ਚੈਕਿੰਗ ਟੀਮ ਵੱਲੋਂ ਸਮਰ ਕੈਂਪ ਦੀ ਅਚਨਚੇਤ ਚੈਕਿੰਗ

ਚੈਕਿੰਗ ਟੀਮ ਵੱਲੋਂ ਸਮਰ ਕੈਂਪ ਦੀ ਅਚਨਚੇਤ ਚੈਕਿੰਗ 
ਅਮ੍ਰਿਤਸਰ, 4 ਜੁਲਾਈ 2023
 ਅੱਜ ਮਿਤੀ 04.07.2023 ਨੂੰ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਮਰ ਕੈਂਪ ਲਗਾਏ ਗਏ। ਮਾਨਯੋਗ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਜੀ ਦੀ ਰਹਿਨੁਮਾਈ ਹੇਠਾਂ ਜਿਲ੍ਹਾ ਸਿੱਖਿਆ ਅਫ਼ਸਰ ਅੰਮ੍ਰਿਤਸਰ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਇੰਦੂ ਬਾਲਾ ਮੰਗੋਤਰਾ  ਵਲੋਂ ਅੰਮ੍ਰਿਤਸਰ ਦੇ ਵੱਖ-ਵੱਖ ਸਕੂਲਾਂ ਵਿੱਚ ਜਾ ਕੇ ਸਮਰ ਕੈਂਪ ਦਾ ਜਾਇਜਾ ਲਿਆ ਗਿਆ। ਮੁੱਖ ਦਫਤਰ ਦੀਆਂ ਹਦਾਇਤਾਂ ਮੁਤਾਬਿਕ ਬੱਚਿਆਂ ਨੂੰ ਸਮਰ ਕੈਂਪ ਵਿੱਚ ਕਰਵਾਈਆ ਜਾ ਰਹੀਆਂ ਗਤੀਵਿਧੀਆਂ ਦਾ ਮੁਆਇਨਾ ਕੀਤਾ ਗਿਆ। ਇਸ ਦੌਰਾਨ ਉਹਨਾਂ ਵੱਲੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਵੀ ਕੀਤੀ ਗਈ। 

ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ  ਵਲੋਂ ਸਰਕਾਰੀ ਐਲੀਮੈਂਟਰੀ ਅਤੇ ਹਾਈ ਸਕੂਲ ਸ਼ਫੀਪੁਰ , ਸਰਕਾਰੀ ਐਲੀਮੈਂਟਰੀ ਸਕੂਲ ਝੀਤਾ ਕਲਾਂ ,ਸ. ਸ.ਸ.ਸਕੂਲ ਝੀਤਾ ਕਲਾਂ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਇੰਦੂ ਬਾਲਾ ਮੰਗੋਤਰਾ ਜੀ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਗੋਪਾਲ ਨਗਰ , ਸਰਕਾਰੀ ਐਲੀਮੈਂਟਰੀ ਸਕੂਲ ਤੁੰਗ ਬਾਲਾ, ਸਰਕਾਰੀ ਐਲੀਮੈਂਟਰੀ ਸਕੂਲ ਗੰਡਾ ਸਿੰਘ ਵਾਲਾ,ਸਰਕਾਰੀ ਐਲੀਮੈਂਟਰੀ ਸਕੂਲ ਭੂਤਨਪੁਰਾ ਆਦਿ ਚੈੱਕ ਕੀਤੇ ਗਏ।ਇਸ ਦੇ ਨਾਲ-ਨਾਲ ਸਮੂਹ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰਾਂ, ਸੀ. ਐੱਚ. ਟੀਜ਼ ਵੱਲੋਂ ਵੀ ਸਕੂਲ ਦੇਖੇ ਗਏ।

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends