BIG BREAKING FOR EMPLOYEES: ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੇ ਬਿਲਾਂ ਸਬੰਧੀ ਸਰਕਾਰ ਦਾ ਵੱਡਾ ਫੈਸਲਾ
ਚੰਡੀਗੜ੍ਹ , 20 ਜੁਲਾਈ 2023 ( Pbjobsoftoday)
ਪੰਜਾਬ ਸਰਕਾਰ ਵੱਲੋਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਤਨਖਾਹ ਦੇ ਬਿਲਾਂ ਨੂੰ ਖਜ਼ਾਨਾ ਦਫਤਰਾਂ ਵਿੱਚ ਜਮ੍ਹਾਂ ਕਰਵਾਉਣ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਗਏ ਹਨ।
ਸੂਬਾ ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਵਿਭਾਗਾਂ ਦੇ ਡੀ.ਡੀ.ਓਜ ਵਲੋਂ ਆਪਣੇ ਮੁਲਾਜਮਾਂ ਨੂੰ ਤਨਖਾਹਾਂ ਦਿਵਾਉਣ ਲਈ ਸਮੇਂ ਸਿਰ ਖਜਾਨਾ ਦਫਤਰ ਵਿੱਚ ਬਿਲ ਪੇਸ਼ ਨਹੀ ਕੀਤੇ ਜਾਂਦੇ, ਜਿਸ ਕਾਰਨ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹ ਨਹੀਂ ਮਿਲਦੀ ਅਤੇ ਸਰਕਾਰ ਦਾ ਅਕਸ ਖਰਾਬ ਹੁੰਦਾ ਹੈ।
ਸਰਕਾਰ ਦਾ ਅਕਸ ਖਰਾਬ ਹੋਣ ਦੇ ਨਾਲ ਸਬੰਧਤ ਮੁਲਾਜਮਾਂ ਨੂੰ ਇਹ ਜਾਪਦਾ ਹੈ ਕਿ ਸ਼ਾਇਦ ਵਿੱਤ ਵਿਭਾਗ ਵਲੋਂ ਤਨਖਾਹ ਜਾਰੀ ਨਹੀਂ ਕੀਤੀ ਗਈ।
ਇਸ ਲਈ ਵਿੱਤ ਵਿਭਾਗ ਵੱਲੋਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਆਪਣੇ ਅਧੀਨ ਆਉਂਦੇ ਵਿਭਾਗਾਂ ਦੇ ਸਮੂਹ ਡੀ.ਡੀ.ਓਜ ਨੂੰ ਸਖਤ ਹਦਾਇਤ ਕੀਤੀ ਹੈ ਕਿ ਉਹ ਮੁਲਾਜਮਾਂ ਦੀਆਂ ਤਨਖਾਹਾਂ ਸਬੰਧੀ ਬਿਲ ਖਜਾਨਾ ਦਫਤਰ ਵਿੱਚ ਹਰ ਮਹੀਨੇ ਦੀ 7 ਤਰੀਕ ਤੱਕ ਲਗਾਉਣਾ ਯਕੀਨੀ ਬਣਾਉਣ ਤਾਂ ਜੋ ਸਰਕਾਰ ਵਲੋਂ ਮੁਲਾਜਮਾਂ ਨੂੰ ਤਨਖਾਹਾਂ ਸਮੇਂ ਸਿਰ ਅਦਾ ਕੀਤੀਆਂ ਜਾ ਸਕਣ। ਜੇਕਰ ਫਿਰ ਵੀ ਕਿਸੇ ਡੀ.ਡੀ.ਓਜ਼ ਵਲੋਂ ਕੋਈ ਅਣਗਹਿਲੀ ਕੀਤੀ ਗਈ ਤਾਂ ਸਬੰਧਤ ਡੀ.ਡੀ.ਓਜ਼ ਵਿਰੁੱਧ ਸਖਤ ਅਨੁਸਾਸ਼ਨੀ ਕਾਰਵਾਈ ਕੀਤੀ ਜਾਵੇਗੀ।