ALERT : ਪੌਂਗ ਡੈਮ ’ਚੋਂ ਬਿਆਸ ਦਰਿਆ ਵਿੱਚ ਛੱਡਿਆ ਗਿਆ 20,000 ਕਿਊਸਿਕ ਪਾਣੀ


ਪੌਂਗ ਡੈਮ ’ਚੋਂ ਬਿਆਸ ਦਰਿਆ ਵਿੱਚ ਛੱਡਿਆ ਗਿਆ 20,000 ਕਿਊਸਿਕ ਪਾਣੀ


ਜ਼ਿਲ੍ਹਾ ਪ੍ਰਸ਼ਾਸਨ ਨੇ ਦਰਿਆ ਬਿਆਸ ਦੇੇ ਨਜ਼ਦੀਕ ਰਹਿੰਦੀ ਵਸੋਂ ਨੂੰ ਚੌਕਸ ਕੀਤਾ ਗਿਆ


ਲੋੜ ਪੈਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 ਜਾਂ ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 1800-180-1852 ਉੱਪਰ ਕੀਤਾ ਜਾ ਸਕਦਾ ਹੈ ਸੰਪਰਕ

 

ਗੁਰਦਾਸਪੁਰ, 12 ਜੁਲਾਈ (pbjobsoftoday) - ਬੀਤੇ ਕੁਝ ਦਿਨਾਂ ਤੋਂ ਪਹਾੜ੍ਹੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਡੈਮਾਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ। ਇਸੇ ਤਰਾਂ ਬਿਆਸ ਦਰਿਆ ਉੱਪਰ ਬਣੇ ਪੌਂਗ ਡੈਮ ਵਿੱਚ ਵੀ ਪਾਣੀ ਦਾ ਪੱਧਰ ਵੱਧਿਆ ਹੋਇਆ ਹੈ। 



ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜਲ ਸਰੋਤ ਵਿਭਾਗ ਦੇ ਕੈਨਾਲ ਡਵੀਜ਼ਨ ਤਲਵਾੜਾ ਦੇ ਕਾਰਜਕਾਰੀ ਇੰਜੀਨੀਅਰ ਨੇ ਆਪਣੇ ਪੱਤਰ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਹੈ ਕਿ ਅੱਜ ਸਵੇਰੇ 10:00 ਵਜੇ ਪੌਂਗ ਡੈਮ ਤੋਂ 20000 ਕਿਊਸਿਕ ਪਾਣੀ ਬਿਆਸ ਦਰਿਆ ਵਿੱਚ ਛੱਡਿਆ ਗਿਆ ਹੈ, ਜਿਸ ਨਾਲ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵੱਧ ਜਾਵੇਗਾ।


ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਬਿਆਸ ਦਰਿਆ ਦੇ ਨੇੜੇ ਵਸੋਂ ਨੂੰ ਚੌਕਸ ਕਰਦਿਆਂ ਕਿਹਾ ਹੈ ਕਿ ਉਹ ਦਰਿਆ ਦੇ ਕਿਨਾਰੇ ਤੋਂ ਦੂਰ ਸੁਰੱਖਿਅਤ ਥਾਵਾਂ ’ਤੇ ਹੀ ਰਹਿਣ। ਉਨ੍ਹਾਂ ਦਰਿਆ ਬਿਆਸ ਦੇ ਕਿਨਾਰੇ ਰਹਿੰਦੇ ਗੁੱਜਰ ਭਾਈਚਾਰੇ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ ਮਾਲ-ਡੰਗਰ ਸਮੇਤ ਦਰਿਆ ਬਿਆਸ ਦੇ ਕਿਨਾਰੇ ਤੋਂ ਦੂਰ ਸੁਰੱਖਿਅਤ ਥਾਵਾਂ ’ਤੇ ਚਲੇ ਜਾਣ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸੇ ਵੀ ਸੰਭਾਵੀ ਹੜ੍ਹ ਦੇ ਖ਼ਤਰੇ ਨਾਲ ਨਜਿੱਠਣ ਲਈ ਪੂਰੇ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਮੁਸ਼ਕਲ ਆਉਂਦੀ ਹੈ ਜਾਂ ਪਾਣੀ ਦਾ ਪੱਧਰ ਜਿਆਦਾ ਵੱਧ ਜਾਂਦਾ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 ਜਾਂ ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 1800-180-1852 ਉੱਪਰ ਸੰਪਰਕ ਕਰ ਸਕਦੇ ਹਨ। 


Bhagwant Mann

Government of Punjab

DC Gurdaspur

#Gurdaspur

#Batala

#Beas

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

27 ਜੁਲਾਈ ਦਾ ਰਾਸ਼ੀਫਲ: ਤੁਹਾਡੇ ਲਈ ਕੀ ਹੈ ਖਾਸ?

  27 ਜੁਲਾਈ ਦਾ ਰਾਸ਼ੀਫਲ: ਤੁਹਾਡੇ ਲਈ ਕੀ ਹੈ ਖਾਸ? ਆਓ, ਦੇਖੀਏ 27 ਜੁਲਾਈ ਨੂੰ ਤੁਹਾਡੀ ਰਾਸ਼ੀ ਲਈ ਕੀ ਕੁਝ ਖਾਸ ਹੈ: ਮੇਖ (ਮਾਰਚ 21 - ਅਪ੍ਰੈਲ 19) ਆਪਣੀਆਂ ਭਾਵਨਾਵਾਂ ...

RECENT UPDATES

Trends