*ਸਕੂਲਾਂ ਦੀ ਚੈਕਿੰਗ ਲਈ ਆਉਂਦੇ ਮੰਤਰੀਆਂ,ਤੇ ਵਿਧਾਇਕਾਂ ਨੂੰ ਅਧਿਆਪਕ ਨਿਡੱਰ ਹੋਕੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੀਆਂ ਕਮੀਆਂ ਬਾਰੇ ਦੱਸਣ:- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ।*
*ਸਕੂਲਾਂ ਦੇ ਮਿੱਡ ਡੇ ਮੀਲ ਵਿੱਚ ਜੇ ਅੱਧਰਕ,ਟਮਾਟਰ ਤੇ ਲਸਣ ਭਾਲਣਾਂ ਹੈ ਤਾਂ ਮਹਿੰਗਾਈ ਮੁਤਾਬਕ ਕੁਕਿੰਗ ਕੌਸਟ ਵਿੱਚ ਵਾਧਾ ਕਰੇ ਪੰਜਾਬ ਸਰਕਾਰ: - ਸੁਖਵਿੰਦਰ ਸਿੰਘ ਚਾਹਲ*
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂਆਂ ਨੇ ਅਧਿਆਪਕ ਵਰਗ ਨੂੰ ਅਪੀਲ ਕੀਤੀ ਹੈ ਕਿ ਜਦੋਂ ਕੋਈ ਮੰਤਰੀ ਜਾਂ ਵਿਧਾਇਕ ਸਕੂਲਾਂ ਵਿੱਚ ਅਚਨਚੇਤ ਜਾਂ ਰਸਮੀ ਵਿਜਟ ਕਰਦਾ ਹੈ ਤਾਂ ਉਹਨਾਂ ਤੋਂ ਡਰਨ ਦੀ ਬਜਾਇ ਸਕੂਲਾਂ ਦੇ ਬੁਨਿਆਦੀ ਢਾਂਚੇ ਦੀਆਂ ਕਮੀਆਂ ਨੂੰ ਨਿਡੱਰ ਹੋਕੇ ਉਹਨਾਂ ਸਾਹਮਣੇ ਪੇਸ਼ ਕੀਤਾ ਜਾਵੇ। ਬੀਤੇ ਦਿਨੀਂ ਮਾਨਯੋਗ ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਪੰਜਾਬ ਵਲੋਂ ਜੂਨ ਦੀਆਂ ਛੁੱਟੀਆਂ ਖਤਮ ਹੋਣ ਦੇ ਪਹਿਲੇ ਦਿਨ ਸਕੂਲਾਂ ਦਾ ਅਚਨਚੇਤ ਦੌਰਾ ਕੀਤਾ ਗਿਆ ਤੇ ਉੱਥੇ ਦੀਆਂ ਕਮੀਆਂ ਨੂੰ ਜਾਨਣ ਦੀ ਕੋਸ਼ਿਸ਼ ਇੱਕ ਚੰਗੀ ਪਹਿਲ ਹੈ, ਅਸੀਂ ਮੰਤਰੀ ਜੀ ਨੂੰ ਅਪੀਲ ਕਰਦੇ ਹਾਂ ਕਿ ਸਕੂਲਾਂ ਦੇ ਬੁਨਿਆਦੀ ਢਾਂਚੇ ਦੀਆਂ ਕਮੀਆਂ ਨੂੰ ਸਰਕਾਰ ਤੱਕ ਪਹੁੰਚਾਇਆ ਜਾਵੇ ਤਾਂ ਜੋ ਵਿਦਿਅਕ ਢਾਂਚੇ ਦਾ ਸੁਧਾਰ ਹੋ ਸਕੇ। ਪੰਜਾਬ ਦੇ ਸਕੂਲਾਂ ਵਿੱਚ ਸਫਾਈ ਸੇਵਕਾਂ ਤੇ ਦਰਜਾ ਚਾਰ ਦੀਆਂ ਪੋਸਟਾਂ ਘੱਟ ਹੋਣ ਕਰਕੇ ਸਫਾਈ ਦੇ ਮਾੜੇ ਪਰਬੰਧ ਲਈ ਸਕੂਲਾਂ ਦੇ ਮੁੱਖੀਆਂ ਨੂੰ ਜਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ। ਬਹੁਤੇ ਪ੍ਰਾਇਮਰੀ ਸਕੂਲ ਸਿੰਗਲ ਟੀਚਰ ਹਨ ਜਿਸ ਕਾਰਨ ਇੱਕ ਅਧਿਆਪਕ ਤੇ ਹੀ ਕੰਮਾਂ ਦਾ ਸਾਰਾ ਬੋਝ ਹੈ। ਬਹੁਤੇ ਸਕੂਲ ਮੁਖੀ ਜਾਂ ਇੰਚਾਰਜ ਦਰਜਾ ਚਾਰ, ਕਲੱਰਕ ਆਦਿ ਦੀਆਂ ਜਿੰਮੇਵਾਰੀਆਂ ਵੀ ਖੁੱਦ ਹੀ ਨਿਭਾਉਂਦੇ ਹਨ। ਇਸ ਸਮੇਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਨੇ ਕਿਹਾ ਹੈ ਕਿ ਅਗਰ ਮੰਤਰੀਆਂ ਤੇ ਵਿਧਾਇਕਾਂ ਨੂੰ ਸਕੂਲ ਵਿਜਟ ਸਮੇਂ ਮਿੱਡ ਡੇ ਮੀਲ ਵਿੱਚ ਟਮਾਟਰ, ਅੱਧਰਕ ਤੇ ਲਸਣ ਦੀ ਪੂਰੀ ਮਾਤਰਾ ਚਾਹੀਦਾ ਹੈ ਤਾਂ ਮਹਿੰਗਾਈ ਦੇ ਚੱਲਦੇ ਕੁਕਿੰਗ ਕੌਸਟ ਵਿੱਚ ਵੀ ਵਾਧਾ ਕਰਨਾ ਚਾਹੀਦਾ ਹੈ ਕਿਉਂਕਿ ਕਿ ਮਹਿੰਗਾਈ ਕਾਰਣ ਸਾਰੀਆਂ ਵਸਤੂਆਂ ਦੇ ਮੁੱਲਾਂ ਵਿੱਚ ਵਾਧਾ ਅਸਮਾਨ ਨੂੰ ਛੂਹ ਰਿਹਾ ਹੈ। ਇਸ ਸਮੇਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸਕੱਤਰ ਗੁਰਬਿੰਦਰ ਸਸਕੌਰ ਨੇ ਕਿਹਾ ਕਿ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਕੂਲਾਂ ਵਿੱਚ ਅਧਿਆਪਕਾਂ ਤੇ ਹੋਰ ਅਮਲੇ ਦੀਆਂ ਖਾਲੀ ਅਸਾਮੀਆਂ ਨੂੰ ਰੈਗੂਲਰ ਤੌਰ ਤੇ ਭਰਿਆ ਜਾਵੇ ਅਤੇ ਹਰ ਤਰ੍ਹਾਂ ਦੇ ਕੱਚੇ ਅਧਿਆਪਕਾਂ ਨੂੰ ਤਰੁੰਤ ਪੂਰੇ ਗਰੇਡ , ਲਾਭਾਂ ਤੇ ਭੱਤਿਆਂ ਸਮੇਤ ਰੈਗੂਲਰ ਕੀਤਾ ਜਾਵੇ। ਇਸ ਸਮੇਂ ਜਥੇਬੰਦੀ ਦੇ ਵਿੱਤ ਸਕੱਤਰ ਅਮਨਦੀਪ ਸ਼ਰਮਾਂ, ਪ੍ਰੈਸ ਸਕੱਤਰ ਸੁਰਜੀਤ ਮੁਹਾਲੀ ਤੇ ਸਹਾਇਕ ਪਰੈਸ ਸਕੱਤਰ ਕਰਨੈਲ ਫਿਲੌਰ ਸਮੇਤ ਤੀਰਥ ਸਿੰਘ ਬਾਸੀ, ਕੁਲਦੀਪ ਸਿੰਘ ਦੌੜਕਾ, ਮੰਗਲ ਟਾਂਡਾ, ਮਨੋਹਰ ਲਾਲ ਸ਼ਰਮਾਂ, ਗੁਰਦੀਪ ਬਾਜਵਾ,ਬਲਵਿੰਦਰ ਸਿੰਘ ਭੁੱਟੋ, ਕੁਲਦੀਪ ਸਿੰਘ ਪੂਰੋਵਾਲ, ਗੁਰਪ੍ਰੀਤ ਅੰਮੀਵਾਲ਼, ਜੱਜਪਾਲ ਬਾਜੇਕੇ, ਹਰਿੰਦਰ ਬਰਨਾਲਾ, ਗੁਰਦਾਸ ਮਾਨਸਾ, ਸੁਭਾਸ਼ ਪਠਾਨਕੋਟ, ਸੁਖਚੈਨ ਕਪੂਰਥਲਾ, ਬੋਧ ਰਾਜ, ਪ੍ਰਭਜੀਤ ਸਿੰਘ ਰਸੂਲਪੁਰ, ਦੇਵੀ ਦਿਆਲ, ਸਤਵੰਤ ਸਿੰਘ, ਪੁਸ਼ਪਿੰਦਰ ਹਰਪਾਲਪੁਰ, ਜਗਜੀਤ ਸਿੰਘ ਮਾਨ, ਸੁੱਚਾ ਸਿੰਘ, ਪਰਮਜੀਤ ਸਿੰਘ ਸ਼ੋਰੇਵਾਲ, ਦਿਲਦਾਰ ਸਿੰਘ ਭੰਡਾਲ਼, ਮਨਜੀਤ ਬਰਾੜ, ਸਰਬਜੀਤ ਬਰਾੜ, ਰਵਿੰਦਰ ਸਿੰਘ ਪੱਪੀ, ਨਰਿੰਦਰ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ