ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਕੱਚੇ ਅਧਿਆਪਕਾਂ 'ਤੇ ਪੁਲਿਸ ਲਾਠੀਚਾਰਜ ਦੀ ਸਖਤ ਨਿਖੇਧੀ

 *ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਕੱਚੇ ਅਧਿਆਪਕਾਂ 'ਤੇ ਪੁਲਿਸ ਲਾਠੀਚਾਰਜ ਦੀ ਸਖਤ ਨਿਖੇਧੀ*


*ਸਰਕਾਰ ਦੇ ਵਾਅਦੇ ਅਨੁਸਾਰ ਅਧਿਆਪਕਾਂ ਨੂੰ ਪੂਰੇ ਸਕੇਲ ਤੇ ਰੈਗੂਲਰ ਕੀਤਾ ਜਾਵੇ - ਚਾਹਲ*


*ਅਧਿਆਪਕਾਂ ਦੇ ਅੰਦੋਲਨ ਨੂੰ ਲਾਠੀ ਗੋਲ਼ੀ ਨਾਲ ਦਬਾਇਆ ਨਹੀਂ ਜਾ ਸਕਦਾ*


ਚੰਡੀਗੜ੍ਹ / ਮੋਹਾਲੀ 01 ਜੁਲਾਈ ( ) ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਕੋ-ਆਰਡੀਨੇਟਰ ਕੁਲਦੀਪ ਸਿੰਘ ਦੌੜਕਾ ਨੇ ਕਨਵੀਨਰਾਂ ਅਤੇ ਕੋ-ਕਨਵੀਨਰਾਂ ਹਰਵਿੰਦਰ ਸਿੰਘ ਬਿਲਗਾ, ਗੁਰਜੰਟ ਸਿੰਘ ਵਾਲੀਆ, ਸੁਰਿੰਦਰ ਕੰਬੋਜ਼, ਜਸਵਿੰਦਰ ਸਿੰਘ ਔਲਖ, ਸੁਰਿੰਦਰ ਕੁਮਾਰ ਪੁਆਰੀ, ਬਾਜ ਸਿੰਘ ਖਹਿਰਾ, ਸੁਖਵਿੰਦਰ ਸਿੰਘ ਚਾਹਲ, ਸੁਖਰਾਜ ਸਿੰਘ ਕਾਹਲੋਂ, ਸੁਖਜਿੰਦਰ ਸਿੰਘ ਹਰੀਕਾ, ਅਮਨਬੀਰ ਸਿੰਘ ਗੁਰਾਇਆ, ਸ਼ਮਸ਼ੇਰ ਸਿੰਘ ਦੇ ਨਾਂ ਬਿਆਨ ਜਾਰੀ ਕਰਦਿਆਂ ਸੰਗਰੂਰ ਵਿੱਚ ਮੁੱਖ ਮੰਤਰੀ ਦੇ ਨਿਵਾਸ ਅੱਗੇ ਅੰਦੋਲਨ ਕਰ ਰਹੇ ਕੱਚੇ ਅਧਿਆਪਕਾਂ 'ਤੇ ਪੁਲਿਸ ਵੱਲੋਂ ਭਾਰੀ ਲਾਠੀਚਾਰਜ ਤੇ ਜਬਰ ਕਰਨ ਦੀ ਸਖਤ ਨਿਖੇਧੀ ਕੀਤੀ ਹੈ।



 ਇਸ ਅੰਦੋਲਨ ਵਿੱਚ ਸ਼ਾਮਲ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਕਨਵੀਨਰ ਸੁਖਵਿੰਦਰ ਸਿੰਘ ਚਾਹਲ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ ਨੇ ਕਿਹਾ ਕਿ ਸ਼ਾਤਮਈ ਮੁਜਾਹਰਾ ਕਰ ਰਹੇ ਕੱਚੇ ਅਧਿਆਪਕਾਂ 'ਤੇ ਪੁਲਿਸ ਵਲੋਂ ਪੰਜਾਬ ਸਰਕਾਰ ਦੀ ਸ਼ਹਿ ਤੇ ਜਬਰ ਕੀਤਾ ਗਿਆ, ਮਹਿਲਾ ਅਧਿਆਪਕਾਵਾਂ ਨੂੰ ਖੇਤਾਂ ਵਿੱਚ ਘੜੀਸਿਆ ਗਿਆ ਅਤੇ ਕੱਪੜੇ ਪਾੜੇ ਗਏ। ਮਰਦ ਅਧਿਆਪਕਾਂ ਦੀਆਂ ਦਸਤਾਰਾਂ ਤੱਕ ਲਾਹੀਆਂ ਗਈਆਂ ਜੋ ਕਿ ਅਤਿ ਨਿੰਦਣਯੋਗ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲਾਠੀ ਗੋਲ਼ੀ ਨਾਲ ਅੰਦੋਲਨ ਨੂੰ ਦਬਾਉਂਣਾ ਚਾਹੁੰਦੀ ਹੈ ਤੇ ਸਿਰਫ਼ ਝੂਠੀ ਇਸਤਿਹਾਰਬਾਜ਼ੀ ਕਰਕੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਢੌਂਗ ਰਚ ਕੇ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਇਆ ਜਾ ਰਿਹਾ ਹੈ। ਉਨ੍ਹਾਂ ਇਸ ਸਮੇਂ ਮੰਗ ਕੀਤੀ ਕਿ ਕੱਚੇ ਅਧਿਆਪਕਾਂ ਨੂੰ ਪੂਰੇ ਲਾਭਾਂ ਤੇ ਭੱਤਿਆਂ ਸਮੇਤ ਪੱਕਾ ਕੀਤਾ ਜਾਵੇ ਅਤੇ ਅੰਦੋਲਨਕਾਰੀ ਅਧਿਆਪਕਾਂ ਨਾਲ ਗੱਲ ਕਰਕੇ ਮਸਲਾ ਹੱਲ ਕੀਤਾ ਜਾਵੇ। ਇਸ ਸਮੇ ਉਨ੍ਹਾਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੇ ਬਰਾਬਰ ਕੰਮ ਬਰਾਬਰ ਤਨਖਾਹ ਦੇ ਫੈਸਲੇ ਦੀ ਰੌਸ਼ਨੀ ਵਿੱਚ ਇਨ੍ਹਾਂ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇ। ਮੋਰਚੇ ਦੇ ਆਗੂਆਂ ਨੇ ਮੰਗ ਕੀਤੀ ਕਿ ਸੰਗਰੂਰ ਵਿਖੇ ਪਾਣੀ ਵਾਲੀ ਟੈਂਕੀ ਤੇ ਪੱਕੇ ਹੋਣ ਲਈ ਸੰਘਰਸ਼ ਕਰ ਰਹੇ 8736 ਅਧਿਆਪਕਾਂ ਤੇ ਮੁਲਾਜ਼ਮਾਂ ਨਾਲ ਰਾਬਤਾ ਕਰਕੇ ਸਰਕਾਰ ਦੇ ਵਾਅਦੇ ਅਨੁਸਾਰ ਉਹਨਾਂ ਨੂੰ ਪੂਰੇ ਸਕੇਲ 'ਤੇ ਰੈਗੂਲਰ ਕੀਤਾ ਜਾਵੇ।

💐🌿Follow us for latest updates 👇👇👇

Featured post

Punjab School Holidays announced in January 2026

Punjab Government Office / School Holidays in January 2026 – Complete List Punjab Government Office / School Holidays in...

RECENT UPDATES

Trends