ਕੱਚੇ ਅਧਿਆਪਕਾਂ ਤੇ ਪੁਲਿਸ ਵਲੋਂ ਭਾਰੀ ਲਾਠੀਚਾਰਜ ਤੇ ਗਿਰਫ਼ਤਾਰ ਕਰਨ ਦੀ ਸਮੱਗਰਾ ਦਫਤਰੀ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਸਖਤ ਨਿਖੇਧੀ

 *ਕੱਚੇ ਅਧਿਆਪਕਾਂ ਤੇ ਪੁਲਿਸ ਵਲੋਂ ਭਾਰੀ ਲਾਠੀਚਾਰਜ ਤੇ ਗਿਰਫ਼ਤਾਰ ਕਰਨ ਦੀ ਸਮੱਗਰਾ ਦਫਤਰੀ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਸਖਤ ਨਿਖੇਧੀ।*


*ਅਧਿਆਪਕਾਂ ਤੇ ਕੱਚੇ ਮੁਲਾਜ਼ਮਾਂ ਨੂੰ ਪੂਰੇ ਸਕੇਲ ਤੇ ਰੈਗੂਲਰ ਕੀਤਾ ਜਾਵੇ: - ਸੰਧਾ *


*ਸਘੰਰਸ਼ਾਂ ਵਿੱਚੋਂ ਨਿਕਲੀ ਆਮ ਆਦਮੀ ਪਾਰਟੀ ਵੱਲੋਂ ਕੱਚੇ ਅਧਿਆਪਕਾਂ ਦੇ ਸਘੰਰਸ਼ ਨੂੰ ਦਬਾਉਣ ਗਲਤ


ਚੰਡੀਗੜ੍ਹ/ਮੁਹਾਲੀ 01 ਜੁਲਾਈ ( ) ਸਮੱਗਰਾ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਯੂਨੀਅਨ ਪੰਜਾਬ ਨੇ ਸੰਗਰੂਰ ਵਿੱਚ ਅੰਦੋਲਨ ਕਰ ਰਹੇ ਕੱਚੇ ਅਧਿਆਪਕਾਂ ਤੇ ਭਾਰੀ ਲਾਠੀਚਾਰਜ ਤੇ ਅਧਿਆਪਕਾਂ ਨੂੰ ਗਿਰਫ਼ਤਾਰ ਕਰਨ ਦੀ ਸਖਤ ਨਿਖੇਧੀ ਕੀਤੀ ਹੈ। ਦਫਤਰੀ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਦੀਪ ਸਿੰਘ ਅਤੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਸੰਧਾ ਨੇ ਕਿਹਾ ਕਿ ਸ਼ਾਤਮਈ ਮੁਜਾਹਰਾ ਕਰ ਰਹੇ ਕੱਚੇ ਅਧਿਆਪਕਾਂ ਤੇ ਪੁਲਿਸ ਵਲੋਂ ਪੰਜਾਬ ਸਰਕਾਰ ਦੀ ਸ਼ਹਿ ਤੇ ਜਬਰ ਕੀਤਾ ਤੇ ਮਹਿਲਾ ਅਧਿਆਪਕਾਵਾਂ ਨੂੰ ਖੇਤਾਂ ਵਿੱਚ ਘੜੀਸਿਆ ਗਿਆ ਤੇ ਕੱਪੜੇ ਪਾੜੇ ਗਏ ਤੇ ਮਰਦ ਅਧਿਆਪਕਾਂ ਦੀਆਂ ਦਸਤਾਰਾਂ ਤੱਕ ਲਾਹੀਆਂ ਗਈਆਂ ਜੋ ਕਿ ਅਤਿ ਨਿੰਦਣਯੋਗ ਵਰਤਾਰਾ ਹੈ। 


ਉਨ੍ਹਾਂ ਕਿਹਾ ਕਿ ਸਰਕਾਰ ਲਾਠੀ ਗੋਲ਼ੀ ਨਾਲ ਅੰਦੋਲਨ ਨੂੰ ਦਬਾਉਂਣਾ ਚਾਹੁੰਦੀ ਹੈ ਤੇ ਸਿਰਫ਼ ਝੂਠੀ ਇਸਤਿਹਾਰਬਾਜ਼ੀ ਕਰਕੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਢੌਂਗ ਰਚ ਕੇ ਲੋਕਾਂ ਦੇ ਅੱਖਾਂ ਵਿੱਚ ਘੱਟਾ ਪਾਇਆ ਜਾ ਰਿਹਾ ਹੈ। ਉਨ੍ਹਾਂ ਇਸ ਸਮੇਂ ਮੰਗ ਕੀਤੀ ਕਿ ਕੱਚੇ ਅਧਿਆਪਕਾਂ ਨੂੰ ਪੂਰੇ ਲਾਭਾਂ ਤੇ ਭੱਤਿਆਂ ਸਮੇਤ ਪੱਕਾ ਕੀਤਾ ਜਾਵੇ ਤੇ ਅੰਦੋਲਨਕਾਰੀ ਅਧਿਆਪਕਾਂ ਨਾਲ ਗੱਲ ਕਰਕੇ ਮਸਲਾ ਹੱਲ ਕੀਤਾ ਜਾਵੇ। ਆਗੂਆ ਨੇ ਕਿਹਾ ਕਿ ਸਰਕਾਰ ਆਪਣੀ 10 ਮਹੀਨਿਆਂ ਦੀ ਮਿਹਨਤ ਨਾਲ ਬਣਾਈ ਪਾਲਿਸੀ ਨੂੰ ਲਾਗੂ ਕਰਨ ਤੋਂ ਮੁਕਰ ਰਹੀ ਹੈ ਅਤੇ ਗੱਲਬਾਤ ਕਰਨ ਨੂੰ ਤਿਆਰ ਨਹੀ।

ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੁਰੰਤ 8736 ਕਰਮਚਾਰੀਆਂ ਨਾਲ ਗੱਲਬਾਤ ਕਰਨ ਅਤੇ ਕੱਚੇ ਮੁਲਾਜ਼ਮਾਂ ਅਤੇ ਅਧਿਆਪਕਾਂ ਨੂੰ ਸਾਰੇ ਲਾਭਾਂ ਸਮੇਤ ਰੈਗੂਲਰ ਦੇ ਆਰਡਰ ਜਾਰੀ ਕਰਨ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends