ਕੱਚੇ ਅਧਿਆਪਕਾਂ 'ਤੇ ਪੁਲਿਸ ਤਸ਼ੱਦਦ ਦੀ ਜ਼ੋਰਦਾਰ ਨਿਖੇਧੀ

 *ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਤਹਿਸੀਲ ਨਵਾਂ ਸ਼ਹਿਰ ਵੱਲੋਂ ਡਾ ਨਛੱਤਰ ਪਾਲ ਨੂੰ ਦਿੱਤਾ ਮੰਗ ਪੱਤਰ*


*ਕੱਚੇ ਅਧਿਆਪਕਾਂ 'ਤੇ ਪੁਲਿਸ ਤਸ਼ੱਦਦ ਦੀ ਕੀਤੀ ਜ਼ੋਰਦਾਰ ਨਿਖੇਧੀ*


ਨਵਾਂ ਸ਼ਹਿਰ 02 ਜੁਲਾਈ ( ) ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਤਹਿਸੀਲ ਨਵਾਂ ਸ਼ਹਿਰ ਦੇ ਵਰਕਰਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਰਿੰਪੀ ਰਾਣੀ ਦੀ ਅਗਵਾਈ ਵਿਚ ਆਪਣੀਆਂ ਹੱਕੀ ਮੰਗਾਂ ਲਈ ਮੁੱਖ ਮੰਤਰੀ ਪੰਜਾਬ ਦੇ ਨਾਂ ਹਲਕਾ ਵਿਧਾਇਕ ਡਾਕਟਰ ਨਛੱਤਰ ਪਾਲ ਨੂੰ ਮੰਗ ਪੱਤਰ ਦਿੱਤਾ ਗਿਆ।


 

         ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਮਿਡ-ਡੇ-ਮੀਲ ਵਰਕਰਾਂ ਦੀਆਂ ਮੁਸ਼ਕਿਲਾਂ ਹੱਲ ਕਰਨ, ਖਾਸ ਕਰਕੇ ਉਨ੍ਹਾਂ ਦੇ ਮਾਣ ਭੱਤੇ ਵਿੱਚ ਦੋ ਗੁਣਾਂ ਵਾਧਾ ਕਰਨ ਦਾ ਵਾਅਦਾ ਕੀਤਾ ਸੀ। ਜਿਸ ਨੂੰ ਯਾਦ ਕਰਵਾਉਣ ਲਈ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਵਲੋਂ 21 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ ਆਨੰਦਪੁਰ ਸਾਹਿਬ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਮੀਟਿੰਗ ਦਾ ਲਿਖਤੀ ਸੱਦਾ ਦੇਣ ਦੇ ਬਾਵਜੂਦ ਮੀਟਿੰਗ ਨਾ ਕਰਨ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਪ੍ਰਧਾਨ ਸਤੀਸ਼ ਰਾਣਾ ਸਮੇਤ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਰੋਸ ਵਜੋਂ 3 ਜੂਨ ਦੇ ਆਨੰਦਪੁਰ ਸਾਹਿਬ ਵਿਖੇ ਕੀਤੇ ਰੋਹ ਭਰਪੂਰ ਰੋਸ ਪ੍ਰਦਰਸ਼ਨ ਬਾਅਦ ਮੀਟਿੰਗ ਵਿੱਚ ਮੰਗਾਂ ਸਬੰਧੀ ਬਣੀਆਂ ਸਹਿਮਤੀਆਂ ਨੂੰ ਹੁਣ ਤੱਕ ਵੀ ਲਾਗੂ ਨਹੀਂ ਕੀਤਾ ਗਿਆ। ਕੱਲ੍ਹ ਕੱਚੇ ਅਧਿਆਪਕਾਂ ਵੱਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਸਮੇਂ ਅਧਿਆਪਕਾਂ ਤੇ ਕੀਤੇ ਪੁਲਿਸ ਤਸ਼ੱਦਦ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ।

         ਇਸ ਸਮੇਂ ਬਲਜੀਤ ਕੌਰ, ਸਰਬਜੀਤ ਕੌਰ, ਅਵਤਾਰ ਕੌਰ, ਸੋਮਾ ਰਾਣੀ, ਵਿਦਿਆ ਦੇਵੀ, ਸੁਰਿੰਦਰ ਕੌਰ,ਪਰਮਜੀਤ ਕੌਰ, ਕੁਲਵਿੰਦਰ ਕੌਰ, ਜਸਵਿੰਦਰ ਕੌਰ, ਮਨਜੀਤ ਕੌਰ, ਸੁਸ਼ਮਾ ਰਾਣੀ, ਸਰੋਜ ਬਾਲਾ ਆਦਿ ਹਾਜ਼ਰ ਸਨ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends