ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਆਖਰੀ ਮਿਤੀ 15 ਅਗਸਤ 2023 ਕਰ ਦਿੱਤੀ ਹੈ। 

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉਥੇ ਭੂਮੀ ਦੀ ਉਪਜਾਊ ਸ਼ਕਤੀ ਲਈ ਲੋੜੀਂਦੇ ਪੌਸ਼ਟਿਕ ਤੱਤ ਅਤੇ ਮਿੱਤਰ ਜੀਵ ਜੰਤੂ ਨਸ਼ਟ ਹੁੰਦੇ ਹਨ। ਧੂੰਏਂ ਨਾਲ ਪੈਦਾ ਹੋਣ ਵਾਲੀਆਂ ਗੈਸਾਂ ਦਿਲ, ਫੇਫੜੇ, ਅੱਖਾਂ ਅਤੇ ਚਮੜੀ ਦੀਆਂ ਬਿਮਾਰੀਆਂ ਦਾ ਕਾਰਨ ਬਣਦੀਆਂ ਹਨ। ਉਨ੍ਹਾਂ ਦੱਸਿਆ ਕਿ ਐਕਸ ਸੀਟੂ ਵਿਧੀ ਅਧੀਨ ਬੇਲਰ ਅਤੇ ਰੈਕ ਮਸ਼ੀਨਾਂ ਦੀ ਜ਼ਿਲ੍ਹੇ ਵਿੱਚ ਘਾਟ ਹੋਣ ਕਰ ਕੇ ਵੱਧ ਤੋਂ ਵੱਧ ਕਿਸਾਨਾਂ/ ਕਸਟਮ ਹਾਇਰਿੰਗ ਸੈਂਟਰਾਂ ਨੂੰ ਇਸ ਸਕੀਮ ਦਾ ਲਾਭ ਲੈਣ ਲਈ ਆਨਲਾਇਨ ਸਾਈਟ www.pbagrimachinery.com 'ਤੇ ਅਪਲਾਈ ਕੀਤਾ ਜਾਵੇ। 

ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਚੱਲ ਰਹੇ ਕਸਟਮ ਹਾਇਰਿੰਗ ਸੈਂਟਰ ,ਪੰਚਾਇਤਾਂ, ਸਹਿਕਾਰੀ ਸਭਾਵਾਂ ਅਤੇ ਐਫ.ਪੀ.ਓਜ. ਉਹ ਵੀ ਰੇਕ ਅਤੇ ਬੇਲਰ ਮਸ਼ੀਨ ਲਈ ਜ਼ਰੂਰ ਅਪਲਾਈ ਕਰਨ, ਜਿਸ ਨਾਲ ਜ਼ਿਲ੍ਹੇ ਅੰਦਰ ਵੱਧ ਤੋਂ ਵੱਧ ਏਰੀਆ ਐਕਸ ਸੀਟੂ ਤਹਿਤ ਕਵਰ ਕੀਤਾ ਜਾ ਸਕੇ। 

ਇਸ ਸਕੀਮ ਸਬੰਧੀ ਸ਼੍ਰੀ ਲਖਵਿੰਦਰ ਸਿੰਘ, ਜੂਨੀਅਰ ਤਕਨੀਸ਼ੀਅਨ (ਇੰਜੀ:) ਮੋਬਾਇਲ ਨੰਬਰ: 79860-52309 ਨੂੰ ਵਧੇਰੇ ਜਾਣਕਾਰੀ ਲਈ ਸੰਪਰਕ ਕੀਤਾ ਜਾ ਸਕਦਾ ਹੈ।

SCHOOL REOPEN: ਸਥਿਤੀ ਪਹਿਲਾਂ ਨਾਲੋਂ ਬਿਹਤਰ ਹੋਣ ਕਾਰਨ, ਹੜਾਂ ਤੋਂ ਬਾਅਦ ਪੜ੍ਹਾਈ ਲਈ ਖੋਲ੍ਹਣ ਦੇ ਹੁਕਮ ਜਾਰੀ

 ਸਰਕਾਰੀ ਹਾਈ ਸਕੂਲ ਰਾਊਵਾਲ ਮੇਲਕ ਕੰਗਾਂ ਅਤੇ ਸਰਕਾਰੀ ਮਿਡਲ ਸਕੂਲ ਮੰਦਰ ਕਲਾਂ ਨੂੰ ਪੜ੍ਹਾਈ ਲਈ ਖੋਲ੍ਹਣ ਦੇ ਹੁਕਮ ਜਾਰੀ

--ਸਥਿਤੀ ਪਹਿਲਾਂ ਨਾਲੋਂ ਬਿਹਤਰ ਹੋਣ ਕਾਰਨ ਹੁਣ ਇਨ੍ਹਾਂ ਸਕੂਲਾਂ ਦੇ ਬੱਚਿਆਂ ਦੀ ਪੜ੍ਹ਼ਾਈ ਵੀ ਜਾਰੀ ਰਹਿ ਸਕੇਗੀ-ਜ਼ਿਲ੍ਹਾ ਮੈਜਿਸਟ੍ਰੇਟ

ਮੋਗਾ, 26 ਜੁਲਾਈ:

ਹੜ੍ਹਾਂ ਕਾਰਣ ਜ਼ਿਲ੍ਹਾ ਮੋਗਾ ਦੇ ਬਲਾਕ ਧਰਮਕੋਟ ਦੇ ਸਤਲੁਜ ਦਰਿਆ ਲਾਗਲੇ ਪਿੰਡ ਜਿਆਦਾ ਪ੍ਰਭਾਵਿਤ ਹੋਏ ਹਨ। ਜ਼ਿਲ੍ਹਾ ਮੋਗਾ ਦੇ ਬਲਾਕ ਧਰਮਕੋਟ ਦੇ ਸਰਕਾਰੀ ਹਾਈ ਸਕੂਲ ਰਾਊਵਾਲ ਮੇਲਕ ਕੰਗਾਂ ਅਤੇ ਸਰਕਾਰੀ ਮਿਡਲ ਸਕੂਲ ਮੰਦਰ ਕਲਾਂ ਵਿੱਚ ਫਲੱਡ ਰੈਸਕਿਊ ਕੇਂਦਰ ਬਣਾਏ ਹੋਣ ਕਾਰਣ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਨ੍ਹਾਂ ਸਕੂਲਾਂ ਨੂੰ ਬੱਚਿਆਂ ਦੀ ਪੜ੍ਹਾਈ ਲਈ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਸਨ।

ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਸਥਿਤੀ ਪਹਿਲਾਂ ਨਾਲੋਂ ਕਾਫ਼ੀ ਬਿਹਤਰ ਹੋਣ ਕਰਕੇ ਹੁਣ ਸਕੂਲ ਦਾ ਇੱਕ ਬਲਾਕ ਖਾਲੀ ਹੋ ਚੁੱਕਾ ਹੈ। ਬਿਹਤਰ ਸਥਿਤੀ ਅਤੇ ਬੱਚਿਆਂ ਦੀ ਪੜ੍ਹਾਈ ਦੀ ਮਹੱਤਤਾ ਦੇ ਮੱਦੇਨਜ਼ਰ ਸਰਕਾਰੀ ਹਾਈ ਸਕੂਲ ਰਾਊਵਾਲ ਮੇਲਕ ਕੰਗਾਂ ਅਤੇ ਸਰਕਾਰੀ ਮਿਡਲ ਸਕੂਲ ਮੰਦਰ ਕਲਾਂ ਨੂੰ ਮੁੜ ਤੋਂ ਬੱਚਿਆਂ ਦੀ ਪੜ੍ਹਾਈ ਲਈ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ।

VOLUNTEER - BPEO DISPUTE: ਬੀ ਪੀ ਈ ਓ ਅਤੇ ਸੇਖੇਵਾਲ ਸਕੂਲ ਵਿਵਾਦ ਵਿੱਚ ਯੂਨੀਅਨਾਂ ਆਪਣਾ ਸਾਰਥਕ ਰੋਲ ਅਦਾ ਕਰਨ : ਜੀ ਟੀ ਯੂ ਲੁਧਿਆਣਾ

 ਬੀ ਪੀ ਈ ਓ ਅਤੇ ਸੇਖੇਵਾਲ ਸਕੂਲ ਵਿਵਾਦ ਵਿੱਚ ਯੂਨੀਅਨਾਂ ਆਪਣਾ ਸਾਰਥਕ ਰੋਲ ਅਦਾ ਕਰਨ : ਜੀ ਟੀ ਯੂ ਲੁਧਿਆਣਾ 

ਲੁਧਿਆਣਾ ( ) ਅੱਜ ਸ ਰਣਜੋਧ ਸਿੰਘ ਖੰਨਾ ਵਲੋਂ ਮਾਛੀਵਾੜਾ ਸਾਹਿਬ ਦੋ ਵਿਖੇ ਬੀ ਪੀ ਈ ਓ ਦੇ ਅਹੁਦੇ ਦਾ ਚਾਰਜ ਸੰਭਾਲਣ ਮੌਕੇ ਗੌਰਮਿੰਟ ਟੀਚਰਜ ਯੂਨੀਅਨ ਜਿਲ੍ਹਾ ਲੁਧਿਆਣਾ ਦੇ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਜਗਜੀਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ।

 ਜਿਸ ਵਿੱਚ ਪਿੱਛਲੇ ਕੁੱਝ ਦਿਨਾ ਤੋਂ ਬੀ ਪੀ ਈ ਓ ਮਾਂਗਟ ਦੋ ਅਤੇ ਸ ਪ੍ਰਾ ਸਕੂਲ ਸੇਖੇਵਾਲ ਦੇ ਐੱਸ ਟੀ ਆਰ ਵਲੰਟੀਅਰ ਵਿਚਕਾਰ ਚੱਲ ਰਹੇ ਵਿਵਾਦ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।  ਉਕਤ ਸਾਰੇ ਘਟਨਾਕ੍ਰਮ ਦੌਰਾਨ ਕੁੱਝ ਕੁ ਅਧਿਆਪਕ ਜੱਥੇਬੰਦੀਆਂ ਵੱਲੋਂ ਕੋਈ ਸਾਰਥਕ ਰੋਲ ਅਦਾ ਨਾ ਕਰਨ ਤੇ ਚਿੰਤਾ ਪ੍ਰਗਟ ਕੀਤੀ ਗਈ । ਮੀਟਿੰਗ ਵਿੱਚ ਇਹ ਗੱਲ ਉਭਰ ਕੇ ਸਾਹਮਣੇ ਆਈ ਕਿ ਅਧਿਆਪਕ ਜਥੇਬੰਦੀਆਂ ਇਸ ਮੁੱਦੇ ਤੇ ਧਿਰ ਬਣਨ ਤੋਂ ਗੁਰੇਜ ਕਰਨ ਕਿਉਂਕਿ ਦੋਵੇਂ ਪਾਸੇ ਹੀ ਸਾਡੇ ਅਧਿਆਪਕ ਵਰਗ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਤੇ ਜੀ ਟੀ ਯੂ ਦੋਵਾਂ ਤਰਫ ਤੋਂ ਕਿਸੇ ਵੀ ਅਧਿਆਪਕ ਵਰਗ ਦੇ ਨੁਕਸਾਨ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਮੰਨਦੀ ਹੈ । 

ਮੁੱਦੇ ਤੇ ਗੱਲਬਾਤ ਕਰਦੇ ਹੋਏ ਅਧਿਆਪਕ ਆਗੂ।

 ਮੀਟਿੰਗ ਵਿੱਚ ਸ਼ਾਮਲ ਆਗੂਆਂ ਪ੍ਰਭਜੀਤ ਸਿੰਘ ਰਸੂਲਪੁਰ, ਲਖਵਿੰਦਰ ਸਿੰਘ ਲੱਖਾ ,ਇਕਬਾਲ ਸਿੰਘ ਰਾਏ ਅਤੇ ਜਸਬੀਰ ਸਿੰਘ ਬਰਮਾਂ ਨੇ ਕਿਹਾ ਕਿ ਜਿਹੜੀਆਂ ਜੱਥੇਬੰਦੀਆ ਪ੍ਰਾਇਮਰੀ ਸਕੂਲਾਂ ਅਤੇ ਉੱਥੇ ਸੇਵਾ ਨਿਭਾਅ ਰਹੇ ਅਧਿਆਪਕਾਂ ਦੀਆਂ ਜ਼ਮੀਨੀ ਸਮੱਸਿਆਵਾਂ ਤੋਂ ਜਾਣੂ ਨਹੀਂ ਹਨ ਉਹਨਾਂ ਨੂੰ ਕੋਈ ਵੀ ਬਿਆਨ ਜਾ ਪ੍ਰੈਸ ਨੋਟ ਜਾਰੀ ਕਰਨ ਤੋਂ ਪਹਿਲਾਂ ਪ੍ਰਾਇਮਰੀ ਕਾਡਰ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ ,ਉਹਨਾਂ ਕਿਹਾ ਕਿ ਜੀ ਟੀ ਯੂ ਬਿਨਾ ਕਿਸੇ ਪੱਖਪਾਤ ਤੋ ਇਸ ਮਸਲੇ ਦੇ ਸਨਮਾਨਜਨਕ ਹਲ ਲਈ ਹਮੇਸ਼ਾ ਤਿਆਰ ਬਰ ਤਿਆਰ ਹੈ ਮੌਕੇ ਤੇ ਅਮਨਦੀਪ ਸਿੰਘ ਖੇੜਾ ਤੇ ਰੋਹਿਤ ਅਵਸਥੀ ਵੀ ਸ਼ਾਮਲ ਸਨ ।

BREAKING NEWS: ਹਿੰਦੀ‌ ਅਧਿਆਪਕਾ ਸਮੇਤ ਦੋ ਜਾਅਲੀ ਐਸ ਸੀ ਸਰਟੀਫਿਕੇਟ ਰੱਦ

BREAKING NEWS: ਹਿੰਦੀ‌ ਅਧਿਆਪਕਾ ਸਮੇਤ ਦੋ ਜਾਅਲੀ ਐਸ ਸੀ ਸਰਟੀਫਿਕੇਟ ਰੱਦ 

 ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਲਵਿੰਦਰ ਕੁਮਾਰ ਪੁੱਤਰ ਚਮਨ ਲਾਲ ਅਤੇ ਜਸਵੀਰ ਕੌਰ ਪੁੱਤਰੀ ਕੇਹਰ ਸਿੰਘ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰੀ ਪੱਧਰ 'ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

  ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ ਦੇ ਜਸਬੀਰ ਸਿੰਘ ਪਮਾਲੀ ਮੈਂਬਰ ਕੋਰ ਕਮੇਟੀ ਪਿੰਡ ਪਮਾਲੀ, ਜ਼ਿਲ੍ਹਾ ਲੁਧਿਆਣਾ ਨੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਸੀ ਕਿ ਬਲਵਿੰਦਰ ਕੁਮਾਰ ਵਾਸੀ ਜ਼ਿਲ੍ਹਾ ਫਿਰੋਜ਼ਪੁਰ ਮਮਦੋਟ ਨੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾਇਆ ਸੀ।

ਇਸ ਦੇ ਅਧਾਰ 'ਤੇ, ਉਸਨੇ ਬੀ.ਐਸ.ਸੀ (ਖੇਤੀਬਾੜੀ) ਦੀ ਡਿਗਰੀ ਪ੍ਰਾਪਤ ਕੀਤੀ ਅਤੇ ਗੁਰੂ ਅੰਗਦ ਦੇਵ ਯੂਨੀਵਰਸਿਟੀ ਆਫ ਵੈਟਰਨਰੀ ਸਾਇੰਸਜ਼, ਲੁਧਿਆਣਾ ਵਿਖੇ ਨੌਕਰੀ ਪ੍ਰਾਪਤ ਕੀਤੀ।

           ਇਸ ਤੋਂ ਇਲਾਵਾ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਆਲਮਪੁਰ, ਪੋਸਟ ਆਫਿਸ ਕੌਲੀ, ਤਹਿਸੀਲ ਤੇ ਜ਼ਿਲ੍ਹਾ ਪਟਿਆਲਾ ਨੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਸੀ। ਸ਼ਿਕਾਇਤ ਵਿੱਚ ਕਿਹਾ  ਕਿ ਸਰਕਾਰੀ ਮਿਡਲ ਸਕੂਲ, ਪਿੰਡ ਜੰਡਪੁਰ, ਜ਼ਿਲ੍ਹਾ ਐਸ.ਏ.ਐਸ.ਨਗਰ ਦੀ ਹਿੰਦੀ ਮਿਸਟ੍ਰੈਸ ਸ੍ਰੀਮਤੀ ਜਸਵੀਰ ਕੌਰ ਨੇ ਜੱਟ ਸਿੱਖ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਪ੍ਰਾਪਤ ਕੀਤਾ ਹੋਇਆ ਸੀ। 

ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟਾਂ ਨੂੰ ਸਰਕਾਰੀ ਪੱਧਰ 'ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

DENGUE PREVENTION: ਡੇਂਗੂ ਦੇ ਪ੍ਰਕੋਪ ਤੋ ਬਚਣ ਲਈ ਅਪਣਾਓ ਮੈਡੀਸਿਨ ਮਾਹਿਰ ਡਾ. ਸੁਖਦੀਪ ਸਿੰਘ ਭਾਗੋਵਾਲੀਆ ਵੱਲੋਂ ਦਸੀਆਂ ਸਾਵਧਾਨੀਆਂ

DENGUE PREVENTION,SYMPTOMS AND TREATMENT 

ਡੇਂਗੂ ਦੇ ਪ੍ਰਕੋਪ ਤੋ ਬਚਣ ਲਈ ਵਿਸ਼ੇਸ ਸਾਵਧਾਨੀਆਂ ਵਰਤੀਆਂ ਜਾਣ - ਡਾ. ਸੁਖਦੀਪ ਸਿੰਘ ਭਾਗੋਵਾਲੀਆ

ਸ਼ੁਕਰਵਾਰ ਨੂੰ ਡਰਾਈ ਡੇਅ ਵਜੋਂ ਅਪਨਾਉਣਾ ਬੇਹੱਦ ਜ਼ਰੂਰੀ

ਗੁਰਦਾਸਪੁਰ, 26 ਜੁਲਾਈ (pbjobsoftoday) - ਡੇਂਗੂ ਤੋਂ ਬਚਾਅ ਲਈ ਆਪਣਾ ਆਲਾ-ਦੁਆਲਾ ਸਵੱਛ ਰੱਖਣਾ ਬੇਹੱਦ ਜ਼ਰੂਰੀ ਹੈ। ਮੌਸਮ ਬਦਲਣ ਦੇ ਨਾਲ-ਨਾਲ ਡੇਂਗੂ ਦਾ ਖਤਰਾ ਮੰਡਰਾਉਣ ਲੱਗ ਪੈਂਦਾ ਹੈ ਅਤੇ ਇਨ੍ਹੀਂ ਦਿਨੀਂ ਡੇਂਗੂ ਦੇ ਬੁਖਾਰ ਦਾ ਕਹਿਰ ਬੜੀ ਤੇਜ਼ੀ ਨਾਲ ਫੈਲਦਾ ਹੈ।

ਇਹ ਜਾਣਕਾਰੀ ਦਿੰਦੇ ਹੋਏ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਮੈਡੀਸਨ ਦੇ ਮਾਹਿਰ ਡਾਕਟਰ ਸੁਖਦੀਪ ਸਿੰਘ ਭਾਗੋਵਾਲੀਆ ਨੇ ਦੱਸਿਆ ਕਿ ਡੇਂਗੂ ਦਾ ਬੁਖਾਰ ਏਡੀਜ਼ ਮੱਛਰ ਦੇ ਕੱਟਣ ਨਾਲ਼ ਹੁੰਦਾ ਹੈ, ਜਿਸ ਨੂੰ ਠੀਕ ਹੋਣ ਵਿੱਚ ਕਾਫੀ ਸਮਾਂ ਲੱਗਦਾ ਹੈ। ਮੱਛਰ ਦੇ ਕੱਟਣ ਦੇ ਲਗਭਗ 3-4 ਦਿਨਾਂ ਬਾਅਦ ਡੇਂਗੂ ਬੁਖਾਰ ਦੇ ਲੱਛਣ ਦਿਖਾਈ ਦੇਣ ਲੱਗਦੇ ਹਨ, ਜਿਹਨਾਂ ਦਾ ਸਮੇਂ ਤੇ ਇਲਾਜ਼ ਹੋਣ ਨਾਲ ਹਾਲਾਤ ਕਾਬੂ ਵਿੱਚ ਰਹਿ ਸਕਦੇ ਹਨ, ਨਹੀਂ ਤਾਂ ਇਹ ਬਿਮਾਰੀ ਜਾਨਲੇਵਾ ਵੀ ਹੋ ਸਕਦੀ ਹੈ। 

ਡਾ. ਸੁਖਦੀਪ ਸਿੰਘ ਭਾਗੋਵਾਲੀਆ ਨੇ ਦੱਸਿਆ ਕਿ ਡੇਂਗੂ ਦਾ ਬੁਖਾਰ ਹੋਣ ਤੇ ਤੇਜ਼ ਠੰਡ ਲੱਗਦੀ ਹੈ, ਇਸ ਦੇ ਨਾਲ਼ ਹੀ ਸਿਰ ਦਰਦ, ਕਮਰ ਦਰਦ, ਅੱਖਾਂ ਵਿੱਚ ਤੇਜ਼ ਦਰਦ ਹੋਣ ਲੱਗ ਜਾਂਦਾ ਹੈ। ਜੋੜਾਂ ਵਿੱਚ ਦਰਦ ਤੋਂ ਇਲਾਵਾ ਉਲਟੀਆਂ ਅਤੇ ਬਲੱਡ ਪ੍ਰੈਸ਼ਰ ਵਰਗੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ। ਉਹਨਾਂ ਦੱਸਿਆ ਕਿ ਡੇਂਗੂ ਦੇ ਲੱਛਣਾਂ ਵਿੱਚ ਤੇਜ਼ ਬੁਖਾਰ, ਹੱਥਾਂ ਪੈਰਾਂ ਵਿੱਚ ਦਰਦ, ਭੁੱਖ ਨਾ ਲੱਗਣਾ, ਉਲਟੀ ਆਉਣਾ, ਅੱਖਾਂ ਵਿੱਚ ਦਰਦ, ਸਿਰਦਰਦ, ਕਮਜ਼ੋਰੀ ਆਦਿ ਲੱਛਣ ਆਮ ਹੁੰਦੇ ਹਨ। ਪਰ ਜੇ ਸਮੇਂ ਸਿਰ ਸਥਿਤੀ `ਤੇ ਕਾਬੂ ਨਾ ਪਾਇਆ ਜਾਵੇ ਤਾਂ ਹਾਲਾਤ ਹੋਰ ਵੀ ਗੰਭੀਰ ਹੋ ਜਾਂਦੇ ਹਨ। 

ਉਨ੍ਹਾਂ ਕਿਹਾ ਕਿ ਬਰਸਾਤੀ ਸੀਜ਼ਨ ਦੌਰਾਨ ਅਕਸਰ ਹੀ ਸਾਡੇ ਘਰਾਂ ਦੀਆਂ ਛੱਤਾਂ `ਤੇ ਪਏ ਪੁਰਾਣੇ ਸਮਾਨ, ਟਾਇਰਾਂ, ਬਰਤਨਾਂ ਆਦਿ ਵਿੱਚ ਪਾਣੀ ਜਮ੍ਹਾਂ ਹੋ ਜਾਂਦਾ ਹੈ ਜਿਸ ਤੋਂ ਡੇਂਗੂ ਦਾ ਲਾਰਵਾ ਪੈਦਾ ਹੋ ਜਾਂਦਾ ਹੈ। ਇਸ ਤੋਂ ਇਲਾਵਾ ਘਰਾਂ ਦੇ ਕੂਲਰਾਂ, ਫਰਿੱਜਾਂ ਦੀਆਂ ਟ੍ਰੇਆਂ ਆਦਿ ਨੂੰ ਵੀ ਹਰ ਹਫ਼ਤੇ ਸਾਫ਼ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦੇ ਮੱਛਰ ਨੂੰ ਫੈਲਣ ਤੋਂ ਰੋਕਣ ਲਈ ਹਰ ਹਫ਼ਤੇ ਸ਼ੁਕਰਵਾਰ ਨੂੰ ਡਰਾਈ ਡੇਅ ਵਜੋਂ ਮਨਾਉਂਦੇ ਹੋਏ ਆਪਣੇ ਘਰਾਂ ਵਿੱੱਚ ਕੂਲਰਾਂ, ਫਰਿੱਜਾਂ ਦੀ ਟਰੇਆਂ, ਗਮਲਿਆਂ ਆਦਿ ਵਿੱਚ ਖੜ੍ਹੇ ਪਾਣੀ ਨੂੰ ਸਾਫ਼ ਕੀਤਾ ਜਾਵੇ। ਡਾ. ਭਾਗੋਵਾਲੀਆ ਨੇ ਕਿਹਾ ਕਿ ਅਜਿਹੀਆਂ ਸਾਵਧਾਨੀਆਂ ਵਰਤ ਕੇ ਡੇਂਗੂ ਦੇ ਪ੍ਰੋਕਪ ਤੋਂ ਅਸਾਨੀ ਨਾਲ ਬਚਿਆ ਜਾ ਸਕਦਾ ਹੈ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

AFPI MOHALI ADMISSION 2024-25: ਮੁੰਡਿਆਂ ਲਈ NDA, ਆਰਮੀ , ਨੇਵੀ ਅਤੇ ਏਅਰ ਫੋਰਸ ਵਿੱਚ ਭਰਤੀ ਲਈ ਸੁਨਹਿਰੀ ਮੌਕਾ, ਅਰਜ਼ੀਆਂ ਦੀ ਮੰਗ

Maharaja Ranjit Singh Academy entrance test 2024-25 Registration Maharaja Ranjit Singh Academy entrance test 2024-25 ਪੰਜਾਬ ਸਰਕਾਰ ਦੀ ਮੋਹਾਲੀ ਵ...

RECENT UPDATES

Trends