ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

 *ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ*


*ਰਾਸ਼ਟਰਪਤੀ ਅਤੇ ਚੀਫ ਜਸਟਿਸ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ*


ਨਵਾਂ ਸ਼ਹਿਰ 27 ਜੁਲਾਈ ( ) ਅੱਜ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਜ਼ਿਲ੍ਹਾ ਕਨਵੀਨਰ ਕਰਨੈਲ ਸਿੰਘ ਰਾਹੋਂ, ਜੀਤ ਲਾਲ ਗੋਹਲੜੋਂ, ਮਨਜੀਤ ਕੁਮਾਰ, ਮੁਕੰਦ ਲਾਲ ਦੀ ਅਗਵਾਈ ਵਿੱਚ ਮਨੀਪੁਰ ਵਿੱਚ 4 ਮਈ ਨੂੰ ਘੱਟ ਗਿਣਤੀ ਭਾਈਚਾਰੇ ਦੀਆਂ ਕਬਾਇਲੀ ਔਰਤਾਂ ਨੂੰ ਭੀੜ ਵਲੋਂ ਨਿਰਵਸਤਰ ਕਰਕੇ ਘੁਮਾਉਣ, ਭੀੜ ਵਲੋਂ ਸਰੀਰਕ ਛੇੜਖਾਨੀ ਕਰਨ, ਸਮੂਹਿਕ ਬਲਾਤਕਾਰ ਕਰਨ ਅਤੇ ਕਤਲੋਗਾਰਤ ਕਰਨ, ਉਨ੍ਹਾਂ ਨੂੰ ਬਚਾਉਣ ਲਈ ਆਏ ਪਰਿਵਾਰਿਕ ਮੈਂਬਰਾਂ ਨੂੰ ਵੀ ਕਤਲ ਕਰਨ ਖਿਲਾਫ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਗਿਆ। ਜਿਕਰਯੋਗ ਹੈ ਕਿ ਸੂਬੇ ਭਰ ਵਿੱਚ 3 ਮਈ ਤੋਂ ਹੀ ਸਾੜਫੂਕ, ਲੁੱਟਾਂ ਖੋਹਾਂ, ਕਤਲੋਗਾਰਤ ਅਤੇ ਜ਼ਬਰ ਜ਼ਿਨਾਹ ਦੀਆਂ ਘਟਨਾਵਾਂ ਹੋ ਰਹੀਆਂ ਹਨ। 


ਜਿਸ ਨੂੰ ਸੂਬੇ ਦੀ ਭਾਜਪਾ ਸਰਕਾਰ ਰੋਕਣ ਵਿੱਚ ਨਾਕਾਮ ਹੀ ਨਹੀਂ ਰਹੀ ਸਗੋਂ ਘੱਟ ਗਿਣਤੀ ਭਾਈਚਾਰੇ ਵਿਰੁੱਧ ਨਫ਼ਰਤ ਫੈਲਾ ਕੇ ਉਨ੍ਹਾਂ ਤੇ ਹਮਲਿਆਂ ਨੂੰ ਉਤਸ਼ਾਹਿਤ ਕਰ ਰਹੀ ਹੈ। ਸੂਬੇ ਦੇ ਮੁੱਖ ਮੰਤਰੀ ਵੱਲੋਂ ਇਹੋ ਜਿਹੀਆਂ ਸੈਂਕੜੇ ਘਟਨਾਵਾਂ ਵਾਪਰਨ ਦੀ ਗੱਲ ਪ੍ਰੈਸ ਸਾਹਮਣੇ ਕਬੂਲ ਕੀਤੀ ਹੈ।ਸੂਬੇ ਵਿੱਚ ਵਾਪਰ ਰਹੀਆਂ ਇਨਾਂ ਅਮਾਨਵੀ ਮੰਦਭਾਗੀਆਂ ਘਟਨਾਵਾਂ ਦੀ ਰੋਕ ਥਾਮ ਲਈ ਕੇਂਦਰ ਸਰਕਾਰ ਨੇ ਵੀ ਕੋਈ ਉਪਰਾਲਾ ਨਹੀਂ ਕੀਤਾ। ਮਾਨਯੋਗ ਸੁਪਰੀਮ ਕੋਰਟ ਵੱਲੋਂ ਇਸ ਦਾ ਨੋਟਿਸ ਲੈਣ ਉਪਰੰਤ ਹੀ ਪ੍ਰਧਾਨ ਮੰਤਰੀ ਵੱਲੋਂ ਕੁਝ ਸਕਿੰਟ ਮਨੀਪੁਰ ਦੀਆਂ ਘਟਨਾਵਾਂ ਦਾ ਜ਼ਿਕਰ ਕੀਤਾ ਗਿਆ। ਪਰ ਸੂਬਾ ਸਰਕਾਰ ਵੱਲੋਂ ਅਮਨ ਕਾਨੂੰਨ ਸਥਾਪਤ ਨਾ ਕਰਨ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ। ਸਗੋਂ ਗੈਰ ਭਾਜਪਾ ਸਰਕਾਰਾਂ ਵਾਲੇ ਸੂਬਿਆਂ ਵਿੱਚ ਵਾਪਰ ਰਹੀਆਂ ਘਟਨਾਵਾਂ ਦਾ ਜ਼ਿਕਰ ਕਰਕੇ ਮਨੀਪੁਰ ਦੀਆਂ ਵਹਿਸ਼ੀ ਘਟਨਾਵਾਂ ਨੂੰ ਜਸਟੀਫਾਈ ਕਰ ਰਹੀ ਹੈ।

            ਰੋਸ ਧਰਨੇ ਨੂੰ ਰਾਮ ਲੁਭਾਇਆ, ਰਾਮ ਪਾਲ, ਵਿਜੈ ਕੁਮਾਰ, ਕੁਲਵਿੰਦਰ ਸਿੰਘ ਅਟਵਾਲ, ਮਦਨ ਲਾਲ, ਸੁੱਚਾ ਰਾਮ, ਰਿੰਪੀ ਰਾਣੀ, ਅਸ਼ੋਕ ਕੁਮਾਰ, ਜੋਗਾ ਸਿੰਘ, ਅਸ਼ਵਨੀ ਕੁਮਾਰ, ਕਮਲਦੇਵ ਆਦਿ ਨੇ ਸੰਬੋਧਨ ਕੀਤਾ। ਰੋਸ ਧਰਨੇ ਉਪਰੰਤ ਰਾਸ਼ਟਰਪਤੀ ਅਤੇ ਚੀਫ ਜਸਟਿਸ ਦੇ ਨਾਂ ਏ ਡੀ ਸੀ ਨੂੰ ਮੰਗ ਪੱਤਰ ਸੌਂਪਿਆ ਗਿਆ।

         ਇਸ ਸਮੇਂ ਪਰਮਿੰਦਰ ਸੰਧੂ, ਅਵਤਾਰ ਚੰਦ, ਪਰਮਜੀਤ, ਸੰਦੀਪ ਕੌਰ, ਮਮਤਾ ਰਾਣੀ, ਨਿਰਮਲਜੀਤ, ਹਰਮੇਸ਼ ਲਾਲ, ਜਸਪਾਲ ਸਿੰਘ, ਕੁਲਵਿੰਦਰ ਕੌਰ, ਪਰਮਜੀਤ ਕੌਰ, ਬਹਾਦਰ ਸਿੰਘ, ਗੁਰਬਚਨ ਸਿੰਘ, ਸਤੀਸ਼ ਕੁਮਾਰ, ਹਰਭਜਨ ਸਿੰਘ,ਸੁਰੇਸ਼ ਕੁਮਾਰ, ਭੁਪਿੰਦਰ ਕੌਰ, ਸੁਰਿੰਦਰ ਸਿੰਘ, , ਮੂਲ ਰਾਜ, ਬਲਜੀਤ ਕੌਰ, ਜਸਵਿੰਦਰ ਕੌਰ ਆਦਿ ਹਾਜ਼ਰ ਸਨ।

Featured post

ਪੰਜਾਬ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਲਈ ਨਵੀਂ ਨੀਤੀ ਜਾਰੀ ਕੀਤੀ

ਪੰਜਾਬ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਲਈ ਨਵੀਂ ਨੀਤੀ ਜਾਰੀ ਕੀਤੀ ਚੰਡੀਗੜ੍ਹ, 3 ਜੁਲਾਈ 2024 : ਪੰਜਾਬ ਸਰਕਾਰ ਨੇ ਅੱਜ ਸੂਬੇ ਦੇ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾ...

BOOK YOUR SPACE ( ਐਡ ਲਈ ਸੰਪਰਕ ਕਰੋ )

BOOK YOUR SPACE ( ਐਡ ਲਈ ਸੰਪਰਕ ਕਰੋ )
Make this space yours

RECENT UPDATES

Trends