AABAD CAMP : 12 ਜੁਲਾਈ ਨੂੰ ਦੁਪਹਿਰ 2:00 ਵਜੇ ਤੋਂ ਸ਼ਾਮ 6:00 ਵਜੇ ਤੱਕ ਪਿੰਡ ਭੈਣੀ ਮੀਆਂ ਖਾਨ ਵਿਖੇ ਲੱਗੇਗਾ ਅਬਾਦ ਕੈਂਪ


12 ਜੁਲਾਈ ਨੂੰ ਦੁਪਹਿਰ 2:00 ਵਜੇ ਤੋਂ ਸ਼ਾਮ 6:00 ਵਜੇ ਤੱਕ ਪਿੰਡ ਭੈਣੀ ਮੀਆਂ ਖਾਨ ਵਿਖੇ ਲੱਗੇਗਾ ਅਬਾਦ ਕੈਂਪ

ਗੁਰਦਾਸਪੁਰ, 11 ਜੁਲਾਈ (Pbjobsoftoday) - ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 12 ਜੁਲਾਈ ਨੂੰ ਕਾਹਨੂੰਵਾਨ ਬਲਾਕ ਦੇ ਪਿੰਡ ਭੈਣੀ ਮੀਆਂ ਖਾਨ ਵਿਖੇ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪਾਂ ਦਾ ਸਮਾਂ ਬਾਅਦ ਦੁਪਹਿਰ 2:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੋਵੇਗਾ।



ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 12 ਜੁਲਾਈ ਨੂੰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਭੈਣੀ ਮੀਆਂ ਖਾਂ ਵਿਖੇ ਲੱਗਣ ਵਾਲੇ ਇਸ ਅਬਾਦ ਕੈਂਪ ਵਿੱਚ ਪਿੰਡ ਭੈਣੀ ਮੀਆਂ ਖਾਂ ਤੋਂ ਇਲਾਚਾ ਚੜ੍ਹਦੀ ਪੱਤੀ ਭੈਣੀ ਮੀਆਂ ਖਾਂ, ਬਾਗੜੀਆਂ ਪੁਰਾਣੀਆਂ, ਗੋਰਸਾਂ ਅਤੇ ਨਾਨੋਵਾਲ ਖੁਰਦ ਦੇ ਵਸਨੀਕ ਭਾਗ ਲੈਣਗੇ।  


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾਵੇਗਾ। ਇਸਦੇ ਨਾਲ ਹੀ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਰੂਰਲ ਏਰੀਆ ਅਤੇ ਬਾਰਡਰ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਤ ਸੁਵਿਧਾਵਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ ਕੰਮ, ਮਨਰੇਗਾ ਨਾਲ ਸਬੰਧਤ ਕੰਮ, ਵਾਟਰ ਸਪਲਾਈ ਅਤੇ ਜਲ ਸਪਲਾਈ ਵਿਭਾਗ ਨਾਲ ਸਬੰਧਤ ਕੰਮ, ਅਧਾਰ ਕਾਰਡ ਸੁਵਿਧਾ ਦਾ ਮੌਕੇ ’ਤੇ ਲਾਭ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਭੈਣੀ ਮੀਆਂ ਖਾਂ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends