ਸਮਰ ਕੈਂਪਾਂ ਲਈ ਸਕੂਲਾਂ ਨੂੰ ਪੰਜ ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ :ਹਰਜੋਤ ਸਿੰਘ ਬੈਂਸ
ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਲਈ ਲਗਾਏ ਜਾਣ ਵਾਲੇ ਸਮਰ ਕੈਂਪ ਲਈ ਤਿਆਰੀਆਂ ਮੁਕੰਮਲ : ਸਿੱਖਿਆ ਮੰਤਰੀ
ਚੰਡੀਗੜ, 2 ਜੁਲਾਈ:
ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ 3 ਜੁਲਾਈ ਤੋਂ 15 ਜੁਲਾਈ ,2023 ਲਗਾਏ ਜਾ ਰਹੇ ਸਮਰ ਕੈਂਪ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਹ ਜਾਣਕਾਰੀ ਇੱਕ ਪ੍ਰੈਸਨੋਟ ਰਾਹੀਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ।
ਸ.ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਪਹਿਲੀ ਵਾਰ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਸਾਰੇ ਸਰਕਾਰੀ ਸਕੂਲਾਂ ਵਿੱਚ ਸਮਰ ਕੈਂਪ ਲਗਾਏ ਜਾ ਰਹੇ ਹਨ। ਇਹਨਾਂ ਸਮਰ ਕੈਂਪਾਂ ਲਈ ਸਰਕਾਰ ਵੱਲੋਂ ਪੰਜ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਹ ਰਾਸ਼ੀ ਨਾਲ ਸਕੂਲ ਮੁਖੀ ਵਿਦਿਆਰਥੀਆਂ ਨੂੰ ਗਤੀਵਿਧੀਆਂ ਲਈ ਮਟੀਰੀਅਲ ਲੈ ਕੇ ਦੇਣਗੇ।
- SUMMER CAMP GUIDELINES READ HERE
- SUMMER CAMP GRANT PER STUDENT
ਸਿੱਖਿਆ ਮੰਤਰੀ ਸ. ਬੈਂਸ ਨੇ ਦੱਸਿਆ ਕਿ ਸਮਰ ਕੈਂਪਾਂ ਵਿੱਚ ਬੱਚਿਆ ਨੂੰ ਬੌਧਿਕ ਗਤੀਵਿਧੀਆਂ, ਸਿਹਤ ਸੰਭਾਲ, ਖੇਡਾਂ, ਆਰਟ ਕਰਾਫ਼ਟ, ਮੌਲਿਕ ਕਦਰਾਂ ਕੀਮਤਾਂ, ਗਣਿਤ , ਵਾਤਾਵਰਣ ਸਿੱਖਿਆ ਅਤੇ ਭਾਸ਼ਾ ਕੌਸ਼ਲ ਆਦਿ ਸਬੰਧੀ ਕਾਰਜ ਕਰਵਾਏ ਜਾਣਗੇ।
ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਹ ਖੁਦ ਵੀ ਇਹਨਾਂ ਸਮਰ ਕੈਂਪਾਂ ਨਾਲ ਨੇੜਿਓਂ ਜੁੜੇ ਰਹਿਣਗੇ ਤੇ ਸਮਰ ਕੈਂਪਾਂ ਵਿੱਚ ਆਪਣੀ ਹਾਜ਼ਰੀ ਲਗਵਾਉਣਗੇ ਅਤੇ ਵਿਦਿਆਰਥੀਆਂ ਨਾਲ ਰੂਬਰੂ ਹੋਣ ਦੀ ਕੋਸ਼ਿਸ਼ ਕਰਨਗੇ। ਸ. ਬੈਂਸ ਨੇ ਕਿਹਾ ਕਿ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਬੱਚਿਆ ਦੀ ਆਮ ਦਿਨਾਂ ਦੀ ਤਰਾਂ ਪੜਾਈ ਹੋਵੇਗੀ।
-----------------------------------------------