ਦਿਵਿਆਂਗਜਨਾਂ ਦੇ ਸਸ਼ਕਤੀਕਰਨ ਤਹਿਤ ਰਾਸ਼ਟਰੀ ਪੁਰਸਕਾਰ ਲਈ ਆਨਲਾਈਨ ਅਰਜ਼ੀਆਂ ਦੀ ਮੰਗ

 *ਦਿਵਿਆਂਗਜਨਾਂ ਦੇ ਸਸ਼ਕਤੀਕਰਨ ਤਹਿਤ ਰਾਸ਼ਟਰੀ ਪੁਰਸਕਾਰ ਲਈ ਆਨਲਾਈਨ ਅਰਜ਼ੀਆਂ ਦੀ ਮੰਗ*

*- ਯੋਗ ਲਾਭਪਾਤਰੀ 31 ਜੁਲਾਈ ਤੱਕ ਆਨਲਾਈਨ ਕਰ ਸਕਦੇ ਹਨ ਅਪਲਾਈ – ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ*

ਲੁਧਿਆਣਾ, 13 ਜੁਲਾਈ (000) - ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਹੇਠ, ਦਿਵਿਆਂਗਜਨ ਵਿਅਕਤੀਆਂ ਦੇ ਸਸ਼ਕਤੀਕਰਨ ਕਰਨ ਦੇ ਮੰਤਵ ਨਾਲ ਉਨ੍ਹਾਂ ਨੂੰ ਰਾਸ਼ਟਰੀ ਪੁਰਸਕਾਰ ਦਿੱਤਾ ਜਾਣਾ ਹੈ ਜਿਸ ਸਬੰਧੀ ਯੋਗ ਲਾਭਪਾਤਰੀਆਂ ਵਲੋਂ 31 ਜੁਲਾਈ, 2023 ਤੱਕ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।


ਇਸ ਸਬੰਧੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ. ਵਰਿੰਦਰ ਸਿੰਘ ਟਿਵਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿਵਿਆਂਗਜਨ ਵਿਅਕਤੀਆਂ ਲਈ ਭਾਰਤ ਸਰਕਾਰ ਵੱਲੋਂ ਰਾਸ਼ਟਰੀ ਐਵਾਰਡ ਸਾਲ 2023 ਦੀਆਂ ਅਰਜ਼ੀਆਂ ਸਬੰਧੀ ਗਾਈਡ ਲਾਈਨਜ਼ ਅਤੇ ਪ੍ਰੋਫਾਰਮਾ ਵੈਬਸਾਈਟ www.disabilityaffairs.gov.in ਉੱਤੇ ਉਪਲੱਬਧ ਹਨ। ਉਨ੍ਹਾਂ ਦੱਸਿਆ ਕਿ 5 ਪੁਰਸਕਾਰ ਵਿਅਕਤੀਗਤ ਸ਼੍ਰੇਣੀ ਲਈ ਹਨ ਜਦਕਿ 8 ਪੁਰਸਕਾਰ ਸੰਸਥਾਗਤ ਸ਼੍ਰੇਣੀ ਲਈ ਹਨ ਜਿਨ੍ਹਾਂ ਲਈ ਘੱਟੋ ਘੱਟ ਪੁਰਸਕਾਰ ਰਾਸ਼ੀ ਇੱਕ ਲੱਖ ਰੁਪਏ ਜਾਂ ਇਸ ਤੋਂ ਵੱਧ ਹੈ।


ਉਨ੍ਹਾਂ ਅੱਗੇ ਦੱਸਿਆ ਕਿ ਇਸ ਰਾਸ਼ਟਰੀ ਐਵਾਰਡ ਲਈ ਅਰਜ਼ੀਆਂ ਕੇਵਲ ਆਨਲਾਈਨ ਹੀ ਭਰੀਆਂ ਜਾ ਸਕਦੀਆਂ ਹਨ ਅਤੇ ਇਹਨਾਂ ਪੁਰਸਕਾਰਾਂ ਲਈ ਅਪਲਾਈ ਕਰਨ ਲਈ ਆਖਰੀ ਮਿਤੀ 31 ਜੁਲਾਈ 2023 ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਲਈ ਯੋਗ ਉਮੀਦਵਾਰ ਸਿੱਧੇ ਤੌਰ ਤੇ ਗ੍ਰਹਿ ਮੰਤਰਾਲੇ ਦੀ ਵੈੱਬਸਾਈਟ www.awards.gov.in ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।


------

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends