BIG BREAKING: ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸਕੂਲ ਮੁਖੀਆਂ ਦੀ, ਅੱਜ ਹੀ ਇਮਾਰਤਾਂ ਦੀ ਸੁਰੱਖਿਆ ਨਿਸ਼ਚਿਤ ਕੀਤੀ ਜਾਵੇ- ਡੀਜੀਐਸਸੀ

ਡੀਜੀਐਸਸੀ ਵਲੋਂ ਸਮੂਹ ਸਕੂਲ ਮੁਖੀਆਂ ਨੂੰ ਸਕੂਲਾਂ ਨੂੰ ਖੋਲ੍ਹਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਸਬੰਧੀ ਪੱਤਰ ਜਾਰੀ ਕਰ ਕਿਹਾ ਗਿਆ ਹੈ ਕਿ , " ਰਾਜ ਵਿੱਚ ਭਾਰੀ ਵਰਖਾ ਹੋਣ ਕਾਰਨ ਐਲਾਨੀਆਂ ਗਈਆਂ ਛੁੱਟੀਆਂ ਉਪਰੰਤ ਮਿਤੀ 17 ਜੁਲਾਈ 2023 ਤੋਂ ਪੰਜਾਬ ਦੇ ਸਮੂਹ ਸਕੂਲ ਖੁੱਲਣਗੇ । ਇਸ ਸਬੰਧ ਵਿੱਚ ਸਮੂਹ ਡਿਪਟੀ ਕਮਿਸ਼ਨਰਾਂ ਵੱਲੋਂ ਆਪਣੇ ਅਧੀਨ ਆਉਂਦੇ ਪੰਚਾਇਤ, ਸਿੱਖਿਆ, ਸਥਾਨਕ ਸਰਕਾਰ, ਸਿੰਚਾਈ, ਲੋਕ ਨਿਰਮਾਣ ਤੇ ਹੋਰਨਾਂ ਵਿਭਾਗਾਂ ਨਾਲ ਤਾਲਮੇਲ ਕਰਕੇ ਇਹ ਯਕੀਨੀ ਬਣਾ ਲਿਆ ਜਾਵੇ ਕਿ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਇਮਾਰਤਾਂ ਬੱਚਿਆਂ ਦੀ ਸੁਰੱਖਿਆ ਪੱਖੋਂ ਹਰ ਤਰ੍ਹਾਂ ਖਤਰੇ ਤੋਂ ਰਹਿਤ ਹਨ ।

 

ਜੇਕਰ ਕਿਸੇ ਸਕੂਲ ਜਾਂ ਇਲਾਕੇ ਵਿੱਚ ਪਾਣੀ ਭਰਿਆ ਹੋਇਆ ਹੈ ਜਾਂ ਕਿਸੇ ਸਕੂਲ ਦੀ ਇਮਾਰਤ ਨੁਕਸਾਨੀ ਗਈ ਹੋਵੇ ਤਾਂ ਸਿਰਫ ਉਹਨਾਂ ਹੀ ਸਕੂਲਾਂ ਵਿੱਚ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਛੁੱਟੀ ਐਲਾਨਣਗੇ।

ਡੀਜੀਐਸਸੀ ਵਲੋਂ ਸਮੂਹ ਸਕੂਲਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਸਮੂਹ ਸਕੂਲਾਂ ਦੇ ਮੁਖੀ ਅਤੇ ਪ੍ਰਬੰਧਕ ਕਮੇਟੀਆਂ ਨੂੰ ਹਦਾਇਤ ਕੀਤੀ  ਹੈ ਕਿ ਉਹ ਆਪਣੇ ਪੱਧਰ ਤੇ ਅੱਜ ਹੀ ਇਹ ਯਕੀਨੀ ਬਣਾਉਣ ਕਿ ਸਕੂਲ ਇਮਾਤਰਾਂ ਵਿਦਿਆਰਥੀਆਂ ਵਾਸਤੇ ਸੁਰੱਖਿਅਤ ਹਨ ਅਤੇ ਉਹ ਹੀ ਵਿਦਿਆਰਥੀਆਂ ਦੀ ਹਰ ਕਿਸਮ ਦੀ ਸੁਰੱਖਿਆ ਲਈ ਜ਼ਿੰਮੇਵਾਰ ਹੋਣਗੇ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends