ਪੈਨਸ਼ਨਰਾਂ ਤੋਂ ਵਿਕਾਸ ਟੈਕਸ ਦੇ ਨਾਂ ਤੇ ਜਜੀਆ ਵਸੂਲਣ ਦੀ ਤਜਵੀਜ਼ ਵਾਪਸ ਲੈਣ ਦੀ ਮੰਗ

 *ਪੈਨਸ਼ਨਰਾਂ ਤੋਂ ਵਿਕਾਸ ਟੈਕਸ ਦੇ ਨਾਂ ਤੇ ਜਜੀਆ ਵਸੂਲਣ ਦੀ ਤਜਵੀਜ਼ ਵਾਪਸ ਲੈਣ ਦੀ ਮੰਗ*


*ਕੱਚੇ ਅਧਿਆਪਕਾਂ ਤੇ ਲਾਠੀਚਾਰਜ ਦੀ ਨਿਖੇਧੀ*


*ਤਨਖਾਹ ਕਮਿਸ਼ਨ ਦੀ ਸ਼ਿਫਾਰਸ਼ ਅਨੁਸਾਰ ਪੈਨਸ਼ਨਾਂ ਸੋਧਣ ਅਤੇ ਡੀ ਏ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਬਕਾਏ ਯਕਮੁਸ਼ਤ ਦਿੱਤੇ ਜਾਣ*


ਨਵਾਂ ਸ਼ਹਿਰ 6 ਜੁਲਾਈ ( )  ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਸੋਮ ਲਾਲ ਜੀ ਦੀ ਪ੍ਰਧਾਨਗੀ ਹੇਠ ਨਵਾਂ ਸ਼ਹਿਰ ਵਿਖੇ ਹੋਈ। ਜ਼ਿਲ੍ਹਾ ਜਨਰਲ ਸਕੱਤਰ ਜੀਤ ਲਾਲ ਗੋਹਲੜੋਂ ਨੇ ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਕਨਵੀਨਰ ਠਾਕਰ ਸਿੰਘ ਅਤੇ ਪ੍ਰੇਮ ਸਾਗਰ ਸ਼ਰਮਾ ਦੇ ਸਦੀਵੀ ਵਿਛੋੜੇ ਤੇ ਸ਼ੌਕ ਮਤਾ ਪੇਸ਼ ਕੀਤਾ ਅਤੇ ਸ਼ਰਧਾਂਜਲੀ ਭੇਟ ਕੀਤੀ ਗਈ। ਕਰਨੈਲ ਸਿੰਘ ਰਾਹੋਂ, ਕੁਲਦੀਪ ਸਿੰਘ ਦੌੜਕਾ, ਸਰਵਣ ਰਾਮ, ਰਾਮ ਪਾਲ, ਸੁੱਚਾ ਰਾਮ ਬੀਪੀਈਓ, ਭਲਵਿੰਦਰ ਪਾਲ, ਰੇਸ਼ਮ ਲਾਲ, ਰਾਮ ਸਿੰਘ, ਜੋਗਾ ਸਿੰਘ, ਸੁੱਚਾ ਸਿੰਘ ਭੱਟੀ, ਰਾਮ ਲਾਲ, ਅਤੇ ਅਸ਼ੋਕ ਕੁਮਾਰ ਵਿੱਤ ਸਕੱਤਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੈਨਸ਼ਨਰਾਂ ਤੋਂ 200 ਰੁਪਏ ਪ੍ਰਤੀ ਮਹੀਨਾ ਵਿਕਾਸ ਟੈਕਸ ਦੇ ਨਾਂ ਤੇ ਜਜੀਆ ਵਸੂਲਣ ਦੀ ਤਜਵੀਜ਼ ਵਾਪਸ ਲੈਣ ਦੀ ਮੰਗ ਕੀਤੀ ਗਈ।



 ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਅਨੁਸਾਰ ਤਨਖਾਹ ਕਮਿਸ਼ਨ ਦੀ 2.59 ਦੇ ਗੁਣਾਂਕ ਨਾਲ ਪੈਨਸ਼ਨਾਂ ਸੋਧਣ ਦੀ ਸਿਫਾਰਸ਼ ਨੂੰ ਲਾਗੂ ਕਰਨ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਬਕਾਏ ਦੇਣ ਦੀ ਬਜਾਏ ਪੈਨਸ਼ਨਰਾਂ ਨੂੰ ਪਹਿਲਾਂ ਮਿਲਦੀਆਂ ਸਹੂਲਤਾਂ ਵਿੱਚ ਕਟੌਤੀਆਂ ਕੀਤੀਆਂ ਜਾ ਰਹੀਆਂ ਹਨ। ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਵਾਅਦਾ ਕਰਕੇ ਸਰਕਾਰ ਉਨ੍ਹਾਂ ਦੇ ਮਾਣ ਭੱਤੇ ਵਿੱਚ ਵਾਧਾ ਕਰਨ ਦੇ ਐਲਾਨ ਨਾਲ ਵਾਅਦਾ ਖਿਲਾਫੀ ਕਰ ਰਹੀ ਹੈ। ਉਨ੍ਹਾਂ ਵੱਲੋਂ ਸਰਕਾਰ ਨੂੰ ਵਾਅਦਾ ਯਾਦ ਕਰਵਾਉਣ ਲਈ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਸਾਹਮਣੇ ਕੀਤੇ ਪ੍ਰਦਰਸ਼ਨ ਸਮੇਂ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਅਤੇ ਹਰ ਤਰ੍ਹਾਂ ਦੇ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਤੁਰੰਤ ਪੂਰੇ ਗਰੇਡ ਤੇ ਰੈਗੂਲਰ ਕਰਨ ਦੀ ਮੰਗ ਕੀਤੀ ਗਈ।

        ਉਨ੍ਹਾਂ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਯਾਦ ਕਰਵਾਉਂਦਿਆਂ ਜਨਵਰੀ 2016 ਤੋਂ ਬਣਦੇ 125% ਮਹਿੰਗਾਈ ਭੱਤੇ ਤੇ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਅਨੁਸਾਰ 2.59 ਦੇ ਗੁਣਾਂਕ ਨਾਲ ਤਨਖਾਹਾਂ ਅਤੇ ਪੈਨਸ਼ਨਾਂ ਸੋਧਣ, ਕੈਸ਼ਲੈਸ ਹੈਲਥ ਸਕੀਮ ਸੋਧ ਕੇ ਲਾਗੂ ਕਰਨ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਸਮੇਤ ਬਕਾਏ, ਤਨਖਾਹ ਦੁਹਰਾਈ ਅਤੇ ਕਮਾਈ ਛੁੱਟੀ ਦੇ ਬਕਾਏ ਆਦਿ ਯਕਮੁਸ਼ਤ ਦੇਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, 15-01-2015 ਦਾ ਮੁਢਲੀ ਤਨਖਾਹ ਤੇ ਨਿਯੁਕਤੀ ਅਤੇ 17-07-2020 ਤੋਂ ਕੇਂਦਰੀ ਸਕੇਲ ਲਾਗੂ ਕਰਨ ਦਾ ਨੋਟੀਫਿਕੇਸ਼ਨ ਰੱਦ ਕਰਨ, ਸੋਧ ਦੇ ਨਾਂ ਤੇ ਕੱਟੇ ਪੇਂਡੂ ਭੱਤੇ ਅਤੇ ਬਾਰਡਰ ਏਰੀਆ ਭੱਤੇ ਸਮੇਤ ਸਾਰੇ ਭੱਤੇ ਬਹਾਲ ਕਰਨ, ਏ ਸੀ ਪੀ ਸਕੀਮ ਲਾਗੂ ਕਰਨ ਦੀ ਮੰਗ ਕੀਤੀ। 

       ਆਗੂਆਂ ਨੇ ਵਿੱਤ ਮੰਤਰੀ ਦੀ ਅਗਵਾਈ ਵਿੱਚ ਮੰਤਰੀਆਂ ਦੀ ਸਬ ਕਮੇਟੀ ਨਾਲ 18 ਜੁਲਾਈ ਨੂੰ ਸਾਂਝੇ ਫਰੰਟ ਦੀ ਮੀਟਿੰਗ ਸਬੰਧੀ ਟਿੱਪਣੀ ਕਰਦਿਆਂ ਕਿਹਾ ਕਿ ਜੇ ਸਰਕਾਰ ਨੇ ਪਹਿਲਾਂ ਵਾਂਗ ਮੰਗਾਂ ਮੰਨਣ ਦੀ ਬਜਾਏ ਟਾਲ਼ ਮਟੋਲ ਦੀ ਨੀਤੀ ਜਾਰੀ ਰੱਖੀ ਤਾਂ 23 ਜੁਲਾਈ ਨੂੰ ਸੰਗਰੂਰ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਘਰ ਦਾ ਘਿਰਾਓ, 30 ਜੁਲਾਈ ਨੂੰ ਪੱਟੀ ਵਿਖੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਘਰ ਦਾ ਘਿਰਾਓ, 6 ਅਗਸਤ ਨੂੰ ਪਟਿਆਲਾ ਵਿਖੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਦੇ ਘਰ ਦਾ ਘਿਰਾਓ, 13 ਅਗਸਤ ਨੂੰ ਕਰਤਾਰਪੁਰ ਵਿਖੇ ਕੈਬਨਿਟ ਮੰਤਰੀ ਬਲਕਾਰ ਸਿੰਘ ਦੇ ਘਰ ਦਾ ਘਿਰਾਓ, 20 ਅਗਸਤ ਨੂੰ ਸੰਗਰੂਰ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ।

        ਮੀਟਿੰਗ ਵਿੱਚ ਧਰਮ ਪਾਲ, ਕੇਵਲ ਰਾਮ, ਭਾਗ ਸਿੰਘ, ਸੁਰਜੀਤ ਸਿੰਘ, ਰਾਮ ਪਾਲ, ਰੇਸ਼ਮ ਲਾਲ, ਈਸ਼ਵਰ ਚੰਦਰ, ਹਰਮੇਸ਼ ਲਾਲ, ਅਵਤਾਰ ਸਿੰਘ, ਹਰਭਜਨ ਸਿੰਘ ਭਾਵੜਾ, ਸਰੂਪ ਲਾਲ, ਹਰਬੰਸ ਸਿੰਘ, ਨਿਰੰਜਣ ਲਾਲ, ਲਖਵੀਰ ਸਿੰਘ, ਮਹਿੰਗਾ ਰਾਮ, ਸੁਰਜੀਤ ਰਾਮ ਆਦਿ ਹਾਜ਼ਰ ਸਨ।

Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends